surodhēa, surodhāसुरोदय, सुरोदा
ਸੰ. ਸ੍ਵਰੋਦਯ. ਸੰਗ੍ਯਾ- ਇੱਕ ਤੰਤ੍ਰ ਸ਼ਾਸਤ੍ਰ, ਜਿਸ ਵਿੱਚ ਸ੍ਵਰ (ਸ੍ਵਾਸਾਂ) ਦਾ ਵਿਚਾਰ ਲਿਖਿਆ ਹੈ. ਸੱਜੇ ਖੱਬੇ ਸੁਰਾਂ ਤੋਂ ਸ਼ੁਭ ਅਸ਼ੁਭ ਫਲ ਅਨੇਕ ਰੀਤਿ ਨਾਲ ਮੰਨੇ ਹਨ. ਕਿਸੇ ਵਹਿਮੀ ਨੇ ਸਤਿਗੁਰੂ ਨਾਨਕ ਦੇਵ ਜੀ ਦਾ ਨਾਉਂ ਲੈ ਕੇ ਭੀ ਸੁਰੋਦਾ ਗ੍ਰੰਥ ਲਿਖਿਆ ਹੈ, ਜੋ ਅਸਲ ਵਿੱਚ ਚਰਣਦਾਸ ਦੇ ਸ੍ਵਰੋਦਯ ਦੀ ਹੀ ਗੁਰਮੁਖੀ ਅੱਖਰਾਂ ਵਿੱਚ ਜ੍ਯੋਂ ਕੀ ਤ੍ਯੋਂ ਨਕਲ ਹੈ। ੨. ਵੈਸਨਵ ਸਾਧੂ ਚਰਣਦਾਸ ਦਾ ਰਚਿਆ ਸ੍ਵਰੋਦਯ ਗ੍ਰੰਥ ਸਾਧੂਆਂ ਵਿੱਚ ਪ੍ਰੇਮ ਨਾਲ ਪੜ੍ਹਿਆ ਜਾਂਦਾ ਹੈ.
सं. स्वरोदय. संग्या- इॱक तंत्र शासत्र, जिस विॱच स्वर (स्वासां) दा विचार लिखिआ है. सॱजे खॱबे सुरां तों शुभ अशुभ फल अनेक रीति नाल मंने हन. किसे वहिमी ने सतिगुरू नानक देव जी दा नाउं लै के भी सुरोदा ग्रंथ लिखिआ है, जो असल विॱच चरणदास दे स्वरोदय दी ही गुरमुखी अॱखरां विॱच ज्यों की त्यों नकल है। २. वैसनव साधू चरणदास दा रचिआ स्वरोदय ग्रंथ साधूआं विॱच प्रेम नाल पड़्हिआ जांदा है.
ਦੇਖੋ, ਸੁਰੋਦਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. तन्त्र्. ਧਾ- ਫੈਲਾਉਣਾ, ਵਿਸ੍ਤਾਰ ਕਰਨਾ, ਕੁਟੰਬ ਪਾਲਣਾ। ੨. ਸੰਗ੍ਯਾ- ਵਸਤ੍ਰ. ਕਪੜਾ। ੩. ਕੁਟੰਬ ਦੇ ਪਾਲਣ ਦੀ ਕ੍ਰਿਯਾ। ੪. ਸਿੱਧਾਂਤ। ੫. ਔਸਧ. ਦਵਾ। ੬. ਕਾਰਣ. ਹੇਤੁ ਸਬਬ। ੭. ਉਪਾਯ. ਜਤਨ। ੮. ਰਾਜ੍ਯ। ੯. ਰਾਜ੍ਯ ਦਾ ਪ੍ਰਬੰਧ। ੧੦. ਸੈਨਾ. ਫ਼ੌਜ। ੧੧. ਸਮੂਹ. ਸਮੁਦਾਯ। ੧੨. ਆਨੰਦ। ੧੩. ਘਰ। ੧੪. ਧਨ। ੧੫. ਕੁਲ. ਵੰਸ਼। ੧੬. ਕ਼ਸਮ. ਪ੍ਰਤਿਗ੍ਯਾ। ੧੭. ਟੂਣਾ. ਜਾਦੂ. "ਜੰਤ੍ਰ ਮੰਤ੍ਰ ਨ ਤੰਤ ਜਾਕੋ ਆਦਿਪੁਰਖ ਅਪਾਰ." (ਅਕਾਲ) ੧੮. ਅਧੀਨਤਾ. ਵਸ਼ਿਕਾਰ. "ਨਮੋ ਏਕ ਤੰਤ੍ਰੇ ਨਮੋ ਏਕ ਤੰਤ੍ਰੇ. (ਅਕਾਲ) ੧੯. ਨੀਤਿਵਿਦ੍ਯਾ। ੨੦. ਸ਼ਾਸਤ੍ਰ....
