svadhhā, savadhhāस्वधा, सवधा
ਸੰ. ਵ੍ਯ ਹਿੰਦੂਮਤ ਦੇ ਸ਼ਾਸਤ੍ਰਾਂ ਅਨੁਸਾਰ ਪਿਤਰਾਂ ਨੂੰ ਆਹੁਤੀ ਦੇਣ ਵੇਲੇ ਇਹ ਸ਼ਬਦ ਕਿਹਾ ਜਾਂਦਾ ਹੈ. ਬ੍ਰਹਮਵੈਵਰਤ ਪੁਰਾਣ ਵਿੱਚ ਲਿਖਿਆ ਹੈ ਕਿ ਬ੍ਰਹਮਾ ਦੇ ਮਨ ਤੋਂ ਸ੍ਵਧਾ ਅਤੇ ਸ੍ਵਾਹਾ ਦੋ ਕੰਨਯਾ ਪੈਦਾ ਹੋਈਆਂ. ਸ੍ਵਧਾ ਪਿਤਰਾਂ ਨੂੰ ਦਿੱਤੀ ਅਤੇ ਸ੍ਵਾਹਾ ਦੇਵਤਿਆਂ ਨੂੰ. ਇਨ੍ਹਾਂ ਦੋਹਾਂ ਦੇ ਰਾਹੀਂ ਭੇਟਾ ਲੈ ਕੇ ਪਿਤਰ ਅਤੇ ਦੇਵਤਾ ਪ੍ਰਸੰਨ ਹੁੰਦੇ ਹਨ. ਦੇਖੋ, ਸ੍ਵਾਹਾ.
सं. व्य हिंदूमत दे शासत्रां अनुसार पितरां नूं आहुती देण वेले इह शबद किहा जांदा है. ब्रहमवैवरत पुराण विॱच लिखिआ है कि ब्रहमा दे मन तों स्वधा अते स्वाहा दो कंनया पैदा होईआं. स्वधा पितरां नूं दिॱती अते स्वाहा देवतिआं नूं. इन्हां दोहां दे राहीं भेटा लै के पितर अते देवता प्रसंन हुंदे हन. देखो, स्वाहा.
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਵਿ- ਪੁਰਾਣਾ. ਪ੍ਰਾਚੀਨ। ੨. ਸੰਗ੍ਯਾ- ਰੁਦ੍ਰ ਸ਼ਿਵ। ੩. ਪ੍ਰਾਚੀਨ ਪ੍ਰਸੰਗ ਅਤੇ ਇਤਿਹਾਸ. "ਪੋਥੀ ਪੁਰਾਣ ਕਮਾਈਐ." (ਸ੍ਰੀ ਮਃ ੧) ੪. ਰਿਖੀ ਵ੍ਯਾਸ ਅਥਵਾ ਉਸ ਦੇ ਨਾਉਂ ਤੋਂ ਹੋਰ ਵਿਦ੍ਵਾਨਾਂ ਦੇ ਰਚੇ ਹੋਏ ਇਤਿਹਾਸ ਨਾਲ ਮਿਲੇ ਧਰਮ ਗ੍ਰੰਥ, ਜਿਨ੍ਹਾਂ ਦੀ ਗਿਣਤੀ ਅਠਾਰਾਂ ਹੈ ਅਤੇ ਸ਼ਲੋਕਾਂ ਦੀ ਗਿਣਤੀ ਚਾਰ ਲੱਖ ਹੈ, ਵਿਸਨੁ ਅਤੇ ਬ੍ਰਹਮਾਂਡ ਪੁਰਾਣ ਵਿੱਚ ਪੁਰਾਣ ਦਾ ਲੱਛਣ ਇਹ ਕੀਤਾ ਹੈ-#''सर्गञ्च प्रतिसर्गञ्च वंशो मन्वन्तराणिच।