sārhāसाड़ा
ਸੰਗ੍ਯਾ- ਜਲਨ. ਦਾਹ। ੨. ਈਰਖਾ। ੩. ਸੜਨ (ਗਲਨ) ਲਈ ਜਲ ਆਦਿਕ ਵਿੱਚ ਪਾਇਆ ਪਦਾਰਥ, ਜਿਵੇਂ- ਸਿਰਕਾ ਬਣਾਉਣ ਲਈ ਅੰਗੂਰਾਂ ਦਾ ਸਾੜਾ। ੪. ਵਿ- ਪਹਾੜੀ ਪੰਜਾਬੀ ਵਿੱਚ ਅਸਾੜਾ (ਅਸਾਂ ਦਾ- ਅਸਾਡਾ) ਦਾ ਸੰਖੇਪ। ੫. ਦੇਖੋ, ਸਤਵੰਤਾਸਾੜਾ.
संग्या- जलन. दाह। २. ईरखा। ३. सड़न (गलन) लई जल आदिक विॱच पाइआ पदारथ, जिवें- सिरका बणाउण लई अंगूरां दा साड़ा। ४. वि- पहाड़ीपंजाबी विॱच असाड़ा (असां दा- असाडा) दा संखेप। ५. देखो, सतवंतासाड़ा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਜ੍ਵਲਨ. ਦਾਹ. ਤਪਤ। ੨. ਜਲਾਂ ਵਿੱਚ. ਜਲੋਂ ਮੇਂ. "ਜਲਨ ਥਲਨ ਬਸੁਧ ਗਗਨ." (ਰਾਮ ਮਃ ੫. ਪੜਤਾਲ)...
ਸੰ. ਸੰਗ੍ਯਾ- ਦਗਧ ਕਰਨ ਦੀ ਕ੍ਰਿਯਾ. ਜਲਾਣਾ. ਦੇਖੋ, ਪਿਤ੍ਰਿਮੇਧ। ੨. ਜਲਨ. ਤਾਪ। ੩. ਇੱਕ ਰੋਗ, ਜਿਸ ਤੋਂ ਬਹੁਤ ਪਿਆਸ ਲਗਦੀ ਅਤੇ ਗਲ ਸੁਕਦਾ ਹੈ. ਜਲਨ. ਸੜਨ. ਦਾਝ. ਵੈਦਕ ਅਨੁਸਾਰ ਪਿੱਤ ਦਾਹ, ਮਦ੍ਯ ਦਾਹ ਆਦਿ ਇਸ ਦੇ ਸੱਤ ਭੇਦ ਹਨ. ਸ਼ਰੀਰ ਵਿੱਚ ਗਰਮੀ ਬਹੁਤ ਵਧਣ, ਖ਼ੂਨ ਦੇ ਜੋਸ਼ ਮਾਰਨ, ਤ੍ਰਿਖਾ ਰੋਕਣ, ਬਹੁਤ ਸ਼ਰਾਬ ਪੀਣ, ਬਹੁਤ ਭੋਗ ਕਰਨ, ਬਹੁਤ ਮਿਹਨਤ ਕਰਨ, ਨਿਰਾਹਾਰ ਵ੍ਰਤ ਰੱਖਣ, ਨਰਮ ਅਸਥਾਨ ਤੇ ਸੱਟ ਵੱਜਣ ਆਦਿ ਕਾਰਣਾਂ ਤੋਂ ਦਾਹ ਰੋਗ ਹੁੰਦਾ ਹੈ.#ਦਾਹ ਤੋਂ ਦਿਲ ਅਤੇ ਸ਼ਰੀਰ ਸੜਦਾ ਪ੍ਰਤੀਤ ਹੁੰਦਾ ਹੈ, ਜੀ ਘਬਰਾਉਂਦਾ ਹੈ, ਸਿਰ ਚਕਰਾਉਂਦਾ ਹੈ, ਖਾਣਾ ਪੀਣਾ ਨਹੀਂ ਭਾਉਂਦਾ.