sanpradhāyaसंप्रदाय
ਸੰ. सम्प्रदाय ਵਿ- ਦੇਣ ਵਾਲਾ. ਦੇਖੋ, ਸੰਪ੍ਰਦਾ। ੨. ਸੰਗ੍ਯਾ- ਪਰੰਪਰਾ ਤੋਂ ਉਪਦੇਸ਼ ਦੇਣ ਦੀ ਚਲੀ ਆਈ ਰੀਤਿ। ੩. ਪਰੰਪਰਾ ਤੋਂ ਚਲੀ ਧਰਮ ਰੀਤਿ। ੪. ਗੁਰੂ ਚੇਲੇ ਦੀ ਪੱਧਤਿ। ੫. ਗੁਰਉਪਦੇਸ਼ ਧਾਰਨ ਵਾਲੀ ਜਮਾਤ.
सं. सम्प्रदाय वि- देण वाला. देखो, संप्रदा। २. संग्या- परंपरा तों उपदेश देण दी चली आई रीति। ३. परंपरा तों चली धरम रीति। ४. गुरू चेले दी पॱधति। ५. गुरउपदेश धारन वाली जमात.
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰ- ਪ੍ਰਦਾ. ਚੰਗੀ ਤਰਾਂ ਦੇਣ ਦੀ ਕ੍ਰਿਯਾ। ੨. ਉਪਦੇਸ਼ ਵਿਦ੍ਯਾ ਆਦਿ ਦਾ ਸਿਲਸਿਲੇਵਾਰ ਦੇਣ ਦਾ ਕਰਮ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਸਿਲਸਿਲਾ। ੨. ਪੁਰਾਣੀ ਚਲੀਆਉਂਦੀ ਪਰਿਪਾਟੀ....
ਸੰ. उपदेश. (ਉਪ- ਦਿਸ਼) ਸੰਗ੍ਯਾ- ਸਿਖ੍ਯਾ. ਨਸੀਹਤ. "ਆਪ ਕਮਾਉ ਅਵਰਾ ਉਪਦੇਸ." (ਗਉ ਮਃ ੫) ੨. ਹਿਤ ਦੀ ਬਾਤ। ੩. ਗੁਰੁਦੀਖ੍ਯਾ (ਦੀਕਾ). ੪. ਦੇਸ਼ਾਂਤਰਗਤ ਦੇਸ਼, ਜੈਸੇ ਭਾਰਤਖੰਡ ਵਿੱਚ ਪੰਜਾਬ ਆਦਿਕ. "ਮੇਰ ਕੇਤੇ, ਕੇਤੇ ਧੂ, ਉਪਦੇਸ." (ਜਪੁ)...
ਸੰ. ਸੰਗ੍ਯਾ- ਹੱਦ. ਸੀਮਾ। ੨. ਚਾਲ. ਗਤਿ। ੩. ਸ੍ਵਭਾਵ. ਸੁਭਾਉ। ੪. ਤਰੀਕਾ. ਢੰਗ. "ਆਵੈ ਨਾਹੀ ਕਛੂ ਰੀਤਿ." (ਬਸੰ ਮਃ ੫) ੫. ਸੰ. रीति. ਪਿੱਤਲ। ੬. ਲੋਹੇ ਦੀ ਮੈਲ. ਮਨੂਰ....
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰਗ੍ਯਾ- ਗੁਰੂਪਦੇਸ਼. ਗੁਰਸਿਖ੍ਯਾ. ਗੁਰੂ ਦਾ ਉਪਦੇਸ਼. "ਗੁਰੂ ਸਿਖ ਸਿਖ ਗੁਰੂ ਹੈ ਏਕੋ, ਗੁਰਉਪਦੇਸ ਚਲਾਏ." (ਆਸਾ ਛੰਤ ਮਃ ੪) "ਗੁਰ ਉਪਦੇਸ ਕਰਿ ਹਾਰ ਉਰਿ ਧਾਰੀਐ." (ਭਾਗੁ ਕ)...
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਅ਼. [جماعت] ਜਮਾਅ਼ਤ. ਸੰਗ੍ਯਾ- ਜਥਾ. ਮੰਡਲੀ. ਟੋਲਾ। ੨. ਨਮਾਜ਼ੀਆਂ ਦੀ ਪੰਕ੍ਤਿ (ਕਤਾਰ)....