sunnaसुंन
ਸੰ. ਸ਼ੂਨ੍ਯ. ਵਿ- ਸੁੰਨਾ. ਖਾਲੀ। ੨. ਜੜ੍ਹ. ਚੇਤਨਤਾ ਰਹਿਤ."ਦਿੱਤੀ ਬਾਂਗ ਨਿਮਾਜ ਕਰ ਸੁੰਨ ਸਮਾਨ ਹੋਆ ਜਾਹਾਨਾ." (ਭਾਗੁ) ੩. ਸੰਗ੍ਯਾ- ਬਿੰਦੀ. ਸਿਫਰ. "ਨਉ ਅੰਗ ਨੀਲ ਅਨੀਲ ਸੁੰਨ." (ਭਾਗੁ) ਬਿੰਦੀ ਨੌ ਅੰਗਾਂ ਨਾਲ ਮਿਲਕੇ ਨੀਲ ਆਦਿਕ ਅਨੰਤ ਗਿਣਤੀ ਬੋਧ ਕਰਾਉਂਦੀ ਹੈ। ੪. ਆਕਾਸ਼. "ਸੁੰਨਹਿ ਸੁੰਨ ਮਿਲਿਆ." (ਮਾਰੂ ਕਬੀਰ) ਮਹਾਂ ਆਕਾਸ਼ (ਬ੍ਰਹਮ) ਨੂੰ ਘਟਾਕਾਸ਼ (ਜੀਵਾਤਮਾ) ਮਿਲਿਆ। ੫. ਜਿਸ ਵਿੱਚ ਮਾਇਆ ਦੀ ਚੇਸ੍ਟਾ ਨਹੀਂ. ਅਫੁਰ ਬ੍ਰਹਮ. "ਘਟਿ ਘਟਿ ਸੁੰਨ ਕਾ ਜਾਣੈ ਭੇਉ." (ਸਿਧਗੋਸਿਟ) ੬. ਪ੍ਰਕ੍ਰਿਤਿ. ਮਾਇਆ, ਕਿਉਂਕਿ ਇਹ ਬ੍ਰਹਮ ਦੀ ਸੱਤਾ ਬਿਨਾ ਸੁੰਨ (ਸ਼ੂਨ੍ਯ) ਹੈ. "ਸੁੰਨਹੁ ਧਰਤਿ ਅਕਾਸ ਉਪਾਏ." (ਮਾਰੂ ਸੋਲਹੇ ਮਃ ੧) ੭. ਜੜ੍ਹਤਾ. ਜਾਡ੍ਯ. "ਮਿਟੀ ਸੁੰਨ ਚੇਤਨਤਾ ਪਾਈ." (ਸਲੋਹ) ੮. ਮਹਾਂ ਪ੍ਰਲੈ ਦੀ ਉਹ ਦਸ਼ਾ ਜਦ ਕੁਝ ਰਚਨਾ ਨਹੀਂ ਸੀ. "ਸੁੰਨੇ ਵਰਤੇ ਜਗ ਸਬਾਏ." (ਮਾਰੂ ਸੋਲਹੇ ਮਃ ੧) ੯. ਸੰ. ਸ੍ਵਨ. ਧੁਨਿ. ਸ਼ੋਰ. ਸ਼ਬਦ. "ਸੁੰਨ ਸਮਾਧਿ ਦੋਊ ਤਹਿ ਨਾਹੀ." (ਗਉ ਕਬੀਰ) ਨਾ ਸ੍ਵਨ (ਸ਼ੋਰ) ਹੈ ਨਾ ਸਮਾਧਿ. "ਅਨਹਤ ਸੁੰਨ ਕਹਾ ਤੇ ਹੋਈ?" (ਸਿਧਗੋਸਟਿ) ਅਨਹਤ ਸ੍ਵਨ (ਧੁਨਿ) ਕਹਾਂ ਤੇ ਹੋਈ?#ਪੰਜਾਬੀ ਵਿੱਚ ਪੈਰ ਲੱਗਿਆ ਵਾਵਾ ਉਂਕੜ ਹੋ ਜਾਂਦਾ ਹੈ. ਦੇਖੋ, ਅਸ੍ਵ, ਸ੍ਵਪਨ, ਸ੍ਵਭਾਵ, ਸ੍ਵਰ, ਸ੍ਵਾਨ, ਜ੍ਵਾਲਾ, ਤ੍ਵਰਿਤ, ਦ੍ਵਾਰ, ਧ੍ਵਨਿ ਦੀ ਥਾਂ- ਅਸੁ, ਸੁਪਨਾ, ਸੁਭਾਉ, ਸੁਰ, ਸੁਆਨ, ਜੁਆਲਾ, ਤੁਰਤ, ਦੁਆਰ, ਧੁਨਿ ਆਦਿ ਸ਼ਬਦ.
सं. शून्य. वि- सुंना. खाली। २. जड़्ह. चेतनता रहित."दिॱती बांग निमाज कर सुंन समान होआ जाहाना." (भागु) ३. संग्या- बिंदी. सिफर. "नउ अंग नील अनील सुंन." (भागु) बिंदी नौ अंगां नाल मिलके नील आदिक अनंत गिणती बोध कराउंदी है। ४. आकाश. "सुंनहि सुंन मिलिआ." (मारू कबीर) महां आकाश (ब्रहम) नूं घटाकाश (जीवातमा) मिलिआ। ५. जिस विॱच माइआ दी चेस्टा नहीं. अफुर ब्रहम. "घटि घटि सुंन का जाणै भेउ." (सिधगोसिट) ६. प्रक्रिति. माइआ, किउंकि इह ब्रहम दी सॱता बिना सुंन (शून्य) है. "सुंनहु धरति अकास उपाए." (मारू सोलहे मः १) ७. जड़्हता. जाड्य. "मिटी सुंन चेतनता पाई." (सलोह) ८. महां प्रलै दी उह दशा जद कुझ रचना नहीं सी. "सुंने वरते जग सबाए." (मारू सोलहे मः १) ९. सं. स्वन. धुनि. शोर. शबद. "सुंन समाधि दोऊ तहि नाही." (गउ कबीर) ना स्वन (शोर) है ना समाधि. "अनहत सुंन कहा ते होई?" (सिधगोसटि) अनहत स्वन (धुनि) कहां तेहोई?#पंजाबी विॱच पैर लॱगिआ वावा उंकड़ हो जांदा है. देखो, अस्व, स्वपन, स्वभाव, स्वर, स्वान, ज्वाला, त्वरित, द्वार, ध्वनि दी थां- असु, सुपना, सुभाउ, सुर, सुआन, जुआला, तुरत, दुआर, धुनि आदि शबद.
ਦੇਖੋ, ਸੂਨ ੩. ਅਤੇ ਸੂਨਾ ੧....
ਅ਼. [خالی] ਵਿ- ਛੂਛਾ। ੨. ਥੋਥਾ। ੩. ਬਿਨਾ ਪ੍ਰਾਪਤੀ. "ਖਾਲੀ ਚਲੇ ਧਣੀ ਸਿਉ." (ਸ. ਫਰੀਦ) ੪. ਛੋਟਾ ਖਾਲ, ਜੋ ਪਾਣੀ ਦੇ ਵਹਿਣ ਲਈ ਹੋਵੇ। ੫. ਸੰਗੀਤ ਅਨੁਸਾਰ ਤਾਲ ਦੀ ਉਹ ਮਾਤ੍ਰਾ ਜਿਸ ਤੇ ਜਰਬ (ਆਘਾਤ) ਨਾ ਆਵੇ....
ਦੇਖੋ, ਜਡ ਅਤੇ ਜੜ....
ਸੰਗ੍ਯਾ- ਚੇਤਨ ਦਾ ਧਰਮ. ਚੈਤਨ੍ਯਤਾ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਸੰਗ੍ਯਾ- ਪਹੀਏ ਆਦਿ ਦੀ ਧੁਰ ਨੂੰ ਲਾਈਹੋਈ ਥੰਧਿਆਈ. ਉਹ ਚਿਕਨੀ ਵਸਤੁ, ਜੋ ਯੰਤ੍ਰ ਦੀ ਧੁਰ ਵਿੱਚ ਲਾਈ ਜਾਵੇ। ੨. ਫ਼ਾ. [بانگ] ਆਵਾਜ਼। ੩. ਫਰਿਆਦ. ਪੁਕਾਰ। ੪. ਨਮਾਜ਼ ਲਈ ਪੁਕਾਰ. "ਜਾ ਕਾਰਨਿ ਤੂੰ ਬਾਂਗ ਦੇਹਿ, ਦਿਲ ਹੀ ਭੀਤਰਿ ਜੋਇ." (ਸ. ਕਬੀਰ) ਦੇਖੋ, ਅਜਾਨ. ਬਾਂਗ (ਅਜਾਨ) ਦਾ ਪਾਠ ਇਹ ਹੈ:-# [ note: This part could not be corrected. It may be done by any Urdu knowing person.] # [اللہ اکبراللہ اکبراللہ اکبراللہ اکبراشہدان لاالہ ا لااللہ] # [اللہ اکبراللہ اکبر اللہ اکبر اللہ اکبرلہ # اشہدانمحمڈرسولاللہحیعلیالفلاو|حیعلیالصل`و|حیعلیالفلاححیعلیالفلاح # اشہدانلاالہالااللہاشہدانمحمڈرسولاللہ] # ਕਰਤਾਰ ਵਡਾ ਹੈ ੪, ਮੈਂ ਗਵਾਹੀ ਦਿੰਦਾ ਹਾਂ ਕਿ ਕਰਤਾਰ ਬਿਨਾ ਕੋਈ ਪੂਜ੍ਯ ਨਹੀਂ ੨, ਮੈਂ ਗਵਾਹੀ ਦਿੰਦਾ ਹਾਂ ਕਿ ਮੁਹ਼ੰਮਦ ਖ਼ੁਦਾ ਪੈਗ਼ੰਬਰ ਹੈ ੨, ਆਓ ਨਮਾਜ਼ ਵੱਲ ੨, ਆਓ ਮੁਕ੍ਤਿ ਵੱਲ ੨, ਕਰਤਾਰ ਵਡਾ ਹੈ ੨, ਕਰਤਾਰ ਬਿਨਾ ਕੋਈ ਪੂਜ੍ਯ ਨਹੀਂ....
