sangharaसंघर
ਸੰਗ੍ਯਾ- ਝਾਫਿਆਂ ਦਾ ਬਣਾਇਆ ਹੋਇਆ ਕਿਲਾ. ਕਾਠ ਦਾ ਦੁਰਗ. "ਸੰਘਰ ਤਹਿ ਬੰਧਾਇ ਚੁਫੇਰਾ." (ਗੁਪ੍ਰਸੂ) ੨. ਸੰਗ੍ਰਾਮ ਦਾ ਵਾਜਾ. ਰਣਸ਼੍ਰਿੰਗ (ਰਨਸਿੰਘਾ). "ਬਡ ਜੋਧੀ ਸੰਘਰ ਵਾਏ." (ਚੰਡੀ ੩) ੩. ਸੰ. ਸੰਗਰ. ਯੁੱਧ. ਜੰਗ. "ਸੂਰ ਦੇਖ ਸੰਘਰ ਮੇ ਕਾਯਰ ਪਲਾਵਹੀਂ." (ਨਾਪ੍ਰ) ੪. ਇੱਕ ਜੱਟ ਗੋਤ. "ਕੰਦੂ ਸੰਘਰ ਮਿਲੈ ਹਸੰਦਾ." (ਭਾਗੁ)
संग्या- झाफिआं दा बणाइआ होइआ किला. काठ दा दुरग. "संघर तहि बंधाइ चुफेरा." (गुप्रसू) २. संग्राम दा वाजा. रणश्रिंग (रनसिंघा). "बड जोधी संघर वाए." (चंडी ३) ३. सं. संगर. युॱध. जंग. "सूर देख संघर मे कायर पलावहीं." (नाप्र) ४. इॱक जॱट गोत. "कंदू संघर मिलै हसंदा."(भागु)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [قِلعہ] ਕ਼ਿਲਅ਼. ਸੰਗ੍ਯਾ- ਦੁਰਗ. ਗੜ੍ਹ....
ਸੰ. ਕਾਸ੍ਠ. "ਕਾਠ ਕੀ ਪੁਤਰੀ ਕਹਾ ਕਰੈ ਬਪੁਰੀ?" (ਗਉ ਮਃ ੫)...
ਸੰ. ਦੁਰ੍ਗ. ਵਿ- ਜਿੱਥੇ ਗਮਨ ਕਰਨਾ ਔਖਾ ਹੋਵੇ. ਜਿੱਥੇ ਔਖਾ ਪਹੁਚਿਆ ਜਾਵੇ। ੨. ਸੰਗ੍ਯਾ- ਕਿਲਾ. ਗੜ੍ਹ। ੩. ਰੁਰੂ ਦਾ ਪੁਤ੍ਰ ਇੱਕ ਦੈਤ, ਜਿਸ ਨੂੰ ਮਾਰਨ ਤੋਂ ਦੇਵੀ ਦਾ ਨਾਉਂ ਦੁਰ੍ਗਾ ਹੋਇਆ. ਦੇਖੋ, ਦੇਵੀ ਭਾਗਵਤ ਸਕੰਧ ੭. ਅਃ ੨੮....
ਸੰਗ੍ਯਾ- ਝਾਫਿਆਂ ਦਾ ਬਣਾਇਆ ਹੋਇਆ ਕਿਲਾ. ਕਾਠ ਦਾ ਦੁਰਗ. "ਸੰਘਰ ਤਹਿ ਬੰਧਾਇ ਚੁਫੇਰਾ." (ਗੁਪ੍ਰਸੂ) ੨. ਸੰਗ੍ਰਾਮ ਦਾ ਵਾਜਾ. ਰਣਸ਼੍ਰਿੰਗ (ਰਨਸਿੰਘਾ). "ਬਡ ਜੋਧੀ ਸੰਘਰ ਵਾਏ." (ਚੰਡੀ ੩) ੩. ਸੰ. ਸੰਗਰ. ਯੁੱਧ. ਜੰਗ. "ਸੂਰ ਦੇਖ ਸੰਘਰ ਮੇ ਕਾਯਰ ਪਲਾਵਹੀਂ." (ਨਾਪ੍ਰ) ੪. ਇੱਕ ਜੱਟ ਗੋਤ. "ਕੰਦੂ ਸੰਘਰ ਮਿਲੈ ਹਸੰਦਾ." (ਭਾਗੁ)...