#ਇਸ ਦੇ ਸਾਧਾਰਣ ਇਲਾਜ ਇਹ ਹਨ- ਜਿਨ੍ਹਾਂ ਕਾਰਣਾਂ ਤੋਂ ਦਾਹ ਹੋਈ ਹੋਵੇ ਉਨ੍ਹਾਂ ਦਾ ਤਿਆਗ ਕਰਨਾ, ਤਿੱਖੇ ਰੁੱਖੇ ਬੋਝਲ ਖਾਣੇ ਛੱਡਕੇ ਨਰਮ ਅਤੇ ਸਾਂਤਕੀ ਭੋਜਨ ਵਰਤਣੇ. ਸ਼ਰੀਰ ਉੱਤੇ ਆਉਲੇ, ਬੇਰ ਦੀ ਛਿੱਲ, ਅਥਵਾ ਸੀਤਲ ਜਲ ਵਿੱਚ ਚੰਦਨ ਘਸਾਕੇ ਲੇਪ ਕਰਨਾ. ਕੌਲ ਫੁੱਲ ਅਤੇ ਕੇਲੇ ਦੇ ਪੱਤਿਆਂ ਤੇ ਲੇਟਣਾ. ਅਰਕ ਗੁਲਾਬ ਕੇਉੜਾ ਬੇਦਮੁਸ਼ਕ ਚੰਦਨ ਦੇ ਮੂੰਹ ਤੇ ਛਿੱਟੇ ਮਾਰਨੇ ਅਤੇ ਪੀਣਾ. ਨਹਿਰ ਨਦੀ ਫੁਹਾਰੇ ਪਾਸ ਬੈਠਣਾ. ਗੁਲਾਬ ਆਦਿ ਇ਼ਤਰ (ਅਤਰ) ਸੁੰਘਣੇ. ਸ਼ਰਬਤ ਸੰਦਲ, ਸੰਗਤਰਾ, ਨਿੰਬੂ, ਅਨਾਰ ਆਦਿ ਦਾ ਵਰਤਣਾ. ਬਹੁਤ ਨਰਮ ਅਤੇ ਸੀਤਲ ਜੁਲਾਬ ਦੀਆਂ ਦਵਾਈਆਂ ਦਾ ਸੇਵਨ ਕਰਨਾ, ਜਿਨ੍ਹਾਂ ਤੋਂ ਅੰਤੜੀ ਵਿੱਚ ਮਲ ਨਾ ਰਹੇ....
ਸੰ. (ईर. ਧਾ- ਈਰਖਾ ਕਰਨਾ) ईर्षा ਈਸਾ. ਸੰਗ੍ਯਾ- ਡਾਹ. ਹਸਦ. ਦ੍ਵੇਸ. "ਸੁਆਦ ਬਾਦ ਈਰਖ ਮਦ ਮਾਇਆ." (ਸੂਹੀ ਮਃ ੫)...
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਫ਼ਾ. [سرکہ] ਸੰ. शीतरस ਸੰਗ੍ਯਾ- ਅੰਗੂਰ ਅਥਵਾ ਇੱਖ ਦੇ ਰਸ ਨੂੰ ਸਾੜਕੇ ਬਣਾਇਆ ਹੋਇਆ ਇੱਕ ਰਸ, ਜੋ ਖੱਟਾ ਹੁੰਦਾ ਹੈ. Vinegar. ਇਹ ਅਚਾਰ ਚਟਨੀ ਆਦਿ ਵਿੱਚ ਵਰਤੀਦਾ ਹੈ ਅਤੇ ਵੈਦ ਦਵਾਈ ਕਰਕੇ ਭੀ ਕਈ ਰੋਗਾਂ ਦੇ ਨਾਸ਼ ਲਈ ਦਿੰਦੇ ਹਨ. ਇਸ ਦੀ ਤਾਸੀਰ ਸਰਦ ਖ਼ੁਸ਼ਕ ਹੈ. ਕਬਜਾ ਕਰਦਾ ਹੈ, ਪੇਟ ਦੇ ਕੀੜੇ ਮਾਰਦਾ ਹੈ, ਹਾਜਿਮ ਹੈ, ਭੁੱਖ ਲਾਉਂਦਾ ਹੈ, ਜਾਮਣ (ਜਾਮਣੂ) ਦਾ ਸਿਰਕਾ ਲਿੱਫ ਅਤੇ ਅਫਾਰੇ ਲਈ ਖਾਸ ਗੁਣਕਾਰੀ ਹੈ....
