sugrīvaसुग्रीव
ਸੰ. ਵਿ- ਚੰਗੀ ਗਰਦਨ ਵਾਲਾ। ੨. ਸੰਗ੍ਯਾ- ਕ੍ਰਿਸਨ ਜੀ ਦੇ ਰੱਥ ਦਾ ਇੱਕ ਘੋੜਾ। ੩. ਕਿਸਕਿੰਧਾ ਦੇ ਰਾਜਾ ਬਾਲੀ ਦਾ ਛੋਟਾ ਭਾਈ, ਜਿਸ ਨਾਲ ਮਿਤ੍ਰਤਾ ਕਰਕੇ ਰਾਮਚੰਦ੍ਰ ਜੀ ਨੇ ਲੰਕਾ ਫਤੇ ਕੀਤੀ. ਰਾਮਾਇਣ ਵਿੱਚ ਕਥਾ ਹੈ ਕਿ ਸੁਗ੍ਰੀਵ ਸੂਰਜ ਦਾ ਪੁਤ੍ਰ ਸੀ. ਰਾਮਚੰਦ੍ਰ ਜੀ ਨੇ ਬਾਲੀ ਨੂੰ ਮਾਰਕੇ ਸੁਗ੍ਰੀਵ ਨੂੰ ਕਿਸਕਿੰਧਾ ਦਾ ਰਾਜ ਦਿੱਤਾ ਸੀ. "ਅਪਨਾਇਕੈ ਸੁਗ੍ਰੀਵ ਕੋ ਕਪਿਰਾਜ ਬਾਲਿ ਸਁਘਾਰਕੈ." (ਰਾਮਾਵ) ਦੇਖੋ, ਬਾਲਿ। ੪. ਇੰਦ੍ਰ। ੫. ਸ਼ਿਵ। ੬. ਰਾਜਹੰਸ.
सं. वि- चंगी गरदन वाला। २. संग्या- क्रिसनजी दे रॱथ दा इॱक घोड़ा। ३. किसकिंधा दे राजा बाली दा छोटा भाई, जिस नाल मित्रता करके रामचंद्र जी ने लंका फते कीती. रामाइण विॱच कथा है कि सुग्रीव सूरज दा पुत्र सी. रामचंद्र जी ने बाली नूं मारके सुग्रीव नूं किसकिंधा दा राज दिॱता सी. "अपनाइकै सुग्रीव को कपिराज बालि सँघारकै." (रामाव) देखो, बालि। ४. इंद्र। ५. शिव। ६. राजहंस.
ਫ਼ਾ. [گردن] ਸੰਗ੍ਯਾ- ਗ੍ਰੀਵਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਸੰ. ਬਾਲਾ. ਇਸਤ੍ਰੀ "ਬਾਲੀ ਰੋਵੈ ਨਾਹਿ ਭਤਾਰੁ." (ਮਃ ੧. ਵਾਰ ਰਾਮ ੧) "ਬਰਸੈ ਨਿਸਿ ਕਾਲੀ ਕਿਉ ਸੁਖ ਬਾਲੀ?" (ਤੁਖਾ ਬਾਰਹਮਾਹਾ) ੨. ਸੰ. ਬਾਲਿਕਾ. ਕੰਨਾ ਦਾ ਗਹਿਣਾ. ਡੰਡੀ. ਛੋਟਾ ਤੁੰਗਲ। ੩. ਬਾਲ੍ਯ ਅਵਸਥਾ ਵਾਲੀ "ਧਨ ਬਾਲੀ ਭੋਲੀ" (ਵਡ ਛੰਤ ਮਃ ੩) ੪. ਵਤੀ. ਵਾਲੀ. "ਮੁੰਧ ਜੋਬਨ ਬਾਲੀ ਰਾਮ ਰਾਜੇ." (ਆਸਾ ਛੰਤ ਮਃ ੪) ੫. ਦੇਖੋ, ਬਾਲਿ ੧....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਮਿਤ੍ਰਪੁਣਾ. ਦੋਸ੍ਤੀ. ਮਿਤ੍ਰਤ੍ਵ. ਮਿਤ੍ਰਤਾ ਦਾ ਭਾਵ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਦੇਖੋ, ਰਾਮ ੩....
