sādhhya, sādhhyaसाध्य, साध्य
ਸੰ. ਵਿ- ਸਾਧਨਯੋਗ੍ਯ। ੨. ਸਿੱਧ ਕਰਨ ਲਾਇਕ। ੩. ਜਿੱਤਣ ਯੋਗ੍ਯ। ੪. ਸੰਗ੍ਯਾ- ਗਣ ਦੇਵਤਾ, ਜਿਨ੍ਹਾਂ ਦੀ ੧੨. ਗਿਣਤੀ ਹੈ. ਇਹ ਦਕ੍ਸ਼੍ ਦੀ ਪੁਤ੍ਰੀ ਸਾਧ੍ਯਾ ਤੋਂ ਧਰਮਰਾਜ ਦੇ ਪੁਤ੍ਰ ਹਨ. ਨਿਰੁਕਤ ਵਿੱਚ ਲਿਖਿਆ ਹੈ ਕਿ ਇਹ ਦੇਵਤਾ ਸ਼ੁਭ ਕਾਰਜ ਸਾਧਦੇ ਹਨ. ਇਸ ਲਈ ਸਾਧ੍ਯ ਸੰਗ੍ਯਾ ਹੈ। ੫. ਚੇਲਾ. ਸ਼ਾਗਿਰਦ. ਜੋ ਉਸਤਾਦ ਤੋਂ ਸੁਧਾਰਿਆ ਗਿਆ ਹੈ. ਜੋ ਗੁਰੂ ਦ੍ਵਾਰਾ ਸਿੱਧ ਹੋਣ ਯੋਗ੍ਯ ਹੈ.
सं. वि- साधनयोग्य। २. सिॱध करन लाइक। ३. जिॱतण योग्य। ४. संग्या- गण देवता, जिन्हां दी १२. गिणती है. इह दक्श् दी पुत्री साध्या तों धरमराज दे पुत्र हन. निरुकत विॱच लिखिआ है कि इह देवता शुभ कारज साधदे हन. इस लई साध्य संग्या है। ५. चेला. शागिरद. जो उसताद तों सुधारिआ गिआ है. जो गुरू द्वारा सिॱध होण योग्य है.
ਦੇਖੋ, ਸਿੰਧੁ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਵਿ- ਲਾਉਣ ਵਾਲਾ. "ਗਲ ਸੇਤੀ ਲਾਇਕ." (ਵਾਰ ਮਾਰੂ ੨. ਮਃ ੫) ੨. ਦੇਖੋ, ਲਾਯਕ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਦੇਖੋ, ਗਣਤ ਅਤੇ ਗਣਤੀ. ਦੇਖੋ, ਸੰਖ੍ਯਾ....
