sipahasālāraसिपहसालार
ਫ਼ਾ. [سپِاہ سالار] ਸੰਗ੍ਯਾ- ਸਿਪਾਹ ਦਾ ਸਰਦਾਰ. ਸੈਨਾਪਤਿ. ਜਨਰਲ (General).
फ़ा. [سپِاہ سالار] संग्या- सिपाह दा सरदार. सैनापति. जनरल (General).
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [سپاہ] ਸੰਗ੍ਯਾ- ਸਿਪਹ (ਫੌਜ) ਨਾਲ ਸੰਬੰਧ ਰੱਖਣ ਵਾਲਾ. ਭਾਵ- ਫੌਜੀ। ੨. ਸੈਨਾ. ਫੌਜ. "ਭਜੇ ਸੰਗ ਲੈਕੇ ਸੁ ਸਾਰੀ ਸਿਪਾਹੰ." (ਵਿਚਿਤ੍ਰ)...
ਫ਼ਾ. [سردار] ਪ੍ਰਧਾਨ. ਮੁਖੀਆ. ਸ਼ਿਰੋਮਣਿ। ੨. ਦੇਖੋ, ਸਰਦ ੩. ਸਾਲ. ਵਰ੍ਹਾ. "ਸਰਦਾਰ ਬਿੰਸਤਿਚਾਰ ਕਲਿਅਵਤਾਰ ਛਤ੍ਰ ਫਿਰਾਈਅੰ." (ਕਲਕੀ) ਚੌਬੀਸ ਵਰ੍ਹੇ ਕਲਿਅਵਤਾਰ (ਕਲਕੀ ਅਵਤਾਰ) ਸਿਰ ਤੇ ਛਤਰ ਫਿਰਾਵੇਗਾ. ਭਾਵ- ਰਾਜ ਕਰੇਗਾ....
ਦੇਖੋ, ਸੇਨਾਪਤਿ। ੨. ਸ਼੍ਰੀ ਗੁਰੂ ਗੋਬਿੰਦ ਸਿਘ ਸਾਹਿਬ ਜੀ ਦੇ ਦਰਬਾਰ ਦਾ ਇੱਕ ਲਿਖਾਰੀ ਅਤੇ ਕਵਿ, ਜਿਸ ਨੇ ਚਾਣਿਕ੍ਯ ਨੀਤਿ ਦਾ ਉਲਥਾ ਕੀਤਾ ਹੈ- "ਗੁਰੁ ਗੋਬਿੰਦ ਕੀ ਸਭਾ ਮੇ ਲੇਖਕ ਪਰਮ ਸੁਜਾਨ। ਚਾਣਾਕੇ ਭਾਖਾ ਕਰੀ ਕਵਿ ਸੈਨਾਪਤਿ ਨਾਮ।।" ਇਸ ਦਾ ਬਣਾਇਆ ਇੱਕ "ਗੁਰੁਸ਼ੋਭਾ" ਗ੍ਰੰਥ ਭੀ ਹੈ. ਦੇਖੋ, ਗੁਰੁਮਤ ਸੁਧਾਕਰ ਗ੍ਰੰਥ.¹...