sēnaसेन
ਸੰ. स्विन्न. ਸ੍ਵਿੱਨ. ਵਿ- ਸ੍ਵੇਦ ਸਹਿਤ ਪਸੀਜਿਆ. "ਜਿਨ ਮਿਲਿਆ ਪਾਥਰ ਸੇਨ." (ਕਾਨ ਮਃ ੪) ਕਠੋਰ ਮਨ ਭੀ ਪਸੀਜ ਗਿਆ। ੨. ਸੰ. शयन- ਸ਼ਯਨ. ਸੰਗ੍ਯਾ- ਸੌਣਾ। ੩. ਭਾਵ- ਵਿਸ਼੍ਰਾਮ. ਆਤਮ ਆਨੰਦ ਵਿੱਚ ਲੀਨ ਹੋਣ ਦਾ ਭਾਵ. "ਅਬਿਨਾਸੀ ਸੁਖ ਸੇਨ." (ਰਤਨਮਾਲਾ) ੪. ਸਿਆਣਾ. ਦੇਖੋ, ਅੰ. Sane. ਵਿ- ਸਲੀਮੁਲ ਅਕਲ. ਦਾਨਾ। ੫. ਸੰ. सेन ਪਰਾਧੀਨ.
सं. स्विन्न. स्विॱन. वि- स्वेद सहित पसीजिआ. "जिन मिलिआ पाथर सेन." (कान मः ४) कठोर मन भी पसीज गिआ। २. सं. शयन- शयन. संग्या- सौणा। ३. भाव- विश्राम. आतम आनंद विॱच लीन होण दा भाव. "अबिनासी सुख सेन." (रतनमाला) ४. सिआणा. देखो, अं. Sane. वि- सलीमुल अकल. दाना। ५. सं. सेन पराधीन.
ਸੰ. ਸੰਗ੍ਯਾ- ਪਸੀਨਾ. ਮੁੜ੍ਹਕਾ. ਦੇਖੋ, ਅੰ. Sweat । ੨. ਸਿਲ੍ਹ. ਨਮੀ. ਦੇਖੋ, ਸ੍ਵਿਦ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਸਰਵ- ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. "ਜਿਨ ਜਾਨਿਆ ਸੇਈ ਤਰੇ." (ਰਾਮ ਰੁਤੀ ਮਃ ੫) ੨. ਵ੍ਯ- ਮਤ. ਨਾ. "ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ." (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩. ਜਿਧਰ. ਜਿਸ ਤਰਫ਼. "ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪. ਸੰ. ਵਿ- ਜਿੱਤਣ ਵਾਲਾ. ਵਿਜਯੀ. "ਅਬ ਮੋਤੇ ਏਈ ਜਿਨ ਜਾਈ." (ਪਾਰਸਾਵ) ੫. ਸੰਗ੍ਯਾ- ਵਿਸਨੁ। ੬. ਸੂਰਜ। ੭. ਬੁੱਧ ਭਗਵਾਨ। ੮. ਰਿਸਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਸਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ "ਜੈਨ" ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯. ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ....
ਸੰਗ੍ਯਾ- ਪ੍ਰਸ੍ਤਰ. ਪੱਥਰ. "ਜੋ ਪਾਥਰ ਕਉ ਕਹਤੇ ਦੇਵ." (ਭੈਰ ਕਬੀਰ ਮਃ ੫) ੨. ਜੜ੍ਹਮਤਿ. ਮੂਰਖ। ੩. ਪਾਪੀ. ਕੁਕਰਮਾਂ ਦੇ ਬੋਝ ਨਾਲ ਭਾਰੀ. "ਪਾਥਰ ਡੂਬਦਾ ਕਾਢਿਲੀਆ." (ਵਡ ਅਃ ਮਃ ੩)...
ਸੰ. स्विन्न. ਸ੍ਵਿੱਨ. ਵਿ- ਸ੍ਵੇਦ ਸਹਿਤ ਪਸੀਜਿਆ. "ਜਿਨ ਮਿਲਿਆ ਪਾਥਰ ਸੇਨ." (ਕਾਨ ਮਃ ੪) ਕਠੋਰ ਮਨ ਭੀ ਪਸੀਜ ਗਿਆ। ੨. ਸੰ. शयन- ਸ਼ਯਨ. ਸੰਗ੍ਯਾ- ਸੌਣਾ। ੩. ਭਾਵ- ਵਿਸ਼੍ਰਾਮ. ਆਤਮ ਆਨੰਦ ਵਿੱਚ ਲੀਨ ਹੋਣ ਦਾ ਭਾਵ. "ਅਬਿਨਾਸੀ ਸੁਖ ਸੇਨ." (ਰਤਨਮਾਲਾ) ੪. ਸਿਆਣਾ. ਦੇਖੋ, ਅੰ. Sane. ਵਿ- ਸਲੀਮੁਲ ਅਕਲ. ਦਾਨਾ। ੫. ਸੰ. सेन ਪਰਾਧੀਨ....
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....
ਸੰ. ਵਿ- ਕਰੜਾ. ਸਖ਼ਤ. ਕਵੀਆਂ ਨੇ ਇਹ ਪਦਾਰਥ ਕਠੋਰ ਗਿਣੇ ਹਨ- ਸੂਮ ਦਾ ਮਨ, ਹੱਡ, ਹੀਰਾ, ਕੱਛੂ ਦੀ ਪਿੱਠ, ਕਾਠ, ਧਾਤੁ, ਪੱਥਰ, ਯੋਧਾ ਦੀ ਛਾਤੀ। ੨. ਦਯਾ ਰਹਿਤ. ਬੇਰਹਮ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਸੰ. ਸੰਗ੍ਯਾ- ਸੇਜਾ। ੨. ਸੌਣਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਦੇਖੋ, ਬਿਸਰਾਮ....
ਸੰ. आत्मन्- ਆਤਮਨ. ਸੰਗ੍ਯਾ- ਪਾਰਬ੍ਰਹਮ. ਵਾਹਗੁਰੂ. ਕਰਤਾਰ. ਇਸ ਸ਼ਬਦ ਦਾ ਪੂਰਾ ਨਿਰਣਾ ਆਤਮਾ ਸ਼ਬਦ ਵਿੱਚ ਦੇਖੋ. "ਆਤਮ ਰਾਮ ਤਿਸੁ ਨਦਰੀ ਆਇਆ." (ਸੁਖਮਨੀ) ੨. ਜੀਵਾਤਮਾ. "ਆਤਮ ਮਹਿ ਰਾਮ, ਰਾਮ ਮਹਿ ਆਤਮ." (ਭੈਰ ਅਃ ਮਃ ੧) ੩. ਅੰਤਹਕਰਣ. ਮਨ. "ਪ੍ਰਭੁ ਕਉ ਸਿਮਰਹਿ ਤਿਨਿ ਆਤਮ ਜੀਤਾ." (ਸੁਖਮਨੀ) ੪. ਆਪਣਾ ਆਪ. "ਸਭ ਤੇ ਨੀਚੁ ਆਤਮ ਕਰਿ ਮਾਨਉ." (ਦੇਵ ਮਃ ੫) ੫. ਦੇਹ. ਸ਼ਰੀਰ। ੬. ਧੀਰਜ। ੭. ਸੁਭਾਉ। ੮. ਸੰ. आ- तमस्- ਆ- ਤਮ. ਗਾੜ੍ਹਾ ਅੰਧੇਰਾ. ਭਾਵ ਅਗ੍ਯਾਨ ਰੂਪ ਅੰਧਕਾਰ. "ਨਿੰਦਾ ਕਰਿ ਕਰਿ ਨਰਕ ਨਿਵਾਸੀ, ਅੰਤਰਿ ਆਤਮ¹ ਜਾਪੈ." (ਮਾਰੂ ਅਃ ਮ ਃ ੧)...
