sukhavantīसुखवंती
ਵਿ- ਸੁਖ ਵਾਲੀ. "ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ." (ਆਸਾ ਮਃ ੫)
वि- सुख वाली. "सुखवंती सा नारि सोभा पूरि बणा." (आसा मः ५)
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਵਿ- ਸੁਖ ਵਾਲੀ. "ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ." (ਆਸਾ ਮਃ ੫)...
ਸੰ. ਨਾਲ. ਨਲਕੀ. "ਤੁਰੀ ਨਾਰਿ ਕੀ ਛੋਡੀ ਬਾਤਾ." (ਗੌਂਡ ਕਬੀਰ) ਬੁਰਛ (ਕੁੱਚ) ਅਤੇ ਨਾਲ ਦੀ ਗੱਲ ਹੀ ਛੱਡ ਦਿੱਤੀ ਹੈ. ਦੇਖੋ, ਤੁਰੀ। ੨. ਸੰ. ਨਾਡੀ. ਨਬਜ. ਨਾੜੀ "ਜਬ ਤਿਹ ਤ੍ਰਿਯ ਕੀ ਨਾਰਿ ਨਿਹਾਰੀ." (ਚਰਿਤ੍ਰ ੨੮੯) ੩. ਦੇਖੋ, ਨਾਰੀ. "ਸੰਗੀ ਜੋਗੀ ਨਾਰਿ ਲਪਟਾਣੀ." (ਮਾਰੂ ਸੋਲਹੇ ਮਃ ੫) ਇਸ ਥਾਂ ਯੋਗੀ ਤੋਂ ਭਾਵ ਜੀਵਾਤਮਾ ਹੈ ਅਤੇ ਨਾਰੀ ਤੋਂ ਭਾਵ ਦੇਹ ਹੈ। ੪. ਮਾਇਆ. "ਪੁਰਖ ਮਹਿ ਨਾਰਿ, ਨਾਰਿ ਮਹਿ ਪੁਰਖਾ." (ਰਾਮ ਮਃ ੧)...
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਕ੍ਰਿ. ਵਿ- ਪੂਰਣ ਕਰਕੇ. ਭਰਕੇ। ੨. ਵਿ- ਪੂਰਣ. ਸੰਪੂਰਣ. "ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ." (ਆਸਾ ਛੰਤ ਮਃ ੫) ੩. ਵ੍ਯਾਪਕ. "ਪੂਰਿ ਰਹਿਓ ਸਰਬਤ੍ਰ ਮੈ." (ਵਾਰ ਜੈਤ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...