sangrahanaसंग्रहण
ਸੰ. ਸੰਗ੍ਯਾ- ਇਕੱਠਾ ਕਰਨਾ. ਜਮਾ ਕਰਨਾ। ੨. ਵਸ਼ ਕਰਨਾ. ਅਧੀਨ ਕਰਨਾ. "ਆਤਮ ਰਤ ਸੰਗ੍ਰਹਣ ਕਹਣ ਅੰਮ੍ਰਤ ਕਲ ਢਾਲਣ." (ਸਵੈਯੇ ਮਃ ੨. ਕੇ) ੩. ਰੋਕਣਾ. ਵਰਜਣਾ. "ਬੀਸ ਸਪਤਾਹਰੋ ਬਾਸਰੋ ਸੰਗ੍ਰਹੈ." (ਸ੍ਰੀ ਮਃ ੧) ਸਤਾਈ ਤੱਤਾਂ ਦੇ ਨਿਵਾਸ ਅਸਥਾਨ ਸ਼ਰੀਰ ਨੂੰ ਵਿਕਾਰਾਂ ਤੋਂ ਵਰਜੇ. ਦੇਖੋ, ਬੀਸ ਸਪਤਾਹਰੋ.
सं. संग्या- इकॱठा करना. जमा करना। २. वश करना. अधीन करना. "आतम रत संग्रहण कहण अंम्रत कल ढालण." (सवैये मः २. के) ३. रोकणा. वरजणा. "बीस सपताहरो बासरो संग्रहै." (स्री मः १) सताई तॱतां दे निवास असथान शरीर नूं विकारां तों वरजे. देखो, बीस सपताहरो.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਅ਼. [جماع] ਜਮਅ਼. ਸੰਗ੍ਯਾ- ਜੋੜ. ਮੀਜ਼ਾਨ। ੨. ਸੰਗ੍ਰਹਿ। ੩. ਜਮਾ ਸ਼ਬਦ ਖ਼ਾਤਿਰਜਮਾ (ਤਸੱਲੀ) ਲਈ ਭੀ ਵਰਤਿਆ ਹੈ. "ਇਸ ਬਿਧਿ ਤਾਂਕੀ ਜਮਾ ਕਰਾਈ." (ਗੁਵਿ ੧੦)...
ਵਿ- ਮਾਤਹਤ. ਆਗ੍ਯਾਕਾਰੀ। ੨. ਵਸ਼ੀਭੂਤ। ੩. ਦੀਨ. ਨਿਰਅਭਿਮਾਨ. "ਅਜਯਾ ਅਧੀਨ ਤਾਂਤੇ ਪਰਮ ਪਵਿਤ੍ਰ ਭਈ." (ਭਾਗੁ ਕ)¹ ਅਜਾ (ਬਕਰੀ) ਦੀਨ ਹੋਣ ਕਰਕੇ ਪਵਿਤ੍ਰ ਹੋਈ....
ਸੰ. आत्मन्- ਆਤਮਨ. ਸੰਗ੍ਯਾ- ਪਾਰਬ੍ਰਹਮ. ਵਾਹਗੁਰੂ. ਕਰਤਾਰ. ਇਸ ਸ਼ਬਦ ਦਾ ਪੂਰਾ ਨਿਰਣਾ ਆਤਮਾ ਸ਼ਬਦ ਵਿੱਚ ਦੇਖੋ. "ਆਤਮ ਰਾਮ ਤਿਸੁ ਨਦਰੀ ਆਇਆ." (ਸੁਖਮਨੀ) ੨. ਜੀਵਾਤਮਾ. "ਆਤਮ ਮਹਿ ਰਾਮ, ਰਾਮ ਮਹਿ ਆਤਮ." (ਭੈਰ ਅਃ ਮਃ ੧) ੩. ਅੰਤਹਕਰਣ. ਮਨ. "ਪ੍ਰਭੁ ਕਉ ਸਿਮਰਹਿ ਤਿਨਿ ਆਤਮ ਜੀਤਾ." (ਸੁਖਮਨੀ) ੪. ਆਪਣਾ ਆਪ. "ਸਭ ਤੇ ਨੀਚੁ ਆਤਮ ਕਰਿ ਮਾਨਉ." (ਦੇਵ ਮਃ ੫) ੫. ਦੇਹ. ਸ਼ਰੀਰ। ੬. ਧੀਰਜ। ੭. ਸੁਭਾਉ। ੮. ਸੰ. आ- तमस्- ਆ- ਤਮ. ਗਾੜ੍ਹਾ ਅੰਧੇਰਾ. ਭਾਵ ਅਗ੍ਯਾਨ ਰੂਪ ਅੰਧਕਾਰ. "ਨਿੰਦਾ ਕਰਿ ਕਰਿ ਨਰਕ ਨਿਵਾਸੀ, ਅੰਤਰਿ ਆਤਮ¹ ਜਾਪੈ." (ਮਾਰੂ ਅਃ ਮ ਃ ੧)...
