sikalagara, sikalīgaraसिकलगर, सिकलीगर
ਫ਼ਾ. [صقل گر] ਸਕ਼ਲਗਰ. ਸਿਕਲ ਕਰਨ ਵਾਲਾ. ਜ਼ੰਗ ਉਤਾਰਨ ਵਾਲਾ.
फ़ा. [صقل گر] सक़लगर. सिकल करन वाला. ज़ंग उतारन वाला.
ਅ਼. [صقل] ਸਕ਼ਲ. ਸੰਗ੍ਯਾ- ਸਾਫ਼ ਕਰਨ ਦੀ ਕ੍ਰਿਯਾ. ਜ਼ੰਗ ਉਤਾਰਕੇ ਸ਼ਸਤ੍ਰ ਆਦਿ ਨੂੰ ਚਮਕਾਉਣ ਦਾ ਕਰਮ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...