ਸੰ. ਸ਼ਾਸ੍ਤ੍ਰ. ਸੰਗ੍ਯਾ- ਉਹ ਪੁਸ੍ਤਕ ਜੋ ਅਨੁਸ਼ਾਸਨ (ਹੁਕਮ) ਦੇਵੇ. ਆਗ੍ਯਾ ਕਰਨ ਵਾਲਾ ਗ੍ਰੰਥ. ਦੇਖੋ, ਸਾਸ ੬. "ਸਾਸਤ ਸਿੰਮ੍ਰਿਤਿ ਬੇਦ ਚਾਰਿ." (ਸ੍ਰੀ ਅਃ ਮਃ ੫) "ਸੋਈ ਸਾਸਤੁ ਸਉਣ ਸੋਇ." (ਸ੍ਰੀ ਮਃ ੫) "ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ." (ਭੈਰ ਮਃ ੧)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. स्वर् ਵ੍ਯ- ਸ੍ਵਰਗ। ੨. ਉੱਤਮ. ਸ਼੍ਰੇਸ੍ਠ. ੩. ਸੰਗ੍ਯਾ- ਪ੍ਰਾਣ ਪਵਨ ਦਾ ਵਿਹਾਰ. ਸ੍ਵਾਸ ਦਾ ਅੰਦਰ ਬਾਹਰ ਆਉਣਾ ਜਾਣਾ। ੪. ਗਾਉਣ ਦੀ ਧੁਨਿ.¹ ਰਾਗ ਦੇ ਮੂਲ ਰੂਪ ਸੱਤ ਸੁਰ. ਸੜਜ. ਰਿਸਭ, ਗਾਂਧਾਰ, ਮਧ੍ਯਮ, ਪੰਚਮ, ਧੈਵਤ ਅਤੇ ਨਿਸਾਦ.#ਰਾਗ ਦੇ, ਆਚਾਰਯ ਦੇਵਤਾ ਅਤੇ ਰਿਖੀਆਂ ਨੇ ਮੋਰ ਦੀ ਆਵਾਜ ਤੋਂ ਸੜਜ, ਪਪੀਹੇ (ਚਾਤ੍ਰਕ) ਦੀ ਧੁਨਿ ਤੋਂ ਰਿਸਭ (ਕਈਆਂ ਨੇ ਗਊ ਦੇ ਰੰਭਣ ਦੀ ਆਵਾਜ਼ ਤੋਂ ਰਿਸਭ ਮੰਨਿਆ ਹੈ), ਬਕਰੀ ਅਤੇ ਭੇਡ ਦੀ ਆਵਾਜ਼ ਤੋਂ ਗਾਂਧਾਰ, ਕੂੰਜ ਦੀ ਧੁਨਿ ਤੋਂ ਮਧ੍ਯਮ, ਕੋਇਲ (ਕੋਕਿਲਾ) ਤੋਂ ਪੰਚਮ, ਡੱਡੂ (ਅਥਵਾ ਘੋੜੇ) ਦੀ ਧੁਨਿ ਤੋਂ ਧੈਵਤ ਅਤੇ ਹਾਥੀ ਦੀ ਚਿੰਘਾਰ ਤੋਂ ਨਿਸਾਦ ਸੁਰ ਕਲਪਿਆ ਹੈ.