ਸੰਗ੍ਯਾ- ਜਲਨ. ਦਾਹ। ੨. ਈਰਖਾ। ੩. ਸੜਨ (ਗਲਨ) ਲਈ ਜਲ ਆਦਿਕ ਵਿੱਚ ਪਾਇਆ ਪਦਾਰਥ, ਜਿਵੇਂ- ਸਿਰਕਾ ਬਣਾਉਣ ਲਈ ਅੰਗੂਰਾਂ ਦਾ ਸਾੜਾ। ੪. ਵਿ- ਪਹਾੜੀ ਪੰਜਾਬੀ ਵਿੱਚ ਅਸਾੜਾ (ਅਸਾਂ ਦਾ- ਅਸਾਡਾ) ਦਾ ਸੰਖੇਪ। ੫. ਦੇਖੋ, ਸਤਵੰਤਾਸਾੜਾ....
ਸੰਗ੍ਯਾ- ਛੋਟਾ ਪਰਵਤ। ੨. ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿਸਾਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.#ਆਰੋਹੀ- ਧ ਸ ਰ ਮ ਗ ਮ ਪ ਧ ਨ ਸ.#ਅਵਰੋਹੀ- ਸ ਨਾ ਧ ਪ ਮ ਗ ਰ ਸ।#੩. ਪਹਾੜ ਦੀ ਭਾਸਾ (ਬੋੱਲੀ). ੪. ਪਹਾੜ ਦੇ ਵਸਨੀਕ। ੫. ਵਿ- ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ....
ਪੰਜਾਬ ਦਾ ਵਸਨੀਕ। ੨. ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਦੇ ਵਸਨੀਕ ਬੋਲਦੇ ਹਨ। ੩. ਪੰਜਾਬ ਨਾਲ ਸੰਬੰਧਿਤ. ਪੰਜਾਬ ਦਾ, ਦੀ। ੪. ਗੁਰਮੁਖੀ ਲਿਪੀ (ਲਿਖਤ) ਜਿਸ ਵਿੱਚ ਪੰਜਾਬ ਦੀ ਬੋਲੀ ਉੱਤਮ ਲਿਖੀ ਜਾਂਦੀ ਹੈ....
ਵਿ- ਅਸਾਂ ਦਾ. ਅਸਾਡਾ. ਅਸਾਡੀ. ਹਮਾਰਾ. ਹਮਾਰੀ. "ਨਾਂਹੀ ਕਿਛੁ ਅਸਾੜਾ ਜੀਉ." (ਮਾਝ ਮਃ ੫) "ਰਾਖਹੁ ਸਰਮ ਅਸਾੜੀ." (ਮਾਝ ਮਃ ੫)...
ਸਰਵ. ਮੈਂ ਦਾ ਬਹੁ ਵਚਨ. ਅਸੀਂ "ਅਸਾਂ ਭਿ ਓਥੈ ਜਾਣਾ." (ਵਡ ਮਃ ੧. ਅਲਾਹਣੀਆ)...
ਵਿ- ਦੇਖੋ, ਅਸਾਡੜਾ....
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਵਿ- ਬ੍ਰਹਮਚਾਰੀ ਦਾ ਪਲਾਸਦੰਡ ( अशाडा ) ਧਾਰਨ ਕਰਨ ਵਾਲਾ. ਜਤੀ. ਬ੍ਰਹਮਚਾਰੀ. "ਸਭ ਇੰਦ੍ਰੀ ਵਸਿ ਕਰਦਿਤੀਓ ਸਤਵੰਤਾਸਾੜਾ." (ਵਾਰ ਮਾਰੂ ੨, ਮਃ ੫)...