sēiसेइ
ਸਰਵ- ਓਹ. ਵਹ. ਓਹੀ. "ਸੇਇ ਮੁਕਤ ਜਿ ਮਨੁ ਜਿਣਹਿ." (ਗੂਜ ਮਃ ੩) ੨. ਕ੍ਰਿ. ਵਿ- ਸੇਵਨ ਕਰਕੇ.
सरव- ओह. वह. ओही. "सेइ मुकत जि मनु जिणहि." (गूज मः ३) २. क्रि. वि- सेवन करके.
ਦੇਖੋ, ਸਰਬ। ੨. ਫ਼ਾ. [سرو] ਸੰਗ੍ਯਾ- ਸਰੂ. "ਸਰਵੋ ਸਹੀ ਚਮਨ ਰਾ." (ਰਾਮਾਵ) ਦੇਖੋ, ਸਰੂ....
ਸਰਵ. ਈ ਅਤੇ ਓ ਅਵ੍ਯਯ ਸਹਿਤ ਇਹ "ਓਹ" ਦਾ ਰੂਪ ਹੈ. ਵਹੀ ਉਹੀ. "ਓਹਿ ਅੰਦਰਹੁ ਬਾਹਰਹੁ ਨਿਰਮਲੇ." (ਵਾਰ ਮਾਝ ਮਃ ੧) "ਹੋਆ ਓਹੀ ਅਲ ਜਗ ਮਹਿ." (ਵਾਰ ਮਾਰੂ ੨. ਮਃ ੫) "ਦਾਨ ਦੇਇ ਪ੍ਰਭੁ ਓਹੈ." (ਗੂਜ ਮਃ ੪) "ਓਹੋ ਸੁਖ ਓਹਾ ਵਡਿਆਈ." (ਆਸਾ ਮਃ ੫) ੨. ਓਹੋ! ਵਯ. ਸ਼ੋਕ ਅਤੇ ਅਚਰਜ ਬੋਧਕ ਸ਼ਬਦ ਭੀ ਹੈ....
ਸਰਵ- ਓਹ. ਵਹ. ਓਹੀ. "ਸੇਇ ਮੁਕਤ ਜਿ ਮਨੁ ਜਿਣਹਿ." (ਗੂਜ ਮਃ ੩) ੨. ਕ੍ਰਿ. ਵਿ- ਸੇਵਨ ਕਰਕੇ....
ਸੰ. ਮੁਕ੍ਤ. ਵਿ- ਛੁਟਿਆ ਹੋਇਆ. ਆਜ਼ਾਦ. ਨਿਰਬੰਧ. "ਮੁਕਤ ਭਏ ਪ੍ਰਭ ਰੂਪ ਨ ਰੇਖੰ." (ਗਉ ਅਃ ਮਃ ੧) ੨. ਦੇਖੋ, ਸਸਤ੍ਰ। ੩. ਸੰਗ੍ਯਾ- ਮੁਕ੍ਤਾ. ਮੋਤੀ. "ਮੁਕਤ ਲਾਲ ਅਨਿਕ ਭੋਗ." (ਕਾਨ ਮਃ ੫)...