²#ਜੋ ਸੁਰ ਰਿਖੀਆਂ ਨੇ ਰਾਗ ਵਿਦ੍ਯਾ ਦੇ ਆਰੰਭ ਵਿੱਚ ਥਾਪੇ, ਉਹ ਸ਼ੁੱਧ ਕਹੇ ਜਾਂਦੇ ਹਨ. ਫੇਰ ਪਿੱਛੋਂ ਕਈ ਰਾਗਾਂ ਵਾਸਤੇ ਜੋ ਨੀਵੇਂ ਅਤੇ ਉੱਚੇ ਸੁਰ ਦੀ ਲੋੜ ਪਈ ਤਾਂ ਪੰਜ ਵਿਕ੍ਰਿਤ ਸੁਰ ਬਣਾਏ. ਇਨ੍ਹਾਂ ਵਿੱਚੋਂ ਚਾਰ- ਰਿਸਭ, ਗਾਂਧਾਰ, ਧੈਵਤ ਅਤੇ ਨਿਸਾਦ ਵਿਕਾਰੀ ਹੋਕੇ ਕੋਮਲ ਹੋ ਜਾਂਦੇ ਹਨ ਅਤੇ ਮਧ੍ਯਮ ਵਿਕ੍ਰਿਤ ਹੋਕੇ ਤੀਵ੍ਰ (ਕੜਾ) ਹੁੰਦਾ ਹੈ. ਇਸ ਹਿਸਾਬ ਅਨੁਸਾਰ ਬਾਰਾਂ (ਸੱਤ ਸ਼ੁੱਧ ਅਤੇ ਪੰਜ ਵਿਕ੍ਰਿਤ) ਸ੍ਵਰਾਂ ਤੋਂ ਸਾਰੇ ਰਾਗਾਂ ਦੇ ਠਾਟ ਬਣਦੇ ਹਨ. ਦੇਖੋ, ਠਾਟ.#ਕਈ ਅਞਾਣ ਰਿਸਭ ਗਾਂਧਾਰ ਧੈਵਤ ਅਤੇ ਨਿਸਾਦ ਨੂੰ ਤੀਵ੍ਰ (ਚੜਿਆ), ਮਧ੍ਯਮ ਨੂੰ ਉਤਰਿਆ, ਸੜਜ ਅਤੇ ਪੰਚਮ ਨੂੰ ਅਚਲ ਆਖਦੇ ਹਨ, ਪਰ ਇਹ ਭੁੱਲ ਹੈ. ਅਸਲ ਵਿੱਚ ਆਪਣੀ ਥਾਂ ਇਸਥਿਤ ਇਹ ਸੱਤੇ ਸੁਰ ਸ਼ੁੱਧ ਕਹੇ ਜਾਂਦੇ ਹਨ. ਅਞਾਣਾਂ ਦੀ ਬੋਲੀ ਵਿੱਚ ਜੋ ਅਚਲ ਸੜਜ, ਚੜ੍ਹਿਆ ਰਿਸਭ, ਚੜ੍ਹਿਆ ਗਾਂਧਾਰ, ਕੋਮਲ ਮਧ੍ਯਮ, ਅਚਲ ਪੰਚਮ, ਚੜ੍ਹਿਆ ਧੈਵਤ ਅਤੇ ਨਿਸਾਦ ਹੈ, ਵਿਦ੍ਵਾਨਾਂ ਦੇ ਹਿਸਾਬ ਇਹ ਸੱਤੇ ਸ਼ੁੱਧ ਸੁਰ ਹਨ. ਬਾਕੀ ਪੰਜ ਵਿਕ੍ਰਿਤ ਸੁਰਾਂ ਬਾਬਤ ਉੱਪਰ ਚੰਗੀ ਤਰਾਂ ਦੱਸਿਆ ਗਿਆ ਹੈ.#ਸੱਤਾਂ ਸੁਰਾਂ ਦੀਆਂ ੨੨ ਸ਼੍ਰੁਤੀਆਂ ਹਨ, ਜੋ ਸੁਰਾਂ ਦੇ ਅੰਸ਼ ਆਖਣੇ ਚਾਹੀਏ. ਦੇਖੋ, ਸ਼੍ਰੁਤਿ.#ਕਈ ਅਗ੍ਯਾਨੀ ਸ਼੍ਰੁਤਿ ਨੂੰ ਮੂਰਛਨਾ ਸਮਝਦੇ ਹਨ, ਪਰ ਐਸਾ ਨਹੀਂ ਹੈ. ਮੂਰਛਨਾ ਨਾਉਂ ਠਾਟ ਦੀ ਇਸਥਿਤੀ ਦਾ ਹੈ. ਸੁਰਾਂ ਦੀਆਂ ਤਿੰਨ ਸਪਤਕਾਂ ਹੋਣ ਕਰਕੇ ਇੱਕੀ ਮੂਰਛਨਾ, ਅਰਥਾਤ ਇੱਕੀ ਸੁਰਾਂ ਦੀ ਇਸਥਿਤੀ ਆਲਾਪ ਲਈ ਠਹਿਰਾਈ ਗਈ ਹੈ.