subhagaसुभग
ਸੰ. ਵਿ- ਸੁੰਦਰ. ੨. ਅੱਛੇ ਭਾਗ ਵਾਲਾ. ਖ਼ੁਸ਼ਨਸੀਬ। ੩. ਆਨੰਦ ਦੇਣ ਵਾਲਾ। ੪. ਸੰਗ੍ਯਾ- ਸੁਹਾਗਾ. ਟੰਕਣ। ੫. ਚੰਪਕ. ਚੰਬਾ। ੬. ਸ਼ਿਵ.
सं. वि- सुंदर. २. अॱछे भाग वाला. ख़ुशनसीब। ३. आनंद देण वाला। ४. संग्या- सुहागा. टंकण। ५. चंपक. चंबा। ६. शिव.
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਇੱਕ ਖਾਰਾ ਪਦਾਰਥ, ਜਿਸ ਨੂੰ ਟੰਕਣ ਆਖਦੇ ਹਨ. ਸੰ ਰਸਸ਼ੋਧਨ ਅੰ. Borax । ੨. ਜਿਮੀਦਾਰਾ ਇੱਕ ਸੰਦ, ਜਿਸ ਨਾਲ ਖੇਤ ਦੇ ਡਲੇ ਭੰਨੇ ਜਾਂਦੇ ਹਨ. ਇਸ ਦਾ ਅਕਾਰ ਚਪਟਾ ਸ਼ਤੀਰ ਜੇਹਾ ਹੁੰਦਾ ਹੈ ਇਸ ਨੂੰ ਦੋ ਅਥਵਾ ਚਾਰ ਬੈਲ ਜੋੜਕੇ ਜਿਮੀਦਾਰ ਸੁਹਾਗੇ ਉੱਪਰ ਖਲੋਕੇ ਵਾਹੀ ਹੋਈ ਜ਼ਮੀਨ ਤੇ ਫੇਰਦਾ ਹੈ. "ਨਾਮ ਬੀਜ ਸੰਤੋਖ ਸੁਹਾਗਾ." (ਸੋਰ ਮਃ ੧) "ਲੇਟ ਰਹ੍ਯੋ ਕਰਕੈ ਉਪਮਾ ਇਹ ਡਾਰ ਚਲੇ ਕਿਰਸਾਨ ਸੁਹਾਗਾ." (ਕ੍ਰਿਸਨਾਵ) ਕਾਲੀ ਨਾਗ ਬਰੇਤੀ ਵਿੱਚ ਸੁਹਾਗੇ ਦੀ ਤਰਾਂ ਪਿਆ ਹੈ....
ਸੰ. टङ्कन ਸੰਗ੍ਯਾ- ਸੁਹਾਗਾ. Borax. L. Sozii Biboras....
ਸੰ. ਸੰਗ੍ਯਾ- ਚੰਪਾ. ਚੰਬੇ ਦਾ ਬਿਰਛ ਅਤੇ ਫੁੱਲ. ਇਸ ਦੇ ਫੁੱਲਾਂ ਵਿੱਚ ਬਹੁਤ ਸੁਗੰਧ ਹੁੰਦੀ ਹੈ. ਭੌਰੇ ਮਸਤ ਹੋ ਕੇ ਇਨ੍ਹਾਂ ਤੇ ਘੁਮੇਰੀਆਂ ਪਾਉਂਦੇ ਹਨ. ਰੰਗ ਹਲਕਾ ਪੀਲਾ ਹੁੰਦਾ ਹੈ. ਹਿੰਦੂ ਗ੍ਰੰਥਾਂ ਵਿੱਚ ਇਹ ਦੇਵਤਿਆਂ ਤੇ ਚੜ੍ਹਾਉਣੇ ਪੁੰਨਕਰਮ ਹੈ. ਚੰਪੇ ਦਾ ਛਿੱਲ ਪੱਤੇ ਫੁੱਲ ਅਤੇ ਜੜ ਅਨੇਕ ਦਵਾਈਆਂ ਵਿੱਚ ਵੈਦ ਵਰਤਦੇ ਹਨ. L. Michelia Champaca । ੨. ਕੇਲੇ ਦੀ ਇੱਕ ਖਾਸ ਜਾਤਿ. ਚੰਪਾਕੇਲਾ....
ਅਮ੍ਰਿਤਸਰ ਤੋਂ ਢਾਈ ਕੋਹ ਦੱਖਣ ਇੱਕ ਪਿੰਡ. ਇਸ ਥਾਂ ਛੀਵੇਂ ਸਤਿਗੁਰੂ ਦਾ ਅਸਥਾਨ "ਸੰਗਰਾਣਾ" ਨਾਮ ਦਾ ਪ੍ਰਸਿੱਧ ਹੈ. ਸੁਲੱਖਣੀ ਜੱਟੀ ਨੂੰ ਵਰ ਇਸੇ ਥਾਂ ਪ੍ਰਾਪਤ ਹੋਇਆ ਸੀ. ਦੇਖੋ, ਸੰਗਰਾਣਾਸਾਹਿਬ....
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....