sangamaसंगम
ਸੰ. ਸੰ- ਗਮ. ਸੰਗ੍ਯਾ- ਮਿਲਾਪ. ਮੇਲ. "ਸਾਧੂ ਸੰਗਮ ਹੈ ਨਿਸਤਾਰਾ." (ਗਉ ਮਃ ੫) ੨. ਦੋ ਨਦੀਆਂ ਦੇ ਮਿਲਾਪ ਦਾ ਅਸਥਾਨ। (੩ ਇਸਤ੍ਰੀ ਅਤੇ ਪਤਿ ਦਾ ਮਿਲਾਪ. ਮੈਥੁਨ.
सं. सं- गम. संग्या- मिलाप. मेल. "साधू संगम है निसतारा." (गउ मः ५) २. दो नदीआं दे मिलाप दा असथान। (३ इसत्री अते पति दा मिलाप. मैथुन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਮਿਲਨ. ਮੁਲਾਕਾਤ. ਮੇਲ. "ਸੰਗਤਿ ਮੀਤ ਮਿਲਾਪ." (ਧਨਾ ਮਃ ੧)...
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਦੇਖੋ, ਸਾਧੁ. "ਸਾਧੂ ਸੰਗਿ ਉਧਾਰੁ ਭਏ ਨਿਕਾਣਿਆ." (ਮਃ ੫. ਵਾਰ ਮਲਾ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜਵਾਈ, ਬੀਬੀ ਬੀਰੋ ਜੀ ਦਾ ਪਤਿ. ਦੇਖੋ, ਬੀਰੋ ਬੀਬੀ। ੩. ਸਾਦੇ ਦਾ ਪੁਤ੍ਰ ਅਤੇ ਭਾਈ ਰੂਪਚੰਦ ਜੀ ਦਾ ਪਿਤਾ....
ਸੰ. ਸੰ- ਗਮ. ਸੰਗ੍ਯਾ- ਮਿਲਾਪ. ਮੇਲ. "ਸਾਧੂ ਸੰਗਮ ਹੈ ਨਿਸਤਾਰਾ." (ਗਉ ਮਃ ੫) ੨. ਦੋ ਨਦੀਆਂ ਦੇ ਮਿਲਾਪ ਦਾ ਅਸਥਾਨ। (੩ ਇਸਤ੍ਰੀ ਅਤੇ ਪਤਿ ਦਾ ਮਿਲਾਪ. ਮੈਥੁਨ....
ਸੰ, निस्तार, ਸੰਗ੍ਯਾ- ਪਾਰ ਹੋਣ ਦਾ ਭਾਵ, ਤਰਕੇ ਪਾਰ ਹੋਣ ਦੀ ਕ੍ਰਿਯਾ। ੨. ਛੁਟਕਾਰਾ, ਉੱਧਾਰ, ਮੋਕ੍ਸ਼੍, "ਤੁਮਾਹੀ ਤੇ ਮੇਰੋ ਨਿਸਤਾਰ," (ਬਿਲਾ ਕਬੀਰ)"ਹਲਤਿ ਪਲਤਿ ਸਦਾ ਕਰੇ ਨਿਸਤਾਰਾ,"(ਵਾਰ ਵਡ ਮਃ ੪) ੩. ਜਹਾਜ਼, "ਗੁਰ ਕੇ ਚਰਨ ਜੀਅ ਕਾ ਨਿਸਤਾਰਾ। ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ." (ਧਨਾ ਮਃ ਪ)...
ਸੰ. ਨਵਦ੍ਵੀਪ. ਸੰਗ੍ਯਾ- ਬੰਗਾਲ ਵਿੱਚ ਇੱਕ ਪ੍ਰਸਿੱਧ ਨਗਰ, ਜੋ ਵਿਦ੍ਯਾ ਦੀ ਪੁਰਾਣੀ ਟਕਸਾਲ ਹੈ. ਇਹ ਰਾਜਾ ਲਕ੍ਸ਼੍ਮਣਸੇਨ ਨੇ ਈਸਵੀ ਬਾਰਵੀਂ ਸਦੀ ਵਿਚ ਆਬਾਦ ਕੀਤਾ ਸੀ. ਵੈਸਨਵ ਮਤ ਦਾ ਸੁਧਾਰਕ ਚੈਤਨ੍ਯ, ਪੰਦ੍ਰਵੀਂ ਸਦੀ ਦੇ ਅੰਤ ਵਿੱਚ ਇਸੇ ਥਾਂ ਜਨਮਿਆ ਸੀ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਮਿਥੁਨ (ਜੋੜੇ) ਦਾ ਮਿਲਾਪ. ਇਸਤ੍ਰੀ ਪੁਰੁਸ ਦਾ ਸੰਗਮ. ਰਤਿਕ੍ਰੀੜਾ. ਦੇਖੋ, ਮਿਥ ਧਾ. ਚਰਕ- ਸੰਹਿਤਾ ਵਿੱਚ ਵਸੰਤ ਅਤੇ ਸਰਦ ਰੁੱਤ ਵਿੱਚ ਤਿੰਨ ਦਿਨਾਂ ਪਿੱਛੋਂ, ਵਰਖਾ ਅਤੇ ਗਰਮੀ ਦੀ ਰੁੱਤ ਵਿੱਚ ਪੰਦਰਾਂ ਦਿਨਾਂ ਪਿੱਛੋਂ ਭੋਗ ਕਰਨਾ, ਅਰੋਗਤਾ ਦਾ ਵਿਚਾਰ ਕਰਕੇ ਲਿਖਿਆ ਹੈ.¹...