sumanta, sumantraसुमंत, सुमंत्र
ਉੱਤਮ ਮੰਤ੍ਰ. ਨੇਕ ਸਲਾਹ। ੨. ਦਸ਼ਰਥ ਦਾ ਮੰਤ੍ਰੀ। ੩. ਜਪ ਕਰਨ ਯੋਗ ਉੱਤਮ ਮੰਤ੍ਰ. "ਸੁਮੰਤ੍ਰ ਸਾਧੁਬਚਨਾ." (ਗਾਥਾ)
उॱतम मंत्र. नेक सलाह। २. दशरथ दा मंत्री। ३. जप करन योग उॱतम मंत्र. "सुमंत्र साधुबचना." (गाथा)
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰ. मन्त्रु. ਧਾ- ਗੁਪਤ ਬਾਤ ਕਰਨਾ, ਆਦਰ ਕਰਨਾ, ਬੁਲਾਉਣਾ (ਸੱਦਣਾ), ਵਿਚਾਰ ਕਰਨਾ। ੨. ਸੰਗ੍ਯਾ- ਸਲਾਹ. ਮਸ਼ਵਰਾ. "ਇਹ ਭਾਂਤ ਮੰਤ੍ਰ ਵਿਚਾਰਿਓ." (ਰਾਮਾਵ) ੩. ਵੇਦ ਦਾ ਪਦ ਅਤੇ ਮੂਲ ਪਾਠ। ੪. ਗੁਰਉਪਦੇਸ਼. "ਜੋ ਇਹੁ ਮੰਤ ਕਮਾਵੈ ਨਾਨਕ." (ਆਸਾ ਮਃ ੫) "ਗੁਰਮੰਤ੍ਰੜਾ ਚਿਤਾਰਿ." (ਵਾਰ ਗੂਜ ੨. ਮਃ ੫) ੫. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਜੋ ਮਨਨ ਕਰੀਏ ਉਹ ਮੰਤ੍ਰ ਹੈ। ੬. ਤੰਤ੍ਰਸ਼ਾਸਤ੍ਰ ਅਨੁਸਾਰ ਕਿਸੇ ਦੇਵਤਾ ਨੂੰ ਰਿਝਾਉਣ ਅਥਵਾ ਕਾਰਯਸਿੱਧੀ ਲਈ ਜਪਣ ਯੋਗ੍ਯ ਸ਼ਬਦ. "ਨ ਜੰਤ੍ਰ ਮੇ ਨ ਤੰਤ੍ਰ ਮੇ ਨ ਮੰਤ੍ਰ ਵਸ ਆਵਈ." (ਅਕਾਲ)...
ਫ਼ਾ. [نیک] ਵਿ- ਹੱਛਾ. ਭਲਾ. ਉੱਤਮ. "ਖੀਵੀ ਨੇਕ ਜਨ." (ਵਾਰ ਰਾਮ ੩) ੨. ਬਹੁਤ. ਅਧਿਕ। ੩. ਹਿੰਦੀ. ਕ੍ਰਿ. ਵਿ- ਤਨਿਕ. ਥੋੜਾ। ੪. ਵਿ- ਨ- ਏਕ. ਅਨੇਕ. "ਨਰ ਨਾਨਰਨ ਨੇਕ ਮਤੰ." (ਕਲਕੀ) ਮਨੁੱਖ ਅਤੇ ਇਸਤ੍ਰੀਆਂ ਦੇ ਅਨੇਕ ਮਤ। ੫. ਅਞਾਣ ਲਿਖਾਰੀ ਨੇ ੪੦੫ ਵੇਂ ਚਰਿਤ੍ਰ ਵਿੱਚ ਨਕ੍ਰ ਦੀ ਥਾਂ ਨੇਕ ਸ਼ਬਦ ਲਿਖਦਿੱਤਾ ਹੈ- "ਤਹਾਂ ਬ੍ਰਿੰਦ ਬਾਜੀ ਬਹੇ ਨੇਕ ਜੈਸੇ." ਅੰਗ ੧੭੧. ਘੋੜੇ ਮਗਰਮੱਛ ਜੇਹੇ....
ਸੰਗ੍ਯਾ- ਸ਼ਲਾਘਾ. ਤਅ਼ਰੀਫ। ੨. ਅ਼. [سلاح] ਸਲਾਹ਼. ਬਿਹਤਰੀ। ੩. ਭਾਵ- ਮੰਤ੍ਰ. ਮਸ਼ਵਰਾ....