#ਇਸ ਗ੍ਰੰਥ ਵਿੱਚ ਲਿਖੇ ਸ਼ੁੱਧ, ਕੋਮਲ ਅਤੇ ਤੀਵ੍ਰ ਸੁਰ ਸਮਝਣ ਲਈ ਅਸੀਂ ਇਹ ਸੰਕੇਤ ਰੱਖਿਆ ਹੈ ਕਿ ਮੁਕਤੇ ਅੱਖਰ ਵਾਲਾ ਸ਼ੁੱਧ ਸੁਰ, ਕੰਨੇ ਵਾਲਾ ਕੋਮਲ ਅਤੇ ਬਿਹਾਰੀ ਵਾਲਾ ਤੀਵ੍ਰ ਹੈ. ਯਥਾ-#ਸ਼ੁੱਧ- ਸ ਰ ਗ ਮ ਪ ਧ ਨ.#ਕੋਮਲ- ਰਾ ਗਾ ਧਾ ਨਾ.#ਤੀਵ੍ਰ- ਮੀ.#ਰਾਗਾਂ ਦੇ ਬਿਆਨ ਵਿੱਚ ਗ੍ਰਹਸ੍ਵਰ, ਵਾਦੀ, ਸੰਵਾਦੀ, ਅਨੁਵਾਦੀ ਅਤੇ ਵਿਵਾਦੀ ਸ਼ਬਦ ਵਰਤੇ ਗਏ ਹਨ, ਇਸ ਲਈ ਇਨ੍ਹਾਂ ਬਾਬਤ ਭੀ ਚੰਗੀ ਤਰਾਂ ਸਮਝ ਲੈਣਾ ਚਾਹੀਏ.#ਗ੍ਰਹਸ੍ਵਰ ਉਹ ਹੈ ਜਿਸ ਵਿੱਚ ਰਾਗ ਦੇ ਆਲਾਪ ਦੀ ਸਮਾਪਤੀ ਹੋਵੇ.#ਵਾਦੀ ਅਥਵਾ ਅੰਸ਼ (ਜੀਵ) ਸ੍ਵਰ ਉਹ ਹੈ ਜੋ ਰਾਗ ਦੀ ਜਾਨ ਹੋਵੇ.#ਸੰਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਬਣਾਉਣ ਵਿੱਚ ਵਾਦੀ ਸੁਰ ਨੂੰ ਸਹਾਇਤਾ ਦੇਵੇ.#ਅਨੁਵਾਦੀ ਉਹ ਹੈ ਜੋ ਵਾਦੀ ਸੰਵਾਦੀ ਨੂੰ ਸਹਾਇਤਾ ਦੇ ਕੇ ਰਾਗ ਦਾ ਪੂਰਾ ਸਰੂਪ ਪ੍ਰਗਟ ਕਰ ਦੇਵੇ.#ਵਿਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਵਿਗਾੜ ਦੇਵੇ. ਇਸ ਨੂੰ ਵਰਜਿਤ ਅਤੇ ਸ਼ਤ੍ਰੁ ਸ੍ਵਰ ਭੀ ਆਖਦੇ ਹਨ।³ ੫. ਉਹ ਅੱਖਰ ਜੋ ਸੁਤੇ ਆਵਾਜ਼ ਦੇਵੇ. ਜੋ ਆਪ ਹੀ ਪ੍ਰਕਾਸ਼ੇ ਉਹ ਸ੍ਵਰ ਹੈ. ਪੰਜਾਬੀ ਵਰਣਮਾਲਾ ਵਿੱਚ ੳ ਅ ੲ ਸ੍ਵਰ ਹਨ....