ਦੇਖੋ. ਨਮਾਜ....
ਸੰ. ਸ਼ੂਨ੍ਯ. ਵਿ- ਸੁੰਨਾ. ਖਾਲੀ। ੨. ਜੜ੍ਹ. ਚੇਤਨਤਾ ਰਹਿਤ."ਦਿੱਤੀ ਬਾਂਗ ਨਿਮਾਜ ਕਰ ਸੁੰਨ ਸਮਾਨ ਹੋਆ ਜਾਹਾਨਾ." (ਭਾਗੁ) ੩. ਸੰਗ੍ਯਾ- ਬਿੰਦੀ. ਸਿਫਰ. "ਨਉ ਅੰਗ ਨੀਲ ਅਨੀਲ ਸੁੰਨ." (ਭਾਗੁ) ਬਿੰਦੀ ਨੌ ਅੰਗਾਂ ਨਾਲ ਮਿਲਕੇ ਨੀਲ ਆਦਿਕ ਅਨੰਤ ਗਿਣਤੀ ਬੋਧ ਕਰਾਉਂਦੀ ਹੈ। ੪. ਆਕਾਸ਼. "ਸੁੰਨਹਿ ਸੁੰਨ ਮਿਲਿਆ." (ਮਾਰੂ ਕਬੀਰ) ਮਹਾਂ ਆਕਾਸ਼ (ਬ੍ਰਹਮ) ਨੂੰ ਘਟਾਕਾਸ਼ (ਜੀਵਾਤਮਾ) ਮਿਲਿਆ। ੫. ਜਿਸ ਵਿੱਚ ਮਾਇਆ ਦੀ ਚੇਸ੍ਟਾ ਨਹੀਂ. ਅਫੁਰ ਬ੍ਰਹਮ. "ਘਟਿ ਘਟਿ ਸੁੰਨ ਕਾ ਜਾਣੈ ਭੇਉ." (ਸਿਧਗੋਸਿਟ) ੬. ਪ੍ਰਕ੍ਰਿਤਿ. ਮਾਇਆ, ਕਿਉਂਕਿ ਇਹ ਬ੍ਰਹਮ ਦੀ ਸੱਤਾ ਬਿਨਾ ਸੁੰਨ (ਸ਼ੂਨ੍ਯ) ਹੈ. "ਸੁੰਨਹੁ ਧਰਤਿ ਅਕਾਸ ਉਪਾਏ." (ਮਾਰੂ ਸੋਲਹੇ ਮਃ ੧) ੭. ਜੜ੍ਹਤਾ. ਜਾਡ੍ਯ. "ਮਿਟੀ ਸੁੰਨ ਚੇਤਨਤਾ ਪਾਈ." (ਸਲੋਹ) ੮. ਮਹਾਂ ਪ੍ਰਲੈ ਦੀ ਉਹ ਦਸ਼ਾ ਜਦ ਕੁਝ ਰਚਨਾ ਨਹੀਂ ਸੀ. "ਸੁੰਨੇ ਵਰਤੇ ਜਗ ਸਬਾਏ." (ਮਾਰੂ ਸੋਲਹੇ ਮਃ ੧) ੯. ਸੰ. ਸ੍ਵਨ. ਧੁਨਿ. ਸ਼ੋਰ. ਸ਼ਬਦ. "ਸੁੰਨ ਸਮਾਧਿ ਦੋਊ ਤਹਿ ਨਾਹੀ." (ਗਉ ਕਬੀਰ) ਨਾ ਸ੍ਵਨ (ਸ਼ੋਰ) ਹੈ ਨਾ ਸਮਾਧਿ. "ਅਨਹਤ ਸੁੰਨ ਕਹਾ ਤੇ ਹੋਈ?" (ਸਿਧਗੋਸਟਿ) ਅਨਹਤ ਸ੍ਵਨ (ਧੁਨਿ) ਕਹਾਂ ਤੇ ਹੋਈ?#ਪੰਜਾਬੀ ਵਿੱਚ ਪੈਰ ਲੱਗਿਆ ਵਾਵਾ ਉਂਕੜ ਹੋ ਜਾਂਦਾ ਹੈ. ਦੇਖੋ, ਅਸ੍ਵ, ਸ੍ਵਪਨ, ਸ੍ਵਭਾਵ, ਸ੍ਵਰ, ਸ੍ਵਾਨ, ਜ੍ਵਾਲਾ, ਤ੍ਵਰਿਤ, ਦ੍ਵਾਰ, ਧ੍ਵਨਿ ਦੀ ਥਾਂ- ਅਸੁ, ਸੁਪਨਾ, ਸੁਭਾਉ, ਸੁਰ, ਸੁਆਨ, ਜੁਆਲਾ, ਤੁਰਤ, ਦੁਆਰ, ਧੁਨਿ ਆਦਿ ਸ਼ਬਦ....
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਭਇਆ. ਹੂਆ. "ਹੋਆ ਆਪਿ ਦਇਆਲੁ." (ਵਾਰ ਗੂਜ ੨. ਮਃ ੫)...
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿੰਦੁ। ੨. ਅਨੁਸਾਰ. ਟਿੱਪੀ। ੩. ਸਿਫਰ. ਸ਼ੂਨ੍ਯ। ੪. ਇਸਤ੍ਰੀਆਂ ਦੇ ਮੱਥੇ ਦਾ ਇੱਕ ਗੋਲ ਭੂਸਣ....
ਅ਼. [صِفر] ਸਿਫ਼ਰ. Cypher. ਖਾਲੀ। ੨. ਬਿੰਦੀ. ਸ਼ੂਨ੍ਯ....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਸੰ. नील. ਧਾ- ਰੰਗਣਾ, ਨੀਲਾ ਰੰਗਾ ਲਾਉਣਾ। ੨. ਸੰਗ੍ਯਾ- ਇੱਕ ਪੌਧਾ ਜਿਸ ਵਿੱਚੋਂ ਨੀਲਾ ਰੰਗ ਨਿਕਲਦਾ ਹੈ. Indigo । ੩. ਨੀਲ ਪੌਧੇ ਵਿੱਚੋਂ ਕੱਢਿਆ ਹੋਇਆ ਰੰਗ। ੪. ਸੱਟ ਨਾਲ ਸ਼ਰੀਰ ਪੁਰ ਪਿਆ ਨੀਲਾ ਦਾਗ। ਪ ਕਲੰਕ. ਦਾਗ. ਧੱਬਾ। ੬. ਰਾਮਚੰਦ੍ਰ ਜੀ ਦੀ ਸੈਨਾ ਦਾ ਇੱਕ ਬਾਂਦਰ."ਜਾਮਵੰਤ ਸੁਖੇਨ ਨੀਲ." (ਰਾਮਾਵ) ੭. ਪੁਰਾਣਾਂ ਅਨੁਸਾਰ ਇਲਾਵ੍ਰਿੱਤ ਖੰਡ ਦਾ ਇੱਕ ਪਹਾੜ, ਜੋ ਰਮ੍ਯਕ ਵਰ੍ਸਦੀ ਹੱਦ ਪੁਰ ਹੈ। ੮. ਨੌ ਨਿਧੀਆਂ ਵਿੱਚੋਂ ਇੱਕ ਨਿਧਿ। ੯. ਨੀਲਮ ਮਣਿ। ੧੦. ਹਜ਼ਾਰ ਅਰਬ ਸੰਖ੍ਯਾ, ੧੦੦੦੦੦੦੦੦੦੦੦੦੦। ੧੧. ਵਿਸ. ਜ਼ਹਿਰ। ੧੨. ਵਟ. ਬਰੋਟਾ. ਬੋਹੜ। ੧੩. ਵਿ- ਨੀਲਾ. ਨੀਲੇ ਰੰਗ ਦਾ. "ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ." (ਵਾਰ ਆਸਾ) ੧੪. ਮਲੀਨ. ਘਸਮੈਲਾ. "ਨੀਲ ਅਨੀਲ ਅਗਨਿ ਇਕ ਠਾਈ." (ਗਉ ਅਃ ਮਃ ੧) ਮਲੀਨ ਅਤੇ ਸ਼ੁਭਵਾਸਨਾ ਰੂਪ ਅਗਨਿ. ਭਾਵ- ਤਾਮਸੀ ਅਤੇ ਰਜੋਗੁਣੀ ਕਰਮ ਕਰਨ ਦੀ ਵਾਸਨਾਰੂਪ ਅਗਨਿ। ੧੫. ਸੰਗ੍ਯਾ- ਇੱਕ ਛੰਦ. ਦੇਖੋ, ਬਿਸੇਖ। ੧੬. ਅ਼. [نیل] ਮਿਸਰ ਦਾ ਇੱਕ ਪ੍ਰਸਿੱਧ ਦਰਿਆ. ਦੇਖੋ, ਨੀਲਏਸ ਅਸਤ੍ਰ....
