ਸੁਮੇਰੁ

sumēruसुमेरु


ਸੰ. ਸੰਗ੍ਯਾ- ਇੱਕ ਖਾਸ ਪਹਾੜ, ਜੋ ਭਾਗਵਤ ਅਤੇ ਵਿਸਨੁ ਪੁਰਾਣ ਅਨੁਸਾਰ ਸੁਵਰ੍‍ਣ ਦਾ ਹੈ, ਅਰ ਜਿਸ ਉੱਤੇ ਦੇਵਤਿਆਂ ਦੀਆਂ ਪੁਰੀਆਂ ਹਨ. ਸੁਮੇਰੁ ਦੀ ਬਲੰਦੀ ਚੌਰਾਸੀ ਹਜ਼ਾਰ ਯੋਜਨ ਲਿਖੀ ਹੈ, ਅਰ ਸੋਲਾਂ ਹਜ਼ਾਰ ਯੋਜਨ ਜ਼ਮੀਨ ਵਿੱਚ ਗਡਿਆ ਹੋਇਆ ਦੱਸਿਆ ਹੈ. ਇਸ ਦੀ ਚੋਟੀ ਉੱਪਰ ਬੱਤੀਹ ਹਜਾਰ ਯੋਜਨ ਦਾ ਮੈਦਾਨ ਹੈ.¹ ਜੁਗਰਾਫੀਏ ਦੀ ਡਿਕਸ਼ਨਰੀ (Geographical Dictionary) ਅਨੁਸਾਰ ਰੁਦ੍ਰਹਿਮਾਲਯ ਦਾ ਨਾਉਂ ਸੁਮੇਰੁ ਹੈ, ਜਿਸ ਵਿੱਚੋਂ ਗੰਗਾ ਨਿਕਲਦੀ ਹੈ. ਇਸ ਨੂੰ ਪੰਚਪਰਬਤ ਭੀ ਆਖਦੇ ਹਨ, ਕਿਉਂਕਿ ਇਸ ਦੀਆਂ ਪੰਜ ਚੋਟੀਆਂ- ਰੁਦ੍ਰਹਿਮਾਲਯ, ਵਿਸ਼ਨੁਪੁਰੀ, ਬ੍ਰਹਮਪੁਰੀ, ਉਦਗਾਰੀਕੰਠ ਅਤੇ ਸ੍ਵਰਗਾਰੋਹਣ ਹਨ। ੨. ਮਾਲਾ ਦਾ ਸ਼ਿਰੋਮਣਿ ਮਣਕਾ। ੩. ਗਣਿਤਵਿਦ੍ਯਾ ਅਨੁਸਾਰ ਉੱਤਰਧ੍ਰੁਵ ਦਾ ਨਾਮ ਸੁਮੇਰੁ ਹੈ, ਜਿਸ ਦੇ ਮੁਕਾਬਲੇ ਦਕ੍ਸ਼ਿਣਧ੍ਰੁਵ ਨੂੰ ਕੁਮੇਰੁ ਆਖਦੇ ਹਨ। ੪. ਯੋਗਮਤ ਅਨੁਸਾਰ ਦਸ਼ਮਦ੍ਵਾਰ। ੫. ਦੇਖੋ, ਮਸਨਵੀ ਦਾ ਰੂਪ ੨.


सं. संग्या- इॱक खास पहाड़, जो भागवत अते विसनु पुराण अनुसार सुवर्‍ण दा है, अर जिस उॱते देवतिआं दीआं पुरीआं हन. सुमेरु दी बलंदी चौरासी हज़ार योजन लिखी है, अर सोलां हज़ार योजन ज़मीन विॱच गडिआ होइआ दॱसिआ है. इस दी चोटी उॱपर बॱतीह हजार योजन दा मैदान है.¹ जुगराफीए दी डिकशनरी (Geographical Dictionary) अनुसार रुद्रहिमालय दा नाउं सुमेरु है, जिस विॱचों गंगा निकलदी है. इस नूं पंचपरबत भी आखदे हन, किउंकि इस दीआं पंज चोटीआं- रुद्रहिमालय, विशनुपुरी, ब्रहमपुरी, उदगारीकंठ अते स्वरगारोहण हन। २. माला दा शिरोमणि मणका। ३. गणितविद्या अनुसार उॱतरध्रुव दा नाम सुमेरु है, जिस दे मुकाबले दक्शिणध्रुव नूं कुमेरु आखदे हन। ४. योगमत अनुसार दशमद्वार। ५. देखो, मसनवी दा रूप २.