sunīaraसुणीअर
ਸੰਗ੍ਯਾ- ਸ਼੍ਰਵਣ. ਕੰਨ. "ਨਾਨਕ ਸੁਣੀਅਰ ਤੇ ਪਰਵਾਣੁ." (ਵਡ ਛੰਤ ਮਃ ੫) ੨. ਦੇਖੋ, ਸੁਨੀਅਰ ੨.
संग्या- श्रवण. कंन. "नानकसुणीअर ते परवाणु." (वड छंत मः ५) २. देखो, सुनीअर २.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸ਼੍ਰਵਣ. ਸੰਗ੍ਯਾ- ਕੰਨ. "ਸ੍ਰਵਣ ਸੋਏ ਸੁਣਿ ਨਿੰਦ." (ਗਉ ਮਃ ੫) ੨. ਸੁਣਨਾ ੩. ਬਾਬਾ ਬੁੱਢਾ ਜੀ ਦਾ ਪੋਤਾ ਭਾਈ ਸ੍ਰਵਣ। ੪. ਅੰਧਕ ਰਿਖੀ ਦਾ ਪੁਤ੍ਰ "ਸਿੰਧੁ", ਜਿਸ ਨੂੰ ਰਾਜਾ ਦਸ਼ਰਥ ਨੇ ਅੰਧੇਰੇ ਵਿੱਚ ਜੰਗਲੀ ਜੀਵ ਸਮਝਕੇ ਮਾਰਿਆ ਸੀ. "ਤਿਸ ਕੋ ਪੁਤ੍ਰ ਨਾਮ ਕਹਿਂ ਸ੍ਰਵਣ। ਸ੍ਰਵਣ ਸੁਨ੍ਯੋ ਜਸ ਜਿਹ ਸਮ ਸ੍ਰਵਣ।।" (ਗੁਪ੍ਰਸੂ) ਭਾਈ ਭਾਨੇ ਦਾ ਪੁਤ੍ਰ ਸ੍ਰਵਣ, ਜਿਸ ਦਾ ਜਸ ਕੰਨੀ ਸੁਣਿਆ ਗਿਆ ਹੈ. ਸ੍ਰਵਣ ਰਿਖੀ (ਸਿੰਧੁ) ਜੇਹਾ। ੫. स्रवण ਚੁਇਣਾ. ਟਪਕਣਾ....
ਸੰ. ਕਰ੍ਣ ਸੰਗ੍ਯਾ- ਕਾਂਨ. ਸ਼੍ਰਵਣ. "ਦੇ ਕੰਨੁ ਸੁਣਹੁ ਅਰਦਾਸਿ ਜੀਉ." (ਸ੍ਰੀ ਮਃ ੫. ਪੈਪਾਇ) ੨. ਕੰਨ੍ਹਾਂ. ਕੰਧਾ. ਸ੍ਕੰਧ. ਦੇਖੋ, ਕੰਨਿ। ੩. ਸੰ. कण्व ਕਨ੍ਵ. ਇੱਕ ਰਿੱਖੀ, ਜਿਸ ਦੇ ਕਈ ਮੰਤ੍ਰ ਰਿਗਵੇਦ ਵਿੱਚ ਦੇਖੀਦੇ ਹਨ. ਇਹ ਮਾਲਿਨੀ ਨਦੀ ਦੇ ਕਿਨਾਰੇ ਰਹਿੰਦਾ ਸੀ. ਸ਼ਕੁੰਤਲਾ ਇਸੇ ਨੇ ਪਾਲੀ ਸੀ. ਰਾਜਾ ਦੁਸ੍ਯੰਤ ਨੇ ਕਨ੍ਵ ਦੇ ਹੀ ਆਸ਼੍ਰਮ ਵਿੱਚ ਸ਼ਕੁੰਤਲਾ ਨਾਲ ਸੰਬੰਧ ਜੋੜਿਆ ਸੀ. "ਸੇਸਨਾਗ ਅਰੁ ਕੰਨ ਰਿਖੀ." (ਜਸਭਾਮ) ੪. ਦੇਖੋ, ਕੰਨ੍ਹ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰਗ੍ਯਾ- ਸ਼੍ਰਵਣ. ਕੰਨ. "ਨਾਨਕ ਸੁਣੀਅਰ ਤੇ ਪਰਵਾਣੁ." (ਵਡ ਛੰਤ ਮਃ ੫) ੨. ਦੇਖੋ, ਸੁਨੀਅਰ ੨....
ਦੇਖੋ, ਪ੍ਰਮਾਣ। ੨. ਸੰਗ੍ਯਾ- ਜਿਸ ਨਾਲ ਪਰਿਮਾਣ (ਵਜ਼ਨ) ਜਾਣਿਆ ਜਾਵੇ, ਵੱਟਾ. "ਅਮੁਲੁ ਤੁਲੁ ਅਮੁਲੁ ਪਰਵਾਣੁ." (ਜਪੁ) ੩. ਵਿ- ਪ੍ਰਾਮਾਣਿਕ. ਮੰਨਣ ਯੋਗ੍ਯ. ਮਾਨਨੀਯ. "ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ." (ਆਸਾ ਮਃ ੫) "ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ." (ਵਾਰ ਆਸਾ)#੪. ਅੰਗੀਕਾਰ ਕੀਤਾ. ਮਕ਼ਬੂਲ. "ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ." (ਮਾਝ ਮਃ ੫) ੫. ਪ੍ਰਮਾਣ ਦ੍ਵਾਰਾ ਸਿੱਧ. ਭਾਵ- ਪ੍ਰਤ੍ਯਕ੍ਸ਼੍. ਜਾਹਿਰ. "ਆਪੇ ਹੀ ਗੁਪਤ ਵਰਤਦਾ ਪਿਆਰਾ, ਆਪੇ ਹੀ ਪਰਵਾਣੁ." (ਸੋਰ ਮਃ ੪)...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਸੰਗ੍ਯਾ- ਕੰਨ. ਜਿਨ੍ਹਾਂ ਨਾਲ ਸੁਣੀਦਾ ਹੈ. ਦੇਖੋ, ਸੁਣੀਅਰ। ੨. ਮਾਲਵੇ ਵਿੱਚ ਵਿਚਰਦੇ ਹੋਏ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੈਤੋ ਤੋਂ ਚੱਲਕੇ ਸੁਨੀਅਰ ਪਿੰਡ ਵਿਰਾਜੇ ਹਨ. "ਸੁਨੀਅਰ ਗ੍ਰਾਮ ਬਿਲੋਕ ਸਥਾਨ। ਉਤਰੇ ਹ੍ਯ ਤੇ ਤਹਿਂ ਗੁਨਖਾਨ." (ਗੁਪ੍ਰਸੂ)...