sanputaसंपुट
ਦੇਖੋ, ਸੰਪਟ. "ਮਨ ਸੰਪੁਟ ਜਿਤੁ ਸਤਸਰਿ ਨਾਵਣੁ." (ਸੂਹੀ ਮਃ ੧) ਮਨ ਠਾਕੁਰ ਦੇ ਰੱਖਣ ਦਾ ਡੱਬਾ (ਸਿੰਘਾਸਨ) ਹੈ। ੨. ਵੈਦ੍ਯਕ ਅਨਸਾਰ ਦੇ ਬਰਤਨਾਂ ਵਿੱਚ ਰੱਖਕੇ ਦਵਾ ਨੂੰ ਅੱਗ ਵਿੱਚ ਤਪਾਉਣ ਦੀ ਕ੍ਰਿਯਾ।
देखो, संपट. "मन संपुट जितु सतसरि नावणु." (सूही मः १) मन ठाकुर दे रॱखण दा डॱबा (सिंघासन) है। २. वैद्यक अनसार दे बरतनां विॱच रॱखके दवा नूं अॱग विॱच तपाउण दी क्रिया।
ਸੰ. सम्पुट ਸੰਪੁਟ. ਸੰਗ੍ਯਾ- ਪੁਟ (ਢਕਣ) ਦੀ ਕ੍ਰਿਯਾ। ੨. ਡੱਬਾ। ੩. ਸੰਦੂਕ। ੪. ਪੜਦਾ. ਆਵਰਣ. ਭਾਵ- ਮਿਚ ਜਾਣ ਦਾ ਭਾਵ. "ਕਕਾ ਕਿਰਣਿ ਕਮਲ ਮਹਿ ਪਾਵਾ। ਸਸਿ ਬਿਗਾਸ ਸੰਪਟ ਨਹੀ ਆਵਾ." (ਗਉ ਬਾਵਨ ਕਬੀਰ) ਜਦ ਰਿਦੇ ਕਮਲ ਵਿੱਚ ਕਿਰਣਿ (ਸੂਰਜਆਤਮਗ੍ਯਾਨ) ਦਾ ਪ੍ਰਕਾਸ਼ ਹੋਇਆ ਤਦ ਸਸਿ (ਚੰਦ੍ਰਮਾ- ਮਾਇਆ ਦੇ ਚਮਤਕਾਰ) ਨਾਲ ਰਿਦਾ ਕਮਲ ਮਿਚਦਾ ਨਹੀਂ। ੫. ਮੰਤ੍ਰ ਦੇ ਆਦਿ ਅਤੇ ਅੰਤ ਕਿਸੇ ਪਦ ਦੇ ਜੋੜਨ ਦੀ ਕ੍ਰਿਯਾ. ਸੰਪੁਟ ਪਾਠ. ਜੈਸੇ- ਓਅੰ ਵਾਹਗੁਰੂ ਓਅੰ। ੬. ਦੋ ਬਰਤਨਾਂ ਵਿੱਚ ਰੱਖਕੇ ਦਵਾ ਨੂੰ ਆਂਚ ਦੇਣ ਦੀ ਕ੍ਰਿਯਾ....
ਦੇਖੋ, ਸੰਪਟ. "ਮਨ ਸੰਪੁਟ ਜਿਤੁ ਸਤਸਰਿ ਨਾਵਣੁ." (ਸੂਹੀ ਮਃ ੧) ਮਨ ਠਾਕੁਰ ਦੇ ਰੱਖਣ ਦਾ ਡੱਬਾ (ਸਿੰਘਾਸਨ) ਹੈ। ੨. ਵੈਦ੍ਯਕ ਅਨਸਾਰ ਦੇ ਬਰਤਨਾਂ ਵਿੱਚ ਰੱਖਕੇ ਦਵਾ ਨੂੰ ਅੱਗ ਵਿੱਚ ਤਪਾਉਣ ਦੀ ਕ੍ਰਿਯਾ।...
ਦੇਖੋ, ਜਿਤ। ੨. ਕ੍ਰਿ. ਵਿ- ਜਬਕਿ. "ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ?" (ਵਾਰ ਆਸਾ) ੩. ਜਿਧਰ. ਜਿਸ ਪਾਸੇ. "ਜਿਤੁ ਕੋ ਲਾਇਆ ਤਿਤੁ ਹੀ ਲਾਗਾ." (ਆਸਾ ਕਬੀਰ) ੪. ਜਿੱਥੇ. ਜਹਾਂ. "ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ?" (ਸੂਹੀ ਮਃ ੫) ੫. ਜਿਸ ਤੋਂ. ਜਿਸ ਸੇ. "ਬਧਾ ਛੁਟਹਿ ਜਿਤੁ." (ਸ੍ਰੀ ਮਃ ੧. ਪਹਰੇ) ੬. ਸਰਵ- ਜਿਸ. "ਜਿਤੁ ਦਿਹਾੜੇ ਧਨ ਵਰੀ." (ਸ. ਫਰੀਦ) "ਜਿਤੁ ਸੇਵਿਐ ਸੁਖ ਹੋਇ ਘਨਾ." (ਬਿਲਾ ਮਃ ੫)...
