sātakaसातक
ਸੰ. ਸਾਤ੍ਵਿਕ. ਵਿ- ਸਤੋਗੁਣੀ. ਸਤ੍ਵਗੁਣ ਦੀ ਜਿਸ ਵਿੱਚ ਵਿਸ਼ੇਸਤਾ ਹੈ. "ਰਾਜਸ ਸਾਤਕ ਤਾਮਸ ਡਰਪਹਿ." (ਮਾਰੂ ਮਃ ੫) "ਕਹੂੰ ਰਾਜਸੰ ਤਾਮਸੰ ਸਾਤਕੇਯੰ." (ਵਿਨਾ).
सं. सात्विक. वि- सतोगुणी. सत्वगुण दी जिस विॱच विशेसता है. "राजस सातक तामस डरपहि." (मारू मः ५) "कहूं राजसं तामसं सातकेयं." (विना).
ਦੇਖੋ, ਸਾਤਕ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਵਿ- ਰਜ ਗੁਣ ਦਾ। ੨. ਸੰਗ੍ਯਾ- ਰਜ ਗੁਣ ਤੋਂ ਉਪਜੇ ਕਰਮੇਂਦ੍ਰਿਯ....
ਸੰ. ਸਾਤ੍ਵਿਕ. ਵਿ- ਸਤੋਗੁਣੀ. ਸਤ੍ਵਗੁਣ ਦੀ ਜਿਸ ਵਿੱਚ ਵਿਸ਼ੇਸਤਾ ਹੈ. "ਰਾਜਸ ਸਾਤਕ ਤਾਮਸ ਡਰਪਹਿ." (ਮਾਰੂ ਮਃ ੫) "ਕਹੂੰ ਰਾਜਸੰ ਤਾਮਸੰ ਸਾਤਕੇਯੰ." (ਵਿਨਾ)....
ਸੰ. ਤਮੋਗੁਣ ਦਾ ਕਾਰਯ। ੨. ਕ੍ਰੋਧ। ੩. ਅਗ੍ਯਾਨ। ੪. ਸਰਪ। ੫. ਅੰਧੇਰਾ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਦੇਖੋ, ਕਹੁਁ. "ਕਹੂੰ ਨ ਭੀਜੈ ਸੰਜਮ ਸੁਆਮੀ." (ਧਨਾ ਮਃ ੫)...
ਦੇਖੋ, ਬਿਨਾ....