ਸੂਤ

sūtaसूत


ਸੰ. ਸੂਤ੍ਰ. ਸੰਗ੍ਯਾ- ਤਾਗਾ. ਡੋਰਾ. "ਦਇਆ ਕਪਾਹ ਸੰਤੋਖ ਸੂਤ." (ਵਾਰ ਆਸਾ) ੨. ਜਨੇਊ. "ਸੂਤ ਪਾਇ ਕਰੇ ਬੁਰਿਆਈ." (ਵਾਰ ਰਾਮ ੧. ਮਃ ੧) ੩. ਪ੍ਰਬੰਧ. ਇੰਤਜਾਮ. ੪. ਪਰਸਪਰ ਪ੍ਰੇਮ. ਮੇਲ ਮਿਲਾਪ. "ਰਾਖਹੁ ਸੂਤ ਇਹੀ ਬਨ ਆਵੈ." (ਗੁਪ੍ਰਸੂ) ੫. ਰੀਤਿ. ਰਿਵਾਜ. "ਹੁਤੋ ਸੰਸਾਰ ਸੂਤ ਇਹੁ ਦਾਸਾ." (ਨਾਪ੍ਰ) ਸੰਸਾਰ ਰੀਤਿ ਅਨੁਸਾਰ ਇਹ ਸੇਵਕ ਸ੍ਰੀ। ੬. "ਠੀਕ. ਸਹੀ. ਦੁਰੁਸ੍ਤ. "ਮੰਦਲ ਨ ਬਾਜੈ ਨਟਪੈ ਸੂਤਾ." (ਆਸਾ ਕਬੀਰ) ੭. ਸੂਤ੍ਰ ਆਕਾਰ ਦੀ ਮਿਠਾਈ ਜੋ ਖੰਡ ਵਿੱਚ ਪਾਗੀ ਜਾਂਦੀ ਹੈ. ਸੇਵੀ. ਨੁਗਦੀ. "ਲਡੂਆ ਅਰ ਸੂਤ ਭਲੇ ਜੁ ਬਨੇ." (ਕ੍ਰਿਸਨਾਵ) ੮. ਸੰ. सृत ਰਥਵਾਨ. ਰਥ ਹੱਕਣ ਵਾਲਾ. "ਪਾਰਥ ਸੂਤ ਕੀ ਡੋਰ ਲਗਾਏ." (ਕ੍ਰਿਸਨਾਵ) ਅਰਜੁਨ ਨੇ ਰਥਵਾਨ ਦੀ ਡੋਰ ਕ੍ਰਿਸਨ ਜੀ ਨੂੰ ਫੜਾਈ। ੯. ਸੂਰਜ। ੧੦. ਅੱਕ। ੧੧. ਬ੍ਰਾਹਮਣੀ ਦੇ ਪੇਟ ਤੋਂ ਛਤ੍ਰੀ ਦਾ ਪੁਤ੍ਰ. ਦੇਖੋ, ਔਸ਼ਨਸੀ ਸਿਮ੍ਰਿਤਿ ਸਃ ੨. ਅਤੇ ੩। ੧੨. ਬੰਦੀਜਨ. ਦੇਵਤਾ ਰਾਜਾ ਰਿਖੀ ਆਦਿ ਦੀ ਵੰਸ਼ਾਵਲੀ ਚੇਤੇ ਰੱਖਣ ਅਰ ਪੜ੍ਹਨ ਵਾਲਾ ਕਾਵਿ¹। ੧੩. ਪਾਰਾ। ੧੪. ਵ੍ਯਾਸ ਦਾ ਚੇਲਾ, ਲੋਮਹਰਸਣ, ਜੋ ਰਿਖੀਆਂ ਨੂੰ ਪੁਰਾਣਕਥਾ ਸੁਣਾਇਆ ਕਰਦਾ ਸੀ। ੧੫. ਵਿ- ਪ੍ਰਸੂਤ. ਸੂਇਆ ਹੋਇਆ। ੧੬. ਚੁਆਇਆ ਹੋਇਆ. ਟਪਕਾਇਆ ਹੋਇਆ। ੧੭. ਸੰ. सूत्त् ਸੂੱਤ. ਦਿੱਤਾ ਹੋਇਆ. ਦਾਨ ਕੀਤਾ. ਦੇਖੋ, ਸਾਤ ਸੂਤ.


सं. सूत्र. संग्या- तागा. डोरा. "दइआ कपाह संतोख सूत." (वार आसा) २. जनेऊ. "सूत पाइ करे बुरिआई." (वार राम १. मः १) ३. प्रबंध. इंतजाम. ४. परसपर प्रेम. मेल मिलाप. "राखहु सूत इही बन आवै." (गुप्रसू) ५. रीति. रिवाज. "हुतो संसार सूत इहु दासा." (नाप्र) संसार रीति अनुसार इह सेवक स्री। ६. "ठीक. सही. दुरुस्त. "मंदल न बाजै नटपै सूता." (आसा कबीर) ७. सूत्र आकार दी मिठाई जो खंड विॱच पागी जांदी है. सेवी. नुगदी. "लडूआ अर सूत भले जु बने." (क्रिसनाव) ८. सं. सृत रथवान. रथ हॱकण वाला. "पारथ सूत की डोर लगाए." (क्रिसनाव) अरजुन ने रथवान दी डोर क्रिसन जी नूं फड़ाई। ९. सूरज। १०. अॱक। ११. ब्राहमणी दे पेट तों छत्री दा पुत्र. देखो, औशनसी सिम्रिति सः २. अते ३। १२. बंदीजन. देवता राजा रिखी आदि दी वंशावली चेते रॱखण अर पड़्हन वाला कावि¹। १३. पारा। १४. व्यास दा चेला, लोमहरसण, जो रिखीआं नूं पुराणकथा सुणाइआ करदा सी। १५. वि- प्रसूत. सूइआ होइआ। १६. चुआइआ होइआ. टपकाइआ होइआ। १७. सं. सूत्त् सूॱत. दिॱता होइआ. दानकीता. देखो, सात सूत.