sahēसहे
ਸਹਾ ਦਾ ਬਹੁ ਵਚਨ. ਦੇਖੋ, ਸਹਾ। ੨. ਦੇਖੋ, ਸਹਨ। ੩. ਦੇਖੋ, ਸਹੀ. "ਮਤਿ ਗੁਰੁਮਤਿ ਹਰਿ ਹਰਿ ਸਹੇ." (ਪ੍ਰਭਾ ਮਃ ੪) ਸਹੀ ਕਰੇ. ਸਿੱਧ ਕੀਤੇ.
सहा दा बहु वचन. देखो, सहा। २. देखो, सहन। ३. देखो, सही. "मति गुरुमति हरि हरि सहे." (प्रभा मः ४) सही करे. सिॱध कीते.
ਸੰ. ਸ਼ਸ਼ਕ. ਸਸਾ. ਖ਼ਰਗੋਸ਼. ਪੈਗ਼ੰਬਰ ਮੂਸਾ ਨੇ ਸਹਾ ਅਪਵਿਤ੍ਰ ਜੀਵਾਂ ਵਿੱਚ ਗਿਣਿਆ ਹੈ, ਇਸ ਲਈ ਯਹੂਦੀ ਇਸ ਦਾ ਮਾਸ ਖਾਣਾ ਪਾਪ ਸਮਝਦੇ ਹਨ. ਪਾਰਸੀ ਅਤੇ ਆਰਮੀਨੀਅਨ ਸਹੇ ਦੇ ਮਾਸ ਤੋਂ ਹੁਣ ਭੀ ਪਰਹੇਜ਼ ਕਰਦੇ ਹਨ. ਭਾਵੇਂ ਹਜਰਤ ਮੁਹ਼ੰਮਦ ਨੇ ਸਹੇ ਦਾ ਨਿਸੇਧ ਨਹੀਂ ਕੀਤਾ, ਪਰ ਮੂਸਾ ਨੂੰ ਪੈਗੰਬਰ ਮੰਨਣ ਕਰਕੇ ਬਹੁਤ ਸਾਰੇ ਮੁਸਲਮਾਨ ਯਹੂਦੀਆਂ ਦੀ ਪੈਰਵੀ ਕਰਦੇ ਹਨ. ਚੂੜ੍ਹਿਆਂ ਦਾ ਪੀਰ ਮਖ਼ਦੂਮ ਜਹਾਨੀਆਂ ਉੱਚ ਨਿਵਾਸੀ ਇਸੇ ਖ਼ਿਆਲ ਦਾ ਆਦਮੀ ਸੀ. ਉਸ ਦੀ ਹਦਾਇਤ ਅਨੁਸਾਰ ਚੂੜ੍ਹੇ ਸਹੇ ਦਾ ਮਾਸ ਹਰਾਮ ਜਾਣਦੇ ਹਨ. "ਸਹਾ ਨ ਖਾਈ ਚੂਹੜਾ ਮਾਇਆ ਮੁਹਤਾਜ." (ਭਾਗੁ)#ਚੂੜੇ੍ਹ ਹੋਰ ਭੀ ਕਈ ਕਥਾ ਕਹਿੰਦੇ ਹਨ ਕਿ ਲਾਲਬੇਗ ਜੋ ਵਾਲੀਮੀਕਿ ਦਾ ਅਵਤਾਰ ਹੈ ਓਹ ਸਹੀ ਦੇ ਦੁੱਧ ਨਾਲ ਬਚਪਨ ਵਿੱਚ ਪਲਿਆ ਸੀ ਇਸ ਕਰਕੇ ਸਹਾ ਖਾਣਾ ਹਰਾਮ ਹੈ. ਹੋਰ ਆਖਦੇ ਹਨ ਕਿ ਇੱਕ ਵਾਰ ਚੂਹੜੇ ਨੇ ਗਊ ਦਾ ਵੱਛਾ ਮਾਰਕੇ ਟੋਕਰੇ ਹੇਠ ਲੁਕੋ ਦਿੱਤਾ, ਜਦ ਮਾਲਿਕ ਨੇ ਆਕੇ ਤਲਾਸ਼ੀ ਲਈ ਤਦ ਲਾਲਬੇਗ ਦੇ ਪ੍ਰਭਾਵ ਕਰਕੇ ਵੱਛਾ ਸਹੇ ਵਿੱਚ ਬਦਲ ਗਿਆ, ਤਦ ਤੋਂ ਸਹਾ ਖਾਣਾ ਵਰਜਿਆ ਗਿਆ। ੨. ਸੰ. ਸਹਾ ਘੀਕੁਆਰ। ੩. ਹਿਮ ਰੁੱਤ। ੪. ਮੇਂਹਦੀ....
