subahāna, subahāanaसुबहाण, सुबह़ान
ਅ਼. [سُبحان] ਪਵਿਤ੍ਰ ਰੂਪ ਆਤਮਾ. "ਔਰ ਜਹਾਨ ਨਿਦਾਨ ਕਛੂ ਨਹਿ, ਏ ਸ਼ੁਬਹਾਨ। ਤੂਹੀ ਸਿਰਦਾਰਾ" (੩੩ ਸਵੈਯੇ)
अ़. [سُبحان] पवित्र रूप आतमा. "और जहान निदान कछू नहि, ए शुबहान। तूही सिरदारा" (३३ सवैये)
ਸੋ. ਪੰਵਿਤ੍ਰ. ਵਿ- ਨਿਰਮਲ. ਸ਼ੁੱਧ. "ਭਏ ਪਵਿਤੁ ਸਰੀਰ." (ਸ੍ਰੀ ਅਃ ਮਃ ੩) "ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ." (ਮਾਰੂ ਅਃ ਮਃ ੫) ੨. ਸੰਗ੍ਯਾ- ਵਰਖਾ. ਮੀਂਹ। ੩. ਜਲ। ੪. ਦੁੱਧ। ੫. ਘੀ। ੬. ਸ਼ਹਦ. ਮਧੁ। ੭. ਹਿੰਦੂਧਰਮਸ਼ਾਸਤ੍ਰ ਅਨੁਸਾਰ ਕੁਸ਼ਾ ਦਾ ਛੱਲਾ, ਜੋ ਸ਼੍ਰਾੱਧ ਆਦਿ ਕਰਮ ਕਰਨ ਵੇਲੇ ਪਹਿਰਿਆ ਜਾਂਦਾ ਹੈ, ਦੇਖੋ, ਪਵਿਤ੍ਰੀ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸੰ. आत्मन- ਆਤਮਨ. (अत- मनिन) ਜਿਸ ਦ੍ਵਾਰਾ ਜਾਣੀਏ. ਗ੍ਯਾਨ ਦਾ ਆਧਾਰ ਰੂਪ. ਅਤਵਾ- ਜਿਸ ਨੂੰ ਗੁਰੁਉਪਦੇਸ਼ ਅਤੇ ਉੱਤਮ ਗ੍ਰੰਥਾਂ ਤੋਂ ਜਾਣੀਏ. ਜੀਵਾਤਮਾ. ਰੂਹ. ਇਹ ਪ੍ਰਾਣੀਆਂ ਵਿੱਚ ਤਤ੍ਵ ਹੈ, ਜੋ ਅਨੇਕਾ ਚੇਸ੍ਟਾ ਦਾ ਕਾਰਣ ਹੈ. ਮਨੁੱਖਾਂ ਵਿੱਚ ਇਹ ਉਹ ਹਸ੍ਤੀ ਹੈ ਜਿਸ ਤੋਂ ਮੈ ਮੇਰੀ ਦਾ ਬੋਧ ਹੁੰਦਾ ਹੈ. ਕਿਸੇ ਨੇ ਇਸ ਦਾ ਨਿਵਾਸ ਰਿਦੇ ਵਿੱਚ ਕਿਸੇ ਨੇ ਦਿਮਾਗ਼ ਵਿੱਚ ਅਤੇ ਕਿਸੇ ਨੇ ਸਰਵਾਂਗ ਪੂਰਣ ਮੰਨਿਆ ਹੈ. ਨ੍ਯਾਯ ਮਤ ਨੇ ਆਤਮਾ ਦਾ ਲੱਛਣ ਕੀਤਾ ਹੈ ਕਿ ਇੱਛਾ ਸੁਖ ਦੁਖ ਗ੍ਯਾਨ ਹੋਣ ਆਦਿ ਧਾਰਣ ਵਾਲਾ ਆਤਮਾ ਹੈ. ਅਰਥਾਤ ਜਿੱਥੇ ਇਹ ਉੱਥੇ ਸਮਝੋ ਕਿ ਆਤਮਾ ਹੈ. "इ्च्छा द्बेष प्रय सुख दुः ख ज्ञानान्यात्मनो लिङ्गमिति.