supachaसुपच
ਸੰ. ਸ਼੍ਵਪਚ. ਸੰਗ੍ਯਾ- ਚੰਡਾਲ. ਜੇ ਸ਼੍ਵ (ਕੁੱਤੇ) ਨੂੰ ਰਿੰਨ੍ਹ ਲਵੇ. ਕੁੱਤੇ ਦਾ ਮਾਸ ਖਾ ਜਾਣ ਵਾਲਾ ਨੀਚ.#"ਸੁਪਚ ਤੁਲਿ ਸ ਮਾਨਿ." (ਕੇਦਾ ਰਵਿਦਾਸ) ੨. ਸਿਮ੍ਰਿਤੀਆਂ ਅਨੁਸਾਰ ਚੰਡਾਲ ਦੇ ਵੀਰ੍ਯ ਤੋਂ ਵੈਸ਼੍ਯ ਕੰਨ੍ਯਾ ਵਿੱਚੋਂ ਉਪਜੀ ਸੰਤਾਨ.
सं. श्वपच. संग्या- चंडाल. जे श्व (कुॱते) नूं रिंन्ह लवे. कुॱते दा मास खा जाण वाला नीच.#"सुपच तुलि स मानि." (केदा रविदास) २. सिम्रितीआं अनुसारचंडाल दे वीर्य तों वैश्य कंन्या विॱचों उपजी संतान.
ਦੇਖੋ, ਸੁਪਚ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. चाण्डाल ਚਾਂਡਾਲ. ਸੰਗ੍ਯਾ- ਤਾਮਸੀ ਸੁਭਾਉ ਵਾਲਾ. ਤਾਮਸੀ ਉਪਜੀਵਿਕਾ ਵਾਲਾ ਆਦਮੀ। ੨. ਚੂੜ੍ਹਾ ਆਦਿ ਨੀਚ ਜਾਤਿ ਦਾ। ੩. ਹਿੰਦੂਸ਼ਾਸਤ੍ਰਾਂ ਅਨੁਸਾਰ ਬ੍ਰਾਹਮਣੀ ਦੇ ਉਦਰ ਤੋਂ ਸ਼ੂਦ੍ਰ ਦੀ ਔਲਾਦ. ਦੇਖੋ, ਔਸ਼ਨਸੀ ਸਿਮ੍ਰਿਤਿ ਸ਼ਃ ੮....
ਸੰ. ਸੰਗ੍ਯਾ- ਧਨ। ੨. ਆਪਣਾ ਆਪ. ਆਤਮਾ। ੩. ਵਿ- ਆਪਣਾ. ਅਪਨਾ. ੪. ਸੰ. ਸ਼੍ਵ. ਸੰਗ੍ਯਾ- ਸ਼੍ਵਨ. ਕੁੱਤਾ....