ਦੇਖੋ, ਤਹ। ੨. ਦੇਖੋ, ਤਹਿਂ"....
ਸੰਗ੍ਯਾ- ਵਾਦ੍ਯ. ਸਾਜ. ਵਾਦਿਤ੍ਰ. "ਵਾਜਾ ਮਤਿ, ਪਖਾਵਜ ਭਾਉ." (ਆਸਾ ਮਃ ੧) ਦੇਖੋ, ਪੰਚ ਸਬਦ। ੨. ਸੰਗੀਤ ਵਿੱਚ ਛੀ ਪ੍ਰਕਾਰ ਦੇ ਵਾਜੇ ਇਹ ਭੀ ਲਿਖੇ ਹਨ-#ਏਕਹਸ੍ਤ- ਜੋ ਇੱਕ ਹੱਥ ਨਾਲ ਵਜਾਇਆ ਜਾਵੇ. ਇੱਕਤਾਰਾ ਤਾਨਪੂਰਾ ਆਦਿ.#ਦ੍ਵਿਹਸ੍ਤ- ਜੋ ਦੋ ਹੱਥਾਂ ਨਾਲ ਵਜਾਈਏ. ਮ੍ਰਿਦੰਗ ਪਖਾਵਜ ਵੀਣਾ ਆਦਿ.#ਕੁਡ੍ਯਾਘਾਤ- ਜੋ ਡੰਕੇ ਨਾਲ ਵਜਾਇਆ ਜਾਵੇ. ਨਗਾਰਾ ਢੋਲ ਆਦਿ.#ਧਨੁਰਾਘਰ੍ਸ- ਜੋ ਕਮਾਣ ਦੀ ਸ਼ਕਲ ਦੇ ਵਾਲਾਂ ਦੇ ਗੁਜ ਨਾਲ ਵਜਾਈਏ. ਸਾਰੰਗੀ ਸਰੰਦਾ ਤਾਊਸ ਆਦਿ.#ਹੂਤਕਾਰ- ਜੋ ਮੂੰਹ ਦੀ ਫੂਕ ਨਾਲ ਵਜਾਇਆ ਜਾਵੇ. ਨਫੀਰੀ ਮੁਰਲੀ ਆਦਿ.#ਬਹੁਰੰਗੀਕ- ਜੋ ਪਰਸਪਰ ਤਾੜਨ ਤੋਂ ਬੱਜੇ. ਝਾਂਝ ਖੜਤਾਲ ਆਦਿ. ਦੇਖੋ, ਸਾਜ....
ਸੰ. योधिन ਵਿ- ਯੁੱਧ ਕਰਤਾ. ਲੜਾਕਾ....
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਸ਼ੰ ਸੰਗ੍ਯਾ- ਯੁੱਧ. ਸੰਘਰ. ਜੰਗ। ੨. ਸ਼੍ਰਿੰਖਲ. ਸੰਗੁਲ. ਜੰਜੀਰ. "ਗਰ ਮਹਿ ਗਰੂਏ ਸੰਗਰ ਪਰਹੀਂ." (ਨਾਪ੍ਰ)...
ਸੰ. युद्घ. ਸੰਗ੍ਯਾ- ਜੰਗ. ਲੜਾਈ. ਦੇਖੋ, ਯੁਧ ਧਾ....
