sukhīसुखी
ਵਿ- ਸੁਖ ਵਾਲਾ. ਆਨੰਦੀ. "ਸੁਖੀ ਨਾਨਕ ਗੁਰਿ ਨਾਮ ਦ੍ਰਿੜਾਇਓ." (ਕਾਨ ਮਃ ੫) ੨. ਸ਼ੁਸ੍ਕ. ਖੁਸ਼ਕ. "ਰੁਖੀ ਸੁਖੀ ਖਾਇਕੈ ਠੰਡਾ ਪਾਣੀ ਪੀਉ." (ਸ. ਫਰੀਦ)
वि- सुख वाला. आनंदी. "सुखी नानक गुरि नाम द्रिड़ाइओ." (कान मः ५) २. शुस्क. खुशक. "रुखी सुखी खाइकै ठंडा पाणी पीउ." (स. फरीद)
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. आनन्दिन. ਵਿ- ਪ੍ਰਸੰਨ. ਖ਼ੁਸ਼. ਆਨੰਦ ਵਾਲਾ....
ਵਿ- ਸੁਖ ਵਾਲਾ. ਆਨੰਦੀ. "ਸੁਖੀ ਨਾਨਕ ਗੁਰਿ ਨਾਮ ਦ੍ਰਿੜਾਇਓ." (ਕਾਨ ਮਃ ੫) ੨. ਸ਼ੁਸ੍ਕ. ਖੁਸ਼ਕ. "ਰੁਖੀ ਸੁਖੀ ਖਾਇਕੈ ਠੰਡਾ ਪਾਣੀ ਪੀਉ." (ਸ. ਫਰੀਦ)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਗੁਰੂ ਨੇ. "ਗੁਰਿ ਕਟੀ ਮਿਹੰਡੀ ਜੇਵੜੀ." (ਸ੍ਰੀ ਮਃ ੫. ਪੈਪਾਇ. ) "ਗੁਰਿ ਆਸਾ ਮਨਸਾ ਪੂਰੀਆ." (ਬਿਹਾ ਛੰਤ ਮਃ ੪) ੨. ਸੰ. ਗੁਰੁਭਿਃ ਤ੍ਰਿਤੀਆ ਵਿਭਕ੍ਤਿ ਦਾ ਬਹੁਵਚਨ. ਗੁਰੂਆਂ ਨੇ. ਸਤਿਗੁਰਾਂ ਨੇ ੩. ਗੁਰ੍ਵੀ. ਵਡੀ ਭਾਰੀ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....
ਫ਼ਾ. [خوشک] ਵਿ- ਸ਼ੁਸ੍ਕ. ਸੁੱਕਾ. ਤਰਾਵਤ. ਬਿਨਾ। ੨. ਰੁੱਖਾ....
ਰੁਖਾ ਦੀ ਇਸ੍ਤੀ ਲਿੰਗ. ਰੂਕ੍ਸ਼੍ ਖ਼ੁਸ਼ਕ. "ਹਰਿ ਰੁਖੀ ਰੋਟੀ ਖਾਇ ਸਮਾਲੇ." (ਮਾਝ ਮਃ ੫) ੨. ਰੁਖੀਂ ਦਿਸ਼ਾਓਂ ਮੇਂ. ਦੇਖੋ, ਰੁਖ ੪। ੩. ਰੁੱਖੀਂ. ਬਿਰਛਾਂ ਵਿੱਚ "ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰਖੀ." (ਸੋਰ ਮਃ ੫)...
ਸੰਗ੍ਯਾ- ਹ਼ੱਦ (ਸੀਮਾ) ਦਾ ਚਿੰਨ੍ਹ. ਤੋਖਾ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਕ੍ਰਿ. ਵਿ- ਪੀਕੇ. ਪਾਨ ਕਰਕੇ. "ਬਿਖੈ ਠਗਉਰੀ ਪੀਉ." (ਸਾਰ ਮਃ ੫) ੨. ਸੰਗ੍ਯਾ- ਪ੍ਰਿਯ, ਪਤਿ. ਭਰਤਾ. "ਨਾ ਜਾਨਾ ਕਿਆ ਕਰਸੀ ਪੀਉ." (ਸੂਹੀ ਕਬੀਰ) "ਸਰਬ ਸੁਖਾਨਿਧਿ ਪੀਉ." (ਬਿਲਾ ਛੰਤ ਮਃ ੫) ੩. ਵਿ- ਪ੍ਰਿਯ. ਪਿਆਰਾ. "ਭਗਤ ਆਰਾਧਹਿਂ ਜਪਤੇ ਪੀਉ ਪੀਉ." (ਆਸਾ ਮਃ ੫) ੪. ਪੀਣ ਦਾ ਅਮਰ. ਪਾਨ ਕਰ. ਪੀ. "ਰਾਮ ਨਾਮ ਰਸ ਪੀਉ" (ਸ. ਕਬੀਰ)...
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....