siunāसिउणा
ਸੰ. ਸੀਵਨ. ਸੰਗ੍ਯਾ- ਸਿਉਣ ਦਾ ਕਰਮ. ਤਾਗੇ ਸੂਈ ਨਾਲ ਵਸਤ੍ਰ ਆਦਿਕ ਦਾ ਜੋੜਨਾ.
सं. सीवन. संग्या- सिउण दा करम. तागे सूई नाल वसत्र आदिक दा जोड़ना.
ਦੇਖੋ, ਸਿਵਾ ਧਾ. ਕ੍ਰਿ ਸਿਉਣਾ. ਪਰੋਣਾ. "ਹਰਿ ਰਤਨ ਮਨ ਅੰਤਰਿ ਸੀਵਤੇ." (ਸ੍ਰੀ ਛੰਤ ਮਃ ੫) "ਮਨ ਤਨ ਭੀਤਰਿ ਸੀਵਨ." (ਸਾਰ ਮਃ ੫) "ਬਿਨ ਤਾਗੇ ਬਿਨ ਸੂਈ ਆਨੀ ਮਨ ਹਰਿਭਗਤੀ ਸੰਗਿ ਸੀਵਨਾ." (ਮਾਰੂ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਤਾਗਾ ਦਾ ਬਹੁਵਚਨ. ਦੇਖੋ ਤਾਗਾ। ੨. ਤਗ੍ਯ (ਤਤ੍ਵਗ੍ਯਾਤਾ) ਹੋਏ. "ਸਦਾ ਹਰਿਜਨ ਤਾਗੇ." (ਆਸਾ ਛੰਤ ਮਃ ੫) ਸ ਤੁਗੇ. ਨਿਭੇ....
ਸੰ. ਸੂਚਿ. ਸੂਚੀ। ੨. ਵਿ- ਸੰ. ਸੂਵਰੀ. ਸੂਈ ਹੋਈ. ਪ੍ਰਸੂਤਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਕ੍ਰਿ- ਮਿਲਾਉਣਾ। ੨. ਜਮਾ ਕਰਨਾ. ਇਕੱਠਾ ਕਰਨਾ। ੩. ਮੀਜ਼ਾਨ ਦੇਣੀ....