sānguसांगु
ਸ੍ਵਾਂਗ. ਦੇਖੋ, ਸਾਂਗ. "ਸਾਂਗੁ ਉਤਾਰਿ ਥੰਮਿਓ ਪਾਸਾਰਾ." (ਸੂਹੀ ਮਃ ੫) ੨. ਬਰਛੀ. ਦੇਖੋ, ਸਾਂਗ ੧.
स्वांग. देखो, सांग. "सांगु उतारि थंमिओ पासारा." (सूही मः ५) २. बरछी. देखो, सांग १.
ਸੰ. ਸੰਗ੍ਯਾ- ਸ੍ਵ- ਅੰਗ ਆਪਣਾ ਦੇਹ. ਨਿਜ ਅੰਗ। ੨. ਸਾਂਗ. ਸਮਾਂਗ. ਸਮਾਨ ਅੰਗ ਬਣਾਉਣ ਦੀ ਕ੍ਰਿਯਾ. ਨਕਲ. "ਅਨਿਕ ਸ੍ਵਾਂਗ ਕਾਛੇ ਭੇਖ ਧਾਰੀ" (ਕਾਨ ਮਃ ੫)#ਕਬਿੱਤ#ਮਾਥੋ ਬਨ੍ਯੋ ਮੂੰਹ ਬਨ੍ਯੋ ਮੂਛ ਬਨੀ ਪੂਛ ਬਨੀ#ਲਾਘਵ ਬਨ੍ਯੋ ਹੈ ਪੁਨ ਬਾਘ ਸਮਤੂਲ ਕੋ,#ਰੰਗ੍ਯੋ ਚੰਗੋ ਅੰਗ ਬਨ੍ਯੋ ਲਾਕ ਬਨ੍ਯੋ ਪੰਜਾ ਬਨ੍ਯੋ#ਕ੍ਰਿਤੱਮ ਸ਼ਰੀਰ ਮੁਖ ਸਿੰਘ ਹੀ ਕੇ ਤੂਲ ਕੋ,#ਗੂੰਜਬੇ ਕੀ ਬੇਰ ਮੌਨ ਗਹਿ ਬੈਠ੍ਯੋ ਦੇਵੀ ਦਾਸ#ਵੈਸੋਈ ਸੁਭਾਵ ਕੂਦ ਫਾਂਦ ਫਾਲ ਫੂਲ ਕੋ,#ਕੁੰਜਰ ਕੇ ਕੁੰਭਹਿ ਬਿਦਾਰਬੇ ਕੀ ਬੇਰ ਕੈਸੇ#ਕੂਕਰ ਪੈ ਨਿਬਹੈਗੋ ਸ੍ਵਾਂਗ ਸ਼ਾਰਦੂਲ ਕੋ....
ਸੰਗ੍ਯਾ- ਇੱਕ ਪ੍ਰਕਾਰ ਦੀ ਬਰਛੀ, ਜੋ ਦਸ ਫੁਟ ਲੰਮੇ ਛੜ ਵਾਲੀ ਹੁੰਦੀ ਹੈ, ਸਾਰਾ ਛੜ ਲੋਹੇ ਨਾਲ ਮੜ੍ਹਿਆ ਰਹਿੰਦਾ ਹੈ. ਨੋਕਦਾਰ ਫਲ ਚਾਰ ਫੁਟ ਦਾ ਲੰਮਾ ਹੁੰਦਾ ਹੈ. "ਗਰਵੀ ਖਰ ਸਾਂਗ ਸਁਭਾਰ ਲਈ." (ਗੁਪ੍ਰਸੂ) "ਨਿੰਦਕ ਕਉ ਦੁਖ ਲਾਗੈ ਸਾਂਗੈ." (ਭੈਰ ਮਃ ੫) ੨. ਸੰ. ਸਮਾਂਗ. ਸਮਾਨ ਅੰਗ. ਓਹੋ ਜੇਹਾ ਅੰਗ. ਸ੍ਵਾਂਗ. ਕਿਸੇ ਜੇਹੇ ਆਪਣੇ ਅੰਗ ਬਣਾਉਣੇ. ਨਕਲ. ਦੇਖੋ, ਸ੍ਵਾਂਗ। ੩. ਵਿ- ਅੰਗ ਸਹਿਤ. ਸ- ਅੰਗ....
ਸ੍ਵਾਂਗ. ਦੇਖੋ, ਸਾਂਗ. "ਸਾਂਗੁ ਉਤਾਰਿ ਥੰਮਿਓ ਪਾਸਾਰਾ." (ਸੂਹੀ ਮਃ ੫) ੨. ਬਰਛੀ. ਦੇਖੋ, ਸਾਂਗ ੧....
ਸੰਗ੍ਯਾ- ਪ੍ਰਸਾਰ. ਵਿਸ੍ਤਾਰ. ਫੈਲਾਉ. "ਅੰਤਰਿ ਜੋਤਿ ਪਰਗਟ ਪਾਸਾਰਾ." (ਮਾਝ ਅਃ ਮਃ ੩) ੨. ਭਾਵ- ਵਪਾਰ. ਲੈਣ ਦੇਣ ਦਾ ਫੈਲਾਉ. "ਮਨਮੁਖ ਖੋਟੀ ਰਾਸਿ, ਖੋਟਾ ਪਾਸਾਰਾ." (ਮਾਝ ਅਃ ਮਃ ੩)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰਗ੍ਯਾ- ਛੋਟਾ ਬਰਛਾ. ਸ਼ਕ੍ਤਿ....