ਸੰ. दक्ष. ਧਾ- ਚਤੁਰ ਹੋਣਾ, ਯੋਗ੍ਯ ਹੋਣਾ, ਵਧਣਾ, ਬਲਵਾਨ ਹੋਣਾ। ੨. ਵਿ- ਚਤੁਰ. ਦਾਨਾ। ੩. ਸੰਗ੍ਯਾ- ਇੱਕ ਪ੍ਰਜਾਪਤਿ ਦੇਵਤਾ, ਜਿਸ ਦਾ ਜਿਕਰ ਰਿਗਵੇਦ ਵਿੱਚ ਭੀ ਹੈ. ਗਰੁੜਪੁਰਾਣ ਅਨੁਸਾਰ ਬ੍ਰਹਮਾ ਦੇ ਸੱਜੇ ਅੰਗੂਠੇ ਵਿੱਚੋਂ ਦਕ੍ਸ਼੍ ਅਤੇ ਖੱਬੇ ਵਿੱਚੋਂ ਦਕ੍ਸ਼੍ ਦੀ ਇਸਤ੍ਰੀ ਪੈਦਾ ਹੋਈ. ਭਾਗਵਤ ਵਿੱਚ ਦਕ੍ਸ਼੍ ਬ੍ਰਹਮਾ ਦਾ ਮਾਨਸ ਪੁਤ੍ਰ ਹੈ ਅਤੇ ਉਸ ਦੀ ਇਸਤ੍ਰੀ ਮਨੁ ਦੀ ਪੁਤ੍ਰੀ ਪ੍ਰਸੂਤਿ ਹੈ. ਵਿਸਨੁਪੁਰਾਣ ਅਤੇ ਮਹਾਭਾਰਤ ਅਨੁਸਾਰ ਪ੍ਰਜਾਪਤਿ ਪ੍ਰਚੇਤਾ ਦਾ ਪੁਤ੍ਰ ਦਕ੍ਸ਼੍ ਹੈ. ਇਸ ਗੱਲ ਵਿੱਚ ਸਭ ਇੱਕਮਤ ਹਨ ਕਿ ਦਕ੍ਸ਼੍ ਸੰਸਾਰਰਚਨਾ ਦਾ ਵਡਾ ਸਹਾਇਕ ਸੀ. ਇਸ ਨੇ ਬਹੁਤ ਕੰਨ੍ਯਾ ਉਤਪੰਨ ਕੀਤੀਆਂ, ਜਿਨ੍ਹਾਂ ਵਿੱਚੋਂ ਦਸ ਧਰਮਰਾਜ ਨੂੰ, ਤੇਰਾਂ ਕਸ਼੍ਯਪ ਨੂੰ, ਸਤਾਈ ਚੰਦ੍ਰਮਾ ਨੂੰ ਅਤੇ ਇੱਕ (ਸਤੀ) ਸ਼ਿਵ ਨੂੰ ਵਿਆਹੀ. ਸ਼ਿਵ ਨੇ ਦਕ੍ਸ਼੍ ਦਾ ਸਿਰ ਵੱਢਕੇ ਬਕਰੇ ਦਾ ਸਿਰ ਧੜ ਉੱਤੇ ਜੜ ਦਿੱਤੇ ਸੀ. ਦੇਖੋ, ਸਤੀ ਅਤੇ ਗਾਲ੍ਹ ਬਜਾਨਾ। ੪. ਮੁਰਗਾ. ਕੁੱਕੜ। ੫. ਸ਼ਿਵ ਦੀ ਸਵਾਰੀ ਦਾ ਬੈਲ। ੬. ਸ਼ਿਵ। ੭. ਵਿਸਨੁ। ੮. ਬਲ. ਤ਼ਾਕ਼ਤ। ੯. ਵੀਰਯ. ਮਣੀ। ੧੦. ਵਿ- ਸੱਜਾ....
ਸੰਗ੍ਯਾ- ਬੇਟੀ. ਸੁਤਾ. "ਸਾਈ ਪੁਤ੍ਰੀ ਜਜਮਾਨ ਕੀ." (ਆਸਾ ਪਟੀ ਮਃ ੩) ੨. ਪੁੱਤਲਿਕਾ. ਪੁਤਲੀ. "ਕਿ ਸੋਵਰਣ ਪੁਤ੍ਰੀ." (ਦੱਤਾਵ) ਮਾਨੋ ਸੋਨੇ ਦੀ ਪੁਤਲੀ ਹੈ। ੩. ਅੱਖ ਦੀ ਧੀਰੀ। ੪. ਪੁਤ੍ਰੀਂ. ਪੁਤ੍ਰਾਂ ਨੇ. "ਪੁਤ੍ਰੀ ਕਉਲੁ ਨ ਪਾਲਿਓ." (ਵਾਰ ਰਾਮ ੩)...
