sanjogi, sanjogīसंजोगि, संजोगी
ਕ੍ਰਿ. ਵਿ- ਸੰਯੋਗ ਵਸ਼. ਕਰਮ ਆਦਿਕਾਂ ਦੇ ਸੰਬੰਧ ਨਾਲ. "ਮਾਨਸ ਜਨਮ ਸੰਜੋਗਿ ਪਾਇਆ." (ਧਨਾ ਅਃ ਮਃ ੫) ੨. ਉਪਾਯ (ਜਤਨ) ਨਾਲ. "ਕਵਨ ਸੰਜੋਗਿ ਮਿਲਉ ਪ੍ਰਭੁ ਅਪਨੇ." (ਬਿਲਾ ਮਃ ੫) "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਸੰ. संयोगिन ਵਿ- ਸੰਯੋਗ ਵਾਲਾ. ਸੰਬੰਧ ਰੱਖਣ ਵਾਲਾ। ੩. ਸੰਨ੍ਯਾਸੀ ਅਤੇ ਜੋਗੀਆਂ ਦੇ ਸੰਕੇਤ ਵਿੱਚ ਉਹ ਸਾਧੂ ਸੰਜੋਗੀ ਹੈ, ਜ ਗ੍ਰਿਹਸਥੀ ਹੋਕੇ ਜੀਵਨ ਵਿਤਾਉਂਦਾ ਹੈ.
क्रि. वि- संयोग वश. करम आदिकां दे संबंध नाल. "मानस जनम संजोगि पाइआ." (धना अः मः ५) २. उपाय (जतन) नाल. "कवन संजोगि मिलउ प्रभु अपने." (बिला मः ५) "मेला संजोगी राम." (आसा छंत मः १) २. सं. संयोगिन वि- संयोग वाला. संबंध रॱखण वाला। ३. संन्यासी अते जोगीआं दे संकेत विॱच उह साधू संजोगी है, ज ग्रिहसथी होके जीवन विताउंदा है.
ਦੇਖੋ, ਸੰਜੋਗ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਮਾਨੁਸ. ਮਨੁੱਖ. "ਮਾਨਸ ਕੋ ਜਨਮੁਲੀਨ, ਸਿਮਰਨੁ ਨਹ ਨਿਮਖ ਕੀਨ." (ਜੈਜਾ ਮਃ ੯) ੨. ਸੰ. मानस. ਮਨ. ਦਿਲ। ੩. ਮਾਨਸਰੋਵਰ. ਤਿੱਬਤ ਦੀ ਇੱਕ ਪ੍ਰਸਿੱਧ ਝੀਲ, ਜੋ ਪੁਰਾਣਾਂ ਅਨੁਸਾਰ ਬ੍ਰਹਮਾ ਨੇ ਕੈਲਾਸ ਪਾਸ ਰਚੀ ਹੈ. ਮਾਨਸਰੋਵਰ ਤਾਲ ਦਾ ਵਿਸਤਾਰ ੫੦- ੬੦ ਮੀਲ ਹੈ. ਇਹ ਕੈਲਾਸ ਦੇ ਦੱਖਣ ਵੱਲ ੧੫੩੦੦ ਫੁਟ ਦੀ ਬਲੰਦੀ ਤੇ ਹੈ. ਕਵੀਆਂ ਨੇ ਇਸ ਨੂੰ ਹੰਸਾਂ ਦਾ ਨਿਵਾਸ ਅਸਥਾਨ ਲਿਖਿਆ ਹੈ। ੪. ਮਨੋਰਥ, ਸੰਕਲਪ. "ਸਭਿ ਪੁਰੇ ਮਾਨਸ ਤਿਨਛੇ." (ਬਸੰ ਮਃ ੪) ੫. ਵਿ- ਮਨ ਦਾ. ਮਨ ਨਾਲ ਹੈ ਜਿਸ ਦਾ ਸੰਬੰਧ। ੬. ਮਾਨਸਰ ਨਾਲ ਹੈ ਜਿਸ ਦਾ ਸੰਬੰਧ. ਮਾਨਸਰ ਪੁਰ ਰਹਿਣ ਵਾਲਾ। ੭. ਭੂਟਾਨ ਦੇ ਪਹਾੜਾਂ ਤੋਂ ਨਿਕਲਿਆ ਆਸਾਮ ਦਾ ਇੱਕ ਦਰਿਆ ਜੋ ਗੋਆਲਪਾਰਾ ਪਾਸ ਬ੍ਰਹਮਪੁਤ੍ਰ ਨਦ ਵਿੱਚ ਮਿਲਦਾ ਹੈ....
