ਸ੍ਵਰ, ਸਵਰ

svara, savaraस्वर, सवर


ਸੰ. स्वर् ਵ੍ਯ- ਸ੍ਵਰਗ। ੨. ਉੱਤਮ. ਸ਼੍ਰੇਸ੍ਠ. ੩. ਸੰਗ੍ਯਾ- ਪ੍ਰਾਣ ਪਵਨ ਦਾ ਵਿਹਾਰ. ਸ੍ਵਾਸ ਦਾ ਅੰਦਰ ਬਾਹਰ ਆਉਣਾ ਜਾਣਾ। ੪. ਗਾਉਣ ਦੀ ਧੁਨਿ.¹ ਰਾਗ ਦੇ ਮੂਲ ਰੂਪ ਸੱਤ ਸੁਰ. ਸੜਜ. ਰਿਸਭ, ਗਾਂਧਾਰ, ਮਧ੍ਯਮ, ਪੰਚਮ, ਧੈਵਤ ਅਤੇ ਨਿਸਾਦ.#ਰਾਗ ਦੇ, ਆਚਾਰਯ ਦੇਵਤਾ ਅਤੇ ਰਿਖੀਆਂ ਨੇ ਮੋਰ ਦੀ ਆਵਾਜ ਤੋਂ ਸੜਜ, ਪਪੀਹੇ (ਚਾਤ੍ਰਕ) ਦੀ ਧੁਨਿ ਤੋਂ ਰਿਸਭ (ਕਈਆਂ ਨੇ ਗਊ ਦੇ ਰੰਭਣ ਦੀ ਆਵਾਜ਼ ਤੋਂ ਰਿਸਭ ਮੰਨਿਆ ਹੈ), ਬਕਰੀ ਅਤੇ ਭੇਡ ਦੀ ਆਵਾਜ਼ ਤੋਂ ਗਾਂਧਾਰ, ਕੂੰਜ ਦੀ ਧੁਨਿ ਤੋਂ ਮਧ੍ਯਮ, ਕੋਇਲ (ਕੋਕਿਲਾ) ਤੋਂ ਪੰਚਮ, ਡੱਡੂ (ਅਥਵਾ ਘੋੜੇ) ਦੀ ਧੁਨਿ ਤੋਂ ਧੈਵਤ ਅਤੇ ਹਾਥੀ ਦੀ ਚਿੰਘਾਰ ਤੋਂ ਨਿਸਾਦ ਸੁਰ ਕਲਪਿਆ ਹੈ.²#ਜੋ ਸੁਰ ਰਿਖੀਆਂ ਨੇ ਰਾਗ ਵਿਦ੍ਯਾ ਦੇ ਆਰੰਭ ਵਿੱਚ ਥਾਪੇ, ਉਹ ਸ਼ੁੱਧ ਕਹੇ ਜਾਂਦੇ ਹਨ. ਫੇਰ ਪਿੱਛੋਂ ਕਈ ਰਾਗਾਂ ਵਾਸਤੇ ਜੋ ਨੀਵੇਂ ਅਤੇ ਉੱਚੇ ਸੁਰ ਦੀ ਲੋੜ ਪਈ ਤਾਂ ਪੰਜ ਵਿਕ੍ਰਿਤ ਸੁਰ ਬਣਾਏ. ਇਨ੍ਹਾਂ ਵਿੱਚੋਂ ਚਾਰ- ਰਿਸਭ, ਗਾਂਧਾਰ, ਧੈਵਤ ਅਤੇ ਨਿਸਾਦ ਵਿਕਾਰੀ ਹੋਕੇ ਕੋਮਲ ਹੋ ਜਾਂਦੇ ਹਨ ਅਤੇ ਮਧ੍ਯਮ ਵਿਕ੍ਰਿਤ ਹੋਕੇ ਤੀਵ੍ਰ (ਕੜਾ) ਹੁੰਦਾ ਹੈ. ਇਸ ਹਿਸਾਬ ਅਨੁਸਾਰ ਬਾਰਾਂ (ਸੱਤ ਸ਼ੁੱਧ ਅਤੇ ਪੰਜ ਵਿਕ੍ਰਿਤ) ਸ੍ਵਰਾਂ ਤੋਂ ਸਾਰੇ ਰਾਗਾਂ ਦੇ ਠਾਟ ਬਣਦੇ ਹਨ. ਦੇਖੋ, ਠਾਟ.