ਵਿ- ਚਿੱਟਾ. ਉੱਜਲ। ੨. ਭਾਵ- ਰੂਪ ਰੰਗ ਰਹਿਤ. "ਆਦਿ ਅਨੀਲੁ ਅਨਾਦਿ ਅਨਾਹਤਿ." (ਜਪੁ) ੩. ਨੀਲ ਗਿਣਤੀ ਰਹਿਤ. ਭਾਵ ਅਗਣਿਤ. ਬੇਅੰਤ। ੪. ਦੇਖੋ, ਨੀਲ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਵਿ- ਬਿਨਾ ਅੰਤ. ਬੇਅੰਤ. ਅਨੇਕ. ਨਾਨਾ. "ਇਕਸੁ ਤੇ ਹੋਇਓ ਅਨੰਤਾ." (ਮਾਝ ਅਃ ਮਃ ੫) ੨. ਸੰਗ੍ਯਾ- ਕਰਤਾਰ. ਵਾਹਗੁਰੂ। ੩. ਆਕਾਸ਼। ੪. ਸ਼ੇਸਨਾਗ। ੫. ਬਲਭਦ੍ਰ. ਇਹ ਸ਼ੇਸ ਦਾ ਅਵਤਾਰ ਮੰਨਿਆ ਹੈ, ਇਸ ਲਈ ਨਾਉਂ ਅਨੰਤ ਹੈ. "ਅਨੰਤ ਕੇ ਊਪਰ ਕੋਪ ਚਲਾਯੋ." (ਕ੍ਰਿਸਨਾਵ) ੬. ਭੁਜਾ ਉੱਪਰ ਪਹਿਰਣ ਦਾ ਇੱਕ ਗਹਿਣਾ, ਜਿਸ ਨੂੰ ਸ਼ੇਸਨਾਗ ਦੀ ਮੂਰਤੀ ਕਲਪਕੇ ਹਿੰਦੂ ਭਾਦੋਂ ਸੁਦੀ ੧੪. ਨੂੰ ਪਹਿਰਦੇ ਹਨ....
ਦੇਖੋ, ਗਣਤ ਅਤੇ ਗਣਤੀ. ਦੇਖੋ, ਸੰਖ੍ਯਾ....
ਸੰ. ਸੰਗ੍ਯਾ- ਗਿਆਨ. ਸਮਝ। ੨. ਜਾਗਰਣ. ਜਾਗਣਾ। ੩. ਵਿ- ਜਾਣਨ ਵਾਲਾ. ਗਿਆਨੀ। ੪. ਦੇਖੋ, ਬੌੱਧ....
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. (बृह- ਬ੍ਰਿਹ੍ ਧਾ ਵਧਣਾ) ब्रहमन- ਬ੍ਰਹਮ. ਸੰਗ੍ਯਾ- ਸਭ ਤੋਂ ਵਧਿਆ ਹੋਇਆ, ਕਰਤਾਰ, ਜਗਤ ਨਾਥ ਵਾਹਗੁਰੂ. "ਬ੍ਰਹਮ ਦੀਸੈ ਬ੍ਰਹਮੁ ਸੁਣੀਐ." (ਬਿਲਾ ਮਃ ੫) "ਬ੍ਰਹਮ ਬਿੰਦਹਿ ਤੇ ਬ੍ਰਾਹਮਣਾ." (ਮਃ ੩. ਵਾਰ ਬਿਲਾ) ੨. ਤਤ੍ਵ. ਸਾਰ। ੩. ਬ੍ਰਾਹਮਣ. ਹਿੰਦੂ ਜਾਤਿ ਦਾ ਪਹਿਲਾ ਵਰਣ. "ਕਹੂੰ ਸੇਖ ਬ੍ਰਹਮ ਸਰੂਪ." (ਅਕਾਲ) "ਕਿ ਛਤ੍ਰੰ ਛਤ੍ਰੀ ਹੈ। ਕਿ ਬ੍ਰਹਮੰ ਸਰੂਪੈ." (ਜਾਪੁ) ੪. ਬ੍ਰਹਮਾ. ਚਤੁਰਾਨਨ. "ਬ੍ਰਹਮ ਜਪ੍ਯੋ ਅਰੁ ਸੰਭੁ ਥਪ੍ਯੋ." (ਵਿਚਿਤ੍ਰ) "ਬ੍ਰਹਮ ਕਮਲਪੁਤੁ ਮੀਨ ਬਿਆਸਾ." (ਕਾਨ ਅਃ ਮਃ ੪) ੫. ਬ੍ਰਹਮਾ ਨਾਮ ਦਾ ਯਗ੍ਯਵਿਧੀ ਕਰਾਉਣ ਵਾਲਾ ਬ੍ਰਾਹਮਣ. ਦੇਖੋ, ਰਿਤ੍ਵਜ। ੬. ਵੇਦ. "ਪਾਂਡੇ! ਐਸਾ ਬ੍ਰਹਮ ਬੀਚਾਰ." (ਆਸਾ ਮਃ ੧) ੭. ਦੇਵਤਾ. ਪੂਜ੍ਯਇਸ੍ਟ. "ਪੂਜਨ ਚਾਲੀ ਬ੍ਰਹਮਠਾਇ." (ਬਸੰ ਰਾਮਾਨੰਦ) ੮. ਤਪ. ਤਪਸਾ। ੯. ਬ੍ਰਹਮਰਿਸਿ ਦਾ ਸੰਖੇਪ. "ਸੁਰ ਨਰ ਦੇਵ ਬ੍ਰਹਮ ਬ੍ਰਹਮਾਦਿਕ." (ਦੇਵ ਮਃ ੫) ੧੦. ਦੇਖੋ, ਬ੍ਰਹਮੁ। ੧੧. ਜਨਮਸਾਖੀ ਵਿੱਚ ਇਬਰਾਹੀਮ ਦੀ ਥਾਂ ਬ੍ਰਹਮ ਸ਼ਬਦ ਲਿਖਿਆ ਹੈ. "ਤਾਂ ਸੇਖ ਬ੍ਰਹਮ ਆਖਿਆ." (ਜਸਾ) ਸ਼ੇਖ ਇਬਰਾਹੀਮ ਨੇ ਕਿਹਾ. ਦੇਖੋ, ਸੇਖ ਬ੍ਰਹਮ....
ਸੰਗ੍ਯਾ- ਘੜੇ ਦੇ ਅੰਦਰ ਆਇਆ ਆਕਾਸ਼. ਘੜੇ ਅੰਦਰ ਦੀ ਪੁਲਾੜ। ੨. ਭਾਵ- ਜੀਵਾਤਮਾ....
ਸੰ. जीवात्मन्. ਸੰਗ੍ਯਾ- ਦੇਹ ਨੂੰ ਚੇਤਨਸੱਤਾ ਦੇਣ ਵਾਲਾ ਆਤਮਾ. ਰੂਹ. ਪ੍ਰਤ੍ਯਗਾਤਮਾ. ਦੇਖੋ, ਆਤਮਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਵਿ- ਸ੍ਫੁਰਣ ਰਹਿਤ. ਫੁਰਨੇ ਬਿਨਾ. ਸੰਕਲਪ ਵਿਕਲਪ ਰਹਿਤ। ੨. ਕੰਪ (ਕਾਂਬੇ) ਬਿਨਾ....
ਦਿਲ ਵਿੱਚ. ਮਨ ਅੰਦਰ. "ਤਿਤੁ ਘਟਿ ਦੀਵਾ ਨਿਹਚਲੁ ਹੋਇ." (ਰਾਮ ਮਃ ੧) "ਘਟਿ ਬ੍ਰਹਮੁ ਨ ਚੀਨਾ." (ਗੂਜ ਤ੍ਰਿਲੋਚਨ) ੨. ਘੜੇ ਅੰਦਰ. "ਘਟਿ ਮਹਿ ਸਿੰਧੁ ਕੀਓ ਪਰਗਾਸ." (ਰਾਮ ਮਃ ੫) ਤੁੱਛ ਜੀਵ ਵਿੱਚ ਸਮੁੰਦਰ (ਆਤਮਾ) ਦਾ ਪ੍ਰਕਾਸ਼ ਹੋਇਆ ਹੈ। ੩. ਸ਼ਰੀਰ ਵਿੱਚ. "ਜਿਚਰੁ ਘਟਿ ਅੰਤਰਿ ਹੈ ਸਾਸਾ." (ਸੋਰ ਮਃ ੩)...