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਲੀਤਾ. ਲਇਆ. "ਤਊ ਨ ਹਰਿਰਸ ਲੀਨ." (ਸਃ ਮਃ ੯) ੨. ਸੰ. ਵਿ- ਲਯ. ਮਿਲਿਆ ਹੋਇਆ. "ਨਿਮਖ ਨ ਲੀਨ ਭਇਓ ਚਰਨਨ ਸਿਉ." (ਗਉ ਮਃ ੯) ੩. ਲਗਿਆ ਹੋਇਆ। ੪. ਡੁੱਬਿਆ ਹੋਇਆ. ਮਗਨ। ੫. ਗਲਿਆ ਹੋਇਆ। ੬. ਲੁਕਿਆ ਹੋਇਆ। ੭. ਸੰਗੀਤ ਅਨੁਸਾਰ ਹੱਥਾਂ ਨਾਲ ਨ੍ਰਿਤ੍ਯ ਸਮੇਂ ਭਾਵ ਦੱਸਕੇ, ਹੱਥ ਦਾ ਛਾਤੀ ਪੁਰ ਆਕੇ ਟਿਕਣਾ "ਲੀਨ" ਹੈ....
ਸੰ. अविनाशिन- ਅਵਿਨਾਸ਼ੀ. ਵਿ- ਵਿਨਾਸ਼ ਰਹਿ. ਜਿਸ ਦਾ ਕਦੇ ਨਾਸ਼ ਨਹੀਂ ਹੁੰਦਾ. ਅਖੈ (ਅਕ੍ਸ਼੍ਯ). "ਪਾਰਬ੍ਰਹਮ ਪੂਰਨ ਅਬਿਨਾਸ." (ਸਾਰ ਮਃ ੫) ੨. ਨਿਤ੍ਯ. ਸਦਾ ਇੱਕ ਰਸ ਰਹਿਣ ਵਾਲਾ. "ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੩. ਦੇਖੋ, ਅਵਿਨਾਸੀ....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਰਤਨਾਂ ਦੀ ਮਾਲਾ. ਮਣਿਹਾਰ। ੨. ਰਾਜਾ ਬਲਿ ਦੀ ਪੁਤ੍ਰੀ. ਵਾਮਨ ਭਗਵਾਨ ਨੂੰ ਦੇਖਕੇ ਇਸ ਦੇ ਮਨ ਭਾਵਨਾ ਹੋਈ, ਕਿ ਮੈ ਅਜੇਹੇ ਬਾਲਕ ਨੂੰ ਦੁੱਧ ਚੁੰਘਾਵਾਂ, ਇਹ ਮਰਕੇ ਪੂਤਨਾ ਹੋਈ ਅਤੇ ਕ੍ਰਿਸਨ ਜੀ ਨੂੰ ਮੰਮਾ ਚੁੰਘਾਇਆ। ੩. ਭਾਈ ਬੰਨੋ ਦੀ ਬੀੜ ਵਿੱਚ "ਰਾਮਕਲੀ ਮਃ ੧. ਰਤਨਮਾਲਾ" ਸਿਰਲੇਖ ਹੇਠ ੨੫ ਪਦਾਂ ਦੀ ਇੱਕ ਬਾਣੀ, ਜਿਸ ਵਿੱਚ ਹਠਯੋਗ ਦੇ ਨਿਯਮਾਨੁਸਾਰ ਪ੍ਰਾਣਾਯਾਮ ਆਦਿ ਸਾਧਨਾ ਦਾ ਵਰਣਨ ਹੈ. ਇਸ ਦੇ ਕਠਿਨ ਸ਼ਬਦਾਂ ਦੇ ਅਰਥ ਇਸ ਕੋਸ਼ ਵਿੱਚ ਯਥਾਮਤਿ ਯਥਾਕ੍ਰਮ ਕੀਤੇ ਗਏ ਹਨ....
