singhadhhuni, singhanādhaसिंघधुनि, सिंघनाद
ਸੰਗ੍ਯਾ- ਸਿੰਹ ਦੀ ਗਰਜ. ਸ਼ੇਰ ਦੀ ਭਭਕ। ੨. ਯੋਧਾ ਦਾ ਸਿੰਘ ਦੀ ਤਰਾਂ ਗਰਜਣਾ ਅਜਿਹਾ ਲਲਕਾਰਾ, ਜਿਸ ਤੋਂ ਵੈਰੀ ਕੰਬ ਜਾਣ.
संग्या- सिंह दी गरज. शेर दी भभक। २. योधा दा सिंघ दी तरां गरजणा अजिहा ललकारा, जिस तों वैरी कंब जाण.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਹਿੰਸਾ ਕਰਨ ਵਾਲਾ ਜੀਵ। ੨. ਸ਼ੇਰ। ੩. ਇੱਕ ਰਾਸ਼ਿ, ਜਿਸ ਦੇ ਤਾਰਿਆਂ ਦੀ ਸ਼ਕਲ ਸ਼ੇਰ ਜੇਹੀ ਹੈ. Leo । ੪. ਦੇਖੋ, ਸਾਰਦੂਲ ਅਤੇ ਸਿੰਘ....
ਦੇਖੋ, ਗਰਜਨ। ੨. ਅ਼. [غرض] ਗ਼ਰਜ. ਪ੍ਰਯੋਜਨ. ਮਤ਼ਲਬ। ੩. ਚਾਹ. ਇੱਛਾ। ੪. ਜਰੂਰਤ. ਲੋੜ....
ਸੰ. सेटक ਸੇਟਕ. ਸੰਗ੍ਯਾ- ਮਣ ਦਾ ਚਾਲੀਹਵਾਂ ਹਿੱਸਾ. ਚਾਰ ਪਾਉ ਭਰ ਤੋਲ.¹ "ਦੁਇ ਸੇਰ ਮਾਗਉ ਚੂਨਾ." (ਸੋਰ ਕਬੀਰ) ੨. ਫ਼ਾ. [شیر] ਸ਼ੇਰ. ਸਿੰਘ। ੩. ਵਿ- ਦਿਲੇਰ. ਬਹਾਦੁਰ. "ਬੁਰਿਆਈਆਂ ਹੁਇ ਸੇਰ." (ਵਾਰ ਗੂਜ ੨. ਮਃ ੫)...
ਸੰਗ੍ਯਾ- ਸਿੰਘਨਾਦ. ਬੁੱਕਾਰ। ੨. ਘੋੜੇ ਆਦਿ ਵਿੱਚ ਜਲ ਭਰਨ ਸਮੇਂ ਹੋਇਆ ਭਬ ਭਬ ਸ਼ਬਦ। ੩. ਝਿੜਕ. ਧਮਕੀ....
ਸੰ. योद्घृ- ਯੋਧ੍ਰਿ. ਯੁੱਧ ਕਰਨ ਵਾਲਾ. ਲੜਾਕਾ. ਵੀਰ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਸੰਗ੍ਯਾ- ਸਿੰਘਨਾਦ. ਦੇਖੋ, ਲਲਕਾਰਨਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੁਸ਼ਮਨ. ਦੇਖੋ, ਬੈਰੀ....
ਦੇਖੋ, ਕੰਪ- ਕੰਪਨ. "ਤਿਸੁ ਕੰਬਹਿ ਪਾਪੈ." (ਵਾਰ ਮਾਰੂ ੨. ਮਃ ੫)...
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....