ਸੰਗ੍ਯਾ- ਸਤਸੰਗ ਰੂਪ ਨਦੀ। ੨. ਕ੍ਰਿ. ਵਿ- ਸਤਸੰਗ ਰੂਪ ਨਦੀ ਵਿੱਚ. "ਗੁਰਮਤਿ ਸਤਸਰਿ ਹਰਿਜਲਿ ਨਾਇਆ." (ਆਸਾ ਮਃ ੩) ੩. ਸਤ੍ਯ ਸਰੋਵਰ ਵਿੱਚ....
ਦੇਖੋ, ਨਾਵਣ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਦੇਖੋ, ਠਕੁਰ. "ਠਾਕੁਰ ਸਰਬੇ ਸਮਾਣਾ." (ਸ੍ਰੀ ਮਃ ੫) ੨. ਹਿੰਦੀ ਦਾ ਇੱਕ ਪ੍ਰਸਿੱਧ ਕਵਿ, ਜਿਸ ਦਾ ਜਨਮ ਸਨ ੧੬੪੩ ਵਿੱਚ ਹੋਇਆ. ਦੇਖੋ, ਏਕਤਾ....
ਸੰ. सिंहासन ਸੰਗ੍ਯਾ- ਰਾਜਾ ਦਾ ਆਸਨ, ਜੋ ਹੋਰ ਆਸਾਨਾ ਤੋਂ ਸਿੰਹ (ਉੱਤਮ) ਹੈ. ਸ਼ਾਹੀ ਤਖ਼ਤ। ੨. ਸਤਿਗੁਰੂ ਦੀ ਗੱਦੀ। ੩. ਕਿਤਨਿਆਂ ਦਾ ਖਿਆਲ ਹੈ ਕਿ ਆਸਨ ਦੇ ਦੋਂਹੀ ਪਾਸੀਂ ਸ਼ੇਰ ਦੀਆਂ ਮੂਰਤਾਂ ਹੋਣ ਕਰਕੇ ਨਾਉਂ ਸਿੰਘਾਸਨ ਹੈ. ਨੀਤਿਸ਼ਾਸਤ੍ਰ ਵਿੱਚ ਰਾਜਾ ਦਾ ਸਿੰਘਾਸਨ ਅੱਠ ਸ਼ਕਲਾਂ ਦਾ ਲਿਖਿਆ ਹੈ:-#"ਪ ਸਃ ਸ਼ੰਖੋ ਗਜੋ ਹੰਸਃ ਸਿੰਹੋ ਭ੍ਰਿੰਗੋ ਮ੍ਰਿਗੋ ਹਯਃ। ਅਸੌ੍ਟ ਸਿਹਾਸਨਾ ਨੀਤਿ. ਨੀਤਿਸ਼ਾਸਤ੍ਰ. ਵਿਦੋ ਵਿਦੁਃ ॥ ੪. ਸਿੰਘ ਜੇਹੀ ਨਿਸ਼ਸ੍ਤ. ਸ਼ੇਰ ਜੇਹੀ ਬੈਠਕ....
ਵੈਦ੍ਯ ਲਈ ਰਚਿਆ ਗ੍ਰੰਥ. ਆਯੁਰਵੇਦ. ਹਕੀਮੀ ਵਿਦ੍ਯਾ ਅਤੇ ਉਸ ਦਾ ਗ੍ਰੰਤ. ਤ਼ਿੱਬ....
ਅ਼. [دوا] ਸੰਗ੍ਯਾ- ਰੋਗ ਦੂਰ ਕਰਨ ਵਾਲੀ ਵਸ੍ਤੁ. ਔਸਧ. ਦਾਰੂ। ੨. ਦੇਖੋ, ਦਵ ਅਤੇ ਦਾਵਾ. "ਸ੍ਰਉਣ ਕੋ ਪਾਨ ਕਰ੍ਯੋ ਜ੍ਯੋਂ ਦਵਾ ਹਰਿ." (ਚੰਡੀ ੧) ਜਿਵੇਂ ਦਾਵਾਅਗਨਿ ਕ੍ਰਿਸਨ ਜੀ ਨੇ ਪੀਲਈ ਸੀ। ੩. ਦੇਖੋ, ਦੁਆ....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....