ਸੰ. ਭੇਦ. ਸੰਗ੍ਯਾ- ਫਰਕ. ਭਿੰਨਤਾ। ੨. ਗੁਪਤ ਬਾਤ. ਰਾਜ਼. "ਜੇ ਕੋ ਜਾਣੈ ਭੇਉ." (ਵਾਰ ਆਸਾ) ੩. ਭਾਵ- ਆਸ਼ਯ. ਮਕ਼ਸਦ. "ਅਖਰ ਕਾ ਭੇਉ ਨ ਲਹੰਤਿ." (ਸਵਾ ਮਃ ੩)...
ਸੰ. प्रकृति. ਸੰਗ੍ਯਾ- ਸ੍ਵਭਾਵ. ਮਿਜਾਜ। ੨. ਤਾਸੀਰ। ੩. ਸਾਂਖ੍ਯਮਤ ਅਨੁਸਾਰ ਜਗਤ ਦਾ ਮੂਲਰੂਪ ਬੀਜ, ਜਿਸ ਦਾ ਪਰਿਣਾਮ ਸਾਰਾ ਜਗਤ ਹੈ. ਪ੍ਰਕ੍ਰਿਤਿ ਤੋਂ ਹੀ ਮਹੱਤਤ੍ਵ ਤਨ੍ਮਾਤ੍ਰ ਆਦਿ ਉਪਜੀ ਵਿਸ੍ਤਾਰ ਵਾਲਾ ਜਗਤ ਬਣਦਾ ਹੈ ਅਰ ਪ੍ਰਕ੍ਰਿਤਿ ਵਿੱਚ ਹੀ ਲੈ ਹੋ ਜਾਂਦਾ ਹੈ। ੪. ਤੱਤਾਂ ਦੀ ਅੰਸ਼, ਤੱਤਾਂ ਦੇ ਅਸਰ ਤੋਂ ਪੈਦਾ ਹੋਏ ਗੁਣ.#"ਏਕ ਏਕ ਤੱਤ ਤਾਂਕੀ ਪੰਚ ਹੈਂ ਪ੍ਰਕ੍ਰਿਤਿ ਭਈ,#ਲੋਭ ਮੋਹ ਅਹੰ ਦੁਖ ਪ੍ਰੀਤਿ ਨਭ ਜਾਨਿਯੇ,#ਬਲ ਕੋ ਕਰਨ ਅਰੁ ਧਾਵਨ ਪਸਾਰਨ,#ਸੰਕੋਚ ਦੇਹ ਬਧੈ ਸੁ ਸਮੀਰ ਪਹਿਚਾਨਿਯੇ,#ਨੀਂਦ ਓਜ ਕਾਂਤਿ ਭੂਖ ਪ੍ਯਾਸ ਹੋਇ ਆਲਸ ਜੋ#ਅਗਨਿ ਕੇ ਤੱਤ ਕੀ ਪ੍ਰਕ੍ਰਿਤਿ ਏ ਪ੍ਰਮਾਨਿਯੇ,#ਰਕਤ ਪਸੀਨਾ ਪਿੱਤ ਕ੍ਫ ਬਿੰਦੁ ਨੀਰ ਹੂੰ ਕੀ#ਚਾਮ ਹਾਡ ਮਾਸ ਨਾੜੀ ਰੋਮ ਛਿਤਿ ਭਾਨਿਯੇ"#(ਨਾਪ੍ਰ)#੫. ਮਾਇਆ. "ਪਰਮਦਭੁਤੰ ਪ੍ਰਕ੍ਰਿਤਿਪਰੰ." (ਗੂਜ ਜੈਦੇਵ) ੬. ਅਗ੍ਯਾਨ। ੭. ਪਰਮਾਤਮਾ। ੮. ਮਨ ਦੇ ਲੇਖ ਅਨੁਸਾਰ ਰਾਜ ਦੇ ਸੱਤ ਅੰਗ ਪ੍ਰਕ੍ਰਿਤਿ ਹਨ- ਸ੍ਵਾਮੀ (ਰਾਜਾ), ਮੰਤ੍ਰੀ, ਦੇਸ਼ (ਇਲਾਕਾ), ਦੁਰਗ (ਕਿਲਾ), ਖਜਾਨਾ, ਦੰਡ (ਚਤੁਰੰਗਿਨੀ ਫੌਜ), ਮਿਤ੍ਰ. ਦੇਖੋ, ਅਃ ੯, ਸ਼ਃ ੨੯੪।¹ ੯. ਸ਼ਕਤਿ. ਤਾਕਤ। ੧੦. ਸ਼ਬਦ ਦਾ ਮੂਲ. ਧਾਤੁ। ੧੧. ਭਗ. ਯੋਨਿ। ੧੨. ਲਿੰਗ....
ਸੰ. सत्ता ਸੰਗ੍ਯਾ- ਹੋਂਦ. ਹਸ੍ਤੀ. ਹੋਣ ਦਾ ਭਾਵ। ੨. ਵਿਦ੍ਯਮਾਨਤਾ. ਮੌਜੂਦਗੀ। ੩. ਸ਼ਕਤਿ. ਸਾਮਰਥ੍ਯ। ੪. ਬਲਵੰਡ ਦਾ ਭਾਈ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਦਾ ਰਬਾਬੀ. "ਦਾਨੁ ਜਿ ਸਤਿਗੁਰੁ ਭਾਵਸੀ ਸੋ ਸਤੇ ਦਾਣੁ." (ਵਾਰ ਰਾਮ ੩)#ਇੱਕ ਵੇਰ ਇਨ੍ਹਾਂ ਦੋਹਾਂ ਭਾਈਆਂ ਨੂੰ ਲਾਲਚ ਅਤੇ ਅਭਿਮਾਨ ਨੇ ਅਜਿਹਾ ਗ੍ਰਸਿਆ ਕਿ ਗੁਰੁਦਰਬਾਰ ਵਿੱਚ ਕੀਰਤਨ ਕਰਨਾ ਛੱਡ ਦਿੱਤਾ. ਜਦ ਸਿੱਖਾਂ ਦੇ ਬੁਲਾਏ ਇਹ ਨਾ ਆਏ ਤਦ ਕ੍ਰਿਪਾਲੁ ਸਤਿਗੁਰੂ ਜੀ ਆਪ ਬੁਲਾਉਣ ਗਏ. ਇਸ ਪੁਰ ਉਨ੍ਹਾਂ ਨੇ ਕੇਵਲ ਪੰਜਵੇਂ ਗੁਰੂ ਜੀ ਦਾ ਹੀ ਨਿਰਾਦਰ ਨਹੀਂ ਕੀਤਾ, ਸਗੋਂ ਗੁਰੂ ਨਾਨਕ ਦੇਵ ਦੀ ਭੀ ਨਿੰਦਾ ਕੀਤੀ, ਜਿਸ ਕਰਕੇ ਇਹ ਦਰਬਾਰੋਂ ਖਾਰਿਜ ਕੀਤੇ ਗਏ ਅਤੇ ਦੋਹਾਂ ਦੇ ਸ਼ਰੀਰ ਕੁਸ੍ਠੀ ਹੋ ਗਏ. ਅੰਤ ਨੂੰ ਪਰਉਪਕਾਰੀ ਭਾਈ ਲੱਧੇ ਨੇ ਇਨ੍ਹਾਂ ਨੂੰ ਬਖਸ਼ਵਾਇਆ. ਦੇਖੋ, ਲੱਧਾ ਭਾਈ.#ਇਨ੍ਹਾਂ ਦੀ ਰਚੀ ਹੋਈ ਰਾਮਕਲੀ ਦੀ ਤੀਜੀ ਵਾਰ ਹੈ. "ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ."...
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰ. ਧਰਿਤ੍ਰੀ. ਸੰਗ੍ਯਾ- ਜੀਵਾਂ ਨੂੰ ਧਾਰਨ ਕਰਨ ਵਾਲੀ, ਪ੍ਰਿਥਿਵੀ. ਜ਼ਮੀਨ, ਭੂਮਿ. "ਧਰਤਿ ਕਾਇਆ ਸਾਧਿਕੈ." (ਵਾਰ ਆਸਾ) "ਧਨੁ ਧਰਤੀ, ਤਨੁ ਹੋਇ ਗਇਓ ਧੂੜਿ." (ਸਾਰ ਨਾਮਦੇਵ) ੨. ਤੋਲਣ ਵਾਲੇ ਦਾ ਸੰਖ੍ਯਾਕ੍ਰਮ. ਤੋਲਣ ਵੇਲੇ ਇੱਕ ਦੋ ਤਿੰਨ ਆਦਿ ਗਿਣਤੀ ਦਾ ਸਿਲਸਿਲੇ ਵਾਰ ਉੱਚਾਰਣ ਦਾ ਕੰਮ। ੩. ਤੋਲ (ਵਜ਼ਨ) ਦੀ ਸਮਤਾ. "ਆਪੇ ਧਰਤੀ ਸਾਜੀਅਨੁ ਪਿਆਰੇ ਪਿਛੈ ਟੰਕੁ ਚੜਾਇਆ" (ਸੋਰ ਮਃ ੫)...