ਅਯੋਧ੍ਯਾ ਦਾ ਪਤੀ ਰਘੁਵੰਸ਼ੀ ਅਜ ਦਾ ਪੁਤ੍ਰ, ਅਤੇ ਰਾਮਚੰਦ੍ਰ ਜੀ ਦਾ ਪਿਤਾ, ਜਿਸ ਦਾ ਰਥ ਦਸ਼ੋ ਦਿਸ਼ਾ ਵਿੱਚ ਬਿਨਾ ਰੋਕ ਫਿਰਦਾ ਸੀ. ਰਾਮਾਇਣ ਵਿੱਚ ਇਸ ਦੀਆਂ ਇਸਤ੍ਰੀਆਂ ਤਿੰਨ ਸੌ ਤਿਵੰਜਾ ਲਿਖੀਆਂ ਹਨ, ਜਿਨ੍ਹਾਂ ਵਿੱਚੋਂ ਸ਼ਿਰੋਮਣਿ ਕੌਸ਼ਲ੍ਯਾ, ਕੈਕੇਯੀ ਅਤੇ ਸੁਮਿਤ੍ਰਾ ਸਨ. ਕੌਸ਼ਲ੍ਯਾ ਤੋਂ ਰਾਮ, ਕੈਕੇਯੀ ਤੋਂ ਭਰਤ ਅਤੇ ਸੁਮਿਤ੍ਰਾ ਤੋਂ ਲਛਮਣ ਅਤੇ ਸ਼ਤ੍ਰੁਘਨ ਜਨਮੇ. ਜਿਸ ਵੇਲੇ ਰਾਮ ਨੂੰ ਰਾਜਾ ਦਸ਼ਰਥ ਯੁਵਰਾਜ ਥਾਪਣ ਲੱਗਿਆ ਸੀ, ਤਦ ਉਸ ਦੀ ਉਮਰ ਸੱਠ ਹਜ਼ਾਰ ਵਰ੍ਹੇ ਦੀ ਸੀ. (ਦੇਖੋ, ਵਾਲਮੀਕ ਕਾਂਡ ੨, ਅਃ ੨)#ਇੱਕ ਵੇਰ ਯੁੱਧ ਵਿੱਚ ਕੈਕੇਯੀ ਨੇ ਦਸ਼ਰਥ ਦੀ ਸਹਾਇਤਾ ਕੀਤੀ ਸੀ. ਉਸ ਤੋਂ ਪ੍ਰਸੰਨ ਹੋਕੇ ਦੋ ਵਰ ਦਿੱਤੇ ਸਨ ਉਨ੍ਹਾਂ ਨੂੰ ਚੇਤੇ ਕਰਾਕੇ ਕੈਕੇਯੀ ਨੇ ਆਖਿਆ ਕਿ ਮੇਰੇ ਪੁਤ੍ਰ ਭਰਤ ਨੂੰ ਯੁਵਰਾਜ ਅਤੇ ਰਾਮ ਨੂੰ ੧੪. ਵਰ੍ਹੇ ਵਨਵਾਸ ਦਿਓ. ਰਾਜੇ ਨੂੰ ਇਹ ਗੱਲ ਮਜਬੂਰਨ ਮੰਨਣੀ ਪਈ, ਪਰ ਰਾਮ ਨੂੰ ਵਨਵਾਸ ਦੇਕੇ ਅਜਿਹਾ ਦੁਖੀ ਹੋਇਆ ਕਿ ਵਿਯੋਗ ਵਿੱਚ ਪ੍ਰਾਣ ਤ੍ਯਾਗ ਦਿੱਤੇ. "ਉਤ ਦਸਰਥ ਤਨ ਕੋ ਤਜ੍ਯੋ ਸ੍ਰੀ ਰਘੁਬੀਰ ਵਿਯੋਗ." (ਰਾਮਾਵ)#ਵਾਲਮੀਕਿ ਨੇ ਲਿਖਿਆ ਹੈ ਕਿ ਸਿੰਧੁ (ਸ਼੍ਰਵਣ) ਨਾਮਿਕ ਤਪੀਆ ਜੋ ਸ਼ੂਦ੍ਰਾ ਇਸਤ੍ਰੀ ਤੋਂ ਵੈਸ਼੍ਯ ਦਾ ਪੁਤ੍ਰ ਸੀ, ਆਪਣੇ ਅੰਧੇ ਮਾਤਾ ਪਿਤਾ ਲਈ ਰਾਤ ਨੂੰ ਤਾਲ ਤੋਂ ਜਲ ਭਰਣ ਆਇਆ ਸੀ. ਦਸ਼ਰਥ ਉਸੇ ਤਾਲ ਦੇ ਕੰਢੇ ਸ਼ਿਕਾਰ ਦੀ ਤਾਕ ਵਿੱਚ ਬੈਠਾ ਸੀ. ਘੜੇ ਭਰਨ ਦਾ ਸ਼ਬਦ ਸੁਣਕੇ ਹਾਥੀ ਆਦਿ ਜੰਗਲੀ ਜੀਵ ਸਮਝ ਕੇ ਰਾਜੇ ਨੇ ਸ਼ਬਦਵੇਧੀ ਬਾਣ ਨਾਲ ਸ਼੍ਰਵਣ ਨੂੰ ਮਾਰ ਦਿੱਤਾ. ਜਦ ਜਾਕੇ ਦੇਖਿਆ ਤਦ ਦਸ਼ਰਥ ਵਡਾ ਦੁਖੀ ਹੋਇਆ. ਮਰਦੇ ਹੋਏ ਤਪੀਏ ਨੇ ਆਪਣੇ ਮਾਤਾ ਪਿਤਾ ਦਾ ਹਾਲ ਦੱਸਕੇ ਦਸ਼ਰਥ ਨੂੰ ਆਖਿਆ ਕਿ ਉਨ੍ਹਾਂ ਨੂੰ ਜਾਕੇ ਜਲ ਦੇਹ. ਰਾਜਾ ਪਾਣੀ ਲੈਕੇ ਉਨ੍ਹਾਂ ਪਾਸ ਗਿਆ ਅਤੇ ਸਾਰੀ ਕਥਾ ਸੁਣਾਕੇ ਅਪਰਾਧ ਦੀ ਮੁਆਫ਼ੀ ਮੰਗੀ. ਅੰਧ ਤਪੀਏ ਨੇ ਆਖਿਆ ਕਿ ਹੇ ਰਾਜਾ! ਤੂੰ ਪੁਤ੍ਰ ਦੇ ਵਿਯੋਗ ਨਾਲ ਪ੍ਰਾਣ ਤ੍ਯਾਗੇਂਗਾ।¹#੨. ਅਸ਼ੋਕ ਰਾਜਾ ਦਾ ਪੋਤਾ, ਜੋ ਈਸਵੀ ਸਨ ਦੇ ਆਰੰਭ ਤੋਂ ਦੋ ਸੌ ਵਰ੍ਹੇ ਪਹਿਲਾਂ ਹੋਇਆ ਹੈ....
ਸੰ. मन्ति्रन्. ਜਿਸ ਨਾਲ ਸਲਾਹ ਕਰੀਏ, ਵਜੀਰ, ਅਮਾਤ੍ਯ. ਰਾਜੇ ਨੂੰ ਨੇਕ ਸਲਾਹ ਦੇਣ ਵਾਲਾ, ਚਾਣਕ੍ਯ ਆਪਣੇ ਸੂਤ੍ਰਾਂ ਵਿੱਚ ਲਿਖਦਾ ਹੈ ਕਿ ਕਰਨ ਅਤੇ ਨਾ ਕਰਨ ਯੋਗ੍ਯ ਕੰਮ ਦੀ ਅਸਲੀਯਤ ਨੂੰ ਸਮਝਣ ਵਾਲੇ ਹੀ ਮੰਤ੍ਰੀ ਹਨ.¹ "ਮੰਤ੍ਰੀ ਮਿਤ੍ਰ ਸਭੈ ਅਕੁਲਾਨੇ." (ਰਾਮਾਵ) ਕੋਟਿਲੀ ਅਰਥਸ਼ਾਸਤ੍ਰ ਦੇ ਪਹਿਲੇ ਅਧਿਕਰਣ ਦੇ ਨੌਵੇਂ ਅਧ੍ਯਾਯ ਦੇ ਪਹਿਲੇ ਸੂਤ੍ਰ ਵਿੱਚ ਮੱਤ੍ਰੀ ਦੇ ਗੁਣ ਲਿਖੇ ਹਨ-#"ਆਪਣੇ ਇਲਾਕੇ ਦਾ, ਕੁਲੀਨ, ਹਾਥੀ ਘੋੜੇ ਰਥ ਆਦਿ ਨੂੰ ਚਲਾਉਣ ਜਾਣਨ ਵਾਲਾ, ਰਾਗਵਿਦ੍ਯਾ ਵਿੱਚ ਨਿਪੁਣ, ਨੀਤਿਸ਼ਾਸਤ੍ਰ ਦਾ ਗ੍ਯਾਤਾ, ਯੁੱਧ ਵਿਦ੍ਯਾ ਵਿੱਚ ਕਮਾਲ ਰੱਖਣ ਵਾਲਾ, ਤੀਕ੍ਸ਼੍ਣ ਬੁੱਧਿ ਵਾਲਾ, ਚੰਗੇ ਚੇਤੇ ਵਾਲਾ, ਦਿਲ ਦਾ ਪਵਿਤ੍ਰ, ਸਭ ਨਾਲ ਪ੍ਯਾਰ ਨਾਲ ਬਰਤਣ ਵਾਲਾ, ਸ੍ਵਾਮੀ ਨਾਲ ਮੁਹੱਬਤ ਰੱਖਣ ਵਾਲਾ, ਉਤਸਾਹੀ, ਨਿਰਵਿਕਾਰ, ਕਲੇਸ਼ਾਂ ਨੂੰ ਸਹਾਰਨ ਵਾਲਾ, ਬਲੀ, ਅਰੋਗ, ਨਿਧੜਕ ਗੱਲ ਕਹਿਣ ਵਾਲਾ, ਧੀਰਯਵਾਨ, ਨਿਰਭਿਮਾਨ, ਇਰਾਦੇ ਦਾ ਪੱਕਾ, ਇਸਤ੍ਰੀ ਜਮੀਨ ਆਦਿ ਵਾਸਤੇ ਕਿਸੇ ਨਾਲ ਝਗੜਾ ਨਾ ਕਰਨ ਵਾਲਾ, ਮੰਤ੍ਰੀ ਹੋਣਾ ਚਾਹੀਏ."#ਜੈਸੇ ਜਤੀ ਸੰਗ ਤੇ ਸੁਮਤੀ ਜ੍ਯੋਂ ਅਨੰਗ ਤੇ, ਜ੍ਯੋਂ-#ਪਾਪ ਨੀਰਗੰਗ ਧਨ ਬਢ੍ਯੋ ਜੂਪਹਾਰ ਤੇ,#ਜ੍ਯੋਂ ਕੁਲ ਕੁਪੂਤ ਤੇ ਜ੍ਯੋਂ ਦਾਰਿਦ ਸੁਪੂਤ ਤੇ, ਜ੍ਯੋਂ-#ਬਾਮਨ ਕੋ ਪੂਤ ਬਿਨਾ ਪਢੇ ਚਟਸਾਰ ਤੇ,#ਦੇਖੇ ਬਿਨ ਖੇਤੀ ਜੈਸੇ ਸਾਵਨ ਮੈ ਰੇਤੀ, ਔਰ-#ਬਾਂਤੇਂ ਕਹੋਂ ਕੇਤੀ ਜੈਸੇ ਤਾਰ² ਲੋਭਧਾਰ ਤੇ,#ਸਾਵਧਾਨ ਹੂਜੇ ਤਾਂਹਿ ਦੇਸ ਤੇ ਨਿਕਾਰ ਦੀਜੋ#ਬੂਡਜੈਹੈ ਰਾਜ ਤੈਸੇ ਮੰਤ੍ਰੀ ਦੁਰਾਚਾਰ ਤੇ. (ਹਨੂ)#ਹਿਤਕਾਰੀ ਹ੍ਹੈਕੇ ਦਸੈ ਦਾਯ ਨਿਜ ਸਾਹਿਬ ਕੋ#ਹਿਤ ਕੀ ਕਹੈ ਨ ਤੋ ਹਿਤੂਪਨੇ ਮੈ ਖਾਮੀ ਹੈ,#ਵੈਸੇ ਸਭਾਸਦ ਕੀ ਸੁਬੁੱਧਿ ਨੀਕੀ ਹੱਦ ਕੀਜੈ#ਸੁਨੈ ਨਾਂਹਿ "ਦੇਵੀਦਾਸ" ਸੋ ਤੋ ਸਠ ਸ੍ਵਾਮੀ ਹੈ,#ਮੰਤ੍ਰੀ ਹੋਯ ਹਿਤ ਕੋ ਕਹੈਯਾ ਔਰ ਰਾਜਾ ਹੋਯ-#ਸਾਰ ਕੋ ਗਹੈਯਾ, ਤੌ ਤੋ ਜੋਰਾ ਵਹ ਨਾਮੀ ਹੈ,#ਨਾਤਰੁ ਨ੍ਰਿਪਤਿ ਬਿਪਰੀਤਿ ਹੀਂ ਕੋ ਗਾਮੀ, ਅਰੁ#ਮੰਤ੍ਰੀ ਵਹ ਨਿਹਚੇ ਨਰਕ ਹੀ ਕੋ ਗਾਮੀ ਹੈ.