ਸਾਰ

sāraसार


ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ.


संग्या- कदर. मुॱल. "प्रेम की सार सोई जाणै." (मारू अः मः ३) "जो जीऐ की सार न जाणै। तिस सिउ किछु न कहीऐ अजाणै." (मारू सोलहे मः ४) २. क्रि. वि- मात्र. प्रमाण. भर. "नहि बढन घटन तिलसार." (बावन) ३. संग्या- खबरदारी. संभाल. "सदा दइआलु है सभना करदा सार." (स्री मः ३) "जे को डुबै, फिरि होवै सार." (धना मः १) ४. वि- सावधान. खबरदार। ५. संग्या- सुध. समाचार. खबर. "जे हुकम होवे तां घर दी सार लै आवां।" (जसा) ६. साल बिरछ दी थां भी सार शबद आइआ है। ७. सं, लोहा. फौलाद. "असंख सूर मुह भख सार." (जपु) "सार सों सार की धार बजी." (चंडी १) ८. जल। ९. मॱखण। १०.बॱदल. मेघ। ११. बल। १२. निआउं. इनसाफ. "करणी उपरि होवगि सार." (बसं मः १) १३. पवन। १४. पारब्रहम. करतार। १५. धरम। १६. किसे वसतु दा रस। १७. वि- उॱतम. श्रेस्ठ. "मन मेरे सतिगुर सेवा सार." (स्री मः ५) १८. इॱक अरथालंकार. अॱछा अथवा बुरा पदारथ, जो इॱक तों इॱक वधके होवे, अरथात पहिले नालों दूजा सार होवे, ऐसा वरणन "सार" अलंकार है.#जहिं उतरोतर हनऐ अधिकाई,#अलंकार सो सार कहाई. (गरब गंजनी)#उदाहरण-#मानस देह दुलॱभ है जुगह जुगंतरि आवै वारी,#उॱतमजनम दुलॱभ है इकवाकी कोड़मा विचारी,#देह अरोग दुलॱभ है भागठ मात पिता हितकारी,#साधूसंग दुलॱभहै गुरमुख सुखफल भगति पिआरी.#(भागु)#मिशरी ते मधु मधुर है मधु ते सुधा महान,#श्री गुरुबानी सुधा ते निशचय मीठी जान.#१९ इॱक मात्रिक छंद, इस दा नाउं "ललितपद" भी है. लॱछण- चार चरण, प्रति चरण २८ मात्रा. १६. अते १२. मात्रा पुर विश्राम. अंत दो गुरु.#उदाहरण-#थिॱति वार ना जोगी जाणै, रुॱति माहु ना कोई,#जा करता सिरठी कउ साजे, आपे जाणै सोई,#किवकरि आखा किव सालाही, किउ वरनी किव जाणा,#नानक आखणि सभको आखै, इक दू इॱक सिआणा।#(जपु)¹#(अ) वरण व्रिॱत 'सार' दा लॱछण है चार चरण, प्रति चरण इॱक इॱक लघु गुरु.#उदाहरण-#जाप।ताप। ग्यान। ध्यान।। २०. देखो, सारणा। २१. फ़ा. [سار] ऊंट. शुतर. देखो, सारबान। २२ स्वामी. मालिक.