ਸੰ. ਆਕਾਸ਼. ਸੰਗ੍ਯਾ- ਆਸਮਾਨ. ਅੰਬਰ। ੨. ਸੁਰਗ. ਦੇਵਲੋਕ. "ਸੰਤ ਕਾ ਨਿੰਦਕ ਅਕਾਸ ਤੇ ਟਾਰਉ." (ਗੌਡ ਮਃ ੫) ੩. ਭਾਵ- ਉੱਚਾ ਪਦ। ੪. ਦੇਖੋ, ਆਕਾਸ....
ਸੋਲਹਾ ਦਾ ਬਹੁ ਵਚਨ....
ਸੰ. ਸੰਗ੍ਯਾ- ਜੜ੍ਹਤਾ. ਚੇਤਨਤਾ ਦਾ ਅਭਾਵ। ੨. ਸ਼ੀਤ. ਠੰਢ. ਜਾੜਾ। ੩. ਸੁਸਤੀ....
ਮਿਟਗਈ. "ਮਿਟੀ ਬਿਆਧਿ ਸਰਬ ਸੁਖ ਹੋਏ." (ਗੂਜ ਮਃ ੫) ੨. ਸੰਗ੍ਯਾ- ਮਿੱਟੀ. ਮ੍ਰਿੱਤਿਕਾ. "ਮਿਟੀ ਪਈ ਅਤੋਲਵੀ." (ਸ. ਫਰੀਦ)...
ਦੇਖੋ, ਪ੍ਰਲਯ....
ਸੰ. ਦਸ਼ਾ. ਸੰਗ੍ਯਾ- ਹ਼ਾਲਤ. ਅਵਸਥਾ। ੨. ਦੀਵੇ ਦੀ ਬੱਤੀ। ੩. ਪੱਲਾ. ਦਾਮਨ. ਲੜ। ੪. ਦੇਖੋ, ਦਸ਼ਦਸ਼ਾ....
ਵਿ- ਕਛੁ. ਕਿਛੁ. ਕੁਛ. ਤਨਿਕ. ਥੋੜਾ....
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਰਤਾਰ ਦੀ ਰਚੀ ਹੋਈ ਸ੍ਰਿਸ੍ਟਿ. "ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੩. ਕਵਿ ਦਾ ਰਚਿਆ ਕਾਵ੍ਯ. Composition। ੪. ਰੌਨਕ. "ਕੁਛ ਰਚਨਾ ਤੁਮਰੇ ਢਿਗ ਹੈਨ." (ਗੁਪ੍ਰਸੂ) ੫. ਅਭੇਦ ਹੋਣਾ. ਲੀਨ ਹੋਣਾ. "ਮਨ ਸਚੈ ਰਚਨੀ." (ਮਃ ੩. ਵਾਰ ਸੂਹੀ) "ਗੁਰਸਬਦੀ ਰਚਾ." (ਮਃ ੩. ਵਾਰ ਮਾਰੂ ੧)...
ਵਿ- ਸਪਾਦ. ਸਵਾਇਆ. ਇੱਕ ਪੂਰਾ ਅਤੇ ਦੂਜੇ ਦੇ ਚੌਥੇ ਭਾਗ ਸਹਿਤ। ੨. ਸਰਵ. ਸਭ. "ਸੁਣਿਅਹੁ ਲੋਕ ਸਬਾਇਆ." (ਵਾਰ ਆਸਾ ਮਃ ੧) "ਠਾਕੁਰ ਏਕ ਸਬਾਈ ਨਾਰਿ." (ਓਅੰਕਾਰ) "ਰੁੰਨੇ ਬੀਰ ਸਬਾਏ." (ਵਡ ਮਃ ੧. ਅਲਾਹਣੀਆ) ੩. ਸੰ. ਸਮਵਾਯ. ਸ਼ੰਬੰਧ. ਮੇਲ. ਪੁਰਖ ਏਕ ਹੈ ਹੋਰ ਸਗਲੀ ਨਾਰਿ ਸਬਾਈ." (ਵਾਰ ਵਡ ਮਃ ੩) ੪. ਦੇਖੋ, ਸਮਵਾਯ ਸੰਬੰਧ....
ਸੰ. स्व्न ਧਾ- ਸ਼ਬਦ ਕਰਨਾ. ਸਵਾਰਨਾ. ਮਚਾਕਾ ਮਾਰਕੇ ਭੋਜਨ ਕਰਨਾ। ੨. ਸੰਗ੍ਯਾ- ਆਵਾਜ਼. ਧੁਨਿ। ੩. ਸੰ. ਸ਼੍ਵਨ. ਕੁੱਤਾ. ਸੁਆਨ....
ਸੰਗ੍ਯਾ- ਦੇਖੋ, ਧੁਨੀ। ੨. ਸੰ. ਧ੍ਵਨਿ. ਸ਼ਬਦ. ਨਾਦ. "ਧੁਨਿ ਵਾਜੇ ਅਨਹਦ ਘੋਰਾ." (ਰਾਮ ਮਃ ੧) ੩. ਸ੍ਵਰਾਂ ਦਾ ਆਲਾਪ. "ਬਹੁ ਗੁਨਿ ਧੁਨਿ, ਮੁਨਿ ਜਨ ਖਟਬੇਤੇ." (ਆਸਾ ਮਃ ੫) ਸੰਗੀਤ ਵਿਦ੍ਯਾ ਦੇ ਗੁਣੀ ਅਤੇ ਖਟਸ਼ਾਸਤ੍ਰਵੇੱਤਾ ਮੁਨਿਜਨ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਸੰਗ੍ਯਾ- ਸਮ੍-ਆ-ਧੀ. ਚੰਗੀ ਤਰਾਂ ਚਿੱਤ ਦੇ ਠਹਿਰਾਉਣ ਦੀ ਕ੍ਰਿਯਾ। ੨. ਅੰਤਹਕਰਣ ਦਾ ਧ੍ਯੇਯ ਵਿੱਚ ਲਿਵਲੀਨ ਹੋਣਾ। ੩. ਇੱਕ ਵੈਸ਼੍ਯ, ਜੋ ਸੁਰਥ ਰਾਜਾ ਦਾ ਸਾਥੀ ਦੁਰਗਾਭਗਤ ਸੀ. "ਸਮੇਤ ਸਮਾਧਿ ਸਮਾਧਿ ਲਗਾਈ." (ਚੰਡੀ ੧) ੪. ਇੱਕ ਸ਼ਬਦਾਲੰਕਾਰ. ਹੋਰ ਕਾਰਣਾਂ ਦੇ ਸੰਬੰਧ ਨਾਲ ਕਿਸੇ ਕਾਰਜ ਦਾ ਅਚਾਨਕ ਸੁਖਾਲਾ ਹੋ ਜਾਣਾ "ਸਮਾਧਿ" ਅਲੰਕਾਰ ਦਾ ਰੂਪ ਹੈ.#ਉਦਾਹਰਣ-#ਖਿਦਰਾਣੇ ਪਰ ਸਿੰਘਾਂ ਨੇ ਜਦ ਪਾਯਾ ਹੈ ਘਮਸਾਨ,#ਮਹਾਂ ਸਿੰਘ ਅਰ ਭਾਗ ਕੌਰ ਸਁਗ ਸਿੰਘ ਪਹੂਚੇ ਆਨ,#ਕਰੀ ਮਾਰ ਸ਼ਤ੍ਰੁਨ ਪਰ ਐਸੀ ਦੀਨੇ ਪੈਰ ਹਿਲਾਯ,#ਘਾਯਲ ਥਕੇ ਤ੍ਰਿਖਾਤੁਰ ਵੈਰੀ ਭਾਗੇ ਪੀਠ ਦਿਖਾਯ.#ਸਿੰਘਾਂ ਦਾ ਅਚਾਨਕ ਪਹੁਚਨਾ ਅਤੇ ਪਾਨੀ ਦਾ ਨਾ ਮਿਲਣਾ ਵੈਰੀਆਂ ਦੇ ਭੱਜਣ ਵਿੱਚ ਸਹਾਇਕ ਹੋਏ। ੫. ਮੁਰਦੇ ਦੀ ਭਸਮ ਅਥਵਾ ਸ਼ਰੀਰ ਉੱਪਰ ਬਣਾਇਆ ਮਠ. ਛਤਰੀ। ੬. ਨਿਦ੍ਰਾ. ਨੀਂਦ....
ਕ੍ਰਿ. ਵਿ- ਦੋਨੋ. ਦੋਵੇਂ। ੨. ਵਿ- ਦੂਜਾ. ਦੂਜੀ. "ਨਹੀ ਹੋਤ ਕਛੁ ਦੋਊ ਬਾਰਾ." (ਬਾਵਨ) ੩. ਸੰਗ੍ਯਾ- ਦ੍ਵੈਤ. "ਯਯਾ ਜਾਰਉ ਦੁਰਮਤਿ ਦੋਊ." (ਬਾਵਨ)...
