sonaसोण
ਸੰ शोण ਧਾ- ਲਾਲ ਹੋਣਾ. ਜਾਣਾ. ਗਮਨ। ੨. ਵਿ- ਲਾਲ. ਸੁਰਖ। ੩. ਸੰਗ੍ਯਾ- ਲਹੂ. ਰੁਧਿਰ। ੪. ਇੱਕ ਦਰਿਆ. ਸ਼ੋਣ ਨਦ. ਸੋਨ ਇਸ ਦੇ ਸੰਸਕ੍ਰਿਤ ਨਾਉਂ ਸ੍ਵਰਨ ਅਤੇ ਹਿਰਣ੍ਯਵਾਹ ਹਨ, ਰਾਮਾਇਨ ਅਤੇ ਭਾਗਵਤ ਵਿੱਚ ਇਸ ਦਾ ਕਈ ਥਾਂ ਜਿਕਰ ਆਇਆ ਹੈ. ਇਹ ਨਮਰਦਾ ਦੇ ਪਾਸ ਅਮਰਕੰਟਕ ਤੋਂ ਨਿਕਲਕੇ ੪੮੭ ਮੀਲ ਵਹਿੰਦਾ ਹੋਇਆ ਦੀਨਾਪੁਰ ਤੋਂ ਦਸ ਮੀਲ ਉੱਪਰ ਗੰਗਾ ਵਿੱਚ ਮਿਲਦਾ ਹੈ। ੫. ਸੰਧੂਰ। ੬. ਮਾਣਕ. ਲਾਲ.
सं शोण धा- लाल होणा. जाणा. गमन। २. वि- लाल. सुरख। ३. संग्या- लहू. रुधिर। ४. इॱक दरिआ. शोण नद. सोन इस दे संसक्रित नाउं स्वरन अते हिरण्यवाह हन, रामाइन अते भागवत विॱच इस दा कई थां जिकर आइआ है. इह नमरदा दे पास अमरकंटक तों निकलके ४८७ मील वहिंदा होइआ दीनापुर तों दस मील उॱपर गंगा विॱच मिलदा है। ५. संधूर। ६. माणक. लाल.
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਸੰ. ਸੰਗ੍ਯਾ- ਜਾਣਾ. ਚਲਨਾ. ਯਾਤ੍ਰਾ (ਸਫਰ) ਕਰਨਾ....
ਫ਼ਾ. [سُرخ] ਸੁਰਖ਼. ਵਿ- ਲਾਲ. ਅਰੁਣ. ਰੱਤਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਲਘੁ. ਛੋਟਾ। ੨. ਸੰਗ੍ਯਾ- ਲਘੁ (ਇੱਕ ਮਾਤ੍ਰਾ ਵਾਲਾ) ਅੱਖਰ। ੩. ਸੰ. ਲੋਹਿਤ. ਲੋਹੂ. ਰਧਿਰ. ਖੂਨ....
ਸੰ. ਸੰਗ੍ਯਾ- ਲਹੂ. ਖ਼ੂਨ. "ਮਜਾ ਰੁਧਿਰ ਦ੍ਰੁਗੰਧਾ." (ਗਾਥਾ) ੨. ਲਾਲ ਰੰਗ। ੩. ਮੰਗਲ ਗ੍ਰੋਹ। ੪. ਕੇਸਰ। ੫. ਗੇਰੂ। ੬. ਵਿ- ਲਾਲ. ਸੁਰਖ....
ਦੇਖੋ, ਦਰਯਾ....
ਸੰ शोण ਧਾ- ਲਾਲ ਹੋਣਾ. ਜਾਣਾ. ਗਮਨ। ੨. ਵਿ- ਲਾਲ. ਸੁਰਖ। ੩. ਸੰਗ੍ਯਾ- ਲਹੂ. ਰੁਧਿਰ। ੪. ਇੱਕ ਦਰਿਆ. ਸ਼ੋਣ ਨਦ. ਸੋਨ ਇਸ ਦੇ ਸੰਸਕ੍ਰਿਤ ਨਾਉਂ ਸ੍ਵਰਨ ਅਤੇ ਹਿਰਣ੍ਯਵਾਹ ਹਨ, ਰਾਮਾਇਨ ਅਤੇ ਭਾਗਵਤ ਵਿੱਚ ਇਸ ਦਾ ਕਈ ਥਾਂ ਜਿਕਰ ਆਇਆ ਹੈ. ਇਹ ਨਮਰਦਾ ਦੇ ਪਾਸ ਅਮਰਕੰਟਕ ਤੋਂ ਨਿਕਲਕੇ ੪੮੭ ਮੀਲ ਵਹਿੰਦਾ ਹੋਇਆ ਦੀਨਾਪੁਰ ਤੋਂ ਦਸ ਮੀਲ ਉੱਪਰ ਗੰਗਾ ਵਿੱਚ ਮਿਲਦਾ ਹੈ। ੫. ਸੰਧੂਰ। ੬. ਮਾਣਕ. ਲਾਲ....
ਦੇਖੋ, ਸੋਣ। ੨. ਸੰਗ੍ਯਾ- ਸੋਨਾ. ਸੁਵਰ੍ਣ. "ਜੈ ਹੈ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ." (ਸ. ਕਬੀਰ) ਸੁਵਰਣ ਜੇਹਾ ਕੀਮਤੀ ਮਨੁੱਖ ਸ਼ਰੀਰ ਆਟੇ ਨੂਣ ਦੀ ਤਰਾਂ ਸਸਤਾ ਚਲਿਆ ਜਾਵੇਗਾ ਭਾਵ- ਰਤਨ ਕੌਡੀ ਮੁੱਲ ਵਿਕੇਗਾ। ੩. ਭਾਵ- ਧਨ. ਮਾਇਆ. ਪਦਾਰਥ. "ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ." (ਆਸਾ ਛੰਤ ਮਃ ੫) ੪. ਦੇਖੋ, ਸੌਨ....
ਵਿ- ਜਿਸ ਦਾ ਸੰਸਕਾਰ ਕੀਤਾ ਗਿਆ ਹੈ। ੨. ਸ਼ੁੱਧ ਕੀਤਾ। ੩. ਸੁਧਾਰਿਆ। ੪. ਵ੍ਯਾਕਰਣ ਦੀ ਰੀਤਿ ਅਨੁਸਾਰ ਸੁਧਾਰੀ ਹੋਈ ਬੋਲੀ। ੫. ਸੰਗ੍ਯਾ- ਦੇਵਭਾਸਾ. ਸੰਸਕ੍ਰਿਤ. (संस्कृत)...
ਦੇਖੋ, ਸ੍ਵਰਣ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਭਗਵਤ ਨਾਲ ਹੈ ਜਿਸ ਦਾ ਸੰਬੰਧ। ੨. ਪਰਮੇਸ਼ਰ ਦਾ ਭਗਤ. ਕਰਤਾਰ ਦਾ ਉਪਾਸਕ।¹ ੩. ਦੇਖੋ, ਭਾਗਉਤ ੨. "ਜਾਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ." (ਮਲਾ ਰਵਿਦਾਸ) ੪. ਦੇਖੋ, ਪੁਰਾਣ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਅ਼. [ذِکر] ਜਿਕਰ. ਸੰਗ੍ਯਾ- ਪ੍ਰਸੰਗ। ੨. ਚਰਚਾ। ੩. ਯਾਦ ਕਰਨ ਦੀ ਕ੍ਰਿਯਾ. ਸਿਮਰਣ। ੪. ਦੇਖੋ, ਜਿੱਕੁਰ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਗ ਅੱਖਰ ਦਾ ਉੱਚਾਰਣ। ੨. ਗੱਗਾ ਅੱਖਰ. "ਗਗਾ ਗੋਬਿਦਗੁਣ ਰਵਹੁ." (ਬਾਵਨ)...
ਸੰ. सिन्दुर ਦੇਖੋ, ਸਿੰਦੂਰ....
ਸੰ. ਮਾਣਿਕ੍ਯ. ਸੰਗ੍ਯਾ- ਲਾਲ ਰੰਗ ਦਾ ਰਤਨ. "ਮਾਣਕ ਮੋਤੀ ਨਾਮ੍ਰ ਪ੍ਰਭ." (ਮਾਝ ਬਾਰਹਮਾਹਾ) ੨. ਭਾਵ- ਕਰਤਾਰ ਦਾ ਨਾਮ। ੩. ਸ਼ੁਭਗੁਣ....