sujānāसुजाना
ਦੇਖੋ, ਸੁਜਾਨ। ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਇੱਕ ਸਿੱਖ, ਜਿਸ ਨੇ ਅੰਮ੍ਰਿਤਸਰ ਦੇ ਜੰਗ ਵਿੱਚ ਵਡੀ ਵੀਰਤਾ ਦਿਖਾਈ. "ਮੁਹਰੂ ਰੰਧਾਵਾ ਤੇ ਸੁਜਾਨਾ ਬੀਰ." (ਗੁਪ੍ਰਸੂ)
देखो, सुजान। २. श्री गुरू हरिगोबिंद साहिब दा इॱक सिॱख, जिस ने अंम्रितसर दे जंग विॱच वडी वीरता दिखाई. "मुहरू रंधावा ते सुजाना बीर." (गुप्रसू)
ਦੇਖੋ, ਸੁਜਾਣ. "ਆਪਿ ਸੁਜਾਣੁ ਨ ਭੁਲਈ." (ਸ੍ਰੀ ਮਃ ੧) ੨. ਸੁਜਾਣੁ ਸ਼ਬਦ ਸੁਜਾਖੇ ਲਈ ਭੀ ਆਇਆ ਹੈ. "ਮਨ ਅੰਧਾ ਨਾਉ ਸੁਜਾਣੁ." (ਵਾਰ ਆਸਾ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਅਮ੍ਰਿਤਸਰ। ੨. ਸਤਸੰਗ. ਸਾਧੁ ਸਮਾਜ. "ਅੰਮ੍ਰਿਤਸਰੁ ਸਿਫਤੀ ਦਾ ਘਰੁ." (ਸਵਾ ਮਃ ੩) ੩. ਮੁਕਿਤ ਦਾ ਸਰੋਵਰ. "ਸਤਿਗੁਰੁ ਹੈ ਅੰਮ੍ਰਿਤਸਰ ਸਾਚਾ." (ਮਾਝ ਅਃ ਮਃ ੩) ੪. ਆਤਮਗ੍ਯਾਨ। ੫. ਆਤਮ ਸ੍ਵਰੂਪ. "ਕਾਇਆ ਅੰਦਰਿ ਅਮ੍ਰਿਤਸਰ ਸਾਚਾ." (ਮਾਰੂ ਸੋਲਹੇ ਮਃ ੩)...
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਸੂਰਮਤਾਈ. ਦੇਖੋ, ਬੀਰਤਾ ਅਤੇ ਬੀਰਤ੍ਵ....
ਰੰਧਾਵਾ ਜਾਤਿ ਦਾ ਪ੍ਰੇਮੀ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋਕੇ ਆਤਮਗ੍ਯਾਨੀ ਅਤੇ ਧਰਮਵੀਰ ਹੋਇਆ. "ਛੱਜੂ ਗੱਜੂ ਮੁਹਰੂ ਰੰਧਾਵਾ ਤੇ ਸੁਜਾਨਾ ਬੀਰ." (ਗੁਪ੍ਰਸੂ)...
ਇੱਕ ਜੱਟ ਜਾਤਿ, ਜੋ ਜੈਸਲਵੰਸ਼ ਵਿੱਚ ਹੋਣ ਵਾਲੇ ਪ੍ਰਤਾਪੀ "ਰੰਧਾਵੇ" ਭੱਟੀ ਤੋਂ ਚੱਲੀ ਹੈ. ਬਾਬਾ ਬੁੱਢਾ ਜੀ ਇਸੇ ਜਾਤਿ ਵਿੱਚੋਂ ਸਨ. "ਜਿੱਤਾ ਰੰਧਾਵਾ ਭਲਾ ਬੂੜਾ ਬੁੱਢਾ ਇਕ ਮਨ ਧਿਆਵੈ." (ਭਾਗੁ)...