ਦੇਖੋ, ਤਹ। ੨. ਦੇਖੋ, ਤਹਿਂ"....
ਵ੍ਯ- ਨਾਂ. ਨਹੀਂ. "ਨਾਹੀ ਬਿਨ ਹਰਿਨਾਉ ਸਰਬਸਿਧਿ." (ਪ੍ਰਭਾ ਮਃ ੫) ੨. ਨ੍ਹਾਉਂਦਾ. ਸਨਾਨ ਕਰਦਾ. "ਬਾਹਰਿ ਕਾਹੇ ਨਾਹਿ?" (ਰਾਮ ਮਃ ੧) ੩. ਅ਼. [ناہی] ਵਰਜਣ ਵਾਲਾ. ਪ੍ਰਤਿਬੰਧਕ. "ਠਾਹੀ ਦੇਖਿ ਨ ਭਾਜੀਐ, ਪਰਮ ਸਿਆਨਪ ਏਹ." (ਗਉ ਬਾਵਨ ਕਬੀਰ) ਪ੍ਰਤਿਬੰਧਕਾਂ ਨੂੰ ਦੇਖਕੇ ਪਿੱਛੇ ਨਾ ਹਟੀਏ। ੪. ਡਿੰਗ. ਸੰਗ੍ਯਾ- ਨਾਭੀ. ਤੁੰਨ. ਧੁੰਨੀ....
ਸੰ. ਅਨਾਹਤ. ਵਿ- ਆਹਤ (ਚੋਟ ਲਾਏ) ਬਿਨਾ. ਬਿਨਾ ਆਘਾਤ. "ਦਰਿ ਵਾਜਹਿ ਅਨਹਤ ਵਾਜੇ ਰਾਮ." (ਵਡ ਛੰਤ ਮਃ ੫) ਦੇਖੋ, ਅਨਹਤ ਸ਼ਬਦ....
ਕਥਨ ਕੀਤਾ. ਕਿਹਾ। ੨. ਕ੍ਰਿ. ਵਿ- ਕੁਤ੍ਰ. ਕਹਾਂ. ਕਿੱਥੇ. ਸੰ. ਕੁਹ੍ਯਾ- "ਕਹਾ ਸੁਖੇਲ ਤਬੇਲਾ ਘੋੜੇ?" (ਆਸਾ ਅਃ ਮਃ ੧) ੩. ਕ੍ਯੋਂ. ਕਿਸ ਲਈ. "ਸਿਮਰਤ ਕਹਾ ਨਹੀ." (ਸੋਰ ਮਃ ੯) ੪. ਸਰਵ- ਕਿਸ. "ਆਨ ਕਹਾ ਪਹਿ ਜਾਵਹੁ?" (ਸਾਰ ਮਃ ੫)...
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰਗ੍ਯਾ- ਸਿੱਧਾਂ ਦੀ ਗੋਸ੍ਠਿ (ਸਭਾ). सिदगोष्ठी। ੨. ਸਿੱਧਾਂ ਨਾਲ ਪ੍ਰਸ਼ਨ ਉੱਤਰ. ਰਾਮਕਲੀ ਰਾਗ ਵਿੱਚ ੭੩ ਪਦਾਂ ਦੀ ਸਤਿਗੁਰੂ ਨਾਨਕਦੇਵ ਜੀ ਦੀ ਇੱਕ ਬਾਣੀ ਜਿਸ ਵਿੱਚ ਸਿੱਧਾਂ ਨਾਲ ਪ੍ਰਸ਼ਨੋੱਤਰ ਹੋਏ ਹਨ, ਅਰ ਯੋਗੀਆਂ ਨੂੰ ਪਰਮਾਰਥ ਦਾ ਉਪਦੇਸ਼ ਹੈ....
ਦੇਖੋ, ਕਹਾ ੨....
ਪੰਜਾਬ ਦਾ ਵਸਨੀਕ। ੨. ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਦੇ ਵਸਨੀਕ ਬੋਲਦੇ ਹਨ। ੩. ਪੰਜਾਬ ਨਾਲ ਸੰਬੰਧਿਤ. ਪੰਜਾਬ ਦਾ, ਦੀ। ੪. ਗੁਰਮੁਖੀ ਲਿਪੀ (ਲਿਖਤ) ਜਿਸ ਵਿੱਚ ਪੰਜਾਬ ਦੀ ਬੋਲੀ ਉੱਤਮ ਲਿਖੀ ਜਾਂਦੀ ਹੈ....
ਸੰਗ੍ਯਾ- ਪਦ. ਚਰਨ. "ਪੈਰ ਧੋਵਾਂ ਪਖਾ ਫੇਰਦਾ." (ਸ੍ਰੀ ਮਃ ੫) ੨. ਸ਼ੂਦ੍ਰ, ਜਿਸ ਦੀ ਚਰਣਾਂ ਤੋਂ ਉਤਪੱਤੀ ਮੰਨੀ ਹੈ. ਪਾਦਜ. "ਉਲਟਾ ਖੇਲ ਪਿਰੰਮ ਦਾ ਪੈਰਾਂ ਉੱਪਰ ਸੀਸ ਨਿਵਾਯਾ." (ਭਾਗੁ) ਬ੍ਰਾਹਮਣ ਸ਼ੂਦ੍ਰ ਅੱਗੇ ਝੁਕਾਇਆ। ੩. ਵਿ- ਪਰਲਾ. ਦੂਸਰਾ ਕਿਨਾਰਾ. "ਪਾਯੋ ਨਾ ਜਾਇ ਜਿਹ ਪੈਰ ਪਾਰ." (ਅਕਾਲ) ੪. ਵਿਸਤੀਰਣ. "ਪੈਰ ਪਰਾਗ ਰਹੀ ਹੈ ਬੈਸਾਖ." (ਕ੍ਰਿਸਨਾਵ)...
ਵ ਅੱਖਰ. "ਵਾਵਾ ਵਾਹੀ ਜਾਨੀਐ." (ਬਾਵਨ) ੨. ਵ ਦਾ ਉੱਚਾਰਣ. ਵਕਾਰ....
ਵਿ- ਉੱਕ ਜਾਣਾ ਵਾਲਾ. ਭੁੱਲੜ. "ਗੁਰੁ ਤੇ ਉੱਕੜ ਚੇਲਾ." (ਭਾਗੁ)...
ਸੰ. अश्व. ਅਸ਼੍ਵ. ਸੰਗ੍ਯਾ- ਘੋੜਾ. ਤੁਰੰਗ. ਅਸਪ। ੨. ਵਿ- ਵ੍ਯਾਪਕ। ੩. ਸੰ. अस्व. ਜਿਸ ਪਾਸ ਸ੍ਵ (ਧਨ) ਨਹੀਂ. ਕੰਗਾਲ. "ਕਨਕ ਅਸ੍ਵ ਹੈਵਰ ਭੂਮਿਦਾਨ." (ਸੁਖਮਨੀ) ਅਨਾਥ ਨੂ ਕਨਕ (ਸੋਨਾ) ਸੁੰਦਰ ਘੋੜੇ ਅਤੇ ਪ੍ਰਿਥਿਵੀ ਦਾ ਦਾਨ ਕਰਨਾ....
ਦੇਖੋ, ਸੁਪਨ....
ਦੇਖੋ, ਸੁਭਾਉ....
