sēvīसेवी
ਦੇਖੋ, ਸੇਵਿਕਾ। ੨. ਵਿ- ਸੇਵਾ ਕਰਨ ਵਾਲਾ. ਸੇਵਿਨ੍। ੩. ਸੇਵਨੀਯ. ਸੇਵਾ ਯੋਗ. ਸੇਵ੍ਯ.
देखो, सेविका। २. वि- सेवा करन वाला.सेविन्। ३. सेवनीय. सेवा योग. सेव्य.
ਸੰ. ਸੇਵੀ. ਸੇਮੀ. ਕਣਕ ਦੇ ਆਟੇ ਦੀ ਹੱਥੀਂ ਵੱਟਕੇ ਅਥਵਾ ਯੰਤ੍ਰ ਵਿੱਚ ਬਣਾਈ ਸੂਤ ਦੇ ਆਕਾਰ ਦੀ ਇੱਕ ਖਾਣ ਯੋਗ ਵਸਤੁ। ੨. ਦਾਸੀ. ਟਹਿਲਨ....
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਵਿ- ਸੇਵਾ ਕਰਨ ਯੋਗ। ੨. ਸਿਉਣ ਯੋਗ....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਸੰ. ਵਿ- ਸੇਵਾ ਯੋਗ. ਉਪਾਸਨਾ ਲਾਇਕ। ੨. ਸ਼ੇਵ੍ਯ. ਪਿਆਰਾ. ਪ੍ਰਿਯ....