ਦੇਖੋ, ਬਿਚਾਰ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਸੰ. शुभ ਧਾ- ਚਮਕਨਾ. ਸੁੰਦਰ ਹੋਣਾ. ਬੋਲਨਾ। ੨. ਵਿ- ਉੱਤਮ. ਚੰਗਾ. ਸ਼੍ਰੇਸ੍ਠ. "ਸਭ ਬਚਨ ਬੋਲਿ ਗੁਣ ਅਮੋਲ." (ਸਾਰ ਪੜਤਾਲ ਮਃ ੫) ੩. ਸੰਗ੍ਯਾ- ਪ੍ਰਕਾਸ਼। ੪. ਮੰਗਲ। ੫. ਸੁਖ....
ਸੰ. ਵਿ- ਜੋ ਸ਼ੁਭ (ਚੰਗਾ) ਨਹੀਂ. ਬੁਰਾ। ੨. ਸੰਗ੍ਯਾ- ਅਮੰਗਲ. ਅਹਿਤ....
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...
ਸੰ. ਸੰਗ੍ਯਾ- ਹੱਦ. ਸੀਮਾ। ੨. ਚਾਲ. ਗਤਿ। ੩. ਸ੍ਵਭਾਵ. ਸੁਭਾਉ। ੪. ਤਰੀਕਾ. ਢੰਗ. "ਆਵੈ ਨਾਹੀ ਕਛੂ ਰੀਤਿ." (ਬਸੰ ਮਃ ੫) ੫. ਸੰ. रीति. ਪਿੱਤਲ। ੬. ਲੋਹੇ ਦੀ ਮੈਲ. ਮਨੂਰ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਦੇਖੋ. ਮੰਨਣਾ। ੨. ਅ਼. [منع] ਮਨਅ਼. "ਮਹਰਮ ਹੋਇ ਵਜੀਰ ਸੋ ਮੰਤ੍ਰ ਪਿਆਲਾ ਮੂਲ ਨ ਮੰਨੋ." (ਭਾਗੁ) ਜੋ ਬਾਦਸ਼ਾਹ ਦਾ ਭੇਤੀ ਮੰਤ੍ਰੀ ਹੈ, ਉਸ ਨੂੰ ਸ੍ਵਾਮੀ ਨਾਲ ਮੰਤ੍ਰ ਕਰਨਾ ਅਤੇ ਖਾਨ ਪਾਨ ਕਦੇ ਮਨਅ਼ ਨਹੀਂ ਹੈ, ਭਾਵ- ਹਰ ਵੇਲੇ ਕਰ ਸਕਦਾ ਹੈ....
ਦੇਖੋ, ਵਹਮ ਅਤੇ ਵਹਮੀ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸੰ. ਸ੍ਵਰੋਦਯ. ਸੰਗ੍ਯਾ- ਇੱਕ ਤੰਤ੍ਰ ਸ਼ਾਸਤ੍ਰ, ਜਿਸ ਵਿੱਚ ਸ੍ਵਰ (ਸ੍ਵਾਸਾਂ) ਦਾ ਵਿਚਾਰ ਲਿਖਿਆ ਹੈ. ਸੱਜੇ ਖੱਬੇ ਸੁਰਾਂ ਤੋਂ ਸ਼ੁਭ ਅਸ਼ੁਭ ਫਲ ਅਨੇਕ ਰੀਤਿ ਨਾਲ ਮੰਨੇ ਹਨ. ਕਿਸੇ ਵਹਿਮੀ ਨੇ ਸਤਿਗੁਰੂ ਨਾਨਕ ਦੇਵ ਜੀ ਦਾ ਨਾਉਂ ਲੈ ਕੇ ਭੀ ਸੁਰੋਦਾ ਗ੍ਰੰਥ ਲਿਖਿਆ ਹੈ, ਜੋ ਅਸਲ ਵਿੱਚ ਚਰਣਦਾਸ ਦੇ ਸ੍ਵਰੋਦਯ ਦੀ ਹੀ ਗੁਰਮੁਖੀ ਅੱਖਰਾਂ ਵਿੱਚ ਜ੍ਯੋਂ ਕੀ ਤ੍ਯੋਂ ਨਕਲ ਹੈ। ੨. ਵੈਸਨਵ ਸਾਧੂ ਚਰਣਦਾਸ ਦਾ ਰਚਿਆ ਸ੍ਵਰੋਦਯ ਗ੍ਰੰਥ ਸਾਧੂਆਂ ਵਿੱਚ ਪ੍ਰੇਮ ਨਾਲ ਪੜ੍ਹਿਆ ਜਾਂਦਾ ਹੈ....