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਸੰ. ਸ਼ੂਲ. ਸੰਗ੍ਯਾ- ਕੰਡੇ ਵਾਂਙ ਚੁਭਣ ਵਾਲੀ ਢਿੱਡਪੀੜ. "ਭਯੋ ਸੂਰ ਰਾਜਾ ਜੂ ਮਰ੍ਯੋ." (ਚਰਿਤ੍ਰ ੨੧੮) ਦੇਖੋ, ਸੂਲ ਰੋਗ। ੨. ਕੰਡਾ. ਕੰਟਕ. ਭਾਵ- ਵੈਰੀ. "ਸੂਰ ਸੁਰਾਨ ਕੇ ਹਾਨ ਕਰੇ." (ਗੁਪ੍ਰਸੂ) ੩. ਤ੍ਰਿਸੂਲ. ਭਾਲਾ. ਨੇਜਾ. "ਹਤੇ ਸਤ੍ਰੁ ਗਨ ਗਹਿ ਕਰ ਸੂਰ." (ਗੁਪ੍ਰਸੂ) ੪. ਸੰ. ਸੂਰ. ਸੂਰਜ. "ਨਾਮ ਜਪਤ ਕੋਟਿ ਸੂਰ ਉਜਿਆਰਾ." (ਜੈਤ ਮਃ ੫) "ਕੇਤੇ ਇੰਦ ਚੰਦ ਸੂਰ ਕੇਤੇ." (ਜਪੁ) ੫. ਭਾਵ- ਆਤਮਿਕ ਰੌਸ਼ਨੀ. ਗਿਆਨ ਦਾ ਪ੍ਰਕਾਸ਼. "ਉਗਵੈ ਸੂਰ ਅਸੁਰ ਸੰਘਾਰੈ." (ਓਅੰਕਾਰ) ਅਸੁਰ ਤੋਂ ਭਾਵ ਵਿਕਾਰ ਹੈ। ੬. ਯੋਗਭ੍ਯਾਸ ਦੇ ਸੰਕੇਤ ਅਨੁਸਾਰ ਸੱਜੀ ਨਾਸਿਕਾ ਦ੍ਵਾਰਾ ਚਲਦਾ ਸ੍ਵਾਸ, ਜਿਸ ਦਾ ਦੇਵਤਾ ਸੂਰਜ ਮੰਨਿਆ ਹੈ. "ਸੂਰ ਸਤ ਖੋੜਸਾ ਦਤ ਕੀਆ." (ਮਾਰੂ ਜੈਦੇਵ) ੭. ਪੰਡਿਤ. ਦਾਨਾ। ੮. ਸੰ. ਸ਼ੂਰ. ਯੋਧਾ. ਬਹਾਦੁਰ. "ਅਸੰਖ ਸੂਰ ਮੁਹ ਭਖ ਸਾਰ." (ਜਪੁ) ੯. ਸੰ. ਸ਼ੌਰ੍ਯ. ਸੂਰਮਤਾ. ਬਹਾਦੁਰੀ. "ਖਤ੍ਰੀ ਸਬਦੰ ਸੂਰ ਸਬਦੰ." (ਵਾਰਾ ਆਸਾ) ੧੦. ਸੰ. ਸ਼ੂਕਰ. ਸੂਅਰ. ਵਰਾਹ. "ਸੂਰ ਤਮ ਵ੍ਰਿੰਦ ਪਰ, ਸੂਰ ਰਣ ਦੁੰਦ ਪਰ, ਸੂਰ ਦਿਤਿਨੰਦ ਪਰ.¹ (ਗੁਪ੍ਰਸੂ)#ਕੁਰਾਨ ਵਿੱਚ ਸੂਰ ਦਾ ਮਾਸ ਹਰਾਮ ਲਿਖਿਆ ਹੈ. ਦੇਖੋ, ਸੂਰਤ ਬਕਰ, ਆਯਤ ੭੧, ਯਹੂਦੀ ਸੂਰ ਨੂੰ ਇਸ ਲਈ ਅਪਵਿਤ੍ਰ ਮੰਨਦੇ ਹਨ ਕਿ ਪੈਗੰਬਰ ਮੂਸਾ ਨੇ ਸੂਰ ਦੀ ਅਪਵਿਤ੍ਰ ਪਸ਼ੂਆਂ ਵਿੱਚ ਗਿਣਤੀ ਕੀਤੀ ਹੈ.