suniaiसुणिऐ
ਸ਼੍ਰਵਣ ਕਰਨ ਤੋਂ. ਸੁਣਨ ਸੇ. "ਸੁਣਿਐ ਦੂਖ ਪਾਪ ਕਾ ਨਾਸ." (ਜਪੁ)
श्रवण करन तों. सुणन से. "सुणिऐ दूख पाप का नास." (जपु)
ਸੰ. ਸ਼੍ਰਵਣ. ਸੰਗ੍ਯਾ- ਕੰਨ. "ਸ੍ਰਵਣ ਸੋਏ ਸੁਣਿ ਨਿੰਦ." (ਗਉ ਮਃ ੫) ੨. ਸੁਣਨਾ ੩. ਬਾਬਾ ਬੁੱਢਾ ਜੀ ਦਾ ਪੋਤਾ ਭਾਈ ਸ੍ਰਵਣ। ੪. ਅੰਧਕ ਰਿਖੀ ਦਾ ਪੁਤ੍ਰ "ਸਿੰਧੁ", ਜਿਸ ਨੂੰ ਰਾਜਾ ਦਸ਼ਰਥ ਨੇ ਅੰਧੇਰੇ ਵਿੱਚ ਜੰਗਲੀ ਜੀਵ ਸਮਝਕੇ ਮਾਰਿਆ ਸੀ. "ਤਿਸ ਕੋ ਪੁਤ੍ਰ ਨਾਮ ਕਹਿਂ ਸ੍ਰਵਣ। ਸ੍ਰਵਣ ਸੁਨ੍ਯੋ ਜਸ ਜਿਹ ਸਮ ਸ੍ਰਵਣ।।" (ਗੁਪ੍ਰਸੂ) ਭਾਈ ਭਾਨੇ ਦਾ ਪੁਤ੍ਰ ਸ੍ਰਵਣ, ਜਿਸ ਦਾ ਜਸ ਕੰਨੀ ਸੁਣਿਆ ਗਿਆ ਹੈ. ਸ੍ਰਵਣ ਰਿਖੀ (ਸਿੰਧੁ) ਜੇਹਾ। ੫. स्रवण ਚੁਇਣਾ. ਟਪਕਣਾ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. ਸ਼੍ਰਵਣ. ਸੁਣਨਾ. "ਵੇਖਣਿ ਸੁਣਣਿ ਨ ਅੰਤੁ." (ਜਪੁ)...
ਸ਼੍ਰਵਣ ਕਰਨ ਤੋਂ. ਸੁਣਨ ਸੇ. "ਸੁਣਿਐ ਦੂਖ ਪਾਪ ਕਾ ਨਾਸ." (ਜਪੁ)...
ਦੇਖੋ, ਦੁਖ. "ਸਭ ਦੂਖ ਬਿਨਾਸੇ ਰਾਮਰਾਇ." (ਬੰਸ ਮਃ ੧) ੨. ਦੂਸਣ ਦਾ ਸੰਖੇਪ. "ਜੈਸੇ ਕੋਊ ਸੁ ਕਬਿ ਕੁ ਕਬਿ ਕੇ ਕਬਿੱਤ ਸੁਨ, ਸਭਾ ਬੀਚ ਦੂਖ ਕਰ ਮਾਨਤ ਨ ਬਾਤ ਕੋ." (ਕ੍ਰਿਸਨਾਵ)...
ਸੰ. पाप. ਸੰਗ੍ਯਾ- ਜਿਸ ਤੋਂ ਆਪਣੇ ਆਪ ਨੂੰ ਬਚਾਈਏ, ਅਜੇਹਾ ਕਰਮ. ਦੋਸ. ਗੁਨਾਹ. ਕੁਕਰਮ. "ਪਰਹਰਿ ਪਾਪੁ ਪਛਾਣੈ ਆਪ." (ਓਅੰਕਾਰ) ੨. ਵਿ- ਪਾਪੀ। ੩. ਨੀਚ। ੪. ਅਸ਼ੁਭ. ਅਮੰਗਲ.#ਮਹਾਭਾਰਤ ਵਿੱਚ ਦਸ ਮਹਾ ਪਾਪ ਲਿਖੇ ਹਨ- ਹਿੰਸਾ, ਚੋਰੀ. ਪਰਇਸਤ੍ਰੀਗਮਨ, ਝੂਠ, ਕੌੜਾ ਬੋਲ, ਚੁਗਲੀ. ਵਾਇਦੇਖਿਲਾਫੀ, ਬੁਰਾ ਚਿਤਵਣਾ, ਬੇਰਹਮੀ, ਪੁੰਨ ਦਾਨ ਆਦਿ ਕਰਕੇ ਉਸ ਦੇ ਫਲ ਦੀ ਕਾਮਨਾ ਕਰਨੀ.#ਮਨੁ ਸਿਮ੍ਰਿਤਿ ਦੇ ੧੧. ਵੇਂ ਅਧ੍ਯਾਯ ਦੇ ਸ਼ਲੋਕ ੫੪ ਵਿੱਚ ਪੰਜ ਮਹਾ ਪਾਪ ਲਿਖੇ ਹਨ- ਬ੍ਰਹਮਹਤ੍ਯਾ, ਸ਼ਰਾਬ ਪੀਣੀ, ਚੋਰੀ, ਗੁਰੂ ਦੀ ਇਸਤ੍ਰੀ ਭੋਗਣੀ, ਇਨ੍ਹਾਂ ਪਾਪੀਆਂ ਦੇ ਨਾਲ ਮੇਲ ਕਰਨਾ. ਦੇਖੋ, ਪਾਤਕ ੨.#ਗੁਰਮਤ ਵਿੱਚ ਕਰਤਾਰ ਤੋਂ ਵਿਮੁਖਤਾ, ਉੱਦਮ ਦਾ ਤਿਆਗ, ਅਤੇ ਦਿਲ ਦੁਖਾਉਣਾ, ਤਿੰਨ ਉਗ੍ਰ ਪਾਪ ਹਨ. ਰਹਿਤਨਾਮਿਆਂ ਵਿੱਚ ਮੁੰਡਨ, ਵਿਭਚਾਰ, ਤਮਾਕੂ ਦਾ ਸੇਵਨ ਅਤੇ ਕੁੱਠਾ ਖਾਣਾ ਚਾਰ ਮਹਾ ਪਾਪ ਹਨ.#ਬਾਈਬਲ ਵਿੱਚ ਸੱਤ ਪਾਪ ਲਿਖੇ ਹਨ- ਅਭਿਮਾਨ, ਵਿਭਚਾਰ, ਈਰਖਾ, ਕ੍ਰੋਧ, ਲੋਭ, ਜੀਭਰਸ (ਪੇਟਦਾਸੀਆ ਹੋਣਾ) ਅਤੇ ਆਲਸ. ਦੇਖੋ, ਸੱਤ ਕੁਕਰਮ....
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....