ਸ੍ਰੀ

srīस्री


ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ.


सं. श्री. संग्या- लॱछमी। २. शोभा. "स्री सतिगुर सु प्रसंन." (सवैये मः ४. के) ३. संपदा. विभूति। ४. छी रागां विॱचों पहिला राग. देखो, सिरी राग. ५. वैसनवां दा इॱक फिरका, जिस विॱच लॱछमी दी पूजा मुॱख है. इस मत दे लोक लाल रंग दा तिलक मॱथे करदे हन. इस संप्रदाय दा प्रचारक रामानुज स्वामी होइआ है. देखो, रामानुज। ६. इॱक छंद. देखो, एक अछरी दा रूप १.। ७. सरस्वती। ८. कीरति। ९. आदर बोधक शबद, जो बोलण अते लिखण विच वरतिआ जांदा है. धरम दे आचारय अते महाराजे लई १०८ वार, माता पिता विद्या- गुरू लई ६. वार, आपणे मालिक वासते ५. वार, वैरी नूं ४. वार, मित्र नूं ३. वार, नौकर नूं २. वार, पुत्र तथा इसत्री नूं १. वारश्री शबद वरतणा चाहीए। १०. वि- सुंदर। ११. योग्य. लाइक। १२. श्रेस्ठ. उॱतम.