ਸੰ. स्वर् ਵ੍ਯ- ਸ੍ਵਰਗ। ੨. ਉੱਤਮ. ਸ਼੍ਰੇਸ੍ਠ. ੩. ਸੰਗ੍ਯਾ- ਪ੍ਰਾਣ ਪਵਨ ਦਾ ਵਿਹਾਰ. ਸ੍ਵਾਸ ਦਾ ਅੰਦਰ ਬਾਹਰ ਆਉਣਾ ਜਾਣਾ। ੪. ਗਾਉਣ ਦੀ ਧੁਨਿ.¹ ਰਾਗ ਦੇ ਮੂਲ ਰੂਪ ਸੱਤ ਸੁਰ. ਸੜਜ. ਰਿਸਭ, ਗਾਂਧਾਰ, ਮਧ੍ਯਮ, ਪੰਚਮ, ਧੈਵਤ ਅਤੇ ਨਿਸਾਦ.#ਰਾਗ ਦੇ, ਆਚਾਰਯ ਦੇਵਤਾ ਅਤੇ ਰਿਖੀਆਂ ਨੇ ਮੋਰ ਦੀ ਆਵਾਜ ਤੋਂ ਸੜਜ, ਪਪੀਹੇ (ਚਾਤ੍ਰਕ) ਦੀ ਧੁਨਿ ਤੋਂ ਰਿਸਭ (ਕਈਆਂ ਨੇ ਗਊ ਦੇ ਰੰਭਣ ਦੀ ਆਵਾਜ਼ ਤੋਂ ਰਿਸਭ ਮੰਨਿਆ ਹੈ), ਬਕਰੀ ਅਤੇ ਭੇਡ ਦੀ ਆਵਾਜ਼ ਤੋਂ ਗਾਂਧਾਰ, ਕੂੰਜ ਦੀ ਧੁਨਿ ਤੋਂ ਮਧ੍ਯਮ, ਕੋਇਲ (ਕੋਕਿਲਾ) ਤੋਂ ਪੰਚਮ, ਡੱਡੂ (ਅਥਵਾ ਘੋੜੇ) ਦੀ ਧੁਨਿ ਤੋਂ ਧੈਵਤ ਅਤੇ ਹਾਥੀ ਦੀ ਚਿੰਘਾਰ ਤੋਂ ਨਿਸਾਦ ਸੁਰ ਕਲਪਿਆ ਹੈ.²#ਜੋ ਸੁਰ ਰਿਖੀਆਂ ਨੇ ਰਾਗ ਵਿਦ੍ਯਾ ਦੇ ਆਰੰਭ ਵਿੱਚ ਥਾਪੇ, ਉਹ ਸ਼ੁੱਧ ਕਹੇ ਜਾਂਦੇ ਹਨ. ਫੇਰ ਪਿੱਛੋਂ ਕਈ ਰਾਗਾਂ ਵਾਸਤੇ ਜੋ ਨੀਵੇਂ ਅਤੇ ਉੱਚੇ ਸੁਰ ਦੀ ਲੋੜ ਪਈ ਤਾਂ ਪੰਜ ਵਿਕ੍ਰਿਤ ਸੁਰ ਬਣਾਏ. ਇਨ੍ਹਾਂ ਵਿੱਚੋਂ ਚਾਰ- ਰਿਸਭ, ਗਾਂਧਾਰ, ਧੈਵਤ ਅਤੇ ਨਿਸਾਦ ਵਿਕਾਰੀ ਹੋਕੇ ਕੋਮਲ ਹੋ ਜਾਂਦੇ ਹਨ ਅਤੇ ਮਧ੍ਯਮ ਵਿਕ੍ਰਿਤ ਹੋਕੇ ਤੀਵ੍ਰ (ਕੜਾ) ਹੁੰਦਾ ਹੈ. ਇਸ ਹਿਸਾਬ ਅਨੁਸਾਰ ਬਾਰਾਂ (ਸੱਤ ਸ਼ੁੱਧ ਅਤੇ ਪੰਜ ਵਿਕ੍ਰਿਤ) ਸ੍ਵਰਾਂ ਤੋਂ ਸਾਰੇ ਰਾਗਾਂ ਦੇ ਠਾਟ ਬਣਦੇ ਹਨ. ਦੇਖੋ, ਠਾਟ.#ਕਈ ਅਞਾਣ ਰਿਸਭ ਗਾਂਧਾਰ ਧੈਵਤ ਅਤੇ ਨਿਸਾਦ ਨੂੰ ਤੀਵ੍ਰ (ਚੜਿਆ), ਮਧ੍ਯਮ ਨੂੰ ਉਤਰਿਆ, ਸੜਜ ਅਤੇ ਪੰਚਮ ਨੂੰ ਅਚਲ ਆਖਦੇ ਹਨ, ਪਰ ਇਹ ਭੁੱਲ ਹੈ. ਅਸਲ ਵਿੱਚ ਆਪਣੀ ਥਾਂ ਇਸਥਿਤ ਇਹ ਸੱਤੇ ਸੁਰ ਸ਼ੁੱਧ ਕਹੇ ਜਾਂਦੇ ਹਨ. ਅਞਾਣਾਂ ਦੀ ਬੋਲੀ ਵਿੱਚ ਜੋ ਅਚਲ ਸੜਜ, ਚੜ੍ਹਿਆ ਰਿਸਭ, ਚੜ੍ਹਿਆ ਗਾਂਧਾਰ, ਕੋਮਲ ਮਧ੍ਯਮ, ਅਚਲ ਪੰਚਮ, ਚੜ੍ਹਿਆ ਧੈਵਤ ਅਤੇ ਨਿਸਾਦ ਹੈ, ਵਿਦ੍ਵਾਨਾਂ ਦੇ ਹਿਸਾਬ ਇਹ ਸੱਤੇ ਸ਼ੁੱਧ ਸੁਰ ਹਨ. ਬਾਕੀ ਪੰਜ ਵਿਕ੍ਰਿਤ ਸੁਰਾਂ ਬਾਬਤ ਉੱਪਰ ਚੰਗੀ ਤਰਾਂ ਦੱਸਿਆ ਗਿਆ ਹੈ.#ਸੱਤਾਂ ਸੁਰਾਂ ਦੀਆਂ ੨੨ ਸ਼੍ਰੁਤੀਆਂ ਹਨ, ਜੋ ਸੁਰਾਂ ਦੇ ਅੰਸ਼ ਆਖਣੇ ਚਾਹੀਏ. ਦੇਖੋ, ਸ਼੍ਰੁਤਿ.#ਕਈ ਅਗ੍ਯਾਨੀ ਸ਼੍ਰੁਤਿ ਨੂੰ ਮੂਰਛਨਾ ਸਮਝਦੇ ਹਨ, ਪਰ ਐਸਾ ਨਹੀਂ ਹੈ. ਮੂਰਛਨਾ ਨਾਉਂ ਠਾਟ ਦੀ ਇਸਥਿਤੀ ਦਾ ਹੈ. ਸੁਰਾਂ ਦੀਆਂ ਤਿੰਨ ਸਪਤਕਾਂ ਹੋਣ ਕਰਕੇ ਇੱਕੀ ਮੂਰਛਨਾ, ਅਰਥਾਤ ਇੱਕੀ ਸੁਰਾਂ ਦੀ ਇਸਥਿਤੀ ਆਲਾਪ ਲਈ ਠਹਿਰਾਈ ਗਈ ਹੈ.#ਇਸ ਗ੍ਰੰਥ ਵਿੱਚ ਲਿਖੇ ਸ਼ੁੱਧ, ਕੋਮਲ ਅਤੇ ਤੀਵ੍ਰ ਸੁਰ ਸਮਝਣ ਲਈ ਅਸੀਂ ਇਹ ਸੰਕੇਤ ਰੱਖਿਆ ਹੈ ਕਿ ਮੁਕਤੇ ਅੱਖਰ ਵਾਲਾ ਸ਼ੁੱਧ ਸੁਰ, ਕੰਨੇ ਵਾਲਾ ਕੋਮਲ ਅਤੇ ਬਿਹਾਰੀ ਵਾਲਾ ਤੀਵ੍ਰ ਹੈ. ਯਥਾ-#ਸ਼ੁੱਧ- ਸ ਰ ਗ ਮ ਪ ਧ ਨ.#ਕੋਮਲ- ਰਾ ਗਾ ਧਾ ਨਾ.#ਤੀਵ੍ਰ- ਮੀ.#ਰਾਗਾਂ ਦੇ ਬਿਆਨ ਵਿੱਚ ਗ੍ਰਹਸ੍ਵਰ, ਵਾਦੀ, ਸੰਵਾਦੀ, ਅਨੁਵਾਦੀ ਅਤੇ ਵਿਵਾਦੀ ਸ਼ਬਦ ਵਰਤੇ ਗਏ ਹਨ, ਇਸ ਲਈ ਇਨ੍ਹਾਂ ਬਾਬਤ ਭੀ ਚੰਗੀ ਤਰਾਂ ਸਮਝ ਲੈਣਾ ਚਾਹੀਏ.#ਗ੍ਰਹਸ੍ਵਰ ਉਹ ਹੈ ਜਿਸ ਵਿੱਚ ਰਾਗ ਦੇ ਆਲਾਪ ਦੀ ਸਮਾਪਤੀ ਹੋਵੇ.#ਵਾਦੀ ਅਥਵਾ ਅੰਸ਼ (ਜੀਵ) ਸ੍ਵਰ ਉਹ ਹੈ ਜੋ ਰਾਗ ਦੀ ਜਾਨ ਹੋਵੇ.#ਸੰਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਬਣਾਉਣ ਵਿੱਚ ਵਾਦੀ ਸੁਰ ਨੂੰ ਸਹਾਇਤਾ ਦੇਵੇ.#ਅਨੁਵਾਦੀ ਉਹ ਹੈ ਜੋ ਵਾਦੀ ਸੰਵਾਦੀ ਨੂੰ ਸਹਾਇਤਾ ਦੇ ਕੇ ਰਾਗ ਦਾ ਪੂਰਾ ਸਰੂਪ ਪ੍ਰਗਟ ਕਰ ਦੇਵੇ.#ਵਿਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਵਿਗਾੜ ਦੇਵੇ. ਇਸ ਨੂੰ ਵਰਜਿਤ ਅਤੇ ਸ਼ਤ੍ਰੁ ਸ੍ਵਰ ਭੀ ਆਖਦੇ ਹਨ।³ ੫. ਉਹ ਅੱਖਰ ਜੋ ਸੁਤੇ ਆਵਾਜ਼ ਦੇਵੇ. ਜੋ ਆਪ ਹੀ ਪ੍ਰਕਾਸ਼ੇ ਉਹ ਸ੍ਵਰ ਹੈ. ਪੰਜਾਬੀ ਵਰਣਮਾਲਾ ਵਿੱਚ ੳ ਅ ੲ ਸ੍ਵਰ ਹਨ....