#ਕਈ ਅਞਾਣ ਰਿਸਭ ਗਾਂਧਾਰ ਧੈਵਤ ਅਤੇ ਨਿਸਾਦ ਨੂੰ ਤੀਵ੍ਰ (ਚੜਿਆ), ਮਧ੍ਯਮ ਨੂੰ ਉਤਰਿਆ, ਸੜਜ ਅਤੇ ਪੰਚਮ ਨੂੰ ਅਚਲ ਆਖਦੇ ਹਨ, ਪਰ ਇਹ ਭੁੱਲ ਹੈ. ਅਸਲ ਵਿੱਚ ਆਪਣੀ ਥਾਂ ਇਸਥਿਤ ਇਹ ਸੱਤੇ ਸੁਰ ਸ਼ੁੱਧ ਕਹੇ ਜਾਂਦੇ ਹਨ. ਅਞਾਣਾਂ ਦੀ ਬੋਲੀ ਵਿੱਚ ਜੋ ਅਚਲ ਸੜਜ, ਚੜ੍ਹਿਆ ਰਿਸਭ, ਚੜ੍ਹਿਆ ਗਾਂਧਾਰ, ਕੋਮਲ ਮਧ੍ਯਮ, ਅਚਲ ਪੰਚਮ, ਚੜ੍ਹਿਆ ਧੈਵਤ ਅਤੇ ਨਿਸਾਦ ਹੈ, ਵਿਦ੍ਵਾਨਾਂ ਦੇ ਹਿਸਾਬ ਇਹ ਸੱਤੇ ਸ਼ੁੱਧ ਸੁਰ ਹਨ. ਬਾਕੀ ਪੰਜ ਵਿਕ੍ਰਿਤ ਸੁਰਾਂ ਬਾਬਤ ਉੱਪਰ ਚੰਗੀ ਤਰਾਂ ਦੱਸਿਆ ਗਿਆ ਹੈ.#ਸੱਤਾਂ ਸੁਰਾਂ ਦੀਆਂ ੨੨ ਸ਼੍ਰੁਤੀਆਂ ਹਨ, ਜੋ ਸੁਰਾਂ ਦੇ ਅੰਸ਼ ਆਖਣੇ ਚਾਹੀਏ. ਦੇਖੋ, ਸ਼੍ਰੁਤਿ.#ਕਈ ਅਗ੍ਯਾਨੀ ਸ਼੍ਰੁਤਿ ਨੂੰ ਮੂਰਛਨਾ ਸਮਝਦੇ ਹਨ, ਪਰ ਐਸਾ ਨਹੀਂ ਹੈ. ਮੂਰਛਨਾ ਨਾਉਂ ਠਾਟ ਦੀ ਇਸਥਿਤੀ ਦਾ ਹੈ. ਸੁਰਾਂ ਦੀਆਂ ਤਿੰਨ ਸਪਤਕਾਂ ਹੋਣ ਕਰਕੇ ਇੱਕੀ ਮੂਰਛਨਾ, ਅਰਥਾਤ ਇੱਕੀ ਸੁਰਾਂ ਦੀ ਇਸਥਿਤੀ ਆਲਾਪ ਲਈ ਠਹਿਰਾਈ ਗਈ ਹੈ.