ਸੰਗ੍ਯਾ- ਧਰਮ ਦਾ ਪਾਲਨ ਕਰਨ ਵਾਲਾ ਰਾਜਾ। ੨. ਕਰਤਾਰ. ਵਾਹਗੁਰੂ। ੩. ਯਮਰਾਜ. "ਧਰਮਰਾਇ ਅਬ ਕਹਾ ਕਰੈਗੋ ਜਉ ਫਾਟਿਓ ਸ਼ਗਲੋ ਲੇਖਾ?" (ਸੋਰ ਮਃ ੫) ਸੰਸਕ੍ਰਿਤ ਗ੍ਰੰਥਾਂ ਵਿਚ ਯਮ ਅਤੇ ਧਰਮਰਾਜ ਇੱਕੋ ਹੈ. ਇਸ ਦੀ ਉਤਪੱਤੀ ਸੰਗ੍ਯਾ ਦੇ ਗਰਭ ਤੋਂ ਸੂਰਯ ਦ੍ਵਾਰਾ ਲਿਖੀ ਹੈ, ਅਰ ਯਮੀ ਭੀ ਆਪਣੇ ਭਾਈ ਨਾਲ ਉਸੇ ਸਮੇਂ ਜੰਮੀ ਸੀ, ਅਰਥਾਤ ਯਮ ਅਤੇ ਯਮੀ ਜੌੜੇ ਹਨ. ਧਰ੍ਮਰਾਜ ਦੀ ਪੁਰੀ ਦਾ ਨਾਮ ਸੰਯਮਨੀ, ਉਸ ਦੇ ਮਹਿਲ ਦਾ ਨਾਮ ਕਾਲੀਚੀ, ਉਸ ਦੇ ਸਿੰਘਾਸਨ ਦਾ ਨਾਮ ਵਿਚਾਰਭੂ ਅਤੇ ਵਡੇ ਭਾਰੀ ਰਜਿਸਟਰ ਦਾ ਨਾਮ (ਜੋ ਚਿਤ੍ਰ ਗੁਪਤ ਦੇ ਸਪੁਰਦ ਹੈ) ਅਗ੍ਰਸੰਧਾਨੀ ਹੈ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰ. ਨਿਰੁਕ੍ਤ. ਵਿ- ਚੰਗੀ ਤਰਾਂ ਉਕ੍ਤ (ਆਖਿਆਹੋਇਆ). ੨. ਸੰਗ੍ਯਾ- ਵੇਦ ਦਾ ਇੱਕ ਅੰਗ, ਜਿਸ ਵਿੱਚ ਵੇਦ ਦੇ ਸ਼ਬਦਾਂ ਦੀ ਵ੍ਯਾਖ੍ਯਾ ਹੈ. ਇਸ ਵਿੱਚ ਸ਼ਬਦਾਂ ਦਾ ਅਰਥ ਉੱਤਮ ਰੀਤਿ ਨਾਲ ਕੀਤਾ ਗਿਆ ਹੈ. ਇਹ ਯਾਸ्ਕ ਮੁਨਿ ਦਾ ਰਚਿਆ ਨਿਘੰਟੁ ਕੋਸ਼ ਤੇ ਵ੍ਯਾਖ੍ਯਾਰੂਪ ਗ੍ਰੰਥ ਹੈ, ਜਿਸ ਦੇ ੧੨. ਅਪ੍ਯਾਯ ਹਨ। ੩. ਨਿਰ- ਉਕ੍ਤ. ਵਿ- ਅਕਥਿਤ. ਜੋ ਕਹਿਆ ਨਹੀਂ ਗਿਆ. " ਨਿਰਕੁਤ ਸਰੂਪ ਹੈਂ. (ਜਾਪੁ)...
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਸੰ. शुभ ਧਾ- ਚਮਕਨਾ. ਸੁੰਦਰ ਹੋਣਾ. ਬੋਲਨਾ। ੨. ਵਿ- ਉੱਤਮ. ਚੰਗਾ. ਸ਼੍ਰੇਸ੍ਠ. "ਸਭ ਬਚਨ ਬੋਲਿ ਗੁਣ ਅਮੋਲ." (ਸਾਰ ਪੜਤਾਲ ਮਃ ੫) ੩. ਸੰਗ੍ਯਾ- ਪ੍ਰਕਾਸ਼। ੪. ਮੰਗਲ। ੫. ਸੁਖ....