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....
ਅ਼. [اصل] ਅਸਲ. ਵਿ- ਖਰਾ. ਸੱਚਾ. ਦੇਖੋ, ਅਸਲਿ। ੨. ਸੰਗ੍ਯਾ- ਜੜ. ਮੂਲ. ਦੇਖੋ, ਅਸੁਲੂ. ੩. ਮੂਲ ਧਨ. ਪੂੰਜੀ। ੪. ਕੁਲ. ਵੰਸ਼। ੫. ਪ੍ਰਤਿਸ੍ਠਾ. ਮਾਨ. ੬. ਅ਼. [عسل] ਅ਼ਸਲ. ਸ਼ਹਿਦ. ਮਧੁ। ੭. ਵਿ- ਭਲਾ. ਨੇਕ। ੮. ਸੰ. ਸੰਗ੍ਯਾ- ਲੋਹਾ। ੯. ਸ਼ਸਤ੍ਰ....
ਰਿਆਸਤ ਅਲਵਰ ਦੇ ਪਿੰਡ "ਡੇਹਰਾ" ਵਿੱਚ ਮੁਰਲੀਧਰ ਢੂਸਰ ਦੇ ਘਰ ਸੰਮਤ ੧੭੬੦ ਵਿੱਚ ਰਣਜੀਤ ਪੈਦਾ ਹੋਇਆ, ਜੋ ਸੁਰਤ ਸੰਭਾਲਕੇ ਵੈਰਾਗਵਾਨ ਹੋ ਕੇ ਸਾਧੂ ਬਣ ਗਿਆ ਅਰ ਨਾਉਂ ਚਰਣਦਾਸ ਰਖਾਇਆ. ਇਸ ਨੇ ਰਾਧਾ ਅਤੇ ਕ੍ਰਿਸਨ ਦੀ ਉਪਾਸਨਾ ਦਾ ਉਪਦੇਸ਼ ਦਿੱਤਾ. ਚਰਣਦਾਸ ਦਾ ਦੇਹਾਂਤ ਸੰਮਤ ੧੮੩੯ ਨੂੰ ਦਿੱਲੀ ਹੋਇਆ. ਇਸ ਦੀ ਸਮਾਧ ਤੇ ਵਸੰਤਪੰਚਮੀ ਨੂੰ ਮੇਲਾ ਭਰਦਾ ਹੈ, ਅਤੇ ਇਸ ਦੇ ਚੇਲੇ ਚਰਣਦਾਸੀਏ ਸਦਾਉਂਦੇ ਹਨ ਅਤੇ ਆਪਣੇ ਗੁਰੂ ਚਰਣਦਾਸ ਨੂੰ ਸ਼ੁਕਦੇਵ ਦਾ ਅਵਤਾਰ ਮੰਨਦੇ ਹਨ. ਚਰਣਦਾਸੀਏ ਵਿਰਕਤ ਅਤੇ ਗ੍ਰਿਹਸਥੀ ਦੋਵੇਂ ਹੁੰਦੇ ਹਨ. ਇਹ ਭਗਵਤਗੀਤਾ ਅਤੇ ਚਰਣਦਾਸ ਕ੍ਰਿਤ "ਸ੍ਵਰੋਦਯ" ਨੂੰ ਬਹੁਤ ਪ੍ਰੇਮ ਅਤੇ ਸ਼੍ਰੱਧਾ ਨਾਲ ਪੜ੍ਹਦੇ ਹਨ. ਵਿਭਚਾਰ, ਨਿੰਦਾ, ਹਿੰਸਾ ਆਦਿ ਕੁਕਰਮਾਂ ਦੇ (ਜਿਨ੍ਹਾਂ ਦੀ ਇਨ੍ਹਾਂ ਦੇ ਸੰਕੇਤ ਵਿੱਚ "ਨਾਰੂ" ਸੰਗ੍ਯਾ ਹੈ) ਤਿਆਗਣ ਦਾ ਉਪਦੇਸ਼ ਦਿੰਦੇ ਹਨ. ਦੇਖੋ, ਸੁਰੋਦਾ।