च्च् (ਨ੍ਯਾਯ ਦਰ੍ਸ਼ਨ, ਅਃ, ਆਹ੍ਨਿਕ ੧, ਸੂਤ੍ਰ ੧੦)#ਵੇਦਾਂਤ ਮਤ ਅਨੁਸਾਰ ਅਵਿਦ੍ਯਾ ਵਿੱਚ ਚੇਤਨ ਦਾ ਆਭਾਸ (ਅਕਸ), ਅਵਿਦ੍ਯਾ ਦਾ ਅਧਿਸ੍ਠਾਨ ਚੇਤਨ ਅਤੇ ਅਵਿਦ੍ਯਾ, ਇਨ੍ਹਾਂ ਤਿੰਨਾਂ ਦਾ ਸਮੁਦਾਯ ਜੀਵਾਤਮਾ ਹੈ. ਜੀਵਾਤਮਾ ਇੱਕ ਹੈ, ਜਿਵੇਂ ਸੂਰਜ ਦਾ ਪ੍ਰਤਿਬਿੰਬ ਹਜ਼ਾਰਾਂ ਘੜਿਆਂ ਵਿੱਚ ਇੱਕ ਹੈ, ਤਿਵੇਂ ਅਨੇਕ ਸ਼ਰੀਰਾਂ ਵਿੱਚ ਜੀਵਾਤਮਾ ਹੈ. ਇਹ ਵਾਸਤਵ ਤੋਂ ਸੱਚਿਦਾਨੰਦ ਰੂਪ ਅਤੇ ਦੇਸ਼ਕਾਲ ਵਸਤੁ ਪਰਿਛੇਦ ਰਹਿਤ ਹੈ. ਜੀਵਾਤਮਾ ਬ੍ਰਹ੍ਮ ਤੋਂ ਵੱਖ ਨਹੀਂ, ਕੇਵਲ ਉਪਾਧਿ ਕਰਕੇ ਅਲਗ ਹੋ ਰਿਹਾ ਹੈ, ਅਰ ਉਪਾਧਿ ਨੇ ਹੀ ਜੀਵ ਈਸ਼੍ਵਰ ਭੇਦ ਕਰ ਰੱਖੇ ਹਨ.#ਮਾਇਆ ਵਿੱਚ ਬ੍ਰਹਮ ਦਾ ਆਭਾਸ, ਮਾਇਆ ਦਾ ਅਧਿਸ੍ਠਾਨ ਚੇਤਨ ਅਤੇ ਮਾਇਆ, ਇਨ੍ਹਾਂ ਤਿੰਨਾਂ ਦਾ ਸਮੁਦਾਯ ਈਸ਼੍ਵਰ ਹੈ. ਜੋ ਤ੍ਰਿਗੁਣਾਤੀਤ ਹੈ ਉਹ ਪਾਰਬ੍ਰਹ੍ਮ ਹੈ. ਜੇ ਵਿੱਚੋਂ ਮਾਯਾ ਅਤੇ ਅਵਿਦ੍ਯਾ ਨੂੰ ਹਟਾ ਦੇਈਏ ਤਦ ਕੇਵਲ ਸ਼ੁੱਧ ਬ੍ਰਹਮ ਰਹਿ ਜਾਂਦਾ ਹੈ.#ਅਨੀਸ਼੍ਵਰਵਾਦੀ ਹੋਰ ਪਦਾਰਥਾਂ ਵਾਂਙ ਜੀਵਾਤਮਾ ਨੂੰ ਭੀ ਪਰਿਣਾਮੀ ਅਤੇ ਅਨਿੱਤ ਮੰਨਦੇ ਹਨ. ਵੈਗ੍ਯਾਨਿਕ (ਸਾਇਸੰਦਾਨ) ਤ੍ਵਚਮਸਤਿਸਕ (brain cortex) ਦੇ ਸ਼ਿਰਾਸ੍ਫੋਟੀ ਜੀਵਾਣੂਆਂ (ganglionic cells) ਦਾ ਗੁਣ ਮੰਨਦੇ ਹਨ.#"ਆਤਮਾ ਪਰਾਤਮਾ ਏਕੋ ਕਰੈ." (ਧਨਾ ਮਃ ੧) ੨. ਪਰਮਾਤਮਾ. ਪਾਰਬ੍ਰਹ੍ਮ. ਵਾਹਗੁਰੂ. "ਆਤਮਾਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ। ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ, ਤਾ ਘਰ ਹੀ ਪਰਚਾ ਪਾਇ." (ਵਾਰ ਸ੍ਰੀ ਮਃ ੩) ੩. ਅੰਤਹਕਰਣ. ਮਨ. ਚਿੱਤ. "ਆਤਮਾ ਅਡੋਲੁ ਨ ਡੋਲਈ ਗੁਰਕੈ ਭਾਇ ਸੁਭਾਇ." (ਵਾਰ ਸ੍ਰੀ ਮਃ ੩) ੪. ਸੁਭਾਉ. ਸ੍ਵਭਾਵ। ੫. ਸ਼ਰੀਰ. ਦੇਹ। ੬. ਧੀਰਜ. ਧ੍ਰਿਤਿ। ੭. ਬੁੱਧਿ। ੮. ਸੂਰਜ। ੯. ਅਗਨਿ। ੧੦. ਪਵਨ. ਹਵਾ। ੧੧. ਪੁਤ੍ਰ....
ਫ਼ਾ. [جہان] ਸੰਗ੍ਯਾ- ਜਗਤ. ਸੰਸਾਰ. "ਤਾਰਿਆ ਜਹਾਨੁ ਲਾਹਿਆ ਅਭਿਮਾਨੁ." (ਗਉ ਛੰਤ ਮਃ ੫)...
ਸੰ. ਸੰਗ੍ਯਾ- ਕਾਰਣ. ਸਬਬ। ੨. ਰੋਗ ਦਾ ਨਿਰਣਾ. ਰੋਗ ਦੀ ਪਰੀਖ੍ਯਾ। ੩. ਪਸ਼ੂ ਬੰਨ੍ਹਣ ਦੀ ਰੱਸੀ। ੪. ਅੰਤ. ਸਮਾਪਤਿ. ਖ਼ਾਤਿਮਾ। ੫. ਨਾਦਾਨ (ਬੇਸਮਝ) ਦੀ ਥਾਂ ਭੀ ਨਿਦਾਨ ਸ਼ਬਦ ਆਇਆ ਹੈ, ਜਿਵੇਂ- "ਕਹਿ ਰਵਿਦਾਸ ਨਿਦਾਨ ਦਿਵਾਨੇ!" (ਸੂਹੀ) "ਮਤ ਨਿਦਾਨ ਬਨ, ਮਤ ਨਿਦਾਨ ਕਰ, ਰਿਦਾ ਸ਼ੁੱਧ ਕਰ ਸਿਮਰੋ ਨਾਮ." (ਗੁਪ੍ਰਸੂ) ਮੂਰਖ ਨਾ ਬਣ, ਓੜਕ ਨਾ ਕਰ....
ਵਿ- ਕੁਛ. ਕੁਝ. ਥੋੜਾ. ਤਨਿਕ। ੨. ਤਨਿਕ ਮਾਤ੍ਰ. ਥੋੜਾ ਜੇਹਾ. ਥੋੜਾ ਸਾ. ਕਿੰਚਿਤ. "ਹਮ ਬਾਰਿਕ ਕਛੂਅ ਨ ਜਾਨਹਿ ਗਤਿ ਮਿਤਿ." (ਜੈਤ ਮਃ ੪) "ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ." (ਬਾਵਨ ਕਬੀਰ) "ਕਛੂ ਸਿਆਨਪ ਉਕਤਿ ਨ ਮੋਰੀ." (ਸੂਹੀ ਅਃ ਮਃ ੫) ੩. ਜਦ ਕਛੁ ਅਥਵਾ ਕੁਛ ਸ਼ਬਦ ਕਿਸੇ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ ਤਦ ਵਸਤੁ ਅਥਵਾ ਪਦਾਰਥ ਦਾ ਅਰਥ ਰਖਦਾ ਹੈ. "ਸਭਕਛੁ ਪ੍ਰਾਪਤ ਹੋਇ ਤੁਮਕੋ." (ਸਲੋਹ)...
ਸੰ. ਵ੍ਯ- ਨਿਸੇਧ ਬੋਧਕ. ਨਹੀਂ. ਨਾ. "ਧਾਮ ਹੂੰ ਨਹਿ ਜਾਹਿ." (ਜਾਪੁ)...
ਦੇਖੋ, ਸੁਬਹਾਨ. "ਸਭ ਦੁਨੀਆਂ ਸੁਬਹਾਨ." (ਮਃ ੧. ਵਾਰ ਮਾਝ)...
ਸਰਵ- ਕੇਵਲ ਤੂ. ਤੂੰਹੀ. ਤੂਹੀਂਓਂ. "ਤੂਹੀ ਬਨ ਤੂਹੀ ਗਾਉ." (ਗਉ ਮਃ ੫) "ਤੂਹੈ ਹੀ ਗਾਵਣਾ." (ਵਾਰ ਸੋਰ ਮਃ ੪)...