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਕ੍ਰਿ. ਵਿ- ਸੰਯੋਗ ਵਸ਼. ਕਰਮ ਆਦਿਕਾਂ ਦੇ ਸੰਬੰਧ ਨਾਲ. "ਮਾਨਸ ਜਨਮ ਸੰਜੋਗਿ ਪਾਇਆ." (ਧਨਾ ਅਃ ਮਃ ੫) ੨. ਉਪਾਯ (ਜਤਨ) ਨਾਲ. "ਕਵਨ ਸੰਜੋਗਿ ਮਿਲਉ ਪ੍ਰਭੁ ਅਪਨੇ." (ਬਿਲਾ ਮਃ ੫) "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਸੰ. संयोगिन ਵਿ- ਸੰਯੋਗ ਵਾਲਾ. ਸੰਬੰਧ ਰੱਖਣ ਵਾਲਾ। ੩. ਸੰਨ੍ਯਾਸੀ ਅਤੇ ਜੋਗੀਆਂ ਦੇ ਸੰਕੇਤ ਵਿੱਚ ਉਹ ਸਾਧੂ ਸੰਜੋਗੀ ਹੈ, ਜ ਗ੍ਰਿਹਸਥੀ ਹੋਕੇ ਜੀਵਨ ਵਿਤਾਉਂਦਾ ਹੈ....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਦੇਖੋ, ਉਪਾਉ....
ਸੰ. ਯਤ੍ਨ. ਸੰਗ੍ਯਾ- ਉਪਾਯ. "ਜਤਨ ਬਹੁਤ ਸੁਖ ਕੇ ਕੀਏ." (ਸ. ਮਃ ੯) ੨. ਯਤ ਧਾਰਣ. ਇੰਦ੍ਰਿਯਨਿਗ੍ਰਹਿ. "ਜਤਨ ਤਪਨ ਭ੍ਰਮਨ." (ਕਾਨ ਮਃ ੫)...
ਦੇਖੋ, ਕਵਣ. "ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ?" (ਗਉ ਮਃ ੫) "ਕਵਨੁ ਸੁਜਨ ਜੋ ਸਉਦਾ ਜੋਰੈ?" (ਗਉ ਮਃ ੫)...
ਪ੍ਰ- ਭੂ. ਸੰਗ੍ਯਾ- ਸ੍ਵਾਮੀ. ਮਾਲਿਕ. "ਪ੍ਰਭੁ ਅਪਨਾ ਸਦਾ ਧਿਆਇਆ." (ਸੋਰ ਮਃ ੫) ੨. ਕਰਤਾਰ। ੩. ਪਾਰਾ। ੪. ਪਤਿ. ਭਰਤਾ....
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਸੰਗ੍ਯਾ- ਮਿਲਾਪ. "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਲੋਕਾਂ ਦਾ ਏਕਤ੍ਰ ਹੋਇਆ ਸਮੁਦਾਯ. ਬਹੁਤ ਮਿਲੇ ਹੋਏ ਲੋਕ. "ਮੇਲਾ ਸੁਣਿ ਸਿਵਰਾਤਿ ਦਾ." (ਭਾਗੁ)...
ਕ੍ਰਿ. ਵਿ- ਸੰਯੋਗ ਵਸ਼. ਕਰਮ ਆਦਿਕਾਂ ਦੇ ਸੰਬੰਧ ਨਾਲ. "ਮਾਨਸ ਜਨਮ ਸੰਜੋਗਿ ਪਾਇਆ." (ਧਨਾ ਅਃ ਮਃ ੫) ੨. ਉਪਾਯ (ਜਤਨ) ਨਾਲ. "ਕਵਨ ਸੰਜੋਗਿ ਮਿਲਉ ਪ੍ਰਭੁ ਅਪਨੇ." (ਬਿਲਾ ਮਃ ੫) "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਸੰ. संयोगिन ਵਿ- ਸੰਯੋਗ ਵਾਲਾ. ਸੰਬੰਧ ਰੱਖਣ ਵਾਲਾ। ੩. ਸੰਨ੍ਯਾਸੀ ਅਤੇ ਜੋਗੀਆਂ ਦੇ ਸੰਕੇਤ ਵਿੱਚ ਉਹ ਸਾਧੂ ਸੰਜੋਗੀ ਹੈ, ਜ ਗ੍ਰਿਹਸਥੀ ਹੋਕੇ ਜੀਵਨ ਵਿਤਾਉਂਦਾ ਹੈ....
