sāhuसाहु
ਸ਼ਾਹ ਬਾਦਸ਼ਾਹ "ਸਚਾ ਸਾਹੁ ਵਰਤਦਾ." (ਸ੍ਰੀ ਮਃ ੩) ੨. ਸ਼ਾਹੂਕਾਰ. "ਸਚਾ ਸਾਹੁ ਸਚੇ ਵਣਜਾਰੇ." (ਸੂਹੀ ਅਃ ਮਃ ੩) ੩. ਸ੍ਵਾਸ. ਦਮ. "ਕਰਿ ਬੰਦੇ ਤੂੰ ਬੰਦਗੀ ਜਿਚਰੁ ਘਟ ਮਹਿ ਸਾਹੁ." (ਤਿਲੰ ਮਃ ੫)
शाह बादशाह "सचा साहु वरतदा." (स्री मः ३) २. शाहूकार. "सचा साहु सचे वणजारे." (सूही अः मः ३) ३. स्वास. दम. "करि बंदे तूं बंदगी जिचरु घट महि साहु." (तिलं मः ५)
ਸੰਗ੍ਯਾ- ਸ੍ਵਾਸ. ਦਮ. "ਲੇਖੈ ਸਾਹ ਲਵਾਈਅਹਿ." (ਸ੍ਰੀ ਮਃ ੧) ੨. ਫ਼ਾ. [شاہ] ਸ਼ਾਹ. ਬਾਦਸ਼ਾਹ. "ਸਭਿ ਤੁਝਹਿ ਧਿਆਵਹਿ ਮੇਰੇ ਸਾਹ." (ਧਨਾ ਮਃ ੪) ੩. ਸ਼ਾਹੂਕਾਰ. "ਸਾਹ ਚਲੇ ਵਣਜਾਰਿਆ." (ਵਾਰ ਸਾਰ ਮਃ ੨) ੪. ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੀ ਬਖਸ਼ੀ ਹੋਈ ਇੱਕ ਸਿੱਖ ਖਾਨਦਾਨ ਨੂੰ ਪਦਵੀ. ਦੇਖੋ, ਸੋਮਾ ੨। ੫. ਸ੍ਵਾਮੀ. ਪਤਿ। ੬. ਸੰ. साह. ਵਿ- ਪ੍ਰਬਲ. ਜੋਰਾਵਰ....
ਫ਼ਾ. [بادشاہ] ਸੰਗ੍ਯਾ- ਬਾਦ (ਤਖ਼ਤ) ਦਾ ਸ਼ਾਹ (ਸ੍ਵਾਮੀ). ਸਿੰਘਾਸਨਪਤਿ. ਮਹਾਰਾਜਾ....
ਵਿ- ਸਤ੍ਯਵਾਦੀ. ਸੱਚਾ. "ਸਚਾ ਸਤਿਗੁਰੁ ਸਾਚੀ ਜਿਸੁ ਬਾਣੀ." (ਸੋਰ ਅਃ ਮਃ ੩) ੨. ਅਨਿਤ੍ਯਤਾ ਰਹਿਤ. "ਸਚਾ ਤੇਰਾ ਅਮਰੁ ਸਚਾ ਦੀਬਾਣੁ." (ਵਾਰ ਆਸਾ) ੩. ਸੰਗ੍ਯਾ- ਸਤ੍ਯਰੂਪ ਪਾਰਬ੍ਰਹਮ. ਕਰਤਾਰ. "ਸਚਾ ਸੇਵੀ ਸਚੁ ਸਲਾਹੀ." (ਮਾਝ ਅਃ ਮਃ ੩) ੪. ਸੰਚਾ. ਕਾਲਬੁਦ. "ਅੰਧਾ ਸਚਾ ਅੰਧੀ ਸਟ." (ਗਉ ਮਃ ੧) ੫. ਸੁਚਿ. ਪਵਿਤ੍ਰ. "ਸਚਾ ਚਉਕਾ ਸੁਰਤਿ ਕੀ ਕਾਰਾ." (ਮਾਰੂ ਸੋਲਹੇ ਮਃ ੩) ੬. ਸੰ. सचा ਕ੍ਰਿ. ਵਿ- ਨੇੜੇ. ਪਾਸ ਮੌਜੂਦ....
ਸ਼ਾਹ ਬਾਦਸ਼ਾਹ "ਸਚਾ ਸਾਹੁ ਵਰਤਦਾ." (ਸ੍ਰੀ ਮਃ ੩) ੨. ਸ਼ਾਹੂਕਾਰ. "ਸਚਾ ਸਾਹੁ ਸਚੇ ਵਣਜਾਰੇ." (ਸੂਹੀ ਅਃ ਮਃ ੩) ੩. ਸ੍ਵਾਸ. ਦਮ. "ਕਰਿ ਬੰਦੇ ਤੂੰ ਬੰਦਗੀ ਜਿਚਰੁ ਘਟ ਮਹਿ ਸਾਹੁ." (ਤਿਲੰ ਮਃ ੫)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਸਾਧੁਕਾਰ. ਧਨਵਾਨ ਵਪਾਰੀ. ਜੋ ਰੁਪਯਾ ਸੂਦ ਤੇ ਦੇਵੇ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰ. श्र्वास ਧਾ- ਸਾਹ ਲੈਣਾ. ਹਾਹੁਕਾ ਲੈਣਾ। ੨. ਸ਼੍ਵਾਸ. ਸੰਗ੍ਯਾ- ਦਮ. ਸਾਹ. ਪ੍ਰਾਣ ਦੇ ਆਉਣ ਜਾਣ ਦਾ ਭਾਵ। ੩. ਦਮਾ. ਦਮਕਸ਼ੀ। ੪. ਸੰ. स्वास् ਤਿੱਖੇ ਮੂੰਹ ਵਾਲਾ ਅਗਨਿ। ੫. ਤਿੱਖੀ ਧਾਰ ਵਾਲਾ ਸ਼ਸਤ੍ਰ....
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਫ਼ਾ. [توُ] ਸਰਵ- "ਤੂੰ ਅਕਾਲ ਪੁਰਖ ਨਾਹੀ ਸਿਰਿ ਕਾਲਾ." (ਮਾਰੂ ਸੋਲਹੇ ਮਃ ੧) "ਤੂੰ ਊਚ ਅਥਾਹੁ ਅਪਾਰ ਅਮੋਲਾ." (ਮਾਝ ਅਃ ਮਃ ੫)...
ਫ਼ਾ. [بندگی] ਸੰਗ੍ਯਾ- ਪ੍ਰਣਾਮ. ਸਲਾਮ "ਆਖੀ ਸੇਖਾ ਬੰਦਗੀ." (ਸ. ਫਰੀਦ) ੨. ਸੇਵਾ। ੩. ਭਗਤੀ. "ਸੇਖਫਰੀਦੈ ਖੈਰ ਦੀਜੈ ਬੰਦਗੀ." (ਆਸਾ)...
ਕ੍ਰਿ- ਵਿ- ਯਾਵਤ- ਚਿਰ. ਜਬ ਤਕ. ਜਦ ਤੋੜੀ. "ਜਿਚਰ ਸਾਥੀ ਨਾਲਿ." (ਸ੍ਰੀ ਮਃ ੫) "ਜਿਚਰੁ ਘਟ ਅੰਤਰਿ ਹੈ ਸਾਸਾ." (ਸੋਰ ਮਃ ੩)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...