ਸੰ. ਵਿ- ਦਾਨਾ. ਵਿਚਾਰਵਾਨ. ਵਿਵੇਕੀ. "ਮਨੁ ਰਾਜਾ ਮਨੁ ਮਨ ਤੇ ਮਾਨਿਆ." (ਭੈਰ ਮਃ ੧) ੨. ਸੰਗਯਾ- ਮਨੁੱਖ. ਆਦਮੀ. "ਜੇਤੇ ਸਾਸ ਗ੍ਰਾਸ ਮਨੁ ਲੇਤਾ." (ਗਉ ਮਃ ੫) ੩. ਹਿੰਦੂਮਤ ਅਨੁਸਾਰ ਮਨੁੱਖਜਾਤਿ ਦਾ ਆਦਿਪੁਰਖ, ਜੇਹਾਕਿ ਬਾਈਬਲ ਅਤੇ ਕੁਰਾਨ ਵਿੱਚ ਆਦਮ ਮੰਨਿਆ ਹੈ. ਇਹ ਬ੍ਰਹਮਾ ਦਾ ਮਾਨਸ ਪੁਤ੍ਰ ਲਿਖਿਆ ਹੈ. ਹਰੇਕ ਕਲਪ ਵਿੱਚ ਚੌਦਾਂ ਮਨੁ ਹੁੰਦੇ ਹਨ ਅਤੇ ਇੱਕ ਮਨੁ ਦਾ ਸਮਾਂ "ਮਨ੍ਵੰਤਰ" ਕਹਾਉਂਦਾ ਹੈ, ਜਿਸ ਦਾ ਪ੍ਰਮਾਣ ਯੁਗਾਂ ਦੀ ੭੧ ਚੌਕੜੀਆਂ ਹੈ. ਚੌਦਾਂ ਮਨੁ ਇਹ ਹਨ:-#ਸ੍ਵਾਯੰਭੁਵ, ਸ੍ਹਾਰੋਚਿਸ, ਔਤੱਮ, ਤਾਮਸ, ਰੈਵਤ, ਚਾਕ੍ਸ਼ੁਸ. ਵੈਵਸ੍ਵਤ, ਸਾਵਿਰ੍ਣ, ਦਕ੍ਸ਼ਾਸਾਵਿਰ੍ਣ, ਬ੍ਰਹਮ੍ਸਾਵਿਰ੍ਣ. ਧਰ੍ਮਸਾਵਿਰ੍ਣ, ਰੁਦ੍ਰਸਾਵਿਰ੍ਣ, ਦੇਵਸਾਵਿਰ੍ਣਿ ਅਤੇ ਇੰਦ੍ਰਸਾਵਿਰ੍ਣ.#ਮਤਸ੍ਯਪੁਰਾਣ ਵਿੱਚ ਇਹ ਨਾਮ ਦਿੰਤੇ ਹਨ:-#ਸ੍ਹਾਯੰਭੁਵ. ਸ੍ਹਾਰੋਚਿਸ, ਔਤੱਮ, ਤਾਮਸ, ਰੈਵਤ, ਚਾਕ੍ਸ਼ੁਸ. ਵੈਵਸ੍ਹਤ, ਸਾਵਿਰ੍ਣ, ਰੌਚ੍ਯ, ਭੌਤ੍ਯ, ਮੇਰੁਸਾਵਿਰ੍ਣ, ਰਿਭੁ (ऋभु), ਰਿਤੁਧਾਮਾ (ऋतुधामा), ਬਿੰਬਕਸੇਨ.#ਸਭ ਤੋ, ਪਹਿਲਾ ਸ੍ਵਾਯੰਭੁਵ ਮਨੁ ਬਿਨਾ ਕਿਸੇ ਦੀ ਸਹਾਇਤਾ ਦੇ ਸ੍ਹਯੰ (ਆਪ ਹੀ) ਉਤਪੰਨ ਹੋਇਆ, ਅਤੇ ਆਪ ਨੂੰ ਦੋ ਭਾਗਾਂ ਵਿੱਚ ਕੀਤਾ, ਸੱਜਾ ਪਾਸਾ ਪਰਖ ਅਤੇ ਖੱਬਾ ਨਾਰੀ. ਇਸ ਜੋੜੇ ਨੇ ਪ੍ਰਜਾਪਤਿ ਆਦਿ ਰਚੇ. ਇੱਕ ਥਾਂ ਲਿਖਿਆ ਹੈ ਕਿ ਬ੍ਰਹਮਾ ਨੇ ਮਨੁ ਨੂੰ ਆਪਣੇ ਜੇਹਾ ਪੈਦਾ ਕੀਤਾ ਅਤੇ ਉਸਾ ਦਾ ਅੱਧਾ ਸ਼ਰੀਰ ਸ਼ਤਰੂਪਾ ਬਣਾਕੇ ਮਨੁ ਦੀ ਵਹੁਟੀ ਬਣਾਈ, ਜਿਸ ਤੋਂ ਅਨੇਕ ਪ੍ਰਕਾਰ ਦੀ ਰਚਨਾ ਹੋਈ. ਮਨੁ ਦੇ ਬਣਾਏ ਸੂਤ੍ਰ ਧਰਮ ਦਾ ਮੂਲ ਮੰਨੇ ਜਾਂਦੇ ਹਨ ਅਰ ਇਸੇ ਦਾ ਨਾਮ 'ਮਾਨਵ ਧਰਮਸ਼ਾਸਤ੍ਰ' ਹੈ. ਇਨ੍ਹਾਂ ਸੂਤ੍ਰਾਂ ਦੇ ਆਧਾਰ ਪੁਰ ਭ੍ਰਿਗੁ ਨੇ ਮਨੁਸਿਮ੍ਰਿਤੀ ਅਥਵਾ ਮਨੁਸੰਹਿਤਾ ਲਿਖੀ ਹੈ, ਜਿਸ ਦੇ ੧੨. ਅਧ੍ਯਾਯ ਅਤੇ ੨੭੦੪ ਸ਼ਲੋਕ ਹਨ. ਇਹ ਗ੍ਰੰਥ ਹਿੰਦੂਮਤ ਦਾ ਕਾਨੂਨ (Law) ਹੈ.#ਸ਼ਟਪਥਬ੍ਰਾਹਮਣ ਦੇ ਆਧਾਰ ਪੁਰ ਅਗਨਿ ਪੁਰਾਣ ਆਦਿ ਅਨੇਕ ਗ੍ਰੰਥਾਂ ਵਿੱਚ ਲਿਖਿਆ ਹੈ ਕਿ ਇੱਕ ਵਾਰ ਵੈਵਸ੍ਹਤ ਮਨੁ. ਕਿਤਮਾਲਾ.¹ ਨਦੀ ਪੁਰ ਤਰਪਣ ਕਰ ਰਿਹਾ ਸੀ, ਤਾਂ ਉਸ ਦੇ ਹੱਥ ਵਿੱਚ ਇਕ ਮੱਛੀ ਆ ਗਈ ਅਰ ਆਕਾਸ਼ਬਾਣੀ ਹੋਈ ਕਿ- "ਇਸ ਮੱਛੀ ਨੂੰ ਨਾ ਤਿਆਗੀਂ," ਇਹ ਮੱਛੀ ਵੱਡੇ ਆਕਾਰ ਵਾਲੀ ਹੁੰਦੀ ਗਈ. ਪ੍ਰਲਯ ਦੇ ਸਮੇਂ ਮਨੁ ਆਪਣੇ ਪਰਿਵਾਰ ਅਤੇ ਜੀਵ ਜੰਤ ਲੈਕੇ ਇੱਕ ਕਿਸ਼ਤੀ ਵਿਚ ਪ੍ਰਵੇਸ਼ ਹੋਗਿਆ, ਅਰ ਉਸ ਮੱਛੀ ਦੇ ਸਿੰਗ ਨਾਲ ਬੇੜੀ ਬੰਨ੍ਹ ਦਿੱਤੀ, ਜਿਸ ਤੋਂ ਸਾਰੇ ਬਚ ਗਏ.#ਭਾਗਵਤ ਵਿੱਚ ਲੇਖ ਹੈ ਕਿ ਮਹਾਰਿਖੀ ਸਤ੍ਯਵ੍ਰਤ ਹੀ ਵੈਵਸ੍ਹਤ ਮਨੁ ਕਹਾਇਆ ਅਰ ਮੱਛ ਭਗਵਾਨ ਨੇ ਇਸੇ ਨੂੰ ਸੌਨੇ ਦਾ ਮੱਛ ਹੋਕੇ ਪ੍ਰਲਯ ਸਮੇਂ ਕਿਸ਼ਤੀ ਵਿੱਚ ਬਚਾਇਆ ਸੀ.