ਵਿ- ਸੁਗ੍ਯਾਨੀ. ਸੁਜਾਨ. ਦੇਖੋ, ਅ਼. [شیان] ਸ਼ਯਾਨ. ਲੰਮੀ ਨਜ਼ਰ ਵਾਲਾ. ਦੀਰਘਦ੍ਰਸ੍ਟਾ। ੨. ਚਾਲਾਕ। ੩. ਕ੍ਰਿਪਣ. ਕੰਜੂਸ। ੪. ਸੰਗ੍ਯਾ- ਜਿਲਾ ਕਰਨਾਲ ਤਸੀਲ ਥਾਣਾ ਪਹੋਏ ਦਾ ਇੱਕ ਪਿੰਡ, ਜੋ ਪਹੋਏ ਤੋਂ ਦਸ ਕੋਹ ਪੱਛਮ ਹੈ. ਇਸ ਥਾਂ ਕਲਗੀਧਰ ਜੀ ਸ਼ਾਹਭੀਖ ਠਸਕਾ ਨਿਵਾਸੀ ਦਰਵੇਸ਼ ਨੂੰ ਮਿਲੇ ਹਨ.¹ ਗੁਰੁਦ੍ਵਾਰੇ ਵਿੱਚ ਦਸ਼ਮੇਸ਼ ਦੇ ਤੀਰਾਂ ਦੀਆਂ ਵਜਨਦਾਰ ਮੁਖੀਆਂ ਦਰਸ਼ਨ ਕਰਨ ਯੋਗ ਹਨ. ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਨੇ ਭੀ ਪਹਿਲਾਂ ਇਸ ਥਾਂ ਨੂੰ ਚਰਣਾਂ ਨਾਲ ਪਵਿਤ੍ਰ ਕੀਤਾ ਸੀ....
ਅ਼. [عقل] ਅ਼ਕ਼ਲ. ਸੰਗ੍ਯਾ- ਬੁੱਧਿ. ਅਸਲ ਵਿੱਚ ਅ਼ਕ਼ਲ ਦਾ ਅਰਥ ਉੱਠ ਦਾ ਨਿਉਲ ਹੈ, ਜੋ ਨਿਉਲ ਦੀ ਤਰ੍ਹਾਂ ਆਦਮੀ ਦੀ ਵ੍ਰਿੱਤੀ ਨੂੰ ਨਿਯਮਾਂ ਵਿੱਚ ਲੈ ਆਵੇ, ਸੋ ਅ਼ਕ਼ਲ ਹੈ। ੨. ਸਿਮ੍ਰਿਤਿ. ਯਾਦਦਾਸ਼ਤ। ੩. ਸੰ. ਵਿ- ਅਖੰਡ. "ਸਦਾ ਅਕਲ ਲਿਵ ਰਹੈ." (ਸਵੈਯੇ ਮਃ ੨. ਕੇ) ੪. ਅਵਯਵ (ਅੰਗ) ਬਿਨਾ। ੫. ਕਲਾ ਰਹਿਤ. ਭਾਵ- ਨਿਰਗੁਣ. "ਅਕਲ ਕਲਾਧਰ ਸੋਈ." (ਸਿਧਗੋਸਟਿ) ੬. ਕਰਤਾਰ. "ਜਿਸੁ ਗੁਰੁ ਤੇ ਅਕਲਗਤਿ ਜਾਣੀ." (ਗਉ ਅਃ ਮਃ ੫) ੭. ਸਿੰਧੀ. ਵਿ- ਨਾ ਜਾਣਿਆ ਹੋਇਆ....
ਦੇਖੋ, ਦਾਣਾ। ੨. ਦਾਨ ਕਰਤਾ. ਦਾਤਾ. ਦੇਣ ਵਾਲਾ. "ਪ੍ਰਭੁ ਸਮਰਥ ਸਰਬ ਸੁਖਦਾਨਾ." (ਮਾਰੂ ਸੋਲਹੇ ਮਃ ੫) ੩. ਫ਼ਾ. [دانا] ਗ੍ਯਾਨੀ. ਜਾਣਨ ਵਾਲਾ. "ਦਾਨਾ ਦਾਤਾ ਸੀਲਵੰਤੁ." (ਸ੍ਰੀ ਮਃ ੫)...
ਵਿ- ਪਰਵਸ਼. ਜੋ ਦੂਸਰੇ ਦੇ ਅਧੀਨ ਹੈ....