ਦੇਖੋ, ਸੁਜਾਨ। ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਇੱਕ ਸਿੱਖ, ਜਿਸ ਨੇ ਅੰਮ੍ਰਿਤਸਰ ਦੇ ਜੰਗ ਵਿੱਚ ਵਡੀ ਵੀਰਤਾ ਦਿਖਾਈ. "ਮੁਹਰੂ ਰੰਧਾਵਾ ਤੇ ਸੁਜਾਨਾ ਬੀਰ." (ਗੁਪ੍ਰਸੂ)...
ਸੰ. ਵੀਰ. ਸੰਗ੍ਯਾ- ਕਮਲ ਦੀ ਜੜ। ੨. ਖਸ. ਉਸ਼ੀਰ। ੩. ਨਟ। ੪. ਵਿਸਨੁ। ੫. ਯਗ੍ਯ ਦੀ ਅਗਨਿ। ੬. ਪਤਿ- ਭਰਤਾ। ੭. ਪੁਤ੍ਰ। ੮. ਮਿਤ੍ਰ. "ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ, ਸੋ ਭਾਈ ਸੋ ਮੇਰਾ ਬੀਰ." (ਗੌਂਡ ਮਃ ੪) ੯. ਭਾਈ. "ਮੋਹ ਅਰੁ ਭਰਮ ਤਜਹੁ ਤੁਮ ਬੀਰ." (ਆਸਾ ਮਃ ੧) ਹੇ ਭਾਈ! ਮੋਹ ਅਤੇ ਭ੍ਰਮ ਤ੍ਯਾਗੋ। ੧੦. ਵੈਦ੍ਯ. ਤਬੀਬ. "ਰੋਗ ਹੁਤੋ ਕਿਉ ਬਾਧਉ ਧੀਰਾ ××× ਢੂਢਤ ਖੋਜਤ ਗੁਰੁ ਮਿਲੇ ਬੀਰਾ." (ਬਸੰ ਅਃ ਮਃ ੧) ੧੧. ਬਹਾਦੁਰ. ਯੋਧਾ. "ਬੀਰ ਅਪਾਰ ਬਡੇ ਬਰਿਆਰ." (ਅਕਾਲ) ੧੨. ਕੁਲੀਨ. ਕੁਲਾਚਾਰ ਵਾਲਾ ਪੁਰਖ. "ਸਤੀ ਪੁਕਾਰੈ ਚਿਹ ਚੜੀ, ਸੁਨੁਹੋ ਬੀਰ ਮਸਾਨ." (ਸ. ਕਬੀਰ) ਹੇ ਸ਼ਮਸ਼ਾਨ ਵਿੱਚ ਆਏ ਕੁਲੀਨ ਲੋਕੋ! ਸੁਣੋ। ੧੩. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ੩੧ ਮਾਤ੍ਰਾ, ਦੋ ਵਿਸ਼੍ਰਾਮ ਅੱਠ ਅੱਠ ਪੁਰ, ਤੀਜਾ ੧੫. ਮਾਤ੍ਰਾ ਪੁਰ, ਅੰਤ ਗੁਰੁ ਲਘੁ.#ਉਦਾਹਰਣ-#ਸ਼ੀ ਅਕਾਲ ਕੋ, ਸਿਮਰਨ ਕਰਕੈ,#ਸਭ ਕਾਰਜ ਕੀਜੈ ਆਰੰਭ,#ਮਨ ਅਰ ਮੁਖ ਮੇ, ਏਕ ਬਾਤ ਹਨਐ,#ਭੂਲ ਨ ਕਬਹੁ ਕੀਜਿਯੇ ਦੰਭ. ×××#ਦੇਖੋ, ਪਉੜੀ ਦਾ ਰੂਪ ੨੮ ਅਤੇ ਸਵੈਯੇ ਦਾ ਰੂਪ ੧। ੧੪. ਕਾਵ੍ਯ ਦੇ ਨੌ ਰਸਾਂ ਵਿੱਚੋਂ ਇੱਕ ਰਸ. ਦੇਖੋ, ਰਸ ਸ਼ਬਦ ਦਾ ਅੰਗ ੯. ਅਤੇ ਵੀਰ ੭। ੧੫. ਦੇਖੋ, ਬਵੰਜਾ ਵੀਰ....