#ਇਸ ਗ੍ਰੰਥ ਵਿੱਚ ਲਿਖੇ ਸ਼ੁੱਧ, ਕੋਮਲ ਅਤੇ ਤੀਵ੍ਰ ਸੁਰ ਸਮਝਣ ਲਈ ਅਸੀਂ ਇਹ ਸੰਕੇਤ ਰੱਖਿਆ ਹੈ ਕਿ ਮੁਕਤੇ ਅੱਖਰ ਵਾਲਾ ਸ਼ੁੱਧ ਸੁਰ, ਕੰਨੇ ਵਾਲਾ ਕੋਮਲ ਅਤੇ ਬਿਹਾਰੀ ਵਾਲਾ ਤੀਵ੍ਰ ਹੈ. ਯਥਾ-#ਸ਼ੁੱਧ- ਸ ਰ ਗ ਮ ਪ ਧ ਨ.#ਕੋਮਲ- ਰਾ ਗਾ ਧਾ ਨਾ.#ਤੀਵ੍ਰ- ਮੀ.#ਰਾਗਾਂ ਦੇ ਬਿਆਨ ਵਿੱਚ ਗ੍ਰਹਸ੍ਵਰ, ਵਾਦੀ, ਸੰਵਾਦੀ, ਅਨੁਵਾਦੀ ਅਤੇ ਵਿਵਾਦੀ ਸ਼ਬਦ ਵਰਤੇ ਗਏ ਹਨ, ਇਸ ਲਈ ਇਨ੍ਹਾਂ ਬਾਬਤ ਭੀ ਚੰਗੀ ਤਰਾਂ ਸਮਝ ਲੈਣਾ ਚਾਹੀਏ.#ਗ੍ਰਹਸ੍ਵਰ ਉਹ ਹੈ ਜਿਸ ਵਿੱਚ ਰਾਗ ਦੇ ਆਲਾਪ ਦੀ ਸਮਾਪਤੀ ਹੋਵੇ.#ਵਾਦੀ ਅਥਵਾ ਅੰਸ਼ (ਜੀਵ) ਸ੍ਵਰ ਉਹ ਹੈ ਜੋ ਰਾਗ ਦੀ ਜਾਨ ਹੋਵੇ.#ਸੰਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਬਣਾਉਣ ਵਿੱਚ ਵਾਦੀ ਸੁਰ ਨੂੰ ਸਹਾਇਤਾ ਦੇਵੇ.#ਅਨੁਵਾਦੀ ਉਹ ਹੈ ਜੋ ਵਾਦੀ ਸੰਵਾਦੀ ਨੂੰ ਸਹਾਇਤਾ ਦੇ ਕੇ ਰਾਗ ਦਾ ਪੂਰਾ ਸਰੂਪ ਪ੍ਰਗਟ ਕਰ ਦੇਵੇ.#ਵਿਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਵਿਗਾੜ ਦੇਵੇ. ਇਸ ਨੂੰ ਵਰਜਿਤ ਅਤੇ ਸ਼ਤ੍ਰੁ ਸ੍ਵਰ ਭੀ ਆਖਦੇ ਹਨ।³ ੫. ਉਹ ਅੱਖਰ ਜੋ ਸੁਤੇ ਆਵਾਜ਼ ਦੇਵੇ. ਜੋ ਆਪ ਹੀ ਪ੍ਰਕਾਸ਼ੇ ਉਹ ਸ੍ਵਰ ਹੈ. ਪੰਜਾਬੀ ਵਰਣਮਾਲਾ ਵਿੱਚ ੳ ਅ ੲ ਸ੍ਵਰ ਹਨ.


सं. स्वर् व्य- स्वरग। २. उॱतम. श्रेस्ठ. ३. संग्या- प्राण पवन दा विहार. स्वास दा अंदर बाहर आउणा जाणा। ४. गाउण दी धुनि.¹ राग दे मूल रूप सॱत सुर. सड़ज. रिसभ, गांधार, मध्यम, पंचम, धैवत अते निसाद.#राग दे, आचारय देवता अते रिखीआं ने मोर दी आवाज तों सड़ज, पपीहे (चात्रक) दी धुनि तों रिसभ (कईआं ने गऊ दे रंभण दी आवाज़ तों रिसभ मंनिआ है), बकरी अते भेड दी आवाज़ तों गांधार, कूंज दी धुनि तों मध्यम, कोइल (कोकिला) तों पंचम, डॱडू (अथवा घोड़े) दी धुनि तों धैवत अते हाथी दी चिंघार तों निसाद सुर कलपिआ है.²#जो सुर रिखीआं ने राग विद्या दे आरंभ विॱच थापे, उह शुॱध कहे जांदे हन. फेर पिॱछों कई रागां वासते जो नीवें अते उॱचे सुर दी लोड़ पई तां पंज विक्रित सुर बणाए. इन्हां विॱचों चार- रिसभ, गांधार, धैवत अते निसाद विकारी होके कोमल हो जांदे हन अते मध्यम विक्रित होके तीव्र (कड़ा) हुंदा है. इस हिसाब अनुसार बारां(सॱत शुॱध अते पंज विक्रित) स्वरां तों सारे रागां दे ठाट बणदे हन. देखो, ठाट.#कई अञाण रिसभ गांधार धैवत अते निसाद नूं तीव्र (चड़िआ), मध्यम नूं उतरिआ, सड़ज अते पंचम नूं अचल आखदे हन, पर इह भुॱल है. असल विॱच आपणी थां इसथित इह सॱते सुर शुॱध कहे जांदे हन. अञाणां दी बोली विॱच जो अचल सड़ज, चड़्हिआ रिसभ, चड़्हिआ गांधार, कोमल मध्यम, अचल पंचम, चड़्हिआ धैवत अते निसाद है, विद्वानां दे हिसाब इह सॱते शुॱध सुर हन. बाकी पंज विक्रित सुरां बाबत उॱपर चंगी तरां दॱसिआ गिआ है.#सॱतां सुरां दीआं २२ श्रुतीआं हन, जो सुरां दे अंश आखणे चाहीए. देखो, श्रुति.#कई अग्यानी श्रुति नूं मूरछना समझदे हन, पर ऐसा नहीं है. मूरछना नाउं ठाट दी इसथिती दा है. सुरां दीआं तिंन सपतकां होण करके इॱकी मूरछना, अरथात इॱकी सुरां दी इसथिती आलाप लई ठहिराई गई है.#इस ग्रंथ विॱच लिखे शुॱध, कोमल अते तीव्र सुर समझण लई असीं इह संकेत रॱखिआ है कि मुकते अॱखर वाला शुॱध सुर, कंने वाला कोमल अते बिहारी वाला तीव्र है. यथा-#शुॱध- स र ग म प ध न.#कोमल- रा गा धा ना.#तीव्र- मी.#रागां दे बिआन विॱच ग्रहस्वर, वादी, संवादी, अनुवादी अते विवादी शबद वरते गए हन, इस लई इन्हां बाबत भी चंगीतरां समझ लैणा चाहीए.#ग्रहस्वर उह है जिस विॱच राग दे आलाप दी समापती होवे.#वादी अथवा अंश (जीव) स्वर उह है जो राग दी जान होवे.#संवादी सुर उह है जो राग दी शकल बणाउण विॱच वादी सुर नूं सहाइता देवे.#अनुवादी उह है जो वादी संवादी नूं सहाइता दे के राग दा पूरा सरूप प्रगट कर देवे.#विवादी सुर उह है जो राग दी शकल विगाड़ देवे. इस नूं वरजित अते शत्रु स्वर भी आखदे हन।³ ५. उह अॱखर जो सुते आवाज़ देवे. जो आप ही प्रकाशे उह स्वर है. पंजाबी वरणमाला विॱच ॳ अ ॲ स्वर हन.