ਸੰ. ਸੰਗ੍ਯਾ- ਇਕੱਠਾ ਕਰਨਾ. ਜਮਾ ਕਰਨਾ। ੨. ਵਸ਼ ਕਰਨਾ. ਅਧੀਨ ਕਰਨਾ. "ਆਤਮ ਰਤ ਸੰਗ੍ਰਹਣ ਕਹਣ ਅੰਮ੍ਰਤ ਕਲ ਢਾਲਣ." (ਸਵੈਯੇ ਮਃ ੨. ਕੇ) ੩. ਰੋਕਣਾ. ਵਰਜਣਾ. "ਬੀਸ ਸਪਤਾਹਰੋ ਬਾਸਰੋ ਸੰਗ੍ਰਹੈ." (ਸ੍ਰੀ ਮਃ ੧) ਸਤਾਈ ਤੱਤਾਂ ਦੇ ਨਿਵਾਸ ਅਸਥਾਨ ਸ਼ਰੀਰ ਨੂੰ ਵਿਕਾਰਾਂ ਤੋਂ ਵਰਜੇ. ਦੇਖੋ, ਬੀਸ ਸਪਤਾਹਰੋ....
ਸੰ. ਕਥਨ. ਸੰਗ੍ਯਾ- ਕਹਿਣਾ. ਬਿਆਨ. "ਕੂੜੇ ਕਹਣ ਕਹੰਨ." (ਵਾਰ ਬਿਲਾ ਮਃ ੩) "ਤਾਮੈ ਕਹਿਆ ਕਹਣੁ." (ਵਡ ਛੰਤ ਮਃ ੧) "ਕਹਣਾ ਸੁਨਣਾ ਅਕਥ." (ਪ੍ਰਭਾ ਮਃ ੧)...
ਦੇਖੋ, ਅਮ੍ਰਿਤ....
ਦੇਖੋ, ਢਾਲਣਾ। ੨. ਵਿ- ਤੁਲ੍ਯ. ਮਾਨਿੰਦ. "ਕਹਿਣ ਅੰਮ੍ਰਿਤ ਕਲ ਢਾਲਣ." (ਸਵੈਯੇ ਮਃ ੨. ਕੇ) ਦੇਖੋ, ਕਲ ੨....
ਕ੍ਰਿ- ਰੋਧਣ ਕਰਨਾ. ਅਟਕਾਉਣਾ. ਠਹਿਰਾਉਣਾ....
ਵਰਜਨ. ਰੋਕਣਾ. ਦੇਖੋ, ਬਰਜਣਾ....
ਸੰ. ਵਿੰਸ਼ੀਤ. ਵਿ- ਵੀਹ. "ਬੀਸ ਬਰਸ ਕਛੁ ਤਪੁ ਨ ਕੀਓ." (ਆਸਾ ਕਬੀਰ)...
ਸੰਗ੍ਯਾ- ਬਾਸ ਅਸਥਾਨ. ਵਸੇਰੇ ਦਾ ਥਾਂ। ੨. ਵਾਸਰ. ਦਿਨ. ਦੇਖੋ, ਬੀਸ ਸਪਤਾਹਰੋ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸਪ੍ਤਵਿੰਸ਼ਤਿ. ਵੀਹ ਉੱਪਰ ਸੱਤ- ੨੭....
ਸੰ. निवास्. ਧਾ- ਢਕਣਾ(ਆਛਾਦਨ ਕਰਨਾ), ਲਪੇਟਣਾ। ੨. ਸੰਗ੍ਯਾ- ਘਰ. ਰਹਿਣ ਦੀ ਥਾਂ। ੩. ਵਸਤ੍ਰ। ੪. ਰਹਾਇਸ਼. ਰਹਿਣ ਦਾ ਭਾਵ. "ਸਾਧ- ਸੰਗਿ ਪ੍ਰਭ ਦੇਹੁ ਨਿਵਾਸ." (ਸੁਖਮਨੀ) ੫. ਵਿਸ਼੍ਰਾਮ. ਟਿਕਾਉ. "ਮੀਨ ਨਿਵਾਸ ਉਪਜੈ ਜਲ ਹੀ ਤੇ." (ਮਲਾ ਅਃ ਮਃ ੧) ੬. ਸੰ. ਨਿਰ੍ਵਾਸ. ਬਾਹਰ ਕੱਢਣ ਦੀ ਕ੍ਰਿਯਾ. "ਨੀਚਰੂਖ ਤੇ ਊਚ ਭਏ ਹੈਂ ਗੰਧ ਸੁਗੰਧ ਨਿਵਾਸਾ." (ਆਸਾ ਰਵਿਦਾਸ) ਇਰੰਡ ਦੀ ਗੰਧ ਨਿਰ੍ਵਾਸ ਕਰਕੇ, ਚੰਦਨ ਦੀ ਸੁਗੰਧ ਸਹਿਤ ਹੋਏ ਹਾਂ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....