#ਮਹਾਭਾਰਤ ਵਿੱਚ ਕਥਾ ਹੈ ਕਿ ਮੱਛ ਭਗਵਾਨ ਦੇ ਕਹਿਣ ਅਨੁਸਾਰ ਮਨੁ ਨੇ ਪ੍ਰਲਯ ਤੋਂ ਪਹਿਲਾਂ ਹੀ ਕਿਸ਼ਤੀ ਬਣਾਲਈ ਸੀ ਅਤੇ ਪ੍ਰਲਯ ਹੋਣ ਪੁਰ ਮਨੁ ਸੱਤ ਰਿਖੀਆਂ ਅਤੇ ਜੀਵ ਜੰਤੂ ਤਥਾ ਬਿਰਛ ਆਦਿ ਦੇ ਬੀਜ ਲੈਕੇ ਕਿਸ਼ਤੀ ਵਿੱਚ ਪ੍ਰਵੇਸ਼ ਹੋਗਿਆ, ਅਰ ਥੋੜੀ ਮੱਛ ਦੇ ਸਿੰਗ ਨਾਲ ਬੱਧੀ. ਬਹੁਤ ਵਰ੍ਹੇ ਪਿੱਛੋਂ ਇਹ ਕਿਸ਼ਤੀ ਹਿਮਾਲਯ ਦੀ ਚੋਟੀ ਨਾਲ ਬੰਨ੍ਹੀ ਗਈ, ਜਿਸ ਦਾ ਹੁਣ ਭੀ ਨਾਮ "ਨੌਕਾਬੰਧਨ" ਹੈ. ਕਰਨਲ ਟਾਡ (Tod) ਲਿਖਦਾ ਹੈ ਕਿ ਨੂਹ਼ ( [نوُہ] ) ਇਹੀ ਮਨੁ ਸੀ. ਦੇਖੋ, ਨੂਹ. "ਰਾਜਵਤਾਰ ਭਯੋ ਮਨੁ ਰਾਜਾ। ਸਭ ਹੀ ਸਜੇ ਧਰਮ ਕੇ ਸਾਜਾ." (ਮਨੁਰਾਜ) ੪. ਮਾਨੁਸਜਨਮ. ਮਨੁਖ ਦੇਹ. "ਹਉਮੈ ਵਿਚਿ ਸੇਵਾ ਨ ਹੋਵਈ, ਤਾ ਮਨੁ ਬਿਰਥਾ ਜਾਇ." (ਵਡ ਮਃ ੩) ੫. ਆਸਾਮ ਦਾ ਇੱਕ ਦਰਿਆ, ਜੋ ਤਿਪਰਾ ਰਾਜ ਤੋਂ ਨਿਕਲਦਾ ਹੈ। ੬. ਸੰ. मनस्. ਸੰਗ੍ਯਾ- ਮਨ. ਦਿਲ. "ਮਨੁ ਅਰਪਉ ਧਨੁ ਰਾਖਉ ਆਗੈ." (ਗਉ ਮਃ ੫) ੭. ਹਿੰ. ਵ੍ਯ- ਮਾਨੋ, ਗੋਯਾ. ਜਨੁ. "ਮੇਰਾ ਚਿਤ ਨ ਚਲੈ, ਮਨੁ ਭਇਓ ਪੰਗੁ." (ਬਸੰ ਰਾਮਾਨੰਦ)...
ਸੰਗ੍ਯਾ- ਸਿਉਣਾ। ੨. ਸੇਵਾ ਕਰਨੀ।...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...