ਸੰ. लङ्का. ਸਿੰਹਲਦੀਪ (Ceylon) ਅਤੇ ਉਸ ਦੀ ਇਤਿਹਾਸ ਪ੍ਰਸਿੱਧ ਰਾਜਧਾਨੀ. ਇਹ ਵਿਸ਼੍ਵਕਰਮਾ ਨੇ ਕੁਬੇਰ ਦੇ ਰਹਿਣ ਲਈ ਮਨੋਹਰ ਪੁਰੀ ਰਚੀ ਸੀ. ਰਾਵਣ ਨੇ ਕੁਬੇਰ ਤੋਂ ਖੋਹਕੇ ਆਪਣੀ ਰਾਜਧਾਨੀ ਬਣਾਈ. ਇਸ ਦਾ ਨਾਮ "ਤਾਮ੍ਰਪਰਣੀ" ਭੀ ਹੈ. "ਲੰਕਾ ਗਢ ਸੋਨੇ ਕਾ ਭਇਆ." (ਭੈਰ ਕਬੀਰ) ੨. ਦੁਰਗਾ ਦੀ ਅੜਦਲ ਵਿੱਚ ਰਹਿਣ ਵਾਲੀ ਇੱਕ ਸ਼ਾਕਿਨੀ। ੩. ਵੇਸ਼੍ਯਾ. ਕੰਚਨੀ। ੪. ਸ਼ਾਖਾ. ਟਹਣੀ। ੫. ਲੰਕਾ ਨਾਮ ਦੀ ਇੱਕ ਰਾਖਸੀ, ਜੋ ਲੰਕਾ ਨਗਰ ਦੀ ਰਖਵਾਲੀ ਕਰਦੀ ਸੀ. ਨਗਰ ਵਿੱਚ ਦਾਖ਼ਿਲ ਹੋਣ ਸਮੇ ਹਨੂਮਾਨ ਦੀ ਇਸ ਨਾਲ ਮੁਠਭੇੜ ਹੋਈ ਸੀ....
ਦੇਖੋ, ਫਤਹ ਅਤੇ ਵਾਹਗੁਰੂ ਜੀ ਕੀ ਫਤਹ....
ਦੇਖੋ, ਰਾਮਾਯਣ. "ਰਾਮਾਇਣ ਕਰ ਭਾਰਤ ਭਾਰੇ." (ਭਾਗੁ)...
ਸੰ. ਸੰਗ੍ਯਾ- ਬਾਤ. ਪ੍ਰਸੰਗ. ਬਿਆਨ. ਵ੍ਯਾਖ੍ਯਾ। ੨. ਕਿਸੇ ਵਾਕ ਦੇ ਅਰਥ ਦਾ ਵਰਣਨ. "ਕਥਾ ਸੁਣਤ ਮਲੁ ਸਗਲੀ ਖੋਵੈ." (ਮਾਝ ਮਃ ੫)...