² ਸਿੱਖ ਸੂਰ ਨੂੰ ਖਾਣ ਵਾਲੇ ਪਸ਼ੂਆਂ ਵਿੱਚ ਗਿਣਦੇ ਹਨ, ਪਰ ਖਾਸ ਕਰਕੇ ਵਿਧਿ ਨਹੀਂ। ੧੧. ਅ਼. [صوُر] ਸੂਰ. ਤੁਰ੍ਹੀ. ਬਿਗੁਲ। ੧੨. ਇਸਰਾਫ਼ੀਲ ਫਰਿਸ਼ਤੇ ਦਾ ਰਣਸਿੰਹਾ, ਜੋ ਪ੍ਰਲੈ ਵੇਲੇ ਵੱਜੇਗਾ, ਜਿਸ ਤੋਂ ਮੁਰਦੇ ਕਬਰਾਂ ਵਿੱਚੋ ਉਠ ਖੜੇ ਹੋਣਗੇ. ਦੋਖੋ, ਕੁਰਾਨ ਸੂਰਤ ੩੯, ਆਯਤ ੬੮। ੧੩. ਫ਼ਾ. [سۇر] ਲੋਦੀ ਵੰਸ਼ ਦੇ ਪਠਾਣਾਂ ਦੀ ਇੱਕ ਜਾਤਿ. ਹੁਮਾਯੂੰ ਨੂੰ ਜਿੱਤਣ ਵਾਲਾ ਸ਼ੇਰਸ਼ਾਹ ਇਸੇ ਜਾਤਿ ਦਾ ਸੀ। ੧੪. ਸ਼ਾਦੀ ਦੀ ਸਭਾ। ੧੫. ਸੁਰਖ ਰੰਗ। ੧੬. ਸ਼ਹਰਪਨਾਹ. ਫਸੀਲ....
ਦੇਖੋ, ਕਾਇਰ....
ਇੱਕ ਜਾਤਿ, ਜੋ ਰਾਜਪੂਤਾਂ ਦੀ ਸ਼ਾਖ਼ ਹੈ. ਜੱਟ, ਹਿੰਦ ਵਿੱਚ ਮੱਧ ਏਸ਼ੀਆ ਤੋਂ ਆਕੇ ਪੱਛਮੀ ਹਿੰਦੁਸਤਾਨ ਵਿੱਚ ਆਬਾਦ ਹੋਏ ਸਨ. ਕਰਨਲ ਟਾਡ ਨੇ ਜੱਟਾਂ ਨੂੰ ਯਦੁਵੰਸ਼ੀ ਦੱਸਿਆ ਹੈ. ਇਤਿਹਾਸਕਾਰਾਂ ਨੇ ਇਸੇ ਜਾਤਿ ਦੇ ਨਾਮ Jit- Jute- Getae ਆਦਿ ਲਿਖੇ ਹਨ. ਇਸ ਜਾਤਿ ਦੇ ਬਹੁਤ ਲੋਕ ਖੇਤੀ ਦਾ ਕੰਮ ਕਰਦੇ ਹਨ. ਫ਼ੌਜੀ ਕੰਮ ਲਈ ਭੀ ਇਹ ਬਹੁਤ ਪ੍ਰਸਿੱਧ ਹਨ. ਜੱਟ ਕੱਦਾਵਰ, ਬਲਵਾਨ, ਨਿਸਕਪਟ, ਸ੍ਵਾਮੀ ਦੇ ਭਗਤ ਅਤੇ ਉਦਾਰ ਹੁੰਦੇ ਹਨ....
ਸੰਗ੍ਯਾ- ਗੋਤਾ. ਟੁੱਬੀ। ੨. ਗੁਤਾਵਾ. ਪਸ਼ੂ ਦੇ ਚਾਰਨ ਲਈ ਤੂੜੀ ਆਦਿਕ ਪੱਠਿਆਂ ਵਿੱਚ ਮਿਲਾਇਆ ਅੰਨ. "ਜੈਸੇ ਗਊ ਕਉ ਗੋਤ ਖਵਾਈਦਾ ਹੈ." (ਜਸਭਾਮ) ੩. ਸੰ. ਗੋਤ੍ਰ. ਕੁਲ. ਵੰਸ਼. ਖ਼ਾਨਦਾਨ....
ਦੇਖੋ, ਕਦੂਆ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...