sochaसोच
ਸੰ. ਸ਼ੁਚਾ. ਸੰਗ੍ਯਾ- ਚਿੰਤਾ. ਫਿਕਰ. "ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ." (ਮਾਝ ਬਾਰਹਮਾਹਾ) ਦੇਖੋ, ਸ਼ੁਚ ਧਾ। ੨. ਸੰ. ਸ਼ੌਚ. ਪਵਿਤ੍ਰਤਾ. ਸਫਾਈ. "ਕਾਇਆ ਸੋਚ ਨ ਪਾਈਐ." (ਸ੍ਰੀ ਅਃ ਮਃ ੧)#੩. ਸੰ. ਸੰਕੋਚ. ਸੁਕੜਨਾ. "ਨ ਸੀਤ ਹੈ ਨ ਸੋਚ ਹੈ ਨ ਘ੍ਰਾਮ ਹੈ ਨ ਘਾਮ ਹੈ." (ਅਕਾਲ) ਨਾ ਸਰਦੀ ਹੈ ਨਾ ਸੰਕੋਚ ਹੈ, ਨਾ ਗਰਮੀ ਹੈ ਨਾ ਪਸੀਨਾ ਹੈ.
सं. शुचा. संग्या- चिंता. फिकर. "कतिक होवै साधसंगु बिनसहि सभे सोच." (माझबारहमाहा) देखो, शुच धा। २. सं. शौच. पवित्रता. सफाई. "काइआ सोच न पाईऐ." (स्री अः मः १)#३. सं. संकोच. सुकड़ना. "न सीत है न सोच है न घ्राम है न घाम है." (अकाल) ना सरदी है ना संकोच है, ना गरमी है ना पसीना है.
ਦੇਖੋ, ਸੁਚਿ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਫ਼ਿਕਰ. ਸੋਚ. "ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ." (ਵਾਰ ਰਾਮ ੧. ਮਃ ੨) ੨. ਧ੍ਯਾਨ. ਚਿੰਤਨ. "ਐਸੀ ਚਿੰਤਾ ਮਹਿ ਜੇ ਮਰੈ." (ਗੂਜ ਤ੍ਰਿਲੋਚਨ)...
ਅ਼. [فِکر] ਸੰਗ੍ਯਾ- ਸੋਚ. ਚਿੰਤਾ. ਖਟਕਾ. "ਦਿਲ ਕਾ ਫਿਕਰ ਨ ਜਾਇ." (ਤਿਲੰ ਕਬੀਰ) ੨. ਧਿਆਨ. ਵਿਚਾਰ. ਚਿੰਤਨ....
ਕਾਰ੍ਤਿਕ. ਦੇਖੋ, ਕਤਕ. "ਕਤਿਕ ਹੋਵੈ ਸਾਧੁ ਸੰਗ." ( ਮਾਝ ਬਾਰਹਮਾਹਾ) ੨. ਵਿ- ਕਿਤਨੇਕ. ਕਿਸ ਕ਼ਦਰ....
ਕ੍ਰਿ. ਵਿ- ਸਾਰੇ. ਤਮਾਮ. "ਸਭੇ ਗੁਨਹ ਬਖਸਾਇ ਲਇਓਨੁ." (ਆਸਾ ਅਃ ਮਃ ੩)...
ਸੰ. ਸ਼ੁਚਾ. ਸੰਗ੍ਯਾ- ਚਿੰਤਾ. ਫਿਕਰ. "ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ." (ਮਾਝ ਬਾਰਹਮਾਹਾ) ਦੇਖੋ, ਸ਼ੁਚ ਧਾ। ੨. ਸੰ. ਸ਼ੌਚ. ਪਵਿਤ੍ਰਤਾ. ਸਫਾਈ. "ਕਾਇਆ ਸੋਚ ਨ ਪਾਈਐ." (ਸ੍ਰੀ ਅਃ ਮਃ ੧)#੩. ਸੰ. ਸੰਕੋਚ. ਸੁਕੜਨਾ. "ਨ ਸੀਤ ਹੈ ਨ ਸੋਚ ਹੈ ਨ ਘ੍ਰਾਮ ਹੈ ਨ ਘਾਮ ਹੈ." (ਅਕਾਲ) ਨਾ ਸਰਦੀ ਹੈ ਨਾ ਸੰਕੋਚ ਹੈ, ਨਾ ਗਰਮੀ ਹੈ ਨਾ ਪਸੀਨਾ ਹੈ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ....
ਸੰ. शुच ਸ਼ੁਚ੍. ਧਾ- ਸ਼ੋਕ ਕਰਨਾ. ਸਨਾਨ ਕਰਨਾ. ਸ਼ੁੱਧ ਹੋਣਾ। ੨. ਸੰਗ੍ਯਾ- ਉੱਜਲਤਾ। ੩. ਸ਼ੋਕ. ਰੰਜ....
ਸੰ. ਸ਼ੌਚ. ਸੰਗ੍ਯਾ- ਸ਼ੁਚਿ ਹੋਣ ਦਾ ਭਾਵ. ਪਵਿਤ੍ਰਤਾ. ਸ਼ੁੱਧੀ....
ਸੰਗ੍ਯਾ- ਸ਼ੁੱਧੀ. ਸਫਾਈ....
ਫ਼ਾ. [صفائی] ਸ੍ਵੱਛਤਾ. ਨਿਰਮਲਤਾ। ੨. ਭਾਵ- ਨਿਰਦੋਸਤਾ....
ਸੰ. ਕਾਯ. ਸੰਗ੍ਯਾ- ਦੇਹ. ਸ਼ਰੀਰ. "ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਊਪਰਿ ਛਾਰੋ." (ਗਉ ਮਃ ੧) "ਜਬ ਲਗੁ ਕਾਲ ਗ੍ਰਸੀ ਨਹਿ ਕਾਂਇਆ." (ਭੈਰ ਕਬੀਰ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਸੰਗ੍ਯਾ- (ਸੰ- ਕੁਚ੍) ਸਿਕੁੜਨਾ. ਸੁੰਗੜਨਾ। ੨. ਝਿਝਕਣਾ। ੩. ਲੱਜਾ. ਸ਼ਰਮ। ੪. ਸਮੇਟਣਾ. "ਖੇਲ ਸੰਕੋਚੈ ਤਉ ਨਾਨਕ ਏਕੈ." (ਸੁਖਮਨੀ)...
ਕ੍ਰਿ- ਸੰਕੁਚਿਤ ਹੋਣਾ ਸੰਕੋਚਨ....
ਸੰ. ਸ੍ਯੂਤ. ਵਿ- ਸੀੱਤਾ. ਪਰੋਇਆ. "ਸੰਗਿ ਚਰਨਕਮਲ ਮਨ ਸੀਤ." (ਨਟ ਮਃ ੫. ਪੜਤਾਲ) ੨. ਸੰ. ਸ਼ੀਤ. ਸੰਗ੍ਯਾ- ਜਲ। ੩. ਬਰਫ। ੪. ਪਿੱਤਪਾਪੜਾ. ੫. ਨਿੰਮ। ੬. ਕਪੂਰ ੭. ਹਿਮ ਰੁੱਤ। ੮. ਪਾਲਾ. "ਬਿਆਪਤ ਉਸਨ ਨ ਸੀਤ." (ਮਾਰੂ ਮਃ ੫) ੬. ਵਿ- ਠੰਢਾ. ਸ਼ੀਤਲ. "ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ." (ਮਾਰੂ ਅਃ ਮਃ ੫) ੧੦. ਸੁਸਤ. ਆਲਸੀ। ੧੧. ਨਪੁੰਸਕ. ਨਾਮਰਦ....
ਸੰ. घर्म्म ਘਰ੍ਮ. ਸੰਗ੍ਯਾ- ਗਰਮੀ। ੨. ਧੁੱਪ। ੩. ਗਰਮੀ ਦੀ ਰੁੱਤ। ੪. ਪਸੀਨਾ. ਮੁੜ੍ਹਕਾ."ਨ ਘ੍ਰਾਮ ਹੈ ਨ ਘਾਮ ਹੈ." (ਅਕਾਲ)...
ਸੰ. घर्म्म ਘਰ੍ਮ. ਸੰਗ੍ਯਾ- ਤਪਤ. ਤਾਪ. "ਚੰਦਨ ਚੰਦ ਨ ਸਰਦ ਰੁਤਿ ਮੂਲ ਨ ਮਿਟਈ ਘਾਮ." (ਵਾਰ ਜੈਤ) ੨. ਧੁੱਪ. ਆਤਪ. "ਜੈਸੇ ਤਾਪਤੇ ਨਿਰਮਲ ਘਾਮਾ। ਤੈਸੇ ਰਾਮ- ਨਾਮ ਬਿਨੁ ਬਾਪੁਰੋ ਨਾਮਾ." (ਗੌਂਡ) ਜੈਸੇ ਨਿਰਮਲ ਘਾਮਾ (ਧੁੱਪ) ਤੋਂ ਤਾਪ ਹੁੰਦਾ ਹੈ, ਜੈਸੇ ਨਾਮ ਬਿਨ ਨਾਮਾ ਸੰਤਪਤ ਹੁੰਦਾ ਹੈ। ੩. ਮੁੜ੍ਹਕਾ. ਪਸੀਨਾ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਸੰਗ੍ਯਾ- ਠੰਢ. ਸੀਤਲਤਾ....
ਦੇਖੋ, ਗਰਮਾਈ। ੨. ਗ੍ਰੀਖਮ ਰੁੱਤ....
ਸੰਗ੍ਯਾ- ਪ੍ਰਸ੍ਵੇਦ. ਮੁੜ੍ਹਕਾ....