#੨. ਮਾਤਾ ਸੁੰਦਰੀ ਜੀ ਦਾ ਇੱਕ ਪਾਲਿਤ ਲੜਕਾ, ਜੋ ਪੁਤ੍ਰੇਲੇ ਅਜੀਤ ਸਿੰਘ ਦੇ ਕਤਲ ਕੀਤੇ ਜਾਣ ਪਿੱਛੋਂ ਦਿੱਲੀ ਤੋਂ ਭੱਜ ਗਿਆ ਅਤੇ ਸਿੰਘ ਨਾਮ ਤ੍ਯਾਗਕੇ ਦਾਸ ਪਦਵੀ ਧਾਰਣ ਕੀਤੀ. ਇਸ ਨੇ ਆਪਣੀ ਬਾਕੀ ਜ਼ਿੰਦਗੀ ਭਦੌੜ (ਰਾਜ ਪਟਿਆਲਾ) ਵਿੱਚ ਰਹਿਕੇ ਵਿਤਾਈ....
ਸੰਗ੍ਯਾ- ਪੰਜਾਬੀ ਬੋਲੀ ਦੀ ਵਰਣਮਾਲਾ, ਜੋ ਸ਼ਾਰਦਾ ਅਤੇ ਟਾਂਕਰੀ ਤੋਂ ਨਿਕਲੀ ਹੈ. ਇਸ ਵਿੱਚ ਸਤਿਗੁਰਾਂ ਦੇ ਮੁਖਵਾਕ੍ਯ ਗੁਰਮੁਖਾਂ ਨੇ ਲਿਖੇ, ਜਿਸ ਕਾਰਣ ਨਾਉਂ "ਗੁਰਮੁਖੀ" ਪ੍ਰਸਿੱਧ ਹੋਇਆ. ਪੰਜਾਬ ਦੇਸ਼ ਦੀ ਸ਼ੁੱਧ ਭਾਸਾ ਇਨ੍ਹਾਂ ਹੀ ਅੱਖਰਾਂ ਵਿੱਚ ਲਿਖੀ ਜਾ ਸਕਦੀ ਹੈ, ਇਸ ਕਾਰਣ ਇਹ ਪੰਜਾਬੀ ਵਰਣਮਾਲਾ ਭੀ ਸੱਦੀ ਜਾਂਦੀ ਹੈ.#ਕਈ ਲੇਖਕਾਂ ਨੇ ਲਿਖਿਆ ਹੈ ਕਿ ਗੁਰਮੁਖੀ ਅੱਖਰ ਗੁਰੂ ਅੰਗਦਦੇਵ ਨੇ ਰਚੇ ਹਨ, ਪਰ ਇਹ ਭੁੱਲ ਹੈ. ਸ਼੍ਰੀ ਗੁਰੂ ਅੰਗਦ ਸ੍ਵਾਮੀ ਨੇ ਕੇਵਲ ਪ੍ਰਚਾਰ ਕੀਤਾ ਹੈ. ਸ਼੍ਰੀ ਗੁਰੂ ਨਾਨਕ ਦੇਵ ਦੀ ਲਿਖੀ "ਪੱਟੀ" ਜੋ ਆਸਾ ਰਾਗ ਵਿੱਚ ਹੈ, ਉਸ ਦੇ ਪਾਠ ਤੋਂ ਸੰਸਾ ਦੂਰ ਹੋ ਜਾਂਦਾ ਹੈ ਕਿ ਪੈਂਤੀ ਅੱਖਰਾਂ ਦੀ ਵਰਣਮਾਲਾ ਉਸ ਵੇਲੇ ਮੌਜੂਦ ਸੀ, ਅਤੇ ੜ ਅੱਖਰ, ਜੋ ਬਿਨਾ ਪੰਜਾਬੀ ਤੋਂ ਹੋਰ ਕਿਸੇ ਭਾਸਾ ਵਿੱਚ ਨਹੀਂ, ਪੱਟੀ ਵਿੱਚ ਦੇਖੀਦਾ ਹੈ. ਪੱਟੀ ਵਿੱਚ ਅੱਖਰਕ੍ਰਮ ਇਉਂ ਹੈ-#ਸ ੲ ੳ ਙ ਕ ਖ ਗ ਘ ਚ ਛ ਜ ਝ ਞ#ਟ ਠ ਡ ਢ ਣ ਤ ਥ ਦ ਧ ਨ#ਪ ਫ ਬ ਭ ਮ ਯ ਰ ਲ ਵ ੜ ਹ ਅ.:-#(fig.)