suprabhāसुप्रभा
ਸੰਗ੍ਯਾ- ਉੱਤਮ ਕਾਂਤਿ (ਚਮਕ ਦਮਕ). ੨. ਬਹੁਤ ਸ਼ੋਭਾ। ੩. ਵਿ- ਸ਼੍ਰੇਸ੍ਠ ਪ੍ਰਭਾ ਵਾਲੀ.
संग्या- उॱतम कांति (चमक दमक). २. बहुत शोभा। ३. वि- श्रेस्ठ प्रभा वाली.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰ. ਸੰਗ੍ਯਾ- ਸੁੰਦਰਤਾ. ਸ਼ੋਭਾ। ੨. ਇੱਛਾ। ੩. ਪ੍ਰਕਾਸ਼. ਚਮਕ....
ਸੰਗ੍ਯਾ- ਚਮਤਕਾਰ. ਪ੍ਰਕਾਸ਼. ਰੌਸ਼ਨੀ....
ਸੰਗ੍ਯਾ- ਪ੍ਰਕਾਸ਼. ਚਮਕ। ੨. ਦਾਮ. ਦੰਮ. ਧਨ. "ਦਮਕ ਦੈ ਦੋਖ ਦੁਖ ਅਪਜਸ ਲੈ ਅਸਾਧੁ." (ਭਾਗੁ ਕ) ੩. ਸੰ. ਵਿ- ਦਮਨ ਕਰਨ ਵਾਲਾ. ਇੰਦ੍ਰੀਆਂ ਨੂੰ ਰੋਕਣ ਵਾਲਾ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....