singhāsana, singhāsanaसिंघासण, सिंघासन
ਸੰ. सिंहासन ਸੰਗ੍ਯਾ- ਰਾਜਾ ਦਾ ਆਸਨ, ਜੋ ਹੋਰ ਆਸਾਨਾ ਤੋਂ ਸਿੰਹ (ਉੱਤਮ) ਹੈ. ਸ਼ਾਹੀ ਤਖ਼ਤ। ੨. ਸਤਿਗੁਰੂ ਦੀ ਗੱਦੀ। ੩. ਕਿਤਨਿਆਂ ਦਾ ਖਿਆਲ ਹੈ ਕਿ ਆਸਨ ਦੇ ਦੋਂਹੀ ਪਾਸੀਂ ਸ਼ੇਰ ਦੀਆਂ ਮੂਰਤਾਂ ਹੋਣ ਕਰਕੇ ਨਾਉਂ ਸਿੰਘਾਸਨ ਹੈ. ਨੀਤਿਸ਼ਾਸਤ੍ਰ ਵਿੱਚ ਰਾਜਾ ਦਾ ਸਿੰਘਾਸਨ ਅੱਠ ਸ਼ਕਲਾਂ ਦਾ ਲਿਖਿਆ ਹੈ:-#"ਪ ਸਃ ਸ਼ੰਖੋ ਗਜੋ ਹੰਸਃ ਸਿੰਹੋ ਭ੍ਰਿੰਗੋ ਮ੍ਰਿਗੋ ਹਯਃ। ਅਸੌ੍ਟ ਸਿਹਾਸਨਾ ਨੀਤਿ. ਨੀਤਿਸ਼ਾਸਤ੍ਰ. ਵਿਦੋ ਵਿਦੁਃ ॥ ੪. ਸਿੰਘ ਜੇਹੀ ਨਿਸ਼ਸ੍ਤ. ਸ਼ੇਰ ਜੇਹੀ ਬੈਠਕ.
सं. सिंहासन संग्या- राजा दा आसन, जो होर आसाना तों सिंह (उॱतम) है. शाही तख़त। २. सतिगुरू दी गॱदी। ३. कितनिआं दा खिआल है कि आसन दे दोंही पासीं शेर दीआं मूरतां होण करके नाउं सिंघासन है. नीतिशासत्र विॱच राजा दा सिंघासन अॱठ शकलां दा लिखिआ है:-#"प सः शंखो गजो हंसः सिंहो भ्रिंगो म्रिगो हयः। असौ्ट सिहासना नीति. नीतिशासत्र. विदो विदुः ॥ ४. सिंघ जेही निशस्त. शेर जेही बैठक.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਦੇਖੋ, ਆਸਣ. "ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫) ੨. ਘੋੜੇ ਦੀ ਪਿੱਠ ਉੱਪਰ ਨਿਸ਼ਸਤ. "ਆਸਨ ਆਏ ਬਾਗ ਗਹਿ ਬਲਵੰਡ ਵਿਸੇਸਾ." (ਗੁਪ੍ਰਸੂ) ੩. ਸੰ. आशन- ਆਸ਼ਨ. ਵਜ੍ਰ। ੪. ਇੰਦ੍ਰ। ੫. ਭੋਜਨ ਖਵਾਉਣ ਵਾਲਾ....
ਵ੍ਯ- ਔਰ। ੨. ਅਨ੍ਯ. ਅਪਰ. "ਕਰੇ ਦੁਹਕਰਮ ਦਿਖਾਵੈ ਹੋਰ." (ਗਉ ਮਃ ੫) ਕਰੇ ਖੋਟਾ ਕਰਮ, ਦਿਖਾਵੇ ਚੰਗਾ। ੩. ਦੇਖੋ, ਹੋਰਨਾ. "ਰਹੇ ਹੋਰ ਲੋਕੰ." (ਵਿਚਿਤ੍ਰ) ਲੋਕ ਵਰਜ ਰਹੇ....