ਸੰ. ਕਾਰ੍ਯ੍ਯ. ਸੰਗ੍ਯਾ- ਕੰਮ. ਧੰਧਾ. "ਕਾਰਜ ਸਗਲੇ ਸਾਧੇ." (ਸੋਰ ਮਃ ੫) ੨. ਫਲ. ਨਤੀਜਾ....
ਸੰ. ਵਿ- ਸਾਧਨਯੋਗ੍ਯ। ੨. ਸਿੱਧ ਕਰਨ ਲਾਇਕ। ੩. ਜਿੱਤਣ ਯੋਗ੍ਯ। ੪. ਸੰਗ੍ਯਾ- ਗਣ ਦੇਵਤਾ, ਜਿਨ੍ਹਾਂ ਦੀ ੧੨. ਗਿਣਤੀ ਹੈ. ਇਹ ਦਕ੍ਸ਼੍ ਦੀ ਪੁਤ੍ਰੀ ਸਾਧ੍ਯਾ ਤੋਂ ਧਰਮਰਾਜ ਦੇ ਪੁਤ੍ਰ ਹਨ. ਨਿਰੁਕਤ ਵਿੱਚ ਲਿਖਿਆ ਹੈ ਕਿ ਇਹ ਦੇਵਤਾ ਸ਼ੁਭ ਕਾਰਜ ਸਾਧਦੇ ਹਨ. ਇਸ ਲਈ ਸਾਧ੍ਯ ਸੰਗ੍ਯਾ ਹੈ। ੫. ਚੇਲਾ. ਸ਼ਾਗਿਰਦ. ਜੋ ਉਸਤਾਦ ਤੋਂ ਸੁਧਾਰਿਆ ਗਿਆ ਹੈ. ਜੋ ਗੁਰੂ ਦ੍ਵਾਰਾ ਸਿੱਧ ਹੋਣ ਯੋਗ੍ਯ ਹੈ....
ਚੇਟਕ. ਚਾਟੜਾ. ਸ਼ਿਸ਼੍ਯ. "ਸੁ ਸੋਭਿਤ ਚੇਲਕ ਸੰਗ ਨਰੰ." (ਦੱਤਾਵ) "ਜੋ ਗੁਰੁ ਗੋਪੇ ਆਪਣਾ ਕਿਉ ਸਿਝਹਿ ਚੇਲਾ?" (ਭਾਗੁ) ੨. ਕਿਸੇ ਦੇਵਤਾ ਦਾ ਉਹ ਭਗਤ, ਜੋ ਆਪਣੇ ਵਿੱਚ ਦੇਵਤਾ ਦਾ ਆਵੇਸ਼ ਪ੍ਰਗਟ ਕਰਦਾ ਹੈ ਅਰ ਪ੍ਰਸ਼ਨਾਂ ਦੇ ਉੱਤਰ ਦੇਵਤਾ ਵੱਲੋਂ ਦਿੰਦਾ ਹੈ, ਚੇਲਾ ਕਹਾਉਂਦਾ ਹੈ....
ਫ਼ਾ. [شاگرد] ਸੰਗ੍ਯਾ- ਸ਼ਾਹ ਦੇ ਗਿਰਦ ਫਿਰਨ ਵਾਲਾ. ਬਾਦਸ਼ਾਹ ਦਾ ਨਫਰ। ੨. ਸਾਧੁ ਦਾ ਸੇਵਕ. ਚੇਲਾ। ੩. ਵਿਦ੍ਯਾਰਥੀ....
ਫ਼ਾ. [اُستاد] ਸੰਗ੍ਯਾ- ਅਧ੍ਯਾਪਕ. ਸਿਖ੍ਯਾ ਦੇਣ ਵਾਲਾ। ੨. ਭਾਵ- ਸਤਿਗੁਰ ਨਾਨਕ. "ਤਿਨ ਉਸਤਾਦ ਪਨਾਹਿ." (ਵਾਰ ਮਾਰੂ ੨. ਮਃ ੫)...
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....