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਸੰਨਿਆਸ ਅਤੇ ਸੰਨਿਆਸੀ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. संकेत ਸੰਗ੍ਯਾ- ਇਸ਼ਾਰਾ। ੨. ਚਿੰਨ੍ਹ. ਨਿਸ਼ਾਨ। ੩. ਸੰ. ਸੰ- ਕੇਤ. ਨਿਵਾਸ. "ਜਲ ਸੰਕੇਤਨਿ ਆਦਿ ਬਖਾਨਹੁ." (ਸਨਾਮਾ) ਜਲ ਦਾ ਹੈ ਸੰਕੇਤ (ਨਿਵਾਸ) ਜਿਸ ਵਿੱਚ, ਨਦੀ....
ਦੇਖੋ, ਸਾਧੁ. "ਸਾਧੂ ਸੰਗਿ ਉਧਾਰੁ ਭਏ ਨਿਕਾਣਿਆ." (ਮਃ ੫. ਵਾਰ ਮਲਾ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜਵਾਈ, ਬੀਬੀ ਬੀਰੋ ਜੀ ਦਾ ਪਤਿ. ਦੇਖੋ, ਬੀਰੋ ਬੀਬੀ। ੩. ਸਾਦੇ ਦਾ ਪੁਤ੍ਰ ਅਤੇ ਭਾਈ ਰੂਪਚੰਦ ਜੀ ਦਾ ਪਿਤਾ....
ਦੇਖੋ, ਗ੍ਰਿਸਤ. ਗ੍ਰਿਹਸਥਆਸ਼੍ਰਮ ਅਤੇ ਗ੍ਰਿਹਸਥਾਸ਼ਰਮ ਧਾਰਨ ਵਾਲਾ ਪੁਰਖ. "ਗ੍ਰਸਤਨ ਮੇ ਤੂੰ ਬਡੋ ਗ੍ਰਿਹਸਤੀ." (ਗੂਜ ਅਃ ਮਃ ੫)...
ਦੇਖੋ, ਜੀਵਣ। ੨. ਜ਼ਿੰਦਗੀ. "ਜੀਵਨਸੁਖੁ ਸਭੁ ਸਾਧ ਸੰਗਿ." (ਬਿਲਾ ਮਃ ੫) ੩. ਜਲ. "ਦੇ ਜੀਵਨ ਜੀਵਨ ਸੁਖਕਾਰੀ." (ਗੁਪ੍ਰਸੂ) ੪. ਉਪਜੀਵਿਕਾ. ਗੁਜ਼ਾਰਾ। ੫. ਪਵਨ। ੬. ਘੀ. ਘ੍ਰਿਤ। ੭. ਕਰਤਾਰ. ਵਾਹਗੁਰੂ। ੮. ਪੁਤ੍ਰ। ੯. ਦੇਖੋ, ਅਜੂਬਾ। ੧੦. ਭਾਈ ਭਗਤੂ ਦਾ ਛੋਟਾ ਪੁਤ੍ਰ, ਜੋ ਗੁਰੂ ਹਰਿਰਾਇ ਸਾਹਿਬ ਦੀ ਸੇਵਾ ਵਿੱਚ ਹ਼ਾਜਿਰ ਰਿਹਾ. ਇਸ ਦਾ ਦੇਹਾਂਤ ਕੀਰਤਪੁਰ ਹੋਇਆ. ਇਸ ਦਾ ਪੁਤ੍ਰ ਸੰਤਦਾਸ ਸੀ, ਜਿਸ ਦੀ ਔਲਾਦ ਹੁਣ ਭੁੱਚੋ, ਭਾਈ ਦੇ ਚੱਕ ਆਦਿ ਵਿੱਚ ਵਸਦੀ ਹੈ.#ਸੰਤਦਾਸ ਦੇ ਪੁਤ੍ਰ- ਰਾਮਸਿੰਘ, ਫਤੇਸਿੰਘ, ਬਖਤੂਸਿੰਘ, ਤਖਤੂਸਿੰਘ ਨੇ ਦਮਦਮੇ ਦਸ਼ਮੇਸ਼ ਤੋਂ ਅਮ੍ਰਿਤ ਛਕਿਆ ਸੀ. ਦੇਖੋ, ਭਗਤੂ....