ਸੰ. मास्. ਸੰਗ੍ਯਾ- ਮਹੀਨਾ. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਜੋ ਸਮੇਂ ਨੂੰ ਮਾਪੇ (ਮਿਣੇ) ਉਹ ਮਾਸ ਹੈ. ਵਿਸਨੁਪੁਰਾਣ ਵਿੱਚ ਮਹੀਨੇ ਦੇ ਚਾਰ ਭੇਦ ਲਿਖੇ ਹਨ-#(ੳ) ਚਾਨਣੇ ਪੱਖ ਦੀ ਏਕਮ ਤੋਂ ਅਮਾਵਸ੍ਯਾ ਤੀਕ ਦਾ "ਚਾਂਦ੍ਰਮਾਸ" ਇਹ ੩੦ ਤਿਥਾਂ ਦਾ ਹੁੰਦਾ ਹੈ. ਹਨੇਰੇ ਪੱਖ ਦੀ ਏਕਮ ਤੋਂ ਪੂਰਨਮਾਸ਼ੀ ਤਕ ੩੦ ਤਿਥਾਂ ਦੀ ਭੀ ਚਾਂਦ੍ਰਮਾਸ ਹੈ.#(ਅ) ਕਿਸੇ ਤਿਥਿ ਤੋਂ ਕਿਸੇ ਤਿਥਿ ਤੀਕ ਤੀਹ ਦਿਨ ਗਿਣਨ ਕਰਕੇ ਹੋਇਆ ਮਹੀਨਾ "ਸਾਵਨਮਾਸ."#(ੲ) ਜਿਤਨੇ ਸਮੇਂ ਵਿੱਚ ਸੂਰਜ ਇੱਕ ਰਾਸ਼ਿ ਨੂੰ ਭੋਗੇ "ਸੌਰਮਾਸ." ਇਹ ੨੯, ੩੦, ੩੧ ਅਤੇ ੩੨ ਦਿਨਾਂ ਦਾ ਹੁੰਦਾ ਹੈ.#(ਸ) ਜਿਤਨੇ ਦਿਨਾਂ ਵਿੱਚ ਸਾਰੇ ਨਕ੍ਸ਼੍ਤ੍ਰ ਆਪਣਾ ਚਕ੍ਰ ਪੂਰਾ ਕਰਨ, ਉਹ "ਨਾਕ੍ਸ਼੍ਤ੍ਰਮਾਸ." ਇਹ ਅਸ਼੍ਵਿਨੀ ਨਛਤ੍ਰ ਤੋਂ ਆਰੰਭ ਹੋਕੇ ਰੇਵਤੀ ਨਕ੍ਸ਼੍ਤ੍ਰ ਤੇ ਸਮਾਪਤ ਹੁੰਦਾ ਹੈ. "ਉਰਜ ਮਾਸ ਕੀ ਪੂਰਨਮਾਸੀ." (ਨਾਪ੍ਰ) ਉਰ੍ਜ (ਕੱਤਕ) ਦੀ ਪੂਰਨਮਾਸੀ। ੨. ਚੰਦ੍ਰਮਾ। ੩. ਸੰ. ਮਾਂਸ. "ਹਡੁ ਚੰਮੁ ਤਨੁ ਮਾਸ." (ਮਃ ੧. ਵਾਰ ਮਲਾ) ੪. ਭਾਵ- ਦੇਹ. ਸ਼ਰੀਰ. "ਸਾਸੁ ਮਾਸੁ ਸਭ ਜੀਉ ਤੁਮਾਰਾ." (ਧਨਾ ਮਃ ੧) "ਪ੍ਰਿਥਮੇ ਸਾਸ ਨ ਮਾਸ ਸਨ." (ਭਾਗੁ) ੫. ਫ਼ਾ. [ماش] ਮਾਸ਼. ਮਾਂਹ. ਸੰ. ਮਾਸ. ਉੜਦ. ਦੇਖੋ, ਮਾਂਹ ੨। ੬. ਅ਼. [معش] ਮਆ਼ਸ਼. ਗੁਜ਼ਾਰਾ. ਨਿਰਵਾਹ ਦਾ ਸਾਧਨ। ੭. ਰੋਜ਼ੀ. ਉਪਜੀਵਿਕਾ....
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. नीच. ਧਾ- ਗ਼ੁਲਾਮੀ ਕਰਨਾ, ਦਾਸਪੁਣਾ ਅਖਤਿਆਰ ਕਰਨਾ। ੨. ਵਿ- ਜਾਤਿ ਗੁਣ ਅਥਵਾ ਕਰਮ ਵਿੱਚ ਨੀਵਾਂ. "ਨੀਚਕੁਲਾ ਜੋਲਾਹਰਾ." (ਆਸਾ ਧੰਨਾ) ੩. ਨੀਵਾਂ. ਨੰਮ੍ਰ. "ਨੀਚ ਗ੍ਰੀਵ ਬੈਠ੍ਯੋ ਇਕ ਥਾਨ." (ਗੁਪ੍ਰਸੂ) ੪. ਦੁਸ੍ਟ. ਪਾਮਰ. "ਨੀਚ ਸੇ ਨ ਪ੍ਰੀਤਿ ਕੀਜੋ." (ਹਨੂ) ਪ ਵਾਮਨ. ਬਾਉਨਾ....