ਸੰ. ਸੰਗ੍ਯਾ- ਹਿੰਸਾ ਕਰਨ ਵਾਲਾ ਜੀਵ। ੨. ਸ਼ੇਰ। ੩. ਇੱਕ ਰਾਸ਼ਿ, ਜਿਸ ਦੇ ਤਾਰਿਆਂ ਦੀ ਸ਼ਕਲ ਸ਼ੇਰ ਜੇਹੀ ਹੈ. Leo । ੪. ਦੇਖੋ, ਸਾਰਦੂਲ ਅਤੇ ਸਿੰਘ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਫ਼ਾ. [شاہی] ਸ਼ਾਹੀ. ਸੰਗ੍ਯਾ- ਬਾਦਸ਼ਾਹੀ। ੨. ਸ੍ਯਾਹੀ. ਮਸਿ. ਰੌਸ਼ਨਾਈ "ਜੇਤਾ ਆਖਣੁ ਸਾਹੀ ਸਬਦੀ" (ਵਾਰ ਸਾਰ ਮਃ ੧) ਜਿਤਨਾ ਕਥਨ ਅੱਖਰੀਂ ਅਤੇ ਜ਼ੁਬਾਨੀ ਹੈ। ੩. ਅ਼. [سعی] ਸਈ਼. ਯਤਨ. ਕੋਸ਼ਿਸ਼. "ਊਆ ਕੀ ੜਾੜਿ ਮਿਟਤ ਬਿਨ ਸਾਹੀ." (ਬਾਵਨ) ਨਿਰਯਤਨ ੜਾੜ ਮਿਟਤ। ੪. ਅ਼. [ساہی] ਸਾਹੀ. ਬੇਪਰਵਾਹੀ। ੫. ਭੁੱਲਜਾਣ ਦਾ ਭਾਵ....
ਫ਼ਾ. ਅ਼. [تخت] ਸੰਗ੍ਯਾ- ਬੈਠਣ ਦੀ ਚੌਕੀ। ੨. ਰਾਜਸਿੰਘਾਸਨ. "ਤਖਤਿ ਬਹੈ ਤਖਤੈ ਕੀ ਲਾਇਕ." (ਮਾਰੂ ਸੋਲਹੇ ਮਃ ੧) ੩. ਸ਼੍ਰੀ ਗੁਰੂ ਸਾਹਿਬਾਨ ਦਾ ਸਿੰਘਾਸਨ. ਖ਼ਾਸ ਕਰਕੇ ਗੁਰੂ ਸਾਹਿਬ ਦੇ ਚਾਰ ਤਖ਼ਤ- ਅਕਾਲਬੁੰਗਾ, ਪਟਨਾ ਸਾਹਿਬ ਦਾ ਹਰਿਮੰਦਿਰ, ਕੇਸਗੜ੍ਹ ਅਤੇ ਹ਼ਜੂਰ ਸਾਹਿਬ (ਅਬਿਚਲਨਗਰ)....
ਸੰਗ੍ਯਾ- ਛੋਟਾ ਗਦੇਲਾ। ੨. ਰਾਜਾ ਦਾ ਸਿੰਘਾਸਨ। ੩. ਮਹੰਤ ਦਾ ਆਸਨ। ੪. ਪਹਾੜੀ ਇ਼ਲਾਕੇ਼ ਵਿੱਚ ਇੱਕ ਦ੍ਵਿਜ ਜਾਤਿ ਹੈ ਜੋ, ਜਨੇਊ ਦਾ ਅਧਿਕਾਰ ਰੱਖਦੀ ਹੈ. ਗੁਰੁਪ੍ਰਤਾਪਸੂਰਯ ਵਿੱਚ ਇਸ ਜਾਤਿ ਦਾ ਨਾਉਂ "ਗਧੀਲਾ" ਲਿਖਿਆ ਹੈ। ੫. ਇੱਕ ਨੀਚ ਜਾਤਿ, ਜੋ ਭੇਡ ਗਧੇ ਆਦਿਕ ਰਖਦੀ ਹੈ ਅਤੇ ਖ਼ਾਨਾਬਦੋਸ਼ ਹੈ....