#੨. ਮੰਤ੍ਰਵਿਦ੍ਯਾ ਦਾ ਜਾਣੂ. "ਮੰਤ੍ਰੀ ਹੋਇ ਅਠੂਹਿਆ#ਨਾਗੀ ਲਗੈ ਜਾਇ." (ਮਃ ੨. ਵਾਰ ਮਾਝ)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਉੱਤਮ ਮੰਤ੍ਰ. ਨੇਕ ਸਲਾਹ। ੨. ਦਸ਼ਰਥ ਦਾ ਮੰਤ੍ਰੀ। ੩. ਜਪ ਕਰਨ ਯੋਗ ਉੱਤਮ ਮੰਤ੍ਰ. "ਸੁਮੰਤ੍ਰ ਸਾਧੁਬਚਨਾ." (ਗਾਥਾ)...
ਸੰ. ਸੰਗ੍ਯਾ- ਸ੍ਤੁਤਿ. ਉਸਤਤਿ "ਗਾਥਾ ਗਾਵੰਤਿ ਨਾਨਕ." (ਗਾਥਾ) ੨. ਕਥਾ. ਪ੍ਰਕਰਣ ਕਹਾਣੀ. "ਰਾਰ ਕਰਤ ਝੂਠੀ ਲਗਿ ਗਾਥਾ." (ਆਸਾ ਮਃ ੫) ੩. ਉਹ ਇਤਿਹਾਸਿਕ (ਐਤਿਹਾਸਿਕ) ਰਚਨਾ, ਜਿਸ ਵਿੱਚ ਕਿਸੇ ਦੀ ਵੰਸ਼ ਅਤੇ ਦਾਨ ਆਦਿਕ ਦਾ ਵਰਣਨ ਹੋਵੇ. "ਜਾਤਿ ਪਾਤਿ ਨ ਗੋਤ੍ਰ ਗਾਥਾ." (ਅਕਾਲ) ੪. ਇੱਕ ਛੰਦ, ਜਿਸ ਦਾ ਨਾਉਂ ਆਰਯਾ ਅਤੇ ਗਾਹਾ ਭੀ ਹੈ. ਦੇਖੋ, ਗਾਹਾ। ੫. ਇੱਕ ਪ੍ਰਾਚੀਨ ਭਾਸਾ, ਜਿਸ ਵਿੱਚ ਸੰਸਕ੍ਰਿਤ, ਪਾਲ ਅਤੇ ਹੋਰ ਬੋਲੀਆਂ ਦੇ ਸ਼ਬਦ ਮਿਲੇ ਦੇਖੀਦੇ ਹਨ. 'ਲਲਿਤ- ਵਿਸ੍ਤਰ' ਆਦਿਕ ਬੌੱਧ ਧਰਮ ਦੇ ਗ੍ਰੰਥ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸਹਸਕ੍ਰਿਤੀ ਸਲੋਕ" ਅਤੇ "ਗਾਥਾ" ਇਸੇ ਭਾਸਾ ਵਿੱਚ ਹਨ. ਕਈ ਅਗ੍ਯਾਨੀ ਸਹਸਕ੍ਰਿਤੀ ਅਤੇ ਗਾਥਾ ਦਾ ਅਰਥ ਸਮਝੇ ਬਿਨਾ ਹੀ ਆਪਣੀ ਅਲਪ ਵਿਦ੍ਯਾ ਦੇ ਕਾਰਣ ਸਹਸਕ੍ਰਿਤੀ ਸਲੋਕਾਂ ਨੂੰ ਸੰਸਕ੍ਰਿਤ ਦੇ ਵ੍ਯਾਕਰਣ ਵਿਰੁੱਧ ਆਖਿਆ ਕਰਦੇ ਹਨ....