ਸੁੰਦਰ

sundharaसुंदर


ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍‌ਮ ਕੋ ਬਤਾਇ ਦੇਤ ਬ੍ਰਹ੍‌ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ.


सं. वि- सोहणा. खूबसूरत. "सुंदर चतुर तत का बेता." (सुखमनी) २. संग्या- कामदेव। ३. श्री गुरू अमरदेव जी दा पड़ोता, जिस दी रचना रामकली राग विॱच "सदु" देखीदा है. "कहै सुंदर सुणहु संतहु सभ जगत पैरी पाइ जीउ." (सदु)"नंदनु मोहरी नाम अनंद। तिह नंदन सुंदर मतिवंद।।"¹ (गुप्रसू) ४. दादू जी दा चेला इॱक महातमा साधू, जिस दा जनम संमत १६५३ विॱच द्योसा पिंड (राज जैपुर) विॱच होइआ अते संमत १७४६ विॱच सींगानेर दे मकाम, जो जैपुर तों चार कोह दॱखण है, देहांत होइआ. इस महातमा दे रचे होए ग्रंथ सुंदर विलास, ग्यानसमुद्र अते साखी आदिक अनेक हन. देखो, सुंदर जी दी कविता-#कामिनी की देह अति कहिये सघन वन#उहां सुतौ जाइ कोऊ भूलकै परत है,#कुंजर है गति कटि केहरि की भय यामे#बेनी कारी नागनि सी फण को धरत है,#कुच हैं पहार जहां कामचोर बैठो, तहां-#साध कै कटाछ बाण प्राण को हरत है,#सुंदर कहत एक और अति भय तामे#राखसी वदन खाव खावही करत है.#साचो उपदेश देत भली भली सीख देत,#समता सुबुॱधि देत कुमति हरत हैं,#मारग दिखाइ देत भावहूं भगति देत,#प्रेम की प्रतीत देत अभरा भरत हैं,#ग्यान देत ध्यान देत आतमविचार देत,#ब्रह्‌म को बताइ देत ब्रह्‌म मे चरत हैं,#सुंदर कहत जग संत कछु देत नाही,#संत जन निसि दिन देबोई करत हैं.#५. इॱक माछी, जो गुरू अरजन देव दा सिॱख सी. इह सेवा करन विॱच वडा निपुण सी। ६. बुरहानपुर निवासी इॱक सॱजन गुरू हरिगोबिंद साहिब दा सिॱख। ७. आगरा निवासी चॱढा श्री गुरूहरिगोबिंद साहिब दा सिॱख. ८. देखो, त्रिभंगी दा रूप ४. (स), ९. इॱक ब्राहमण कवि गवालियर दे रहिण वाला, जो शाहजहां दे दरबार दा कवी सी. १०. देखो, सुंदरशाह.