ਅ਼. [خِیال] ਖ਼ਯਾਲ. ਸੰਗ੍ਯਾ- ਸੰਕਲਪ. ਫੁਰਣਾ. "ਮਨ ਮੇ ਉਪਜ੍ਯੋ ਤਬੈ ਖਿਆਲ." (ਨਾਪ੍ਰ) ੨. ਧ੍ਯਾਨ. ਚਿੰਤਨ. "ਏਕ ਖਿਆਲ ਵਿਖੇ ਮਨ ਰਾਤਾ." (ਗੁਪ੍ਰਸੂ) ੩. ਗਾਯਨ ਲਈ ਬਣਾਇਆ ਹੋਇਆ ਗੀਤ ਦਾ ਇੱਕ ਵਜ਼ਨ. ਦੇਖੋ, ਖਿਆਲ ਪਾਤਸਾਹੀ ੧੦. "ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ x x#ਯਾਰੜੇ ਦਾ ਸਾਨੂ ਸੱਥਿਰ ਚੰਗਾ ਭੱਠਿ ਖੇੜਿਆਂ ਦਾ ਰਹਿਣਾ." (ਹਜ਼ਾਰੇ ੧੦)...
ਸੰ. सेटक ਸੇਟਕ. ਸੰਗ੍ਯਾ- ਮਣ ਦਾ ਚਾਲੀਹਵਾਂ ਹਿੱਸਾ. ਚਾਰ ਪਾਉ ਭਰ ਤੋਲ.¹ "ਦੁਇ ਸੇਰ ਮਾਗਉ ਚੂਨਾ." (ਸੋਰ ਕਬੀਰ) ੨. ਫ਼ਾ. [شیر] ਸ਼ੇਰ. ਸਿੰਘ। ੩. ਵਿ- ਦਿਲੇਰ. ਬਹਾਦੁਰ. "ਬੁਰਿਆਈਆਂ ਹੁਇ ਸੇਰ." (ਵਾਰ ਗੂਜ ੨. ਮਃ ੫)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. सिंहासन ਸੰਗ੍ਯਾ- ਰਾਜਾ ਦਾ ਆਸਨ, ਜੋ ਹੋਰ ਆਸਾਨਾ ਤੋਂ ਸਿੰਹ (ਉੱਤਮ) ਹੈ. ਸ਼ਾਹੀ ਤਖ਼ਤ। ੨. ਸਤਿਗੁਰੂ ਦੀ ਗੱਦੀ। ੩. ਕਿਤਨਿਆਂ ਦਾ ਖਿਆਲ ਹੈ ਕਿ ਆਸਨ ਦੇ ਦੋਂਹੀ ਪਾਸੀਂ ਸ਼ੇਰ ਦੀਆਂ ਮੂਰਤਾਂ ਹੋਣ ਕਰਕੇ ਨਾਉਂ ਸਿੰਘਾਸਨ ਹੈ. ਨੀਤਿਸ਼ਾਸਤ੍ਰ ਵਿੱਚ ਰਾਜਾ ਦਾ ਸਿੰਘਾਸਨ ਅੱਠ ਸ਼ਕਲਾਂ ਦਾ ਲਿਖਿਆ ਹੈ:-#"ਪ ਸਃ ਸ਼ੰਖੋ ਗਜੋ ਹੰਸਃ ਸਿੰਹੋ ਭ੍ਰਿੰਗੋ ਮ੍ਰਿਗੋ ਹਯਃ। ਅਸੌ੍ਟ ਸਿਹਾਸਨਾ ਨੀਤਿ. ਨੀਤਿਸ਼ਾਸਤ੍ਰ. ਵਿਦੋ ਵਿਦੁਃ ॥ ੪. ਸਿੰਘ ਜੇਹੀ ਨਿਸ਼ਸ੍ਤ. ਸ਼ੇਰ ਜੇਹੀ ਬੈਠਕ....