ਸੰ. ਸ਼੍ਵਪਚ. ਸੰਗ੍ਯਾ- ਚੰਡਾਲ. ਜੇ ਸ਼੍ਵ (ਕੁੱਤੇ) ਨੂੰ ਰਿੰਨ੍ਹ ਲਵੇ. ਕੁੱਤੇ ਦਾ ਮਾਸ ਖਾ ਜਾਣ ਵਾਲਾ ਨੀਚ.#"ਸੁਪਚ ਤੁਲਿ ਸ ਮਾਨਿ." (ਕੇਦਾ ਰਵਿਦਾਸ) ੨. ਸਿਮ੍ਰਿਤੀਆਂ ਅਨੁਸਾਰ ਚੰਡਾਲ ਦੇ ਵੀਰ੍ਯ ਤੋਂ ਵੈਸ਼੍ਯ ਕੰਨ੍ਯਾ ਵਿੱਚੋਂ ਉਪਜੀ ਸੰਤਾਨ....
ਸੰ. ਤੁਲ੍ਯ. ਵਿ- ਸਮਾਨ. ਬਰਾਬਰ. "ਕੀੜੀ ਤੁਲਿ ਨ ਹੋਵਨੀ." (ਜਪੁ) "ਜਨੁ ਨਾਨਕੁ ਭਗਤੁਦਰਿ ਤੁਲਿ ਬ੍ਰਹਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸੰਗ੍ਯਾ- ਤੁਲਨਾ. ਤੋਲ. ਵਜ਼ਨ. "ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ." (ਵਡ ਛੰਤ ਮਃ ੧) ਨਾਮ ਦੇ ਵਜ਼ਨ ਤੁਲ੍ਯ ਨਹੀਂ। ੩. ਸੰ. ਜੁਲਾਹੇ ਦੀ ਕੂਚੀ। ੪. ਮੁਸੁੱਵਰ ਦੀ ਕੂਚੀ....
ਮੰਨਕੇ. "ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ." (ਭੈਰ ਮਃ ੫) ੨. ਮਨ ਵਿੱਚ। ੩. ਮਾਨ੍ਯ. ਪੂਜ੍ਯ. "ਤੇਰੈ ਮਾਨਿ ਹਰਿ ਹਰਿ ਮਾਨਿ." (ਕਲਿ ਮਃ ੫)...
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਚਾਰ ਵਰਣ....
ਦੇਖੋ, ਕਨ੍ਯਕਾ ਅਤੇ ਕਨ੍ਯਾ। ੨. ਦੇਖੋ, ਨੌ ਕੰਨ੍ਯਾ....
ਸੰ. सन्तान ਸੰਗ੍ਯਾ- ਔਲਾਦ. ਵੰਸ਼। ੨. ਕਲਪ ਬਿਹਛ. ਸੁਰਤਰੁ. "ਜਾਨਿਯੋ ਸੰਤਾਨ ਕੇ ਸਮਾਨ ਬਨੈ ਅਬਨ, ਦਾਨੀ ਮਨ ਕਾਮਨਾ, ਨ ਦਾਨੀ ਮੋਖ ਗ੍ਯਾਨ ਹੈ." (ਨਾਪ੍ਰ) ੩. ਵਿਸਤਾਰ. ਫੈਲਾਉ। ੪. ਇੰਤਜਾਮ. ਪ੍ਰਬੰਧ। ੫. ਨਿੱਤ ਵਹਿਣ ਵਾਲਾ ਜਲ ਦਾ ਪ੍ਰਵਾਹ....