sālagirahaसालगिरह
ਵਰ੍ਸਗ੍ਰੰਥਿ. ਇੱਕ ਸਾਲ ਪਿੱਛੋਂ ਰੱਸੀ ਨੂੰ ਦਿੱਤੀ ਗੱਠ. ਪੁਰਾਣੇ ਸਮੇਂ ਜਦ ਲਿਖਣ ਦਾ ਰਿਵਾਜ ਨਹੀਂ ਸੀ ਤਦ ਹਰੇਕ ਇਸਤ੍ਰੀ ਪੁਰਖ ਦੇ ਨਾਉਂ ਦੀ ਖਾਸ ਚਿੰਨ੍ਹ ਲਾ ਕੇ ਘਰਾਂ ਵਿੱਚ ਰੱਸੀ ਰੱਖੀ ਜਾਂਦੀ ਅਤੇ ਉਸ ਵਿੱਚ ਜਨਮਦਿਨ ਨੂੰ ਗੰਢ ਦਿੱਤੀ ਜਾਂਦੀ. ਜਦ ਕਿਸੇ ਦੀ ਉਮਰ ਦੇਖਣੀ ਹੁੰਦੀ ਤਦ ਗੰਢਾਂ ਗਿਣਨ ਤੋਂ ਹਿਸਾਬ ਕੀਤਾ ਜਾਂਦਾ. ਵਰ੍ਹੇਗੰਢ. ਜਨਮਦਿਨ. ਵਰ੍ਹੀਣਾ.
वर्सग्रंथि. इॱक साल पिॱछों रॱसी नूं दिॱती गॱठ. पुराणे समें जद लिखण दा रिवाज नहीं सी तद हरेक इसत्री पुरख दे नाउं दी खास चिंन्ह ला के घरां विॱच रॱसी रॱखी जांदी अते उस विॱच जनमदिन नूं गंढ दिॱती जांदी. जद किसे दी उमर देखणी हुंदी तद गंढां गिणन तों हिसाब कीता जांदा. वर्हेगंढ. जनमदिन. वर्हीणा.
ਵਿ- ਸਾਰ. ਸ਼੍ਰੇਸ੍ਠ. ਉੱਤਮ. "ਕੋ ਸਾਲੁ ਜਿਵਾਹੇ ਸਾਲੀ." (ਵਾਰ ਮਾਰ ੩) ਜਵਾਹੇਂ ਅਤੇ ਧਾਨਾਂ ਵਿੱਚੋਂ ਕੇਹੜਾ ਉੱਤਮ ਹੈ? ਭਾਵ ਧਾਨ ਸ਼੍ਰੇਸ੍ਠ ਹਨ। ੨. ਸੰ. शाल ਸੰਗ੍ਯਾ- ਸਾਲ ਦਾ ਬਿਰਛ. ਇਹ ਸਾਲ (साल ) ਭੀ ਸਹੀ ਹੈ. ਇਸ ਦੀ ਲੱਕੜ ਵਡੀ ਪੱਕੀ ਅਤੇ ਸਿੱਧੀ ਹੁੰਦੀ ਹੈ. ਖਾਸ ਕਰਕੇ ਛੱਤ ਵਿੱਚ ਇਸ ਦਾ ਵਰਤਾਉ ਬਹੁਤ ਹੁੰਦਾ ਹੈ. L. Vatica Robusta. "ਹਰੇ ਹਰੇ ਸਾਲ ਖਰੇ." (ਗੁਪ੍ਰਸੂ) ੩. ਇੱਕ ਜਾਤਿ ਦੀ ਮੱਛੀ. Ophiocephalus Wrahl । ੪. ਸ਼ਾਲਾ. ਘਰ. ਮੰਦਿਰ. "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ) "ਊਚੇ ਮੰਦਰ ਸਾਲ ਰਸੋਈ." (ਸੂਹੀ ਰਵਿਦਾਸ) ਰਸੋਈਸ਼ਾਲਾ. ਪਾਕਸ਼ਾਲਾ। ੫. ਸੱਲ. ਵੇਧ. ਦੇਖੋ, ਸ਼ਲ ਧਾ. "ਦੀਨਦ੍ਯਾਲ ਵੈਰੀਸਾਲ." (ਅਕਾਲ) ਦੇਖੋ, ਵੈਰੀਸਾਲ। ੬. ਸ਼ਾਲਿਹੋਤ੍ਰ ਨਾਮਕ ਇੱਕ ਮੁਨਿ, ਜਿਸ ਨੇ ਘੋੜਿਆਂ ਦੇ ਪੰਖ ਇੰਦ੍ਰ ਦੀ ਆਗ੍ਯਾ ਨਾਲ ਕੱਟ ਦਿੱਤੇ ਸਨ. ਆਖਦੇ ਹਨ ਕਿ ਪਹਿਲੇ ਘੋੜਿਆਂ ਦੇ ਖੰਭ ਹੋਇਆ ਕਰਦੇ ਅਤੇ ਉਹ ਪੰਛੀਆਂ ਵਾਙ ਆਕਾਸ਼ ਵਿੱਚ ਉਡਦੇ. "ਸਾਲ ਮੁਨੀਸਰ ਕਾਟੇ ਹੁਤੇ ਬ੍ਰਿਜ ਰਾਜ ਮਨੋ ਤਿਹ ਪੰਖ ਬਨਾਵਤ." (ਕ੍ਰਿਸਨਾਵ) ਕ੍ਰਿਸਨ ਜੀ ਨੇ ਪੰਖਦਾਰ ਤੀਰ ਮਾਰਕੇ ਘੋੜਿਆਂ ਦੇ ਸ਼ਰੀਰ ਅਜੇਹੇ ਕਰ ਦਿੱਤੇ, ਮਾਨੋ ਸ਼ਾਲ ਦੇ ਕੱਟੇ ਪੰਖ ਫੇਰ ਬਣਾਏ ਹਨ। ੭. ਸ਼ਾਵਲ੍ਯਾ (ਅਸਪਰਾ) ਦਾ ਸੰਖੇਪ. ਹੂਰ. "ਊਪਰ ਗਿੱਧ ਸਾਲ ਮਁਡਰਾਹੀਂ। ਤਰੇ ਸੂਰਮਾ ਜੁੱਧ ਮਚਾਹੀਂ." (ਚਰਿਤ੍ਰ ੫੨) ੮. ਫ਼ਾ. [سال] ਵਰ੍ਹਾ. ਸੰਮਤ. ਸੰਵਤਸਰ. ਦੇਖੋ, ਵਰਸ। ੯. [شال] ਸ਼ਾਲ. ਦੁਸ਼ਾਲੇ ਦੀ ਫਰਦ. ਪਸ਼ਮੀਨੇ ਦੀ ਚਾਦਰ. "ਸਿਰ ਪਰ ਸਤਗੁਰੁ ਸਾਲ ਸਜਾਈ." (ਗੁਪ੍ਰਸੂ) ੧੦. ਗੋਦੜੀ. ਕੰਥਾ....
ਦੇਖੋ, ਪਿਛਹੁ....
ਛੋਟਾ ਰੱਸਾ....
ਸੰ. ਗ੍ਰੰਥਿ. ਸੰਗ੍ਯਾ- ਗੱਠ. ਗਿਰਹ। ੨. ਜੋੜ....
ਸੰ. ਲਿਖਨ. ਸੰਗ੍ਯਾ- ਲਿਖਣਾ. "ਲਿਖਣ ਵਾਲਾ ਜਲਿ ਬਲਉ, ਜਿਨਿ ਲਿਖਿਆ ਦੂਜਾਭਾਉ." (ਮਃ ੩. ਵਾਰ ਸ੍ਰੀ) ੨. ਲੇਖ. ਲਿਪਿ. ਤਹਰੀਰ। ੩. ਸੰ. ਲੇਖਨੀ. ਲਿੱਖਣ. ਕਲਮ....
ਅ਼. [رِواج] ਸੰਗ੍ਯਾ- ਦਸਤੂਰ. ਤਰੀਕਾ। ੨. ਰੀਤਿ. ਰਸਮ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਫ਼ਾ. [ہریک] ਵਿ- ਹਰਯਕ. ਪ੍ਰਤ੍ਯੇਕ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਦੇਖੋ, ਪੁਰਖੁ। ੨. ਆਦਮੀ. ਮਨੁੱਖ। ੩. ਪਤਿ. ਭਰਤਾ. "ਕਵਨ ਪੁਰਖ ਕੀ ਜੋਈ." (ਆਸਾ ਕਬੀਰ)...