ਸੰਗ੍ਯਾ- ਉਹ ਸ਼ਾਸਤ੍ਰ, ਜਿਸ ਵਿੱਚ ਸਮਾਜ ਅਤੇ ਰਾਜ ਨੂੰ ਉੱਤਮ ਰੀਤਿ ਨਾਲ ਚਲਾਉਣ ਦੇ ਨਿਯਮ ਦੱਸੇ ਹੋਣ (The work on political ethics).#ਇਸ ਵੇਲੇ ਨੀਤਿਸ਼ਾਸਤ੍ਰ ਅਨੇਕ ਬੋਲੀਆਂ ਵਿੱਚ ਅਨੰਤ ਦੇਖੇ ਜਾਂਦੇ ਹਨ, ਪਰ ਪੁਰਾਣੇ ਨੀਤਿਸ਼ਾਸਤ੍ਰ ਇਹ ਪ੍ਰਧਾਨ ਹਨ- ਸ਼ੁਕ੍ਰਨੀਤਿ, ਚਾਣਿਕ੍ਯਨੀਤਿ, ਪੰਚਤੰਤ੍ਰ, ਯੁਧਿਸ੍ਠਰਨੀਤਿ ਅਤੇ ਵਿਦੁਰਨੀਤਿ....
ਦੇਖੋ, ਅਠ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਨਿਤ੍ਯ ਹੀ. ਹਰ ਰੋਜ਼. "ਰਵਿਦਾਸੁ ਢੰਵੰਤਾ ਢੋਰ ਨੀਤਿ." (ਆਸਾ ਧੰਨਾ) "ਦਾਤਨ ਨੀਤਿ ਕਰੇਇ" (ਤਨਾਮਾ) ੨. ਸੰ. ਸੰਗ੍ਯਾ- ਲੈ ਜਾਣ ਦੀ ਕ੍ਰਿਯਾ। ੩. ਉਹਾ ਰੀਤਿ, ਜਿਸ ਦ੍ਵਾਰਾ ਆਦਮੀ ਸੁਮਾਰਗ ਚਲ ਸਕੇ। ੪. ਧਰਮ ਅਤੇ ਸਮਾਜ ਦੇ ਚਲਾਉਣ ਦਾ ਨਿਯਮ। ਪ ਰਾਜ੍ਯਪ੍ਰਬੰਧ ਦੀ ਯੁਕ੍ਤਿ. ਰਿਆਸਤ ਦੇ ਇੰਤਜਾੱਮ ਦੀ ਰੀਤਿ.#ਨੀਤਿ ਹੀ ਤੇ ਧਰਮ ਧਰਮ ਹੀ ਤੇ ਸਭੈ ਸਿੱਧਿ#ਨੀਤਿ ਹੀ ਤੇ ਆਦਰ ਸਭਾਨ ਬੀਚ ਪਾਈਐ,#ਨੀਤਿ ਤੇ ਅਨੀਤਿ ਛੂਟੈ ਨੀਤਿ ਹੀ ਤੇ ਸੁਖ ਲੂਟੈ#ਨੀਤਿ ਲੀਯੇ ਬੋਲੈ ਭਲੋ ਬਕਤਾ ਕਹਾਈਐ,#ਨੀਤਿ ਹੀ ਤੇ ਰਾਜ ਰਾਜੈ ਨੀਤਿ ਹੀ ਤੇ ਪਾਤਸ਼ਾਹੀ#ਨੀਤਿ ਹੀ ਤੇ ਯਸ ਨਵਖੰਡ ਮਾਂਹਿ ਗਾਈਐ,#਼ਛੋਟਨ ਕੋ ਬਡੋ ਅਰੁ ਬਡੇ ਮਾਂਹਿ ਬਡੋ ਕਰੈ#ਤਾਂਤੇ ਸਭ ਹੀ ਕੋ ਰਾਜਨੀਤਿ ਹੀ ਸੁਨਾਈਐ. (ਦੇਵੀਦਾਸ)...
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਵਿ- ਜੈਸੀ. "ਜੇਹੀ ਸੁਰਤਿ ਤੇਹਾ ਤਿਨ ਰਾਹੁ." (ਸ੍ਰੀ ਮਃ ੧) ੨. ਸੰਗ੍ਯਾ- ਜਿਹ (ਚਿੱਲਾ) ਰੱਖਣ ਵਾਲਾ ਧਨੁਖ. ਚਿੱਲੇਦਾਰ ਕਮਾਨ....
ਸੰਗ੍ਯਾ- ਨਿਸ਼ਸ੍ਤ. ਬੈਠਣ ਦੀ ਕ੍ਰਿਯਾ। ੨. ਬੈਠਣ ਦਾ ਮਕਾਨ. ਨਿਸ਼ਸ੍ਤਗਾਹ....