suramāसुरमा
ਫ਼ਾ. [سُرمہ] ਸੰਗ੍ਯਾ- ਇੱਕ ਉਪਧਾਤੁ, ਜੋ ਕਾਲੀ ਅਤੇ ਚਮਕੀਲੀ ਹੁੰਦੀ ਹੈ. ਇਸ ਨੂੰ ਬਾਰੀਕ ਪੀਸਕੇ ਨੇਤ੍ਰਾਂ ਵਿੱਚ ਪਾਈਦਾ ਹੈ. ਅੰਜਨ.
फ़ा. [سُرمہ] संग्या- इॱक उपधातु, जो काली अते चमकीली हुंदी है. इस नूं बारीक पीसके नेत्रां विॱच पाईदा है. अंजन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਧਾਤੁ ਦੀ ਮੈਲ। ੨. ਦੋ ਧਾਤੂਆਂ ਤੋਂ ਮਿਲਕੇ ਬਣੀ ਧਾਤੁ। ੩. ਧਾਤੁ ਜੇਹਾ ਪਦਾਰਥ. ਜੈਸੇ- ਸੁਰਮਾ, ਨੀਲਾਥੋਥਾ, ਹੜਤਾਲ, ਆਦਿਕ ਪਦਾਰਥ. ਕਈਆਂ ਨੇ ਉਪਧਾਤਾਂ ਦੀ ਗਿਣਤੀ ਸੱਤ ਲਿਖੀ ਹੈ- ਸੋਇਨਾਮੱਖੀ, ਨੀਲਾਥੋਥਾ, ਹੜਤਾਲ, ਸੁਰਮਾ, ਅਭਰਕ, ਮੈਂਨਸਿਲ, ਖਪਰਿਯਾ."ਕਹਿ ਧਾਤੁ ਸਬੈ ਉਪਧਾਤੁ ਭਨੋ." (ਸਮੁਦ੍ਰ ਮਥਨ)...
ਸੰਗ੍ਯਾ- ਕਾਲੇ ਰੰਗ ਦੀ ਦੇਵੀ. ਕਾਲਿਕਾ. "ਚੰਡੀ ਦਯੋ ਵਿਦਾਰ, ਸ੍ਰੋਣ ਪਾਨ ਕਾਲੀ ਕਰ੍ਯੋ." (ਚੰਡੀ ੧) ੨. ਹਿਮਾਲਯ ਪਰਬਤ ਤੋਂ ਨਿਕਲੀ ਇੱਕ ਨਦੀ। ੩. ਦਸ਼ਮੇਸ਼ ਦੀ ਇੱਕ ਤੋਪ ਦਾ ਨਾਉਂ। ੪. ਇੱਕ ਸਰਪ, ਜੋ ਕ੍ਰਿਸਨ ਜੀ ਨੇ ਜਮੁਨਾ ਤੋਂ ਨਿਕਾਲਿਆ. ਕਾਲੀਯ. "ਕਾਲੀ ਨਥਿ ਕਿਆ ਵਡਾ ਭਇਆ?" (ਆਸਾ ਮਃ ੧) ੫. ਕਲ੍ਹ. ਕਲ੍ਯ. "ਮਤ ਜਾਣਹੁ ਆਜਿ ਕਿ ਕਾਲੀ." (ਧਨਾ ਮਃ ੪) ੬. ਵਿ- ਸ੍ਯਾਹ. ਕਾਲਿਮਾ ਸਹਿਤ. ਕਾਲੀ. "ਕਾਲੀ ਕੋਇਲ ਤੂ ਕਿਤ ਗੁਨਿ ਕਾਲੀ." (ਸੂਹੀ ਫਰੀਦ) ੭. ਕਲੰਕਿਤ. ਦੂਸਿਤ. "ਕਾਲੀ ਹੋਈਆ ਦੇਹੁਰੀ." (ਸਵਾ ਮਃ ੧) "ਚਹੁ ਜੁਗੀ ਕਲਿ ਕਾਲੀ ਕਾਂਢੀ." (ਵਾਰ ਸੋਰ ਮਃ ੩) ੮. ਕਾਲੀਨ ਦਾ ਸੰਖੇਪ. ਜੈਸੇ ਸਮਕਾਲੀਨ ਦੀ ਥਾਂ ਸਮਕਾਲੀ ਆਖਦੇ ਹਨ. ਦੇਖੋ, ਕਾਲੀਨ ੨। ੯. ਡਿੰਗ. ਅਫੀਮ. ਅਹਿਫੇਨ। ੧੦. ਕਾਲੀਂ. ਕਾਲੇ ਕੇਸਾਂ ਦੇ ਹੁੰਦੇ. ਭਾਵ- ਜਵਾਨੀ ਵਿੱਚ. "ਕਾਲੀ ਜਿਨ੍ਹੀ ਨ ਰਾਵਿਆ ਧਉਲੀ ਰਾਵੈ ਕੋਇ." (ਸ. ਫਰੀਦ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਫ਼ਾ. [بارِیک] ਵਿ- ਮਹੀਨ, ਪਤਲਾ। ੨. ਸੂਕ੍ਸ਼੍ਮ....
ਸੰ. अञ्जन. ਸੰਗ੍ਯਾ- ਸੁਰਮਾ. ਕੱਜਲ. ਦੇਖੋ, ਅੰਜ ਧਾ. "ਗਿਆਨ ਅੰਜਨ ਗੁਰਿ ਦੀਆ ਅਗਿਆਨ ਅੰਧੇਰ ਬਿਨਾਸ." (ਸੁਖਮਨੀ) ੨. ਸ੍ਯਾਹੀ. ਰੌਸ਼ਨਾਈ। ੩. ਮਾਇਆ. "ਅੰਜਨ ਮਾਹਿ. ਨਿਰੰਜਨ ਰਹੀਐ." (ਸੂਹੀ ਮਃ ੧) ੪. ਅੰਜਨ ਗਿਰਿ. ਸੁਰਮੇ ਦਾ ਪਹਾੜ, ਜਿਸ ਦਾ ਜਿਕਰ ਵਾਲਮੀਕਿ ਰਾਮਾਇਣ ਵਿੱਚ ਆਇਆ ਹੈ। ੫. ਰਾਤ। ੬. ਅਭ੍ਯੰਜਨ. ਲੇਪ. ਬਟਨਾ. ਦੇਖੋ, ਅੰਜ ਧਾ. "ਗਿਆਨ ਅੰਜਨਿ ਮੇਰਾ ਮਨੁ ਇਸਨਾਨੈ." (ਧਨਾ ਅਃ ਮਃ ੫) ੭. ਕਿਰਲੀ. ਛਿਪਕਲੀ। ੮. ਸੰ. अजन- ਅਜਨ. ਗੋਸ਼ਾ ਨਸ਼ੀਨੀ. ਤਨਹਾਈ. ਏਕਾਂਤ. "ਆਪੇ ਸਭ ਘਟ ਭੋਗਵੈ ਸੁਆਮੀ. ਆਪੇ ਹੀ ਸਭ ਅੰਜਨ." (ਵਾਰ ਬਿਹਾ ਮਃ ੪) "ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨ." (ਮਲਾ ਅਃ ਮਃ ੧) ੯. ਚੰਬੇ ਦੇ ਪਹਾੜ ਦੀ ਬੋਲੀ ਵਿੱਚ ਅੰਜਨ ਦਾ ਅਰਥ ਹੈ ਗੱਠਜੋੜਾ. ਦੁਲਹਾ ਦੁਲਹਨ ਦੇ ਵਸਤ੍ਰ ਨੂੰ ਦਿੱਤੀ ਗੰਢ....