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਸੰ. चिन्ह् ਧਾ- ਨਿਸ਼ਾਨ ਕਰਨਾ।#੨. ਸੰਗ੍ਯਾ- ਨਿਸ਼ਾਨ। ੩. ਲਕ੍ਸ਼੍ਣ (ਲੱਛਣ)....
ਹਿੰਦੂਮਤ ਅਨੁਸਾਰ ਰਖ੍ਯਾ ਕਰਨ ਵਾਲਾ ਡੌਰਾ. ਰਕ੍ਸ਼ਾਬੰਧਨ. ਰਕ੍ਸ਼ਾਸੂਤ੍ਰ. ਇਹ ਸਾਵਣ ਸੁਦੀ ੧੫. ਨੂੰ ਬੰਨ੍ਹਿਆ ਜਾਂਦਾ ਹੈ. ਭੈਣ ਭਾਈ ਦੇ ਹੱਥ, ਅਤੇ ਪ੍ਰਰੋਹਿਤ ਯਜਮਾਨ ਦੇ ਹੱਥ ਬੰਨ੍ਹਕੇ ਧਨ ਪ੍ਰਾਪਤ ਕਰਦੇ ਹਨ. ਦੇਖੋ, ਸੜੁੱਨੋ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਜੰਮਣ ਦਾ ਦਿਨ. ਉਹ ਦਿਨ ਜਿਸ ਵਿੱਚ ਜਨਮ ਲਿਆ ਹੈ. ਰੋਜ਼ੇ ਪੈਦਾਯਸ਼....
ਸੰਗ੍ਯਾ- ਜੋੜ. ਮੇਲ. ਸੰਬੰਧ। ੨. ਗੱਠ. ਗ੍ਰੰਥਿ। ੩. ਮਿਤ੍ਰਤਾ. "ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ." (ਸੁਖਮਨੀ) ਦੇਖੋ, ਗੰਢੁ....
ਅ਼. [عُمر] . ਉਮ੍ਰ. ਸੰਗ੍ਯਾ- ਅਵਸਥਾ. ਆਯੁ. ਜੀਵਨ ਦੀ ਹਾਲਤ ਅਤੇ ਉਸ ਦੀ ਅਵਧਿ (ਮਿਆਦ). ਚਰਕ ਸੰਹਿਤਾ ਵਿੱਚ ਲਿਖਿਆ ਹੈ ਕਿ ਸ਼ਰੀਰ, ਇੰਦ੍ਰੀਆਂ, ਮਨ ਅਤੇ ਆਤਮਾ ਇਨ੍ਹਾਂ ਚੌਹਾਂ ਦੇ ਸੰਜੋਗ ਦੀ ਦਸ਼ਾ "ਆਯੁ" ਉਮਰ ਹੈ.#ਵੇਦਾਂ ਵਿੱਚ ਆਦਮੀ ਦੀ ਉਮਰ ਸੋ ਵਰ੍ਹਾ¹ ਮਨੁ ਨੇ ਚਾਰ ਸੋ (੪੦੦) ਵਰ੍ਹਾ ਸਤਜੁਗ ਦੀ, ਅਤੇ ਸੌ ਸੌ ਵਰ੍ਹਾ ਘਟਾਕੇ, ਕਲਿਜੁਗ ਦੀ ਸੌ ਵਰ੍ਹਾ ਲਿਖੀ ਹੈ² ਪੁਰਾਣਾਂ ਵਿੱਚ ਹਜਾਰਾਂ ਅਤੇ ਲੱਖਾਂ ਵਰ੍ਹਿਆਂ ਦੀ ਲਿਖੀ ਹੈ. "ਜੋ ਜੋ ਵੰਞੈ ਡੀਹੜਾ ਸ ਉਮਰ ਹਥ ਪਵੰਨਿ." (ਸ. ਫਰੀਦ) ਦੇਖੋ, ਉਮਰ ਹਥ ਪਵੰਨਿ." (ਸ. ਫਰੀਦ) ਦੇਖੋ, ਉਮਰ ਹਥ ਪਵੰਨਿ। ੨. ਦੇਖੋ, ਉਮਰ ਖਿਤਾਬ ਅਤੇ ਖਲੀਫਾ....
ਅ਼. [حِساب] ਹ਼ਿਸਾਬ. ਸੰਗ੍ਯਾ- ਗਿਣਤੀ. ਲੇਖਾ. ਸ਼ੁਮਾਰ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਦੇਖੋ, ਸਾਲਗਿਰਹ....