ਸੰ. ਸ਼੍ਵਨ. ਅਤੇ ਸ਼੍ਵਾਨ. ਸੰਗ੍ਯਾ- ਕੁੱਤਾ. "ਸ੍ਵਾਨ ਸਿਆਲ ਖਰਹ." (ਸਹਸ ਮਃ ੫) ੨. ਦੇਖੋ, ਸੁਆਨ। ੩. ਭਾਸ੍ਵਾਨ (ਸੂਰਜ) ਦਾ ਸੰਖੇਪ ਭੀ ਸ੍ਵਾਨ ਸ਼ਬਦ ਆਇਆ ਹੈ- "ਲਸੈ ਤੇਜ ਐਸੋ ਲਜੈ ਦੇਖ ਸ੍ਵਾਨੰ." (ਪਾਰਸਾਵ)...
ਸੰ. ਸੰਗ੍ਯਾ- ਅਗਨਿ ਦੀ ਲਾਟਾ. ਲਪਟ। ੨. ਅਗਨਿ. ਆਤਿਸ਼....
ਸੰ. ਵਿ- ਤੇਜ਼. ਚਾਲਾਕ। ੨. ਕ੍ਰਿ. ਵਿ- ਸੀਘ੍ਰਤਾ ਸੇ. ਛੇਤੀ....
ਦੇਖੋ, ਦੁਆਰ....
ਦੇਖੋ, ਧੁਨਿ ਅਤੇ ਧੁਨੀ। ੨. ਕਾਵ੍ਯ ਅਨੁਸਾਰ ਵ੍ਯਗ੍ਯਾਰਥ. ਦੇਖੋ, ਧੁਨੀ ੪....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਅਸ ਧਾ. ਸੰਗ੍ਯਾ- ਮਨ. ਚਿੱਤ। ੨. ਪ੍ਰਾਣ. "ਬਸੁ ਦੈ ਅਸੁ ਦੈ ਜਗ ਮੇ ਜਸ ਲੀਜੈ." (ਕ੍ਰਿਸਨਾਵ) ਵਸੁ (ਧਨ) ਦੇਕੇ, ਅਸੁ (ਪ੍ਰਾਣ) ਦੇਕੇ, ਜਗਤ ਵਿੱਚ ਜਸ ਲਓ। ੩. ਸੰ. ਅਸ਼੍ਰ. ਹੰਝੂ. ਆਂਸੂ. ਅਸ਼ਕ. "ਉਤਸਵ ਸਮੈ ਜਾਨਿ ਅਸੁ ਰੋਕੀ." (ਗੁਪ੍ਰਸੂ) ੪. ਸੰ. ਅਸ਼੍ਵ. ਘੋੜਾ. ਅਸਪ. "ਅਸੁ ਹਸਤੀ ਰਥ ਅਸਵਾਰੀ." (ਸੁਖਮਨੀ)...
ਸੰ. ਸ੍ਵਪਨ. ਦੇਖੋ, ਸ੍ਵਪ ਧਾ. ਸੰਗ੍ਯਾ- ਨੀਂਦ. ਨ੍ਰਿਦਾ। ੨. ਸੌਣਾ. "ਜਾਗਨ ਤੇ ਸੁਪਨਾ ਭਲਾ." (ਬਿਲਾ ਮਃ ੫) ੩. ਸ੍ਵਪਨ ਅਵਸਥਾ, ਜੋ ਜਾਗਣ ਅਤੇ ਘੋਰ ਨੀਂਦ ਦੇ ਮੱਧ ਹੈ, ਜਿਸ ਵਿੱਚ ਪੁਰਾਣੇ ਸੰਸਕਾਰਾਂ ਅਨੁਸਾਰ ਪਦਾਰਥਾਂ ਦਾ ਜਾਗ੍ਰਤ ਦੀ ਨਿਆਈਂ ਗ੍ਯਾਨ ਹੁੰਦਾ ਹੈ. "ਮ੍ਰਿਗਤ੍ਰਿਸਨਾ ਅਰੁ ਸੁਪਨਮਨੋਰਥ." (ਸੋਰ ਮਃ ੫) ਅਨੇਕ ਮਤਾਂ ਵਿੱਚ ਸੁਪਨੇ ਦੇ ਚੰਗੇ ਮੰਦੇ ਫਲ ਲਿਖੇ ਹਨ, ਪਰ ਸਿੱਖਮਤ ਵਿੱਚ ਇਹ ਨਿਸ਼ਚਾ ਨਹੀਂ ਹੈ. ਯਥਾ- "ਸੁਪਨੇ ਸੇਤੀ ਚਿਤੁ ਮੂਰਖਿ ਲਾਇਆ." (ਵਾਰ ਜੈਤ) "ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ." (ਕਾਨ ਮਃ ੫) ਦੇਖੋ, ਸ੍ਵਪਨਫਲ। ੪. ਭਾਵ- ਜਗਤ. "ਜਿਸ ਕਾ ਰਾਜਿ ਤਿਸੈ ਕਾ ਸੁਪਨਾ." (ਗਉ ਮਃ ੫)...
ਸੰ. ਸ੍ਵਭਾਵ. ਸੰਗ੍ਯਾ- ਆਪਣਾ ਧਰਮ. ਪ੍ਰਕ੍ਰਿਤਿ। ੨. ਮਿਜਾਜ। ੩. ਵਾਦੀ. ਬਾਣ। ੪. ਸੁ- ਭਾਵ. ਉੱਤਮ ਖਿਆਲ....
ਸੰ. ਸੰਗ੍ਯਾ- ਦੇਵਤਾ."ਸੁਰ ਨਰ ਤਿਨ ਕੀ ਬਾਣੀ ਗਾਵਹਿ." (ਸ੍ਰੀ ਅਃ ਮਃ ੩) ਦੇਖੋ, ਸੁਰਾ। ੨. ਸੰ. स्वर ਸ੍ਵਰ. ਨੱਕ ਦੇ ਰਾਹ ਸ੍ਵਾਸ ਦਾ ਆਉਣਾ ਜਾਣਾ। ੩. ਸੰਗੀਤ ਅਨੁਸਾਰ ਉਹ ਧੁਨਿ, ਜੋ ਰਾਗ ਦੀ ਸ਼ਕਲ ਬਣਾਉਣ ਦਾ ਕਾਰਣ ਹੋਵੇ. ਇਸ ਦੇ ਸੱਤ ਭੇਦ ਕਲਪੇ ਹਨ. "ਸਾਤ ਸੁਰਾ ਲੈ ਚਾਲੈ." (ਰਾਮ ਮਃ ੫) ਦੇਖੋ, ਸ੍ਵਰ....
ਸੰ. ਸ਼੍ਵਾਨ. ਸੰਗ੍ਯਾ- ਕੁੱਤਾ. "ਸੁਆਨਪੂਛ ਜਿਉ ਹੋਇ ਨ ਸੂਧੋ." (ਦੇਵ ਮਃ ੯) "ਅਪਨਾਆਪੁ ਤੂ ਕਬਹੁ ਨ ਛੋਡਸਿ ਸੁਆਨਪੂਛਿ ਜਿਉ ਰੇ." (ਮਾਰੂ ਮਃ ੧) ੨. ਸੰ. ਸ੍ਵਯਨ. ਸੁੰਦਰ ਹੈ ਅਯਨ (ਚਾਲ) ਜਿਸਦੀ, ਹੰਸ. ਦੇਖੋ, ਸਵਾਨ....
ਦੇਖੋ, ਜ੍ਵਾਲ ਅਤੇ ਜ੍ਵਾਲਾ. "ਗਿਰਿ ਤਰੁ ਜਲ ਜੁਆਲਾ ਭੈ ਰਾਖਿਓ." (ਭੈਰ ਨਾਮਦੇਵ)...
ਕ੍ਰਿ. ਵਿ- ਤ੍ਵਰਿਤ. ਫੌਰਨ. ਸੀਘ੍ਰ. ਦੇਖੋ, ਤੁਰ. "ਤੁਝੁ ਤੁਰਤੁ ਛਡਾਉ ਮੇਰੋ ਕਹਿਓ. ਮਾਨਿ." (ਬਸੰ ਕਬੀਰ)...
ਸੰ. ਦ੍ਵਾਰ. ਸੰਗ੍ਯਾ- ਦਰਵਾਜ਼ਾ. ਦਰ. "ਦੁਆਰਹਿ ਦੁਆਰਿ ਸੁਆਨ ਜਿਉ ਡੋਲਤ." (ਆਸਾ ਮਃ ੯) ੨. ਇੰਦ੍ਰੀਆਂ ਦੇ ਗੋਲਕ. "ਨਉ ਦੁਆਰੇ ਪ੍ਰਗਟ ਕੀਏ ਦਸਵਾ ਗੁਪਤ ਰਖਾਇਆ." (ਅਨੰਦੁ)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...