ਸਿੰਘ

singhaसिंघ


ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ.


सं. सिंह. हिंसा करन वाला जीव. शेर. "सिंघ रुचै सद भोजनु मास." (बसं मः ५) भावें शारदूल (केशरी), चित्रक व्याघ्र (बाघ) आदि सारे सिंह (सिंघ) कहे जा सकदे हन, पर इह ख़ास नाम ख़ास ख़ास जीवां दे हन. पाठकां दे ग्यान लई इॱथे चित्र देके सपस्ट कीता जांदा है. देखो, सारदूल। २. खंडे दा अम्रितधारीगुरू नानकपंथी खालसा। ३. वि- शिरोमणि. प्रधान। ४. श्रेस्ठ. उॱतम। ५. बहादुर. शूरवीर। ६. देखो, फीलु। ७. सिंहराशि. देखो, सिंह.