sidhakaसिदक
ਅ਼. [صدق] ਸਿਦਕ਼. ਸੰਗ੍ਯਾ- ਸ਼੍ਰੱਧਾ. ਵਿਸ਼੍ਵਾਸ. "ਸਿਦਕ ਸਬੂਰੀ ਸੰਤ ਨ ਮਿਲਿਓ." (ਮਾਰੂ ਅੰਜੁਲੀਆਂ ਮਃ ੫) ੨. ਸਚਾਈ. ੩. ਨਿਸਕਪਟਤਾ. ਦਿਲ ਦੀ ਸਫਾਈ.
अ़. [صدق] सिदक़. संग्या- श्रॱधा. विश्वास. "सिदक सबूरी संत न मिलिओ." (मारू अंजुलीआं मः ५) २. सचाई. ३. निसकपटता. दिल दी सफाई.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. श्रद्घा ਸ਼੍ਰਤ- ਧਾ. ਸੰਗ੍ਯਾ- ਭਰੋਸਾ. ਨਿਸ਼ਚਾ. ਯਕੀਨ। ੨. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਸ਼੍ਰਤ੍ (ਸਤ੍ਯ) ਦੇ ਧਾਰਨ ਦਾ ਨਾਉਂ ਸ਼੍ਰੱਧਾ ਹੈ....
ਭਰੋਸਾ. ਇਤਬਾਰ. ਦੇਖੋ, ਬਿਸ੍ਵਾਸ....
ਅ਼. [صدق] ਸਿਦਕ਼. ਸੰਗ੍ਯਾ- ਸ਼੍ਰੱਧਾ. ਵਿਸ਼੍ਵਾਸ. "ਸਿਦਕ ਸਬੂਰੀ ਸੰਤ ਨ ਮਿਲਿਓ." (ਮਾਰੂ ਅੰਜੁਲੀਆਂ ਮਃ ੫) ੨. ਸਚਾਈ. ੩. ਨਿਸਕਪਟਤਾ. ਦਿਲ ਦੀ ਸਫਾਈ....
ਫ਼ਾ. [صبوُری] ਸਬੂਰੀ. ਸੰਗ੍ਯਾ- ਸਬਰ ਦਾ ਭਾਵ. ਸੰਤੋਖ. "ਸਿਦਕ ਸਬੂਰੀ ਸਾਦਿਕਾ." (ਵਾਰ ਸ੍ਰੀ ਮਃ ੧) "ਸਿਦਕ ਸਬੂਰੀ ਸੰਤ ਨ ਮਿਲਿਓ." (ਮਾਰੂ ਅਃ ਮਃ ੫. ਅੰਜੁਲੀਆਂ)...
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੰਗ੍ਯਾ- ਸਤ੍ਯਤਾ. ਸੱਚਾਪਨ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਫ਼ਾ. [صفائی] ਸ੍ਵੱਛਤਾ. ਨਿਰਮਲਤਾ। ੨. ਭਾਵ- ਨਿਰਦੋਸਤਾ....