suruchiसुरुचि
ਉੱਤਮ ਚਾਹ. ਭਲੀ ਵਾਸਨਾ। ੨. ਰਾਜਾ ਉੱਤਾਨਪਾਦ ਦੀ ਰਾਣੀ, ਜੋ ਧ੍ਰੁਵ ਦੀ ਮਤੇਈ ਅਤੇ ਉੱਤਮ ਦੀ ਮਾਤਾ ਸੀ.
उॱतम चाह. भली वासना। २. राजा उॱतानपाद दी राणी, जो ध्रुव दी मतेई अते उॱतम दी माता सी.
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰਗ੍ਯਾ- ਇੱਛਾ. ਅਭਿਲਾਖਾ. "ਚਾਹਹਿ ਤੁਝਹਿ ਦਇਆਰ!" (ਆਸਾ ਛੰਤ ਮਃ ੫) ੨. ਚਿਤਵਨ. ਦ੍ਰਿਸ੍ਟਿ. ਨਜਰ. "ਚਾਹ ਰਹੈ ਚਿੱਤ ਮੇ ਕ੍ਰਿਪਾ ਕੀ ਏਕ ਚਾਹ ਕੀ." (੫੨ ਕਵਿ) ੩. ਫ਼ਾ. [چاہ] ਖੂਹ. ਕੂਪ। ੪. ਦੇਖੋ, ਚਾਯ....
ਸ਼੍ਰੇਸ੍ਟ. ਉੱਤਮ. "ਭਲੀ ਸੁਹਾਵੀ ਛਾਪਰੀ." (ਸੂਹੀ ਮਃ ੫) "ਭਲੀਅ ਰੁਤੇ." (ਆਸਾ ਛੰਤ ਮਃ ੪)...
ਇੱਛਾ. ਖ਼੍ਵਾਹਿਸ਼. ਦੇਖੋ, ਬਾਸਨਾ. "ਵਾਸਨਾ ਸਮਾਣੀ." (ਅਨੰਦੁ)...
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਸੰ. उत्त्नपाद. ਸੰਗ੍ਯਾ- ਮਨੁ ਅਤੇ ਸ਼ਤਰੂਪਾ ਦਾ ਪੁਤ੍ਰ, ਜਿਸ ਦੀ ਇਸਤ੍ਰੀ ਸੁਨੀਤਿ ਵਿੱਚੋਂ ਚਾਰ ਪੁਤ੍ਰ- ਧ੍ਰੁਵ, ਕੀਰ੍ਤਿਮਾਨ, ਆਯੁਸਮਾਨ, ਅਤੇ ਵਸੁ ਹੋਏ, ਸੁਰੁਚਿ ਇਸ ਦੀ ਦੂਜੀ ਇਸਤ੍ਰੀ ਸੀ, ਜਿਸ ਦੇ ਉਦਰ ਤੋਂ ਉੱਤਮ ਜਨਮਿਆ. ਦੇਖੋ, ਧ੍ਰੁਵ ੮....
ਰਾਜੇ ਦੀ ਇਸਤ੍ਰੀ, ਰਾਗ੍ਯੀ। ੨. ਰਾਣੇ ਦੀ ਪਤਨੀ।...
ਸੰ. ਧਾ- ਸ੍ਥਿਰ ਰਹਿਣਾ, ਖੜਾ ਰਹਿਣਾ, ਜਾਣਾ (ਗਮਨ ਕਰਨਾ). ੨. ਵਿ- ਸ੍ਥਿਰ. ਅਚਲ. "ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ." (ਸਵੈਯੇ ਮਃ ੪. ਕੇ) ੩. ਸੰਗ੍ਯਾ- ਦੇਖੋ, ਬਰਵਾ। ੪. ਕਰਤਾਰ. ਵਾਹਗੁਰੂ. ਜੋ ਸਦਾ ਅਚਲ ਹੈ। ੫. ਆਕਾਸ਼। ੬. ਪਰਵਤ। ੭. ਖਗੋਲ ਦੀ ਧੁਰ. ਧ੍ਰੁਵਤਾਰਾ. Pole- star। ੮. ਭਾਗਵਤ ਅਤੇ ਵਿਸਨੁਪੁਰਾਣ ਅਨੁਸਾਰ ਰਾਜਾ ਉੱਤਾਨਪਾਦ ਦਾ ਪੁਤ੍ਰ. ਕਥਾ ਹੈ ਕਿ ਉੱਤਾਨਪਾਦ ਦੇ ਦੋ ਰਾਣੀਆਂ ਸੁਨੀਤਿ ਅਤੇ ਸੁਰੁਚਿ ਸਨ. ਸੁਨੀਤਿ ਦੇ ਗਰਭ ਤੋਂ ਧ੍ਰੁਵ ਅਤੇ ਸੁਰੁਚਿ ਦੇ ਪੇਟੋਂ ਉੱਤਮ ਪੈਦਾ ਹੋਇਆ. ਰਾਜੇ ਦਾ ਪ੍ਰੇਮ ਸੁਰੁਚਿ ਨਾਲ ਬਹੁਤ ਸੀ. ਇੱਕ ਦਿਨ ਪਿਤਾ ਦੀ ਗੋਦੀ ਉੱਤਮ ਨੂੰ ਬੈਠਾ ਦੇਖਕੇ ਧ੍ਰੁਵ ਨੇ ਭੀ ਬੈਠਣ ਦੀ ਇੱਛਾ ਕੀਤੀ. ਸੁਰੁਚਿ ਨੇ ਆਖਿਆ ਕਿ ਹੇ ਬਾਲਕ! ਤੂੰ ਐਸਾ ਯਤਨ ਨਾ ਕਰ, ਕ੍ਯੋਂਕਿ ਤੂੰ ਮੇਰੇ ਤੋਂ ਪੈਦਾ ਨਹੀਂ ਹੋਇਆ. ਰਾਜਾ ਦੀ ਗੋਦੀ ਅਤੇ ਸਿੰਘਾਸਨ ਉੱਪਰ ਕੇਵਲ ਮੇਰੇ ਉਦਰ ਤੋਂ ਪੈਦਾ ਹੋਇਆ ਪੁਤ੍ਰ ਬੈਠ ਸਕਦਾ ਹੈ. ਧ੍ਰੁਵ ਇਹ ਸੁਣਕੇ ਰੋਂਦਾ ਹੋਇਆ ਆਪਣੀ ਮਾਂ ਸੁਨੀਤਿ ਪਾਸ ਆਇਆ ਅਰ ਸਾਰਾ ਹਾਲ ਦੱਸਿਆ. ਮਾਤਾ ਨੇ ਆਖਿਆ ਕਿ ਪ੍ਯਾਰੇ ਪੁਤ੍ਰ, ਸੌਕਣ ਸੱਚ ਆਖਦੀ ਹੈ. ਤੂੰ ਮੇਰੇ ਜੇਹੀ ਅਭਾਗਣ ਦੇ ਉਦਰੋਂ ਜਨਮਕੇ ਰਾਜਆਸਨ ਪਰ ਕਿਵੇਂ ਬੈਠ ਸਕਦਾ ਹੈਂ? ਜੇ ਤੇਰੇ ਮਨ ਵਿੱਚ ਉੱਚਪਦ ਦੀ ਇੱਛਾ ਹੈ, ਤਾਂ ਭਗਵਾਨ ਦਾ ਆਰਾਧਨ ਅਤੇ ਤਪਸ੍ਯਾ ਕਰ. ਧ੍ਰੁਵ ਇਹ ਸੁਣਕੇ ਘਰੋਂ ਤੁਰ ਪਿਆ ਰਸਤੇ ਵਿੱਚ ਸੱਤ ਰਿੱਖੀ ਮਿਲੇ. ਉਨ੍ਹਾਂ ਨੇ ਬਾਲਕ ਤੇ ਕ੍ਰਿਪਾ ਕਰਕੇ ਮੰਤ੍ਰ ਉਪਦੇਸ਼ ਦਿੱਤਾ.¹ ਧ੍ਰੁਵ ਨੇ ਮਧੁਵਨ ਵਿੱਚ ਜਾਕੇ ਅਜੇਹਾ ਘੋਰ ਤਪ ਕੀਤਾ ਕਿ ਵਿਸਨੁ ਨੇ ਸਾਕ੍ਸ਼ਾਤ ਦਰਸ਼ਨ ਦੇਕੇ ਧ੍ਰੁਵ ਦੀ ਸਾਰੀ ਕਾਮਨਾ ਪੂਰੀ ਕੀਤੀ. ਜਦ ਧ੍ਰੁਵ ਘਰ ਵਾਪਿਸ ਆਇਆ ਤਦ ਪਿਤਾ ਨੇ ਵਡੇ ਆਦਰ ਨਾਲ ਰਾਜਸਿੰਘਾਸਨ ਦਿੱਤਾ. ਇਸ ਦਾ ਦੂਜਾ ਭਾਈ ਸ਼ਿਕਾਰ ਗਿਆ ਯਕ੍ਸ਼ਾਂ ਨੇ ਮਾਰ ਦਿੱਤਾ. ਧ੍ਰੁਵ ਦੇ ਦੋ ਇਸਤ੍ਰੀਆਂ ਸਨ. ਭ੍ਰਮਿ ਅਤੇ ਇਲਾ. ਭ੍ਰਮਿ ਦੇ ਗੱਰਭ ਤੋਂ ਕਲਪ ਅਤੇ ਵਤਸਰ ਦੋ ਪੁਤ੍ਰ ਹੋਏ. ਇਲਾ ਦੇ ਉਤਫਲ ਪੁਤ੍ਰ ਜਨਮਿਆ. ਧ੍ਰੁਵ ੩੬ ਹਜ਼ਾਰ ਵਰ੍ਹੇ ਰਾਜ ਕਰਕੇ ਵਿਸਨੁ ਦੇ ਦਿੱਤੇ ਅਚਲ ਅਸਥਾਨ ਤੇ ਜਾ ਵਿਰਾਜਿਆ....
ਸੰਗ੍ਯਾ- ਮਾਤਾ ਜੇਹੀ. ਵਿਜਾਤ੍ਰਿ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....