ਸੰ. ਵਿ- ਚੰਗੀ ਗਰਦਨ ਵਾਲਾ। ੨. ਸੰਗ੍ਯਾ- ਕ੍ਰਿਸਨ ਜੀ ਦੇ ਰੱਥ ਦਾ ਇੱਕ ਘੋੜਾ। ੩. ਕਿਸਕਿੰਧਾ ਦੇ ਰਾਜਾ ਬਾਲੀ ਦਾ ਛੋਟਾ ਭਾਈ, ਜਿਸ ਨਾਲ ਮਿਤ੍ਰਤਾ ਕਰਕੇ ਰਾਮਚੰਦ੍ਰ ਜੀ ਨੇ ਲੰਕਾ ਫਤੇ ਕੀਤੀ. ਰਾਮਾਇਣ ਵਿੱਚ ਕਥਾ ਹੈ ਕਿ ਸੁਗ੍ਰੀਵ ਸੂਰਜ ਦਾ ਪੁਤ੍ਰ ਸੀ. ਰਾਮਚੰਦ੍ਰ ਜੀ ਨੇ ਬਾਲੀ ਨੂੰ ਮਾਰਕੇ ਸੁਗ੍ਰੀਵ ਨੂੰ ਕਿਸਕਿੰਧਾ ਦਾ ਰਾਜ ਦਿੱਤਾ ਸੀ. "ਅਪਨਾਇਕੈ ਸੁਗ੍ਰੀਵ ਕੋ ਕਪਿਰਾਜ ਬਾਲਿ ਸਁਘਾਰਕੈ." (ਰਾਮਾਵ) ਦੇਖੋ, ਬਾਲਿ। ੪. ਇੰਦ੍ਰ। ੫. ਸ਼ਿਵ। ੬. ਰਾਜਹੰਸ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਬਾਂਦਰਾਂ ਦਾ ਰਾਜਾ. ਸੁਗ੍ਰੀਵ। ੨. ਹਨੂਮਾਨ....
ਸੁਗ੍ਰੀਵ ਦਾ ਵਡਾ ਭਾਈ, ਜੋ ਦੱਖਣੀ ਬਨਚਰਾਂ ਦਾ ਰਾਜਾ ਸੀ. ਸੀਤਾ ਨੂੰ ਖੋਜਣ ਅਤੇ ਮੁੜ ਪ੍ਰਾਪਤ ਕਰਨ ਲਈ ਰਾਮਚੰਦ੍ਰ ਜੀ ਨੇ ਸੁਗ੍ਰੀਵ ਨਾਲ ਮਿਤ੍ਰਤਾ ਗੰਢੀ ਅਰ ਬਾਲੀ ਨੂੰ ਮਾਰਕੇ ਸੁਗ੍ਰੀਵ ਨੂੰ ਰਾਜਗੱਦੀ ਪੁਰ ਬੈਠਾਇਆ. ਜਦ ਰਾਮਚੰਦ੍ਰ ਜੀ ਨੇ ਲੁਕਕੇ ਬਾਲੀ ਦੇ ਤੀਰ ਮਾਰਿਆ, ਤਦ ਮਰਦੇ ਹੋਏ ਬਾਲੀ ਨੇ ਆਖਿਆ ਕਿ- ਹੇ ਨਿੰਦਿਤ ਕਰਮ ਕਰਨ ਵਾਲੇ ਕ੍ਸ਼੍ਤ੍ਰੀ! ਮਰਣਾ, ਜੰਗ ਵਿੱਚ ਹਾਰਣਾ, ਰਾਜ੍ਯ ਦਾ ਨਾਸ਼ ਹੋ ਜਾਣਾ, ਆਦਿਕ ਆਦਿ ਤੋਂ ਹੁੰਦੇ ਚਲੇ ਆਏ ਹਨ, ਪਰ ਜਦ ਤੈਥੋਂ ਲੋਕ ਇਹ ਪ੍ਰਸ਼ਨ ਕਰਨਗੇ ਕਿ ਨਿਰਪਰਾਧ ਬਾਲੀ ਨੂੰ ਲੁਕਕੇ ਤੀਰ ਕਿਉਂ ਮਾਰਿਆ? ਇਸ ਦਾ ਮੁਨਾਸਿਬ ਉੱਤਰ ਹੁਣੇ ਸੋਚ ਰੱਖ, ਦੇਖੋ, ਬਾਲਮੀਕ (ਕਾਂਡ ੪. ਅਃ ੧੭)#ਬਾਲੀ ਅਤੇ ਸੁਗ੍ਰੀਵ ਦੀ ਉਤਪੱਤੀ ਰਾਮਾਯਣ ਵਿੱਚ ਅਣੋਖੀ ਲਿਖੀ ਹੈ ਕਿ ਇੱਕ ਵਾਰ ਬ੍ਰਹਮਾਂ ਦੇ ਨੇਤ੍ਰਾਂ ਤੋਂ ਪ੍ਰੇਮ ਦੇ ਕਾਰਣ ਅੰਝੂ ਵਗੇ, ਉਨ੍ਹਾਂ ਤੋਂ ਇੱਕ ਬਾਂਦਰ "ਰਜਾ" ਨਾਮਕ ਪੈਦਾ ਹੋਇਆ. ਰਜਾ ਇੱਕ ਵਾਰ ਸੁਮੇਰੁ ਪਰਬਤ ਪੁਰ ਇੱਕ ਜਲਭਰੇ ਤਾਲ ਵਿੱਚ ਸਨਾਨ ਕਰਨ ਨਾਲ ਸੁੰਦਰ ਇਸਤ੍ਰੀ ਹੋ ਗਿਆ, ਜਿਸ ਨੂੰ ਦੇਖ ਕੇ ਇੰਦ੍ਰ ਦਾ ਵੀਰ੍ਯ ਪਾਤ ਹੋਇਆ, ਅਰ ਉਹ ਵੀਰਯ ਉਸ ਇਸਤ੍ਰੀ ਨੇ ਬਾਲਾਂ (ਕੇਸ਼ਾਂ) ਵਿੱਚ ਧਾਰਕੇ ਬਾਲੀ ਜਣਿਆ. ਫੇਰ ਸੂਰਜ ਦਾ ਵੀਰਯ ਜੋ ਪਾਤ ਹੋਇਆ ਉਸ ਨੂੰ ਗ੍ਰੀਵਾ (ਗਰਦਨ) ਤੇ ਧਾਰਕੇ ਸੁਗ੍ਰੀਵ ਉਤਪੰਨ ਕੀਤਾ, ਜਦ ਰਾਜਾ ਦੋਹਾਂ ਬਾਲਕਾਂ ਨੂੰ ਲੈਕੇ ਬ੍ਰਹਮਾ ਪਾਸ ਗਿਆ, ਤਦ ਉਸ ਨੇ ਕਿਸਕੰਧਾ ਪੁਰੀ ਵਿੱਚ ਰਾਜਾ ਨੂੰ ਸਾਰੇ ਬਾਂਦਰ ਰਿੱਛਾਂ ਦਾ ਸ੍ਵਾਮੀ ਥਾਪਕੇ ਰਾਜਤਿਲਕ ਦਿੱਤਾ. ਬਾਲੀ ਦੀ ਇਸਤ੍ਰੀ ਸੁਖੇਣ ਦੀ ਪੁਤ੍ਰੀ ਤਾਰਾ, ਅਤੇ ਸੁਗ੍ਰੀਵ ਦੀ ਇਸਤ੍ਰੀ ਰੁਮਾ ਸੀ. "ਅਪਨਾਇ ਸੁਗ੍ਰੀਵਹਿ ਚਲੇ ਕਪਿਰਾਜ ਬਾਲਿ ਸੰਘਾਰਕੈ." (ਰਾਮਾਵ) ੨. ਬਾਲਪਨ ਵਿੱਚ। ੨. ਬਾਲ੍ਯ. ਬਾਲਕਪੁਣਾ ਅਤੇ ਬਾਲਅਵਸਥਾ. "ਬਾਲਿ ਬਿਨੋਦ ਚਿੰਦਰਸ ਲਾਗਾ" (ਸ੍ਰੀ ਬੇਣੀ) ੪. ਬਾਲਣਾ ਕ੍ਰਿਯਾ ਦਾ ਅਮਰ. "ਬਾਲਣੁ ਹਡ ਨ ਬਾਲਿ." (ਸ. ਫਰੀਦ)...
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ....
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਚਿੱਟੇ ਖੰਭ, ਲਾਲ ਚੁੰਜ ਅਤੇ ਪੈਰਾਂ ਵਾਲਾ ਹੰਸ, ਜੋ ਆਪਣੀ ਜਾਤਿ ਵਿੱਚ ਉੱਤਮ ਹੈ.¹...