sanghāसंघा
ਸੰਗ੍ਯਾ- ਰੱਸੀਆਂ ਦਾ ਸੰਘ (ਸਮੁਦਾਯ) ਜਿਸ ਥਾਂ ਆਕੇ ਇੱਕਠਾ ਹੋਵੇ। ੨. ਇੱਕ ਜੱਟ ਗੋਤ.
संग्या- रॱसीआं दा संघ (समुदाय) जिस थां आके इॱकठा होवे। २. इॱक जॱट गोत.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਕੰਠ. ਗਲਾ. "ਚਬੈ ਤਤਾ ਲੋਹਸਾਰ ਵਿਚਿ ਸੰਘੈ ਪਲਤੇ." (ਵਾਰ ਗਉ ੧. ਮਃ ੪) ੨. ਟੋਬਾ ਜਾਤੀ, ਜੋ ਜਮੀਨ ਸੁੰਘਕੇ ਜਮੀਨਗਰਭ ਵਿੱਚ ਪਾਣੀ ਦਾ ਮਿੱਠਾ ਖਾਰਾ ਹੋਣਾ ਦੱਸਦੀ ਹੈ. ਸੋਂਘਾ। ੩. ਸੰ. ਸਮੁਦਾਯ. ਗਰੋਹ. ਇਕੱਠ....
ਸੰ. ਸੰਗ੍ਯਾ- ਇਕੱਠ. ਗਰੋਹ। ੨. ਜੰਗ. ਯੁੱਧ। ੩. ਉੱਨਤੀ. ਤਰੱਕੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਇੱਕ ਜਾਤਿ, ਜੋ ਰਾਜਪੂਤਾਂ ਦੀ ਸ਼ਾਖ਼ ਹੈ. ਜੱਟ, ਹਿੰਦ ਵਿੱਚ ਮੱਧ ਏਸ਼ੀਆ ਤੋਂ ਆਕੇ ਪੱਛਮੀ ਹਿੰਦੁਸਤਾਨ ਵਿੱਚ ਆਬਾਦ ਹੋਏ ਸਨ. ਕਰਨਲ ਟਾਡ ਨੇ ਜੱਟਾਂ ਨੂੰ ਯਦੁਵੰਸ਼ੀ ਦੱਸਿਆ ਹੈ. ਇਤਿਹਾਸਕਾਰਾਂ ਨੇ ਇਸੇ ਜਾਤਿ ਦੇ ਨਾਮ Jit- Jute- Getae ਆਦਿ ਲਿਖੇ ਹਨ. ਇਸ ਜਾਤਿ ਦੇ ਬਹੁਤ ਲੋਕ ਖੇਤੀ ਦਾ ਕੰਮ ਕਰਦੇ ਹਨ. ਫ਼ੌਜੀ ਕੰਮ ਲਈ ਭੀ ਇਹ ਬਹੁਤ ਪ੍ਰਸਿੱਧ ਹਨ. ਜੱਟ ਕੱਦਾਵਰ, ਬਲਵਾਨ, ਨਿਸਕਪਟ, ਸ੍ਵਾਮੀ ਦੇ ਭਗਤ ਅਤੇ ਉਦਾਰ ਹੁੰਦੇ ਹਨ....
ਸੰਗ੍ਯਾ- ਗੋਤਾ. ਟੁੱਬੀ। ੨. ਗੁਤਾਵਾ. ਪਸ਼ੂ ਦੇ ਚਾਰਨ ਲਈ ਤੂੜੀ ਆਦਿਕ ਪੱਠਿਆਂ ਵਿੱਚ ਮਿਲਾਇਆ ਅੰਨ. "ਜੈਸੇ ਗਊ ਕਉ ਗੋਤ ਖਵਾਈਦਾ ਹੈ." (ਜਸਭਾਮ) ੩. ਸੰ. ਗੋਤ੍ਰ. ਕੁਲ. ਵੰਸ਼. ਖ਼ਾਨਦਾਨ....