sukhamāसुखमा
ਸੰ. ਸੁਸੁਮਾ. ਸੰਗ੍ਯਾ- ਸ਼ੋਭਾ. ਸੁੰਦਰਤਾ. "ਕੰਜਨ ਕੀ ਸੁਖਮਾ ਸਕੁਚੀ ਹੈ." (ਚੰਡੀ ੧)
सं. सुसुमा. संग्या- शोभा. सुंदरता. "कंजन की सुखमा सकुची है." (चंडी १)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਸੰ. ਸੁਸੁਮਾ. ਸੰਗ੍ਯਾ- ਸ਼ੋਭਾ. ਸੁੰਦਰਤਾ. "ਕੰਜਨ ਕੀ ਸੁਖਮਾ ਸਕੁਚੀ ਹੈ." (ਚੰਡੀ ੧)...
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....