#ਜਦ ਅਸੀਂ ਸ਼ਾਰਦਾ ਅਤੇ ਟਾਂਕਰੀ ਦੇ ਅੱਖਰਾਂ ਨਾਲ ਗੁਰਮੁਖੀ ਦੇ ਅੱਖਰ ਮਿਲਾਉਂਦੇ ਹਾਂ ਤਾਂ ਬਹੁਤ ਸ਼ਕਲਾਂ ਆਪੋਵਿੱਚੀ ਮਿਲਦੀਆਂ ਹਨ.#ਗੁਰਮੁਖੀ ਅੱਖਰ ਸਮੇਂ ਦੇ ਫੇਰ ਨਾਲ ਜਿਸ ਤਰਾਂ ਆਪਣਾ ਸਰੂਪ ਬਦਲਦੇ ਰਹੇ ਹਨ ਉਹ ਅੱਗੇ ਦਿੱਤੇ ਅੱਖਰ ਤੋਂ ਪ੍ਰਤੀਤ ਹੋਵੇਗਾ- (fig.)...
ਕ੍ਰਿ. ਵਿ- ਜੈਸੇ. ਜਿਸ ਪ੍ਰਕਾਰ. ਜਿਵੇਂ....
ਦੇਖੋ, ਤਿਉਂ....
ਅ਼. [نقل] ਸੰਗ੍ਯਾ- ਅਨੁਕਰਣ. ਕਿਸੇ ਵਸ੍ਤੁ ਜੇਹੀ ਸ਼ਕਲ ਬਣਾਉਣ ਦੀ ਕ੍ਰਿਯਾ। ੨. ਉਤਾਰਾ. ਕਾਪੀ. (copy) ੩. ਇੱਕ ਥਾਂ ਤੋਂ ਦੂਜੇ ਥਾਂ ਲੈ ਜਾਣ ਦੀ ਕ੍ਰਿਯਾ। ੪. ਇੱਕ ਪ੍ਰਕਾਰ ਦਾ ਨਾਟਕ, ਜਿਸ ਵਿੱਚ ਕਿਸੇ ਨਜਾਰੇ ਦੀ ਹੂਬਹੂ ਝਾਕੀ ਦੱਸੀ ਜਾਂਦੀ ਹੈ. Farce. Drama....
ਦੇਖੋ, ਸਾਧੁ. "ਸਾਧੂ ਸੰਗਿ ਉਧਾਰੁ ਭਏ ਨਿਕਾਣਿਆ." (ਮਃ ੫. ਵਾਰ ਮਲਾ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜਵਾਈ, ਬੀਬੀ ਬੀਰੋ ਜੀ ਦਾ ਪਤਿ. ਦੇਖੋ, ਬੀਰੋ ਬੀਬੀ। ੩. ਸਾਦੇ ਦਾ ਪੁਤ੍ਰ ਅਤੇ ਭਾਈ ਰੂਪਚੰਦ ਜੀ ਦਾ ਪਿਤਾ....
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....