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....
ਸੰ. ਵਿ- ਬਲਵਾਨ। ੨. ਸਹਾਰਨੇ ਵਾਲਾ. ਬਰਦਾਸ਼੍ਤ ਕਰਨ ਵਾਲਾ। ੩. ਸੰਗ੍ਯਾ- ਸਹਾਰਨ ਦੀ ਕ੍ਰਿਯਾ. ਬਰਦਾਸ਼੍ਤ. "ਕਸ ਕਸਵਟੀ ਸਹੈ ਸੁ ਤਾਉ." (ਓਅੰਕਾਰ) ੪. ਧਾਰਣ. ਅੰਗੀਕਾਰ. "ਗੁਰ ਕੀ ਆਗਿਆ ਮਨ ਮਹਿ ਸਹੈ." (ਸੁਖਮਨੀ) ੫. ਅ਼. [صحن] ਸਹ਼ਨ. ਵੇੜ੍ਹਾ. ਅੰਗਣ। ੬. ਵਡਾ ਥਾਲ....
ਪ੍ਰਾ. ਸਹੇਲੀ. ਸੰ. ਸਖੀ "ਸਹੀਆਂ ਵਿਚਿ ਫਿਰੈ ਸੁਹੇਲੀ." (ਸ੍ਰੀ ਛੰਤ ਮਃ ੪) "ਸੋਈ ਸਹੀ ਸੰਦੇਹ ਨਿਵਾਰੈ." (ਗਉ ਬਾਵਨ ਕਬੀਰ) ਸ਼ਸ਼ਕੀ. ਸਹੇ ਦੀ ਮਦੀਨ। ੩. ਫ਼ਾ. [سہی] ਵਿ- ਸਿੱਧਾ. ਰਾਸ੍ਤ। ੪. ਅ਼. [سحیح] ਸਹੀਹ. ਕ੍ਰਿ. ਵਿ- ਬਿਨਾ ਸੰਸੇ. ਨਿਸ਼ਚੇ ਕਰਕੇ. "ਹੈ ਤਉ ਸਹੀ ਲਖੈ ਜਉ ਕੋਈ." (ਗਉ ਬਾਵਨ ਕਬੀਰ) ੫. ਠੀਕ. ਯਥਾਰਥ. "ਸੁਣੀਐ ਸਿਖ ਸਹੀ." (ਵਾਰ ਰਾਮ ੧. ਮਃ ੧) "ਜਿਨੀ ਚਲਣੁ ਸਹੀ ਜਾਣਿਆ." (ਵਡ ਮਃ ੩. ਅਲਾਹਣੀ) "ਭਜਨ ਰਾਮ ਕੋ ਸਹੀ." (ਸੋਰ ਮਃ ੯) ੬. ਸੰਗ੍ਯਾ- ਨਿਰਣਾ. "ਮਿਲਿ ਸਾਧਹ ਕੀਨੋ ਸਹੀ." (ਸਾਰ ਮਃ ੫) ੭. ਹਸ੍ਤਾਕ੍ਸ਼੍ਰ. ਦਸ੍ਤਖ਼ਤ਼ "ਸ਼੍ਰੀ ਗੁਰੁ ਤੇ ਨਹਿ ਸਹੀ ਪਵਾਈ." (ਗੁਪ੍ਰਸੂ) ੮. ਹਿਸਾਬ ਦੀ ਵਹੀ. ੯. ਦੇਖੋ, ਸਹਨ. "ਮੈ ਤੇਰੀ ਕਠੋਰ ਬਾਣੀ ਬਹੁਤ ਸਹੀ ਹੈ." (ਜਸਾ)...
ਸੰ. ਮੱਤ. ਮਤਵਾਲਾ. "ਮਾਤੰਗ ਮਤਿ ਅਹੰਕਾਰ." (ਸਾਰ ਮਃ ੫) ੨. ਸੰ. ਮਾਤ੍ਰਿ. ਮਾਂ. "ਮਤਿ ਪਿਤ ਭਰਮੈ." (ਕਲਕੀ) ੩. ਸੰ. ਮਮਤ੍ਵ. ਅਹੰਕਾਰ. ਅੰਤਹਕਰਣ ਦਾ ਚੌਥਾ ਭੇਦ. "ਘੜੀਐ ਸੁਰਤਿ ਮਤਿ ਮਨਿ ਬੁਧਿ." (ਜਪੁ) ਦੇਖੋ, ਅੰਤਹਕਰਣ। ੪. ਸੰ. ਮਦ੍ਯ. ਸ਼ਰਾਬ. "ਪੀਵਹੁ ਸੰਤ ਸਦਾ ਮਤਿ ਦੁਰਲਭ." (ਕੇਦਾ ਕਬੀਰ) ੫. ਸੰ. ਮਤਿ. ਬੁੱਧਿ. ਅਕ਼ਲ. "ਮਤਿ ਹੋਦੀ ਹੋਇ ਇਆਣਾ." (ਸ. ਫਰੀਦ) "ਅਬ ਮੈ ਮਹਾਂ ਸੁੱਧ ਮਤਿ ਕਰਕੈ." (ਕਲਕੀ) ੬. ਗ੍ਯਾਨ। ੭. ਇੱਛਾ। ੮. ਸਿਮ੍ਰਿਤਿ. ਯਾਦ. ਚੇਤਾ। ੯. ਭਕ੍ਤਿ. ਭਗਤਿ। ੧੦. ਪ੍ਰਾਰਥਨਾ. ਅਰਦਾਸ। ੧੧. ਪੂਜਨ। ੧੨. ਧ੍ਯਾਨ। ੧੩. ਨਿਸ਼ਚਾ। ੧੪. ਰਾਇ। ੧੫. ਵ੍ਯ- ਪੰਜਾਬੀ ਵਿੱਚ ਮਤ ਦੀ ਥਾਂ ਭੀ ਮਤਿ ਆਉਂਦਾ ਹੈ. ਮਾ. ਨਾ. ਦੇਖੋ, ਮਤ ੧. "ਮਤਿ ਬਸਿ ਪਰਉ ਲੁਹਾਰ ਕੇ." (ਸ. ਕਬੀਰ)...
ਗੁਰੁਸੰਮਤਿ. ਗੁਰੂ ਦੀ ਰਾਇ। ੨. ਗੁਰੁਮਤਿ ਸੇ. ਗੁਰੁਮਤਿ ਦ੍ਵਾਰਾ. ਦੇਖੋ, ਗੁਰਮਤਿ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸਹਾ ਦਾ ਬਹੁ ਵਚਨ. ਦੇਖੋ, ਸਹਾ। ੨. ਦੇਖੋ, ਸਹਨ। ੩. ਦੇਖੋ, ਸਹੀ. "ਮਤਿ ਗੁਰੁਮਤਿ ਹਰਿ ਹਰਿ ਸਹੇ." (ਪ੍ਰਭਾ ਮਃ ੪) ਸਹੀ ਕਰੇ. ਸਿੱਧ ਕੀਤੇ....
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....
ਦੇਖੋ, ਸਿੰਧੁ....