sumaसुम
ਅ਼. [ثُم] ਸੁਮ. ਵ੍ਯ- ਫਿਰ. ਔਰ. ਪੁਨਹ। ੨. ਫ਼ਾ. [سُم] ਸੰਗ੍ਯਾ- ਚੌਪਏ ਦਾ ਖੁਰ। ੩. ਸੋਮਾ. ਚਸ਼ਮਾ. "ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧ ਘੀਉ." (ਵਾਰ ਮਾਝ ਮਃ ੧) ੪. ਸੰ. सुम ਫੁੱਲ। ੫. ਚੰਦ੍ਰਮਾ। ੬. ਆਕਾਸ਼.
अ़. [ثُم] सुम. व्य- फिर. और. पुनह। २. फ़ा. [سُم] संग्या- चौपए दा खुर।३. सोमा. चशमा. "नदीआ होवहि धेणवा सुंम होवहि दुध घीउ." (वार माझ मः १) ४. सं. सुम फुॱल। ५. चंद्रमा। ६. आकाश.
ਵ੍ਯ- ਪੁਨਃ ਦੋਬਾਰਾ. ਬਾਰ ਬਾਰ. ਬਹੁਰ....
ਦੇਖੋ, ਪੁਨ ੧. "ਪੁਨਹ ਪੁਨਹ ਨਮਸਕਾਰ." (ਟੋਡੀ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਪਸ਼ੂ ਦੇ ਪੈਰ ਦਾ ਉਹ ਭਾਗ, ਜੋ ਜ਼ਮੀਨ ਤੇ ਛੁਹਿੰਦਾ ਅਤੇ ਬਹੁਤ ਕਰੜਾ ਹੁੰਦਾ ਹੈ. ਸੁੰਮ. ਖੁਰੀ। ੨. ਭਾਵ- ਨਖ. ਨੌਂਹ "ਇਕਨਾ ਪੇਰਣ ਸਿਰ ਖੁਰ ਪਾਟੇ." (ਆਸਾ ਅਃ ਮਃ ੧) ਇਕਨਾ ਦੇ ਪੈਰਾਹਨ ਸਿਰ ਤੋਂ ਲੈ ਕੇ ਪੈਰਾਂ ਤੀਕ ਪਾਟ ਗਏ ਹਨ, ਭਾਵ- ਫੌਜੀਆਂ ਦੇ ਹੱਥੋਂ ਬੇਪਤੀ ਹੋਈ ਹੈ। ੩. ਉਸਤਰਾ. ਦੇਖੋ- ਕ੍ਸ਼ੁਰ. "ਬਚਨ ਕੀਓ ਕਰਤਾਰ ਖੁਰ ਨਹਿ ਲਾਈਐ." (ਗੁਰੁਸੋਭਾ) ੪. ਦੇਖੋ, ਖ਼ੁਰਸ਼ੀਦ....
ਸੰਗ੍ਯਾ- ਚਸ਼ਮਾ. ਪਾਣੀ ਦਾ ਸੋਤ। ੨. ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸਿਦਕੀ ਸਿੱਖ ਭਾਈ ਸੋਮਾ. ਇਹ ਸੱਜਣ ਝੰਗ ਦੇ ਇਲਾਕੇ ਦਾ ਵਸਨੀਕ ਸੀ. ਅਮ੍ਰਿਤਸਰ ਬਣਨ ਵੇਲੇ ਤਾਲ ਦੀ ਸੇਵਾ ਕਰਦਾ ਹੋਇਆ ਇੱਕ ਦਿਨ ਭਾਈ ਸੋਮਾ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਹਜੂਰ ਬੈਠਾ ਹੋਇਆ ਸੀ. ਇੱਕ ਫਕੀਰ ਨੇ ਗੁਰੂ ਸਾਹਿਬ ਤੋਂ ਕੁਝ ਮੰਗਿਆ, ਉਸ ਸਮੇਂ ਗੁਰੂ ਸਾਹਿਬ ਦੇ ਅੱਗੇ ਭੇਟਾ ਪੂਜਾ ਦਾ ਕੁਝ ਧਨ ਨਹੀਂ ਸੀ. ਸਤਿਗੁਰੂ ਨੇ ਪੁੱਛਿਆ ਕਿ ਕਿਸੇ ਸਿੱਖ ਪਾਸ ਕੁਝ ਹੈ? ਭਾਈ ਸੋਮੇ ਪਾਸ ਦੋ ਪੈਸੇ ਸਨ, ਜੋ ਉਸ ਨੇ ਪੇਸ਼ ਕੀਤੇ, ਅਰ ਫਕੀਰ ਨੂੰ ਦਿੱਤੇ ਗਏ. ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਫਰਮਾਇਆ ਕਿ ਸੋਮਾ ਸਾਡਾ ਸ਼ਾਹ ਹੈ. ਉਸ ਵੇਲੇ ਤੋਂ ਭਾਈ ਸੋਮੇ ਦੀ ਸ਼ਾਹ ਪਦਵੀ ਹੋਈ ਅਰ ਗੁਰੂ ਸਾਹਿਬ ਦੇ ਵਰਦਾਨ ਕਰਕੇ ਵਪਾਰ ਕਾਰ ਵਿੱਚ ਬਹੁਤ ਵਾਧਾ ਹੋਇਆ ਭਾਈ ਸੋਮੇ ਦੀ ਵੰਸ਼ ਦੇ ਲੋਕ ਹੁਣ ਸਾਹੀ ਵਾਲ, ਡੇਰਾ ਇਸਮਾਈਲ ਖ਼ਾਨ, ਭੱਖਰ, ਬੰਨੂ ਅਤੇ ਮੀਆਂਵਾਲੀ ਆਦਿ ਥਾਵਾਂ ਵਿੱਚ ਵਸਦੇ ਹਨ, ਜਿਨ੍ਹਾਂ ਵਿੱਚੋਂ ਬਹੁਤ ਸਹਿਜਧਾਰੀ ਅਤੇ ਕੁਝ ਸਿੰਘ ਹਨ. ਸਭ ਦੇ ਨਾਉਂ ਪਿੱਛੇ ਸ਼ਾਹ ਪਦਵੀ ਹੁੰਦੀ ਹੈ. ਜੈਸੇ- ਅਰਜਨ ਸ਼ਾਹ ਸਿੰਘ, ਕਰਮਚੰਦ ਸ਼ਾਹ ਆਦਿ....
ਫ਼ਾ. [چشمہ] ਸੰਗ੍ਯਾ- ਸੂਰਜ। ੨. ਪਾਣੀ ਦਾ ਸੋਤ. ਉਮਾਹੂ ਪਾਣੀ ਦਾ ਚੋਹਾ। ੩. ਸੂਈ ਦਾ ਨੱਕਾ। ੪. ਐ਼ਨਕ. "ਲਾਇ ਚਸਮੇ ਜਹ ਤਹਾ ਮਉਜੂਦ." (ਤਿਲੰ ਕਬੀਰ) ਗ੍ਯਾਨ ਅਤੇ ਵਿਵੇਕਰੂਪ ਚਸ਼ਮਾ....
ਸੰ. धेनवः ਧਨੁ ਦਾ ਬਹੁਵਚਨ. "ਨਦੀਆ ਹੋਵਹਿ ਧੇਣਵਾ." (ਵਾਰ ਮਾਝ ਮਃ ੧)...
ਦੇਖੋ, ਸੁਮ ੨....
ਦੇਖੋ, ਦੁਗਧ ਅਤੇ ਦੁੱਧ. "ਦੁਧ ਬਿਨ ਧੇਨੁ." (ਆਸਾ ਮਃ ੧) ੨. ਸਿੰਧੀ. ਦਹੀ. ਦਧਿ. ਡੁਧੁ....
ਸੰਗ੍ਯਾ- ਘ੍ਰਿਤ. "ਦਾਲ ਸੀਧਾ ਮਾਗਉ ਘੀਉ." (ਧਨਾ ਧੰਨਾ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....