#वंशानुचरितं चैव, पुराणं पञ्च लक्षणम्॥''#ਜਗਤ ਦੀ ਉਤਪੱਤੀ, ਪ੍ਰਲੈ, ਦੇਵਤਾ ਅਤੇ ਪਿਤਰਾਂ ਦੀ ਵੰਸ਼ਾਵਲੀ, ਮਨੁ ਦੇ ਰਾਜ ਦਾ ਸਮਾਂ ਅਤੇ ਉਸ ਦਾ ਹਾਲ, ਸੂਰਜ ਅਤੇ ਚੰਦ੍ਰਵੰਸ਼ ਦੀ ਕਥਾ, ਜਿਸ ਵਿੱਚ ਇਹ ਪੰਜ ਪ੍ਰਸੰਗ ਹੋਣ, ਉਹ ਪੁਰਾਣ ਹੈ.#ਪੁਰਾਣਾਂ ਦੀ ਗਿਣਤੀ ਅਠਾਰਾਂ ਹੈ, ਯਥਾ- ਵਿਸਨੁ ਪੁਰਾਣ, ਪਦਮ, ਬ੍ਰਹਮ, ਸ਼ਿਵ, ਭਾਗਵਤ, ਨਾਰਦ, ਮਾਰਕੰਡੇਯ, ਅਗਨਿ, ਬ੍ਰਹ- ਵੈਵਰਤ, ਲਿੰਗ, ਵਾਰਾਹ, ਸਕੰਦ, ਵਾਮਨ, ਕੂਰਮ, ਮਤਸ੍ਯ ਗਰੁੜ, ਬ੍ਰਹਮਾਂਡ ਅਤੇ ਭਵਿਸ਼੍ਯ ਪੁਰਾਣ.#ਇਨ੍ਹਾਂ ਪ੍ਰਧਾਨ ਅਠਾਰਾਂ ਪੁਰਾਣਾਂ ਤੋਂ ਵੱਖ, ਅਠਾਰਾਂ ਉਪਪੁਰਾਣ ਭੀ ਹਨ-#ਸਨਤਕੁਮਾਰ ਪੁਰਾਣ, ਨਾਰਸਿੰਹ, ਨਾਰਦੀਯ, ਦੇਵੀ ਭਾਗਵਤ, ਦੁਰਵਾਸਾ, ਕਪਿਲ, ਮਾਨਵ, ਔਸ਼ਨਸ, ਵਰੁਣ, ਕਾਲਿਕਾ, ਸ਼ਾਂਬ, ਨੰਦਾ, ਸੌਰ ਪਾਰਾਸ਼ਰ, ਆਦਿਤਯ, ਮਾਹੇਸ਼੍ਵਰ, ਭਾਰ੍ਗਵ ਅਤੇ ਵਾਸ਼ਿਸ੍ਟ।¹ ੫. ਅਠਾਰਾਂ ਸੰਖ੍ਯਾ ਬੋਧਕ, ਕਿਉਂਕਿ ਪੁਰਾਣ ਨਾਉਂ ਦੇ ਗ੍ਰੰਥ ੧੮. ਹਨ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਬ੍ਰਹਮਾ. ਚਤੁਰਾਨਨ. ਪਿਤਾਮਹ. ਪੁਰਾਣਾਂ ਅਨੁਸਾਰ ਜਗਤ ਰਚਣ ਵਾਲਾ ਦੇਵਤਾ, ਜਿਸ ਦੀ ਤਿੰਨ ਦੇਵਤਿਆਂ ਵਿੱਚ ਗਿਣਤੀ ਹੈ. "ਪ੍ਰਿਥਮੇ ਬ੍ਰਹਮਾ ਕਾਲੈ ਘਰਿ ਆਇਆ." (ਗਉ ਅਃ ਮਃ ੧) ੨. ਦੇਖੋ, ਬ੍ਰਹਮ ੨। ੩. ਬ੍ਰਾਹਮਣ. "ਬ੍ਰਹਮ ਜਾਨਤ ਤੇ ਬ੍ਰਹਮਾ." (ਬਾਵਨ) "ਕਾਇਆ ਬ੍ਰਹਮਾ. ਮਨੁ ਹੈ ਧੋਤੀ." (ਆਸਾ ਮਃ ੧)...
ਸੰ. ਵ੍ਯ ਹਿੰਦੂਮਤ ਦੇ ਸ਼ਾਸਤ੍ਰਾਂ ਅਨੁਸਾਰ ਪਿਤਰਾਂ ਨੂੰ ਆਹੁਤੀ ਦੇਣ ਵੇਲੇ ਇਹ ਸ਼ਬਦ ਕਿਹਾ ਜਾਂਦਾ ਹੈ. ਬ੍ਰਹਮਵੈਵਰਤ ਪੁਰਾਣ ਵਿੱਚ ਲਿਖਿਆ ਹੈ ਕਿ ਬ੍ਰਹਮਾ ਦੇ ਮਨ ਤੋਂ ਸ੍ਵਧਾ ਅਤੇ ਸ੍ਵਾਹਾ ਦੋ ਕੰਨਯਾ ਪੈਦਾ ਹੋਈਆਂ. ਸ੍ਵਧਾ ਪਿਤਰਾਂ ਨੂੰ ਦਿੱਤੀ ਅਤੇ ਸ੍ਵਾਹਾ ਦੇਵਤਿਆਂ ਨੂੰ. ਇਨ੍ਹਾਂ ਦੋਹਾਂ ਦੇ ਰਾਹੀਂ ਭੇਟਾ ਲੈ ਕੇ ਪਿਤਰ ਅਤੇ ਦੇਵਤਾ ਪ੍ਰਸੰਨ ਹੁੰਦੇ ਹਨ. ਦੇਖੋ, ਸ੍ਵਾਹਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਸ੍ਵਧਾ। ੨. ਸ੍ਵਾਹਾ ਖ਼ਾਸ ਕਰਕੇ ਅਗਨਿ ਦੀ ਇਸਤ੍ਰੀ ਭੀ ਲਿਖੀ ਹੈ। ੩. ਵ੍ਯ- ਦੇਵਤਿਆਂ ਨੂੰ ਆਹੁਤੀ ਦੇਣ ਵੇਲੇ ਕਥਨ ਕਰਨ ਯੋਗ ਸ਼ਬਦ. "ਸ੍ਵਾਹਾ ਕਹੋਂ ਮੰਤ੍ਰ ਪਠ ਜਬੈ। ਅਗਨਿ ਆਹੁਤੀ ਪਾਵੋ ਤਬੈ." (ਗੁਪ੍ਰਸੂ) ੪. ਨਿਰੁਕ੍ਤ ਵਿੱਚ ਸ਼ੁਭ ਕਥਨ ਦਾ ਨਾਉਂ ਸ੍ਵਾਹਾ ਹੈ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਸੰਗ੍ਯਾ- ਅਰਪਣ ਯੋਗ੍ਯ ਵਸਤੁ. ਉਪਹਾਰ. ਨਜਰ। ੨. ਧਰਮਗ੍ਰੰਥਾਂ ਦਾ ਮੁੱਲ (ਕੀਮਤ) ਕਹਿਣ ਦੀ ਥਾਂ, ਸਨਮਾਨ ਲਈ ਭੇਟਾ ਸ਼ਬਦ ਵਰਤਿਆ ਜਾਂਦਾ ਹੈ, ਜਿਵੇਂ- ਸ਼੍ਰੀਗੁਰੂ ਗ੍ਰੰਥਸਾਹਿਬ ਜੀ ਦੀ ਜਿਲਦ ਸਮੇਤ ਭੇਟਾ ੫੦ ਰੁਪਯੇ ਹੈ....
ਸੰਗ੍ਯਾ- ਪਿਤ੍ਰਿ. ਪਿਤਾ. ਪਦਰ. ਬਾਪ. "ਮਾਤਰ ਪਿਤਰ ਤਿਅਗਿਕੈ." (ਸਾਰ ਪੜਤਾਲ ਮਃ ੫) ੨. ਸੰ. पितृ- ਪਿਤ੍ਰਿ. ਮੋਏ ਹੋਏ ਬਾਪ ਦਾਦਾ ਆਦਿ ਬਜ਼ੁਰਗ. "ਐਸੇ ਪਿਤਰ ਤੁਮਾਰੇ ਕਹੀਅਹਿ, ਆਪ ਨ ਕਹਿ ਆਨ ਲੇਹੀ." (ਗਉ ਕਬੀਰ ) ੩. ਵਡੇ ਵਡੇਰੇ. ਬਾਪ ਦਾਦਾ ਮਾਤਾ ਦਾਦੀ ਆਦਿ. "ਜੀਵਤ ਪਿਤਰ ਨ ਮਾਨੈ ਕੋਊ, ਮੂਏ ਸਰਾਧ ਕਰਾਈ." (ਗਉ ਕਬੀਰ)...
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
प्रसन्न. ਵਿ- ਖ਼ੁਸ਼. ਆਨੰਦ ਸਹਿਤ। ੨. ਨਿਰਮਲ. ਸ੍ਵੱਛ। ੩. ਸੰਗ੍ਯਾ